Punjab Breaking News LIVE : ਕੈਲੀਫੋਰਨੀਆ 'ਚ ਗ੍ਰਿਫਤਾਰ 17 ਸਿੱਖਾਂ 'ਚ ਗੈਂਗਸਟਰ ਪਵਿੱਤਰ ਵੀ ਸ਼ਾਮਲ, ਕਰਨ ਔਜਲਾ ਤੇ ਸ਼ੈਰੀ ਮਾਨ ਨਾਲ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵੀਡੀਓ ਸਾਹਮਣੇ
Punjab Breaking News LIVE : ਕੈਲੀਫੋਰਨੀਆ 'ਚ ਗ੍ਰਿਫਤਾਰ 17 ਸਿੱਖਾਂ 'ਚ ਗੈਂਗਸਟਰ ਪਵਿੱਤਰ ਵੀ ਸ਼ਾਮਲ, ਕਰਨ ਔਜਲਾ ਤੇ ਸ਼ੈਰੀ ਮਾਨ ਨਾਲ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਮੂਸੇਵਾਲਾ ਦੇ ਮਾਪਿਆਂ ਨੇ ਕੀਤੀ ਜਾਂਚ ਦੀ ਮੰਗ
Punjab News : ਸੂਬੇ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਚੌਕਸੀ ਨੂੰ ਹੋਰ ਪੁਖ਼ਤਾ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਜਿਹੇ ਅਦਾਰਿਆਂ ਦੇ ਆਲੇ-ਦੁਆਲੇ ਘੁੰਮਦੇ 3947 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
Sangrur News : ਸੰਗਰੂਰ ਦੇ ਨਜ਼ਦੀਕੀ ਪਿੰਡ ਘਾਬਦਾਂ ਵਿੱਚ 2 ਸਾਲ ਦੇ ਬੱਚੇ ਦੀ ਟਰੈਕਟਰ-ਟਰਾਲੀ ਥੱਲੇ ਆ ਜਾਣ ਕਾਰਨ ਮੌਤ ਹੋ ਗਈ ਹੈ। ਛੋਟਾ ਬੱਚਾ ਘਰ ਵਿੱਚੋਂ ਖੇਡਦਾ -ਖੇਡਦਾ ਬਾਹਰ ਗਲੀ ਵਿਚ ਆ ਗਿਆ ਸੀ ਅਤੇ ਤੂੜੀ ਵਾਲੀ ਟਰਾਲੀ ਦੇ ਟਾਇਰ ਨੀਚੇ ਆ ਜਾਣ ਕਾਰਨ ਮੌਕੇ ਉੱਪਰ ਹੀ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ।
Punjab News : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ, ਉਸਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਵਾਇਤੀ ਪਾਰਟੀਆਂ ਨੂੰ ਸਵਾਲ ਕੀਤੇ।
Punjab News :ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ 'ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੋਸ਼ੀ ਰਾਜਜੀਤ 'ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab News :ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ 'ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੋਸ਼ੀ ਰਾਜਜੀਤ 'ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਨਹੀਂ ਜਾਣ ਦਿੱਤਾ ਗਿਆ। ਕਿਰਨਦੀਪ ਕੌਰ ਦੁਪਹਿਰ ਦੀ ਫਲਾਈਟ ਵਿੱਚ ਲੰਡਨ ਲਈ ਰਵਾਨਾ ਹੋਣ ਵਾਲੀ ਸੀ ਪਰ ਉਸ ਨੂੰ ਰੋਕ ਲਿਆ ਗਿਆ। ਇਸ ਮਗਰੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤੇ ਵਾਪਸ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਭੇਜ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ।
ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਨੇ 40 ਸਾਲਾ ਵਿਆਹੁਤਾ ਔਰਤ ਦਾ ਕਤਲ ਕਰ ਦਿੱਤਾ। ਲਾਸ਼ ਮ੍ਰਿਤਕ ਔਰਤ ਦੇ ਘਰ ਨਾਲ ਲੱਗਦੇ ਖਾਲੀ ਮਕਾਨ ਵਿੱਚੋਂ ਮਿਲੀ ਹੈ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕਿ ਕਤਲ ਦੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਔਰਤ ਦੀ ਪਛਾਣ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਬਲਵਿੰਦਰ ਕੌਰ ਦਾ ਪਤੀ ਟਰੱਕ ਡਰਾਈਵਰ ਹੈ। ਡੀਐਸਪੀ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਤਲ ਦੇ ਕਾਰਨ ਦਾ ਪਤਾ ਨਹੀ ਲੱਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਤਰਨ ਤਾਰਨ ਗੁਰਮੀਤ ਸਿੰਘ ਚੌਹਾਨ ਮੌਕੇ ਤੇ ਪੁੱਜੇ।
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਡਿਟੇਨ ਕੀਤਾ ਗਿਆ ਹੈ। ਅੰਮ੍ਰਿਤਪਾਲ ਦੀ ਪਤਨੀ ਦੁਪਹਿਰ ਦੀ ਫਲਾਈਟ ਵਿੱਚ ਲੰਡਨ ਲਈ ਰਵਾਨਾ ਹੋਣ ਵਾਲੀ ਸੀ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਲਈ ਏਅਰਪੋਰਟ ਪਹੁੰਚੀ ਸੀ ਜਿੱਥੇ ਉਸ ਨੂੰ ਰੋਕ ਲਿਆ ਗਿਆ। ਕੁਝ ਮਹੀਨੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਨੇ ਯੂਕੇ ਵਿੱਚ ਰਹਿੰਦੀ ਪੰਜਾਬੀ ਮੂਲ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ। ਉਦੋਂ ਤੋਂ ਹੀ ਦੋਵੇਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਹੇ ਸਨ। ਹੁਣ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਰੂਪੋਸ਼ ਹੈ।
ਦੇਸ਼ ਅੰਦਰ ਬਣੇ ਨਫਰਤੀ ਮਾਹੌਲ ਵਿਚਾਲੇ ਕਈ ਭਾਈਚਾਰਕ ਸਾਂਝ ਦੀਆਂ ਮਿਸਾਲਾਂ ਸਾਹਮਣੇ ਆ ਰਹੀਆਂ ਹਨ। ਆਮ ਵਾਂਗ ਹੀ ਇਸ ਵਾਰ ਸਿੱਖ ਭਾਈਚਾਰੇ ਨੇ ਅਹਿਮ ਮੁੜ ਅਹਿਮ ਉੁਪਰਾਲਾ ਕੀਤਾ ਹੈ। ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਦੀ ਰੋਜ਼ਾ ਇਫਤਾਰੀ ਕਰਵਾਈ ਗਈ। ਇਸ ਉਪਰਾਲੇ ਦੀ ਕਾਫੀ ਪ੍ਰਸੰਸਾ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਿੱਖ ਮੁਸਲਿਮ ਸਾਂਝ ਦਾ ਪ੍ਰਤੀਕ ਪਿੰਡ ਖੁਰਦ ਵਿੱਚ ਹਰ ਸਾਲ ਵਾਂਗ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਦੀ ਰੋਜ਼ਾ ਇਫਤਾਰੀ ਕਰਵਾਈ ਗਈ।
ਪੰਜਾਬ ਸਰਕਾਰ ਡਰੱਗ ਮਾਫ਼ੀਆ ਤੇ ਪੁਲਿਸ ਵਿਚਾਲੇ ਗੱਠਜੋੜ ਨੂੰ ਤੋੜੇਗੀ। ਇਸ ਲਈ ਮਾਫੀਆ ਨਾਲ ਮਿਲੇ ਪੁਲਿਸ ਅਧਿਕਾਰੀਆਂ ਦਾ ਸ਼ਨਾਖਤ ਹੋਏਗੀ। ਇਸ ਮਗਰੋਂ ਦੋਸ਼ੀ ਪਾਏ ਗਏ ਅਫਸਰਾਂ ਖਿਲਾਫ ਸਖਤ ਕਾਰਵਾਈ ਹੋਏਗੀ। ਡੀਜੀਪੀ ਯਾਦਵ ਨੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਡਰੱਗ ਮਾਫ਼ੀਆ ਤੇ ਪੁਲਿਸ ਵਿਚਾਲੇ ਗੱਠਜੋੜ ਬੇਨਕਾਬ ਕਰਨ ਲਈ ਵਿੱਢੀ ਜਾਂਚ ਦੇ ਘੇਰੇ ਨੂੰ ਹੋਰ ਮੋਕਲਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੂੰ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਘੋਖਣ ਲਈ ਆਖ ਦਿੱਤਾ ਹੈ, ਜਿਨ੍ਹਾਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਮਦਦ ਕੀਤੀ ਸੀ। ਸਰਕਾਰ ਨੇ ਹੁਕਮਾਂ ਵਿੱਚ ਸਾਫ਼ ਕਰ ਦਿੱਤਾ ਕਿ ਪੁਲਿਸ ਅਧਿਕਾਰੀ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ, ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ।
ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਵਿਵਾਦ ਵਿੱਚ ਘਿਰ ਗਏ ਹਨ। ਦੋਵਾਂ ਗਾਇਕਾਂ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਫੋਟੋ ਵਾਇਰਲ ਹੋ ਰਹੀ ਹੈ। ਇਹ ਫੋਟੇ ਅਮਰੀਕਾ ਦੇ ਬੇਕਰਸਫੀਲਡ, ਕੈਲੀਫੋਰਨੀਆ ਵਿੱਚ ਇੱਕ ਵਿਆਹ ਸਮਾਰੋਹ ਦੀ ਦੱਸੀ ਜਾ ਰਹੀ ਹੈ। 16 ਅਪਰੈਲ ਦੀ ਦੱਸੀ ਜਾ ਰਹੀ ਇਸ ਵੀਡੀਓ ਵਿੱਚ ਅਮਨ ਬਿਸ਼ਨੋਈ ਦੋਵੇਂ ਗਾਇਕਾਂ ਵੱਲੋਂ ਪੇਸ਼ਕਾਰੀਆਂ ਦਿੱਤੇ ਜਾਣ ਮੌਕੇ ਸਟੇਜ ’ਤੇ ਉਨ੍ਹਾਂ ਨਾਲ ਸੈਲਫ਼ੀਆਂ ਲੈਂਦਾ ਦਿਖਾਈ ਦੇ ਰਿਹਾ ਹੈ।
ਕੈਲੀਫੋਰਨੀਆ ਦੀ ਪੁਲਿਸ ਵੱਲੋਂ ਵੱਖ-ਵੱਖ ਹਿੰਸਕ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 17 ਸਿੱਖ ਵਿਅਕਤੀਆਂ ’ਚ ਸ਼ਾਮਲ ਕਥਿਤ ਗੈਂਗਸਟਰ ਪਵਿੱਤਰ ਸਿੰਘ ਨੂੰ ਭਾਰਤ ਲਿਆਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਹਵਾਲਗੀ ਪ੍ਰਕਿਰਿਆ ਆਰੰਭੀ ਜਾਵੇਗੀ। ਇਸ ਦੀ ਪੁਸ਼ਟੀ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਕੀਤੀ ਹੈ।
ਪਿਛੋਕੜ
Punjab Breaking News LIVE Updates : ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਵਿਵਾਦ ਵਿੱਚ ਘਿਰ ਗਏ ਹਨ। ਦੋਵਾਂ ਗਾਇਕਾਂ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਫੋਟੋ ਵਾਇਰਲ ਹੋ ਰਹੀ ਹੈ। ਇਹ ਫੋਟੇ ਅਮਰੀਕਾ ਦੇ ਬੇਕਰਸਫੀਲਡ, ਕੈਲੀਫੋਰਨੀਆ ਵਿੱਚ ਇੱਕ ਵਿਆਹ ਸਮਾਰੋਹ ਦੀ ਦੱਸੀ ਜਾ ਰਹੀ ਹੈ। 16 ਅਪਰੈਲ ਦੀ ਦੱਸੀ ਜਾ ਰਹੀ ਇਸ ਵੀਡੀਓ ਵਿੱਚ ਅਮਨ ਬਿਸ਼ਨੋਈ ਦੋਵੇਂ ਗਾਇਕਾਂ ਵੱਲੋਂ ਪੇਸ਼ਕਾਰੀਆਂ ਦਿੱਤੇ ਜਾਣ ਮੌਕੇ ਸਟੇਜ ’ਤੇ ਉਨ੍ਹਾਂ ਨਾਲ ਸੈਲਫ਼ੀਆਂ ਲੈਂਦਾ ਦਿਖਾਈ ਦੇ ਰਿਹਾ ਹੈ।
ਬੇਸ਼ੱਕ ਗਾਇਕਾਂ ਨੇ ਅਨਮੋਲ ਬਿਸ਼ਨੋਈ ਦੀ ਮੌਜੂਦਗੀ ਬਾਰੇ ਅਗਿਆਨਤਾ ਪ੍ਰਗਟਾਈ ਹੈ ਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਮੰਗੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਸਮਾਗਮ ਦੇ ਪ੍ਰਬੰਧਕਾਂ ਬਾਰੇ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮਾਗਮ ਦੇ ਪ੍ਰਬੰਧਕਾਂ ਤੇ ਉਨ੍ਹਾਂ ਦੇ ਸਾਥੀਆਂ ਤੇ ਸੰਪਰਕਾਂ ਬਾਰੇ ਜਾਂਚ ਕੀਤੀ ਜਾਵੇ।
ਉਧਰ, ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਨੇ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਸਮਾਗਮ ਵਿੱਚ ਅਨਮੋਲ ਬਿਸ਼ਨੋਈ ਦੀ ਮੌਜੂਦਗੀ ਬਾਰੇ ਪਤਾ ਨਹੀਂ ਸੀ। ਗਾਇਕਾਂ ਨੇ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕੀਤੀ ਹੈ। ਸੋਸ਼ਲ ਮੀਡੀਆ ਪੋਸਟ ਵਿੱਚ ਕਰਨ ਔਜਲਾ ਨੇ ਕਿਹਾ ਕਿ ਵਿਆਹ ਸਮਾਗਮ ਦੇ ਸ਼ੋਅ ਵਿੱਚ ਕੌਣ-ਕੌਣ ਸ਼ਾਮਲ ਹੁੰਦੇ ਹਨ, ਇਸ ਦਾ ਕਿਸੇ ਵੀ ਗਾਇਕ ਨੂੰ ਪਤਾ ਨਹੀਂ ਹੁੰਦਾ ਤੇ ਗਾਇਕਾਂ ਕੋਲ ਸਿਰਫ਼ ਪ੍ਰੋਗਰਾਮ ਬੁੱਕ ਕਰਨ ਵਾਲੇ ਵਿਅਕਤੀ ਦੀ ਜਾਣਕਾਰੀ ਹੀ ਹੁੰਦੀ ਹੈ।
ਕੈਲੀਫੋਰਨੀਆ 'ਚ ਗ੍ਰਿਫਤਾਰ 17 ਸਿੱਖਾਂ 'ਚ ਗੈਂਗਸਟਰ ਪਵਿੱਤਰ ਵੀ ਸ਼ਾਮਲ, ਹੁਣ ਪੰਜਾਬ ਲਿਆਏਗੀ ਪੁਲਿਸ
ਕੈਲੀਫੋਰਨੀਆ ਦੀ ਪੁਲਿਸ ਵੱਲੋਂ ਵੱਖ-ਵੱਖ ਹਿੰਸਕ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 17 ਸਿੱਖ ਵਿਅਕਤੀਆਂ ’ਚ ਸ਼ਾਮਲ ਕਥਿਤ ਗੈਂਗਸਟਰ ਪਵਿੱਤਰ ਸਿੰਘ ਨੂੰ ਭਾਰਤ ਲਿਆਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਹਵਾਲਗੀ ਪ੍ਰਕਿਰਿਆ ਆਰੰਭੀ ਜਾਵੇਗੀ। ਇਸ ਦੀ ਪੁਸ਼ਟੀ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਅਜਿਹੇ ਵਿਅਕਤੀਆਂ ਦੇ ਅਪਰਾਧਕ ਰਿਕਾਰਡ ਦੀ ਜਾਂਚ ਕਰ ਰਹੀ ਹੈ ਤੇ ਛੇਤੀ ਹੀ ਉਨ੍ਹਾਂ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮਾਮਲਿਆਂ ਨੂੰ ਉੱਚ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਕੈਲੀਫੋਰਨੀਆ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦਾ ਹੁਸਨਦੀਪ ਵੀ ਸ਼ਾਮਲ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਪੁਲਿਸ ਨੂੰ ਲੋੜੀਂਦੇ ਹਨ।
- - - - - - - - - Advertisement - - - - - - - - -