Punjab Breaking News Live 15 September 2024:ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ
Punjab Breaking News Live 15 September 2024:ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ
LIVE
Background
Punjab Breaking News Live 15 September 2024: ਚੰਡੀਗੜ੍ਹ ਵਿੱਚ ਕੋਠੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ। ਉੱਥੇ ਹੀ ਉਹ ਪਹਿਲਾਂ ਪਕੜੇ ਗਏ ਦੋਸ਼ੀ ਰੋਹਨ ਦਾ ਸਾਥੀ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, 5 ਲੱਖ ਰੁਪਏ 'ਚ ਹੋਇਆ ਸੀ ਸੌਦਾ, ਇਦਾਂ ਬਣਾਇਆ ਸੀ ਪਲਾਨ
Punjab and Haryana HighCourt: ਜੇਕਰ ਕੋਈ ਵਿਅਕਤੀ ਫੌਜ ਵਿੱਚ ਕੰਮ ਕਰਦਿਆਂ ਹੋਇਆਂ ਹਾਈ ਬਲੱਡ ਪ੍ਰੈਸ਼ਰ ਸਟੇਜ ਵਨ ਦਾ ਸ਼ਿਕਾਰ ਹੋ ਜਾਂਦਾ ਹੈ, ਤਾਂ ਉਸਨੂੰ ਅਪੰਗਤਾ ਪੈਨਸ਼ਨ ਦਾ ਹੱਕਦਾਰ ਮੰਨਿਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਜਿਹੇ ਹੀ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਰਮਡ ਫੋਰਸਿਜ਼ ਟ੍ਰਿਬਿਊਨਲ (AFT) ਦੇ ਫੈਸਲੇ ਵਿਰੁੱਧ ਭਾਰਤ ਸਰਕਾਰ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਧੀਰਜ ਕੁਮਾਰ ਦੀ ਤਰਫੋਂ ਏਐਫਟੀ ਵਿੱਚ ਪਟੀਸ਼ਨ ਦਰਜ ਕੀਤੀ ਗਈ ਸੀ। ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਦੱਸਿਆ ਸੀ ਕਿ ਉਹ 2002 'ਚ ਫੌਜ 'ਚ ਭਰਤੀ ਹੋਇਆ ਸੀ।
ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, HC ਨੇ ਸੁਣਾਇਆ ਵੱਡਾ ਫੈਸਲਾ, ਜਾਣੋ ਪੂਰਾ ਮਾਮਲਾ
Punjab Weather Update: ਪੰਜਾਬ ਵਿੱਚ ਮੌਸਮ ਅੱਜ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਅਤੇ ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।
Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Kisan Mahapanchayat: ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ, ਅਭਿਮਨਿਊ ਕੋਹਾੜ ਨੇ ਕੀਤਾ ਵੱਡਾ ਐਲਾਨ
Kisan Mahapanchayat: ਹਰਿਆਣਾ ਦੇ ਜੀਂਦ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਬੁਲਾਈ ਹੈ। ਇਹ ਮਹਾਪੰਚਾਇਤ ਉਚਾਨਾ ਦੀ ਨਵੀਂ ਅਨਾਜ ਮੰਡੀ ਵਿੱਚ ਹੋ ਰਹੀ ਹੈ। ਇਸ ਲਈ ਕਿਸਾਨਾਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਅਨਾਜ ਮੰਡੀ ਦੇ ਗੇਟ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਇਸ ਤੋਂ ਪਹਿਲਾਂ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਪੁਲਿਸ ਨੇ ਕੈਥਲ ਦੇ ਗੂਹਲਾ ਚੀਕਾ ਤੇ ਸੰਗਤਪੁਰਾ ਨੇੜੇ ਦੋ ਥਾਵਾਂ 'ਤੇ ਸੀਮਿੰਟ ਦੇ ਬੈਰੀਕੇਡ ਲਾ ਕੇ ਪੰਜਾਬ-ਹਰਿਆਣਾ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਅਭਿਮਨਿਊ ਕੋਹਾੜ ਨੇ ਦਾਅਵਾ ਕੀਤਾ ਹੈ ਕਿ ਮਹਾਂਪੰਚਾਇਤ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਦੇ 50 ਹਜ਼ਾਰ ਕਿਸਾਨ ਆ ਰਹੇ ਹਨ। ਉਧਰ, ਉਚਾਨਾ ਥਾਣੇ ਦੇ ਐਸਐਚਓ ਪਵਨ ਕੁਮਾਰ ਨੇ ਕਿਹਾ ਕਿ ਮਹਾਪੰਚਾਇਤ ਸਬੰਧੀ ਕਿਸਾਨਾਂ ਨੇ ਮਨਜ਼ੂਰੀ ਨਹੀਂ ਲਈ ਹੈ। ਇਸ ਕਾਰਨ ਅਧਿਕਾਰੀਆਂ ਦੇ ਹੁਕਮਾਂ ’ਤੇ ਚੀਕਾ ਵਿੱਚ ਬਾਰਡਰ ਸੀਲ ਕਰ ਦਿੱਤਾ ਗਿਆ ਹੈ।
Deep sidhu: ਦੀਪ ਸਿੱਧੂ ਦੇ ਭਰਾ ਨੂੰ ਮਿਲਿਆ ਵੱਡਾ ਹੁਲਾਰਾ, ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਵੱਲੋਂ ਹਮਾਇਤ ਦਾ ਐਲਾਨ
Deep sidhu brother will contest by election: ਵਾਰਿਸ ਪੰਜਾਬ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ ਲੜਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ।
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂ ਕਰਵਾਉਣਾ ਸੀ। ਜ਼ਿਮਨੀ ਚੋਣਾਂ 'ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਇਸ ਦੇ ਨਾਲ ਹੀ ਜਿਸ ਫਰਕ ਨਾਲ ਤੁਸੀਂ ਮੈਨੂੰ ਜਿਤਾਇਆ ਸੀ, ਉਸੇ ਫਰਕ ਨਾਲ ਮਨਦੀਪ ਸਿੱਧੂ ਨੂੰ ਜਿਤਾਉਣਾ ਹੈ।