Punjab Breaking News Live 18 April 2024: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ, ਅੱਜ ਐਲਾਨੇ ਜਾਣਗੇ ਪੰਜਾਬ ਬੋਰਡ ਦੇ ਨਤੀਜੇ, ਪੰਜਾਬ ਵਿੱਚ ਮੌਸਮ ਵਿੱਚ ਨਜ਼ਰ ਆਵੇਗੀ ਤਬਦੀਲੀ, ਪੈ ਸਕਦਾ ਮੀਂਹ
Punjab Breaking News Live 18 April 2024: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ, ਅੱਜ ਐਲਾਨੇ ਜਾਣਗੇ ਪੰਜਾਬ ਬੋਰਡ ਦੇ ਨਤੀਜੇ, ਪੰਜਾਬ ਵਿੱਚ ਮੌਸਮ ਵਿੱਚ ਨਜ਼ਰ ਆਵੇਗੀ ਤਬਦੀਲੀ, ਪੈ ਸਕਦਾ ਮੀਂਹ
LIVE
Background
Punjab Breaking News Live 18 April 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਨੌਜਵਾਨ ਆਗੂਆਂ ਦੀ ਰਿਹਾਈ ਲਈ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਨੇ ਸ਼ਭੂ ਬਾਰਡਰ ਦੇ ਰੇਲਵੇ ਟ੍ਰੈਕ 'ਤੇ ਪੱਕੇ ਡੇਰੇ ਲਾ ਲਏ ਹਨ। ਕਿਸਾਨਾਂ ਦਾ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਹੈ। ਕਿਸਾਨਾਂ ਨੇ ਕਹਿ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਨੌਜਵਾਨ ਕਿਸਾਨਾਂ ਨੂੰ ਰਿਹਾਅ ਨਹੀਂ ਕਰਦੀ, ਅੰਦੋਲਨ ਜਾਰੀ ਰਹੇਗਾ।
ਅੱਜ ਐਲਾਨੇ ਜਾਣਗੇ 10ਵੀਂ ਦੇ ਨਤੀਜੇ
PSEB 10th Result 2024: ਪੰਜਾਬ ਵਿੱਚ 13 ਫਰਵਰੀ ਤੋਂ 6 ਮਾਰਚ ਤੱਕ ਹੋਈ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀ ਅੱਜ ਯਾਨੀ 18 ਅਪ੍ਰੈਲ 2024 ਵੀਰਵਾਰ ਨੂੰ ਨਤੀਜੇ ਲਈ ਮਾਨਸਿਕ ਤੌਰ 'ਤੇ ਤਿਆਰ ਰਹਿਣ ਕਿਉਂਕਿ ਮੀਡੀਆ ਰਿਪੋਰਟਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਬੋਰਡ ਵੀਰਵਾਰ ਨੂੰ 10ਵੀਂ ਦਾ ਨਤੀਜਾ ਜਾਰੀ ਕਰ ਸਕਦਾ ਹੈ। ਕਰੀਬ 3 ਲੱਖ ਬੱਚੇ ਇਸ ਨਤੀਜੇ ਦੀ ਉਡੀਕ ਕਰ ਰਹੇ ਹਨ। ਜੇਕਰ ਪੰਜਾਬ ਬੋਰਡ ਵੀਰਵਾਰ ਨੂੰ ਨਤੀਜੇ ਦਾ ਐਲਾਨ ਕਰਦਾ ਹੈ ਤਾਂ ਬੋਰਡ ਅਧਿਕਾਰੀ ਪ੍ਰੈੱਸ ਕਾਨਫਰੰਸ ਰਾਹੀਂ ਨਤੀਜੇ ਜਾਰੀ ਕਰਨਗੇ। ਇਸ ਪ੍ਰੈਸ ਕਾਨਫਰੰਸ ਵਿੱਚ ਨਤੀਜਿਆਂ ਦੇ ਨਾਲ-ਨਾਲ ਟਾਪਰਾਂ ਦੇ ਨਾਂ ਵੀ ਦੱਸੇ ਜਾਣਗੇ। ਪ੍ਰੈਸ ਕਾਨਫਰੰਸ ਵਿੱਚ ਨਤੀਜਿਆਂ ਦੀ ਘੋਸ਼ਣਾ ਤੋਂ ਬਾਅਦ, ਲਿੰਕ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਅਪਲੋਡ ਹੋ ਜਾਵੇਗਾ।
PSEB Result: 10ਵੀਂ ਜਮਾਤ ਵਾਲਿਓ ਹੋ ਜਾਵੋ ਤਿਆਰ, ਅੱਜ ਆਉਣ ਜਾ ਰਿਹਾ ਨਤੀਜਾ, ਇੱਕ ਕਲਿੱਕ 'ਤੇ ਕਰੋ ਚੈੱਕ
ਇਦਾਂ ਦਾ ਰਹੇਗਾ ਪੰਜਾਬ ਵਿੱਚ ਮੌਸਮ
Punjab Weather: ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
Punjab News: ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਦਾ ਕਤਲ ਕਰਨ ਵਾਲੀ ਗੁਆਂਢੀ ਔਰਤ ਨੀਲਮ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਉਸ ਨੇ ਦੋ ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫ਼ਨਾ ਦਿੱਤਾ ਸੀ। ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਦਿੱਤਾ ਹੈ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਲੜਕੀ ਨੂੰ ਸਕੂਟਰ 'ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ 'ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ। ਨੀਲਮ ਦਾ ਤਲਾਕ ਹੋ ਚੁੱਕਾ ਸੀ। ਇਸ ਲਈ ਉਹ ਆਪਣੇ ਬੱਚਿਆਂ ਲਈ ਇਹ ਸਭ ਕੁਝ ਲਿਆਉਣ ਦੇ ਯੋਗ ਨਹੀਂ ਸੀ। ਇਸ ਕਾਰਨ ਉਹ ਦਿਲਰੋਜ਼ ਨਾਲ ਨਰਾਜ਼ਗੀ ਰੱਖਣ ਲੱਗੀ। ਇਸ ਤੋਂ ਬਾਅਦ ਇੱਕ ਦਿਨ ਦਿਲਰੋਜ਼ ਨੂੰ ਸਕੂਟਰ 'ਤੇ ਬਿਠਾ ਕੇ ਉਸ ਦਾ ਕਤਲ ਕਰ ਦਿੱਤਾ।
Ludhiana News: ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
Ludhiana News: ਖੰਨਾ ਪੁਲਿਸ ਜ਼ਿਲ੍ਹੇ ਦੇ ਪਾਇਲ ਥਾਣਾ ਅਧੀਨ ਪੈਂਦੇ ਪਿੰਡ ਸ਼ਾਹਪੁਰ 'ਚ ਬੁੱਧਵਾਰ ਦੇਰ ਰਾਤ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਨੇ ਇੰਜਣ 'ਚੋਂ ਧੂੰਆਂ ਨਿਕਲਦਾ ਦੇਖ ਕੇ ਕਾਰ ਰੋਕ ਲਈ ਤੇ ਖੁਦ ਵੀ ਬਾਹਰ ਨਿਕਲ ਗਿਆ। ਫਿਰ ਗੁਰਦੁਆਰਾ ਸਾਹਿਬ 'ਚ ਅਨਾਊਂਸਮੈਂਟ ਕੀਤੀ ਗਈ। ਇਸ ਮਗਰੋਂ ਲੋਕ ਇਕੱਠੇ ਹੋ ਗਏ ਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਕਾਰਨ ਆਸ-ਪਾਸ ਖੜ੍ਹੀ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋਣ ਤੋਂ ਬਚ ਗਈ।
Drugs in Punjab: ਨਸ਼ਿਆਂ ਦਾ ਕਹਿਰ! 28 ਸਾਲਾ ਨੌਜਵਾਨ ਦੀ ਗਈ ਜਾਨ, ਛੋਟਾ ਭਰਾ ਵੀ ਨਸ਼ਿਆਂ ਦੀ ਦਲਦਲ 'ਚ ਫਸਿਆ
Drugs in Punjab: ਪੰਜਾਬ ਵਿੱਚ ਨਸ਼ਿਆਂ ਦੇ ਹੜ੍ਹ ਨੂੰ ਬੰਨ੍ਹ ਨਹੀਂ ਲੱਗ ਰਿਹਾ। ਨਿੱਤ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਪੁਲਿਸ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਲੋਕਾਂ ਦਾ ਕਹਿਣਾ ਹੈ ਕਿ ਨਸ਼ਾ ਤਾਂ ਸ਼ਰੇਆਮ ਵਿਕ ਰਿਹਾ ਹੈ। ਤਾਜ਼ਾ ਮਾਮਲਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਤੋਂ ਆਇਆ ਹੈ। ਇੱਥੇ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ 28 ਸਾਲ ਨੌਜਵਾਨ ਦੀ ਨਸ਼ੇ ਕਾਰਨ ਦੁਖਦਾਈ ਮੌਤ ਹੋ ਗਈ।
Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ
Amritsar News: ਪੰਜਾਬ ਵਿੱਚ ਬੀਜੇਪੀ ਲਈ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਅੰਮ੍ਰਿਤਸਰ 'ਚ ਬੀਜੇਪੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ 'ਤੇ ਭਾਜਪਾ ਵਰਕਰਾਂ ਨੇ ਪਥਰਾਅ ਕਰ ਦਿੱਤਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਸੀ। ਭਾਜਪਾ ਵਰਕਰਾਂ ਵੱਲੋਂ ਕੀਤੇ ਪਥਰਾਅ ਵਿੱਚ ਅੱਧੀ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਐਸਐਸਪੀ ਦਿਹਾਤੀ ਦਫ਼ਤਰ ਦੇ ਘਿਰਾਓ ਦਾ ਐਲਾਨ ਕਰ ਦਿੱਤਾ।
Lok Sabha: ਰਾਜਾਸਾਂਸੀ 'ਚ BJP ਨੇ ਲਾਈ ਕਾਂਗਰਸ 'ਚ ਸੰਨ੍ਹ, ਵੱਡੀ ਗਿਣਤੀ 'ਚ ਕਾਂਗਰਸੀਆਂ ਨੇ ਛੱਡੀ ਪਾਰਟੀ; ਭਾਜਪਾ ਦਾ ਫੜਿਆ ਫੁੱਲ
Lok Sabha: ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗਲ ਹੈ ਕਿ ਰਾਜਾਸਾਂਸੀ ਕਸਬੇ ਵਿਚ ਅੱਜ ਵੀ ਸੀਵਰੇਜ, ਪਾਣੀ ਅਤੇ ਡਰੇਨੇਜ ਦੀਆਂ ਸਮੱਸਿਆਵਾਂ ਹਨ। ਬਾਰਸ਼ ਦੇ ਸਮੇਂ ਲੋਕ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਇਹ ਵਰਤਾਰਾ ਦਸ ਦਾ ਹੈ ਕਿ ਸਾਨੂੰ ਰਾਜਾਸਾਂਸੀ ਦੇ ਵਿਕਾਸ ’ਤੇ ਵਧੇਰੇ ਫੋਕਸ ਕਰਨ ਦੀ ਲੋੜ ਹੈ। ਸੰਧੂ ਵਿਧਾਨ ਸਭਾ ਹਲਕਾ ਰਾਜਾਸਾਂਸੀ ਲਈ ਭਾਜਪਾ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਰਾਜਾਸਾਂਸੀ ਵਾਰਡ ਨੰ 5 ਬਾਬਾ ਜਵੰਦ ਸਿੰਘ ਜੀ ਕਾਲੋਨੀ ਵਿਖੇ ਕਰਾਏ ਗਏ ਇਕ ਪ੍ਰਭਾਵਸ਼ਾਲੀ ਚੋਣ ਸਭਾ ਨੂੰ ਸੰਬੋਧਨ ਕਰ ਰਹੇ ਸਨ। ਸੰਦੀਪ ਸਿੰਘ ਗਿੱਲ ਯੂ ਐੱਸ ਏ ਦੇ ਗ੍ਰਹਿ ਵਿਖੇ ਹੋਈ ਇਸ ਚੋਣਾਂ ਸਬੰਧੀ ਮੀਟਿੰਗ ਦੌਰਾਨ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨਾਲ ਸੰਬੰਧਿਤ ਰਹੇ ਦਰਜਨਾਂ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਨੂੰ ਸ. ਤਰਨਜੀਤ ਸਿੰਘ ਸੰਧੂ ਨੇ ਸਨਮਾਨਿਤ ਕਰਦਿਆਂ ਪਾਰਟੀ ਵਿਚ ਸਵਾਗਤ ਕੀਤਾ।