Punjab Breaking News Live 15 September 2024:ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ

Punjab Breaking News Live 15 September 2024:ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ

ABP Sanjha Last Updated: 15 Sep 2024 12:08 PM

ਪਿਛੋਕੜ

Punjab Breaking News Live 15 September 2024: ਚੰਡੀਗੜ੍ਹ ਵਿੱਚ ਕੋਠੀ 'ਤੇ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਿਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ...More

Kisan Mahapanchayat: ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ, ਅਭਿਮਨਿਊ ਕੋਹਾੜ ਨੇ ਕੀਤਾ ਵੱਡਾ ਐਲਾਨ

Kisan Mahapanchayat: ਹਰਿਆਣਾ ਦੇ ਜੀਂਦ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਬੁਲਾਈ ਹੈ। ਇਹ ਮਹਾਪੰਚਾਇਤ ਉਚਾਨਾ ਦੀ ਨਵੀਂ ਅਨਾਜ ਮੰਡੀ ਵਿੱਚ ਹੋ ਰਹੀ ਹੈ। ਇਸ ਲਈ ਕਿਸਾਨਾਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਅਨਾਜ ਮੰਡੀ ਦੇ ਗੇਟ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਇਸ ਤੋਂ ਪਹਿਲਾਂ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਪੁਲਿਸ ਨੇ ਕੈਥਲ ਦੇ ਗੂਹਲਾ ਚੀਕਾ ਤੇ ਸੰਗਤਪੁਰਾ ਨੇੜੇ ਦੋ ਥਾਵਾਂ 'ਤੇ ਸੀਮਿੰਟ ਦੇ ਬੈਰੀਕੇਡ ਲਾ ਕੇ ਪੰਜਾਬ-ਹਰਿਆਣਾ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ।


ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਅਭਿਮਨਿਊ ਕੋਹਾੜ ਨੇ ਦਾਅਵਾ ਕੀਤਾ ਹੈ ਕਿ ਮਹਾਂਪੰਚਾਇਤ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਦੇ 50 ਹਜ਼ਾਰ ਕਿਸਾਨ ਆ ਰਹੇ ਹਨ। ਉਧਰ, ਉਚਾਨਾ ਥਾਣੇ ਦੇ ਐਸਐਚਓ ਪਵਨ ਕੁਮਾਰ ਨੇ ਕਿਹਾ ਕਿ ਮਹਾਪੰਚਾਇਤ ਸਬੰਧੀ ਕਿਸਾਨਾਂ ਨੇ ਮਨਜ਼ੂਰੀ ਨਹੀਂ ਲਈ ਹੈ। ਇਸ ਕਾਰਨ ਅਧਿਕਾਰੀਆਂ ਦੇ ਹੁਕਮਾਂ ’ਤੇ ਚੀਕਾ ਵਿੱਚ ਬਾਰਡਰ ਸੀਲ ਕਰ ਦਿੱਤਾ ਗਿਆ ਹੈ।