Punjab Breaking News Live 15 July 2024: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਦਲ ਦੀ ਪ੍ਰਧਾਨਗੀ ਖਿਲਾਫ਼ ਬਾਗੀ ਧੜੇ ਦੀ ਅੱਜ ਅਹਿਮ ਮੀਟਿੰਗ, ਹੁੰਮਸ ਵਾਲੀ ਗਰਮੀ ਕਰੇਗੀ ਤੰਗ

Punjab Breaking News Live 15 July 2024: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਦਲ ਦੀ ਪ੍ਰਧਾਨਗੀ ਖਿਲਾਫ਼ ਬਾਗੀ ਧੜੇ ਦੀ ਅੱਜ ਅਹਿਮ ਮੀਟਿੰਗ, ਹੁੰਮਸ ਵਾਲੀ ਗਰਮੀ ਕਰੇਗੀ ਤੰਗ

ABP Sanjha Last Updated: 15 Jul 2024 12:28 PM
ਦਿਨ ਦਿਹਾੜੇ ਤਲਵਾਰ ਦੀ ਨੋਕ ਉੱਤੇ 70 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਸਕੇ ਭਰਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਦਿਨ ਦਿਹਾੜੇ ਤਲਵਾਰ ਦੀ ਨੋਕ ਉੱਤੇ 70 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਸਕੇ ਭਰਾਵਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸ ਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ 12 ਜੁਲਾਈ ਨੂੰ ਮਨੀ ਐਕਸਚੇਂਜ ਦੀ ਦੁਕਾਨ ਦੇ ਉੱਤੇ ਤਲਵਾਰ ਦੀ ਨੋਕ 'ਤੇ ਇਨ੍ਹਾਂ ਵੱਲੋਂ 70 ਹਜ਼ਾਰ ਦੀ ਲੁੱਟ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਫਰਾਰ ਹੋ ਗਏ ਸਨ। ਸਾਡੀ ਟੀਮਾਂ ਵੱਖ-ਵੱਖ ਕੰਮ ਕਰ ਰਹੀਆਂ ਸਨ ਅਤੇ ਹੁਣ ਸਾਡੇ ਵੱਲੋਂ ਇਹਨਾਂ ਦੋ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਅਗਲੇ ਹਫ਼ਤੇ ਕਿਸਾਨਾਂ ਦਾ ਦਿੱਲੀ ਜਾਣ ਦਾ ਐਲਾਨ, ਬੈਠਕ 'ਚ ਪ੍ਰੋਗਰਾਮ ਕੀਤੇ ਤੈਅ, ਕੀ ਹੁਣ ਵੀ ਰੋਕੇਗੀ ਹਰਿਆਣਾ ਸਰਕਾਰ ? 

Kisan Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਸਾਂਝੀ ਮੀਟਿੰਗ ਐਤਵਾਰ ਨੂੰ ਖਨੌਰੀ ਸਰਹੱਦ ਵਿਖੇ ਹੋਈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 22 ਜੁਲਾਈ ਨੂੰ ਦਿੱਲੀ ਦੇ ਕਾਂਸਟੀਚਿਊਸ਼ਨਲ ਕਲੱਬ ਵਿਖੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ। ਇਸ ਦੇ ਨਾਲ ਹੀ ਪ੍ਰਸਿੱਧ ਖੇਤੀ ਮਾਹਿਰ ਵੀ ਸ਼ਿਰਕਤ ਕਰਨਗੇ। ਕਾਨਫਰੰਸ ਵਿੱਚ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਨੁਮਾਇੰਦੇ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਨਾਲ ਬਜਟ 'ਤੇ ਕਰੀਬ 17.5 ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਕਨਵੈਨਸ਼ਨ ਰਾਹੀਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਤੋਂ ਵਾਅਦਾ ਨਿਭਾਉਣ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਲਈ ਇੱਕ ਪ੍ਰਾਈਵੇਟ ਬਿੱਲ ਸੰਸਦ ਵਿੱਚ ਲਿਆਉਣ ਦੀ ਮੰਗ ਕੀਤੀ ਜਾਵੇਗੀ। 

ਪੰਜਾਬ ਸਰਕਾਰ ਮਾਸਟਰਾਂ ਨਾਲ ਕੀਤਾ ਵਾਅਦਾ ਮੁੜ ਨਹੀਂ ਕਰ ਸਕੀ ਪੂਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਕੀਤਾ ਵੱਡਾ ਐਲ

Punjab News: ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਸੂਬੇ ਦੇ ਮਾਸਟਰਾਂ ਨਾਲ ਕੀਤਾ ਵਆਦਾ ਪੂਰਾ ਨਹੀਂ ਕਰ ਸਕੀ। ਜਿਸ ਕਰਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਤਰੱਕੀਆਂ ਤੋਂ ਮੁੜ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਦੇ ਕੇਸਾਂ ਨੂੰ ਮੁੜ ਤੋਂ ਵਿਚਾਰਨ ਦੀ ਮੰਗ ਕੀਤੀ ਹੈ। ਦਰਅਸਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲਾਂ ਵਿੱਚ ਹੋਈਆਂ ਤਰੱਕੀਆਂ ਹਾਸਲ ਕਰਨ ਤੋ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਪਦਉਨਤ ਕਰ ਕੇ ਲੈਕਚਰਾਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਕੇਸ ਜਮ੍ਹਾਂ ਕਰਵਾਉਣ ਲਈ ਤਰੀਕ ਨਿਸ਼ਚਿਤ ਕੀਤੀ ਸੀ ਪਰ ਇਸ ਪ੍ਰਕਿਰਿਆ ਵਿੱਚ ਫਿਰ ਤੋਂ ਕਾਫ਼ੀ ਸਾਰੇ ਸੀਨੀਅਰ ਅਧਿਆਪਕ ਤਰੱਕੀਆਂ ਤੋਂ ਵਾਂਝੇ ਰਹਿ ਗਏ ਹਨ ਜਦੋਂ ਕਿ ਲਿਸਟਾਂ ਵਿੱਚ ਕਈ ਜੂਨੀਅਰ ਅਧਿਆਪਕਾਂ ਦੇ ਨਾਮ ਆ ਗਏ ਹਨ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਕੁਝ ਅਧਿਆਪਕ ਆਪਣੇ ਤਰੱਕੀ ਦੇ ਕੇਸ ਭੇਜਣ ਤੋਂ ਰਹਿ ਗਏ ਸਨ। ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ਨੇ 22 ਜੁਲਾਈ ਤੱਕ ਕੇਸ ਭੇਜਣ ਦਾ ਇੱਕ ਹੋਰ ਮੌਕਾ ਦਿੱਤਾ ਹੋਇਆ ਹੈ ਪਰ ਇਸ ਦਰਮਿਆਨ ਵਿਭਾਗ ਨੇ ਅਚਾਨਕ ਤਰੱਕੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਪਿਛੋਕੜ

Punjab Breaking News Live 15 July 2024: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ 'ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।


ਇਸ ਮੀਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਦੋ ਗ੍ਰੰਥੀਆਂ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰ ਪਾਲ ਸਿੰਘ ਦਾ ਸੇਵਾ ਸੰਭਾਲ ਸਮਾਗਮ ਵੀ ਹੋਵੇਗਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ।


Shri Akal Takht: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਹੋਵੇਗੀ ਚਰਚਾ 


 


ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਖਿਲਾਫ਼ ਨਿੱਤਰੇ ਅਕਾਲੀ ਦਲ ਦੇ ਬਾਗੀ ਧੜੇ ਨੇ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਚੰਡੀਗੜ੍ਹ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਬੈਠਕ 'ਚ ਜਲੰਧਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕਿਉਂਕਿ ਇੱਥੋਂ ਅਕਾਲੀ ਦਲ ਦੀ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕੀ ਇੱਥੋਂ ਤੱਕ ਹੀ ਨਹੀਂ ਅਕਾਲੀ ਉਮੀਦਵਾਰ 2000 ਵੋਟਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਸੀ। ਅੱਜ ਬਾਗੀ ਧੜੇ ਦੇ ਵੱਲੋਂ ਇਕੱਠੇ ਹੋ ਕੇ ਇਕੱਠ ਦਿਖਾਉਣ ਅਤੇ ਆਉਣ ਵਾਲੇ ਦਿਨਾਂ ਦੀ ਰਣਨੀਤੀ ਬਣਾਉਣ ਦੇ ਲਈ ਇਹ ਮੀਟਿੰਗ ਰੱਖੀ ਗਈ ਹੈ


ਇਹ ਮੀਟਿੰਗ ਇਸ ਲਈ ਵੀ ਅਹਿਮ ਰਹਿਣ ਵਾਲੀ ਹੈ। ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਪੰਜ ਤੱਖਤਾਂ ਦੇ ਜਥੇਦਾਰ ਦਾ ਮੀਟਿੰਗ ਵੀ ਸੱਦੀ ਜਿਸ ਵਿੱਚ ਬਾਗੀ ਧੜੇ ਵੱਲੋਂ ਦਿੱਤੇ ਮੁਆਫ਼ੀ ਨਾਮੇ ਬਾਰੇ ਵਿਚਾਰ ਕਰਨਾ ਹੈ। 


Rebellion in Akali Dal: ਬਾਦਲ ਦੀ ਪ੍ਰਧਾਨਗੀ ਖਿਲਾਫ਼ ਬਾਗੀ ਧੜੇ ਦੀ ਅੱਜ ਅਹਿਮ ਮੀਟਿੰਗ, ਹੁਣ ਆਰ ਪਾਰ ਦੀ ਲੜਾਈ ਦਾ ਹੋਵੇਗਾ ਐਲਾਨ !


 


Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਰਕੇ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਦੋ ਦਿਨ ਹੋਰ ਹੁੰਮਸ ਵਾਲੀ ਗਰਮੀ ਕਰਕੇ ਪਰੇਸ਼ਾਨ ਹੋਣਾ ਪਵੇਗਾ। 


ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਪਰ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਹਾਲਾਂਕਿ ਇਸ ਦੀ ਸੰਭਾਵਨਾ ਵੀ ਬਹੁਤ ਘੱਟ ਹੈ। ਤਾਪਮਾਨ ਹੋਰ ਵਧੇਗਾ, ਜਿਸ ਕਾਰਨ ਲੋਕ ਹੁੰਮਸ ਕਰਕੇ ਪਰੇਸ਼ਾਨ ਰਹਿਣਗੇ। 


Weather Update: ਹਾਲੇ 2 ਦਿਨ ਹੋਰ ਹੁੰਮਸ ਭਰੀ ਗਰਮੀ ਕਰੇਗੀ ਤੰਗ, ਇੰਨੀ ਤਰੀਕ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.