Punjab Breaking News Live 16 July 2024: ਮਾਨਸੂਨ 'ਤੇ ਲੱਗੀ ਬ੍ਰੇਕ, ਹਰਿਆਣਾ ਪੁਲਿਸ ਨੇ ਨਹੀਂ ਮੰਨਿਆ ਹਾਈਕੋਰਟ ਦਾ ਕਹਿਣਾ, ਤੜਕੇ-ਤੜਕੇ ਸ਼ਰਾਬ ਕਾਰੋਬਾਰੀ ਦੇ ਘਰ ਈਡੀ ਦਾ ਛਾਪਾ
Punjab Breaking News Live 16 July 2024: ਮਾਨਸੂਨ 'ਤੇ ਲੱਗੀ ਬ੍ਰੇਕ, ਹਰਿਆਣਾ ਪੁਲਿਸ ਨੇ ਨਹੀਂ ਮੰਨਿਆ ਹਾਈਕੋਰਟ ਦਾ ਕਹਿਣਾ, ਤੜਕੇ-ਤੜਕੇ ਸ਼ਰਾਬ ਕਾਰੋਬਾਰੀ ਦੇ ਘਰ ਈਡੀ ਦਾ ਛਾਪਾ
LIVE
Background
Punjab Breaking News Live 16 July 2024: ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਲਗਾਈ ਬੈਰੀਕੇਡਿੰਗ ਹਟਾਉਣ ਦਾ ਅੱਜ ਆਖਰੀ ਦਿਨ ਹੈ। ਹਾਲਾਂਕਿ 10 ਜੁਲਾਈ ਨੂੰ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਫਿਲਹਾਲ ਸ਼ੰਭੂ ਸਰਹੱਦ 'ਤੇ ਕੀਤੀ ਗਈ 8 ਲੇਅਰ ਬੈਰੀਕੇਡਿੰਗ ਨੂੰ ਨਹੀਂ ਹਟਾਇਆ ਜਾਵੇਗਾ। ਕਿਉਂਕਿ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਇਸ ਲਈ ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਉਹ ਦਿੱਲੀ ਮਾਰਚ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹਨ।
Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਅਤੇ ਮੀਂਹ ਦੀ ਕਮੀਂ ਕਰਕੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
Weather Update: ਮਾਨਸੂਨ 'ਤੇ ਲੱਗੀ ਬ੍ਰੇਕ, 40 ਤੋਂ ਪਾਰ ਪਹੁੰਚਿਆ ਤਾਪਮਾਨ, ਜਾਣੋ ਕਿਵੇਂ ਦਾ ਰਹੇਗਾ ਮੌਸਮ
Ferozpur News: ਫਿਰੋਜ਼ਪੁਰ ਵਿੱਚ ਜ਼ੀਰਾ ਸ਼ਰਾਬ ਫੈਕਟਰੀ ਵਿੱਚ ਤੜਕੇ 6 ਵਜੇ ਈਡੀ ਦੀ ਕਰੀਬ ਅੱਠ ਗੱਡੀਆਂ ਨੇ ਰੇਡ ਮਾਰੀ। ਦੱਸ ਦਈਏ ਕਿ ਈਡੀ ਨੇ ਸਵੇਰੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ 'ਤੇ ਈਡੀ ਨੇ ਛਾਪੇਮਾਰੀ ਕੀਤੀ। ਈਡੀ ਨੇ ਉਨ੍ਹਾਂ ਦੇ ਘਰ ਸਣੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੀ ਟੀਮ ਸ਼ਰਾਬ ਫੈਕਟਰੀ ਵਿੱਚ ਬਣੇ ਦਫਤਰ ਵਿੱਚ ਕਾਗਜ਼ਾਂ ਦੀ ਜਾਂਚ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਅੰਦਰ ਅਤਦੇ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ।
Ferozpur News: ਤੜਕੇ-ਤੜਕੇ ਸ਼ਰਾਬ ਕਾਰੋਬਾਰੀ ਦੇ ਘਰ ਈਡੀ ਦਾ ਛਾਪਾ, ਕਈ ਟਿਕਾਣਿਆਂ 'ਤੇ ਹੋਈ ਛਾਪੇਮਾਰੀ
Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ
Monsoon alert: ਪੰਜਾਬ, ਹਰਿਆਣਾ, ਚੰਡੀਗੜ੍ਹ ਵਿਚ ਇਕ ਵਾਰ ਫਿਰ ਗਰਮੀ ਤੇ ਹੂੰਮਸ ਨੇ ਅੱਤ ਕਰਵਾ ਦਿੱਤੀ ਹੈ। ਮਾਨਸੂਨ ਇਕਦਮ ਨਰਮ ਪੈ ਗਿਆ ਹੈ, ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੈੌਸਮ ਵਿਭਾਗ ਨੇ ਆਖਿਆ ਹੈ ਕਿ 17 ਜਾਂ 18 ਜੁਲਾਈ ਤੋਂ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਕੱਲ੍ਹ ਤੋਂ ਠੰਢੀਆਂ ਹਵਾਵਾਂ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅਗਲੇ ਦੋ-ਤਿੰਨ ਦਿਨਾਂ ਤੱਕ ਕਈ ਜਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਸ਼ਹਿਰ ਦੇ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ ਅਤੇ ਗਰਮੀ ਤੋਂ ਵੀ ਰਾਹਤ ਮਿਲੇਗੀ। ਇਸ ਮਾਨਸੂਨ ਵਿੱਚ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਚੰਗੀ ਬਾਰਿਸ਼ ਹੋਈ ਸੀ। ਪਰ ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਬਾਰਸ਼ ਲਗਭਗ ਰੁਕ ਗਈ ਹੈ।
'RTI Act 2005 ਨੂੰ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਕੀਤਾ ਕਮਜ਼ੋਰ, ਲੋਕਾਂ ਨੂੰ ਅੰਦਰਲੀ ਜਾਣਕਾਰੀ ਲੈਣਾ ਹੋਇਆ ਔਖਾ'
RTI Act 2005: ਪੰਜਾਬ ਸਰਕਾਰ 'ਤੇ ਸੂਚਨਾ ਦਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10 ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਦੇ ਕਾਰਨ, ਸੂਬੇ ਭਰ ਵਿੱਚ ਜਾਣਕਾਰੀ ਮੰਗਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਰਟੀਆਈ ਐਕਟ 2005 ਦੇ ਅਨੁਸਾਰ, ਬਿਨੈਕਾਰ ਨੂੰ ਅਰਜ਼ੀ ਦੇਣ ਦੇ ਇੱਕ ਮਹੀਨੇ ਦੇ ਅੰਦਰ ਲੋੜੀਂਦੀ ਜਾਣਕਾਰੀ ਪ੍ਰਾਪਤ ਹੋ ਜਾਣੀ ਚਾਹੀਦੀ ਹੈ। ਜਦੋਂ ਤੋਂ 'ਆਪ' ਸਰਕਾਰ ਨੇ ਸੂਬੇ 'ਚ ਸੱਤਾ ਹਾਸਲ ਕੀਤੀ ਹੈ, ਬਿਨੈਕਾਰ 1100 ਦਿਨ ਬਾਅਦ ਵੀ ਜਾਣਕਾਰੀ ਪ੍ਰਾਪਤ ਕਰਨ 'ਚ ਅਸਮਰਥ ਰਹੇ ਹਨ। ਬਾਜਵਾ ਨੇ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਵੇਲੇ ਲੋਕਾਂ ਨਾਲ ਇਹੀ ਵਾਅਦਾ ਕੀਤਾ ਸੀ।

Punjab News: ਮੁਲਾਜ਼ਮਾਂ ਦੇ ਪ੍ਰੋਮੋਸ਼ਨ ਰੋਕਣ ਵਾਲੇ ਅਫ਼ਸਰ ਟੰਗੇ ਜਾਣਗੇ, CM ਮਾਨ ਨੇ ਸੰਭਾਲੀ ਕਮਾਨ, ਤਰੱਕੀਆਂ ਦੇ 5500 ਕੇਸ ਪੈਂਡਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ 3500 ਤੋਂ 5500 ਪੈਂਡਿੰਗ ਤਰੱਕੀ ਦੇ ਕੇਸਾਂ ਦਾ ਸਖ਼ਤ ਨੋਟਿਸ ਲਿਆ ਹੈ ਕਿਉਂਕਿ ਮੁਲਾਜ਼ਮ ਰੁਕੀਆਂ ਹੋਈਆਂ ਤਰੱਕੀਆਂ ਨੂੰ ਲੈ ਕੇ ਹਰ ਰੋਜ਼ ਅਦਾਲਤਾਂ ਦਾ ਦਰਵਾਜ਼ਾ ਖੜਕਾਉਂਦੇ ਰਹਿੰਦੇ ਹਨ। ਇਸ ਨਾਲ ਨਾ ਸਿਰਫ਼ ਸਰਕਾਰ ਦੀ ਬਦਨਾਮੀ ਹੁੰਦੀ ਹੈ, ਸਗੋਂ ਸਰਕਾਰੀ ਵਕੀਲਾਂ ਦਾ ਸਮਾਂ ਵੀ ਬਰਬਾਦ ਹੁੰਦਾ ਹੈ। ਇਸ ਲਈ ਹੁਣ ਸਰਕਾਰ ਨੇ ਹੁਕਮ ਜਾਰੀ ਕਰਕੇ ਵਿਭਾਗਾਂ ਦੇ ਮੁਖੀਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਰੱਕੀਆਂ ਦੇਣ ਲਈ ਕਿਹਾ ਹੈ। ਸਰਕਾਰ ਵੱਲੋਂ ਲਿਖੇ ਪੱਤਰ ਵਿੱਚ ਮੁੱਖ ਸਕੱਤਰ ਨੂੰ ਅਜਿਹੇ ਮਾਮਲਿਆਂ ’ਤੇ ਤੁਰੰਤ ਫੈਸਲਾ ਲੈਣ ਲਈ ਕਿਹਾ ਗਿਆ ਹੈ। ਇਸ ਹਫਤੇ ਬੈਂਕਾਂ ਅਤੇ ਸ਼ੇਅਰ ਬਜ਼ਾਰ ਦੋਵਾਂ 'ਚ ਛੁੱਟੀ ਹੈ, ਜੇਕਰ ਤੁਹਾਨੂੰ ਵਿੱਤ ਅਤੇ ਸ਼ੇਅਰ ਨਾਲ ਜੁੜਿਆ ਕੋਈ ਕੰਮ ਕਰਨਾ ਹੈ ਤਾਂ ਅੱਜ ਹੀ ਕਰ ਲਓ। ਅੱਜ ਵੀ ਇਸ ਰਾਜ ਵਿੱਚ ਬੈਂਕ ਬੰਦ ਹਨ ਅਤੇ ਲਗਾਤਾਰ ਛੁੱਟੀਆਂ ਹਨ।