ਪੜਚੋਲ ਕਰੋ

Punjab Breaking News Live 18 July 2024: ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ ਦੀ ਚੇਤਾਵਨੀ, ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ ਦਾ ਕੀਤਾ ਕਤਲ, ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ

Punjab Breaking News Live 18 July 2024: ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ ਦੀ ਚੇਤਾਵਨੀ, ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ ਦਾ ਕੀਤਾ ਕਤਲ, ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ

LIVE

Key Events
Punjab Breaking News Live 18 July 2024: ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ ਦੀ ਚੇਤਾਵਨੀ, ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ ਦਾ ਕੀਤਾ ਕਤਲ, ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ

Background

Punjab Breaking News Live 18 July 2024: ਪੰਜਾਬ ਵਿੱਚ ਬੁੱਧਵਾਰ ਨੂੰ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੋਣ ਦੇ ਬਾਵਜੂਦ ਖੁੱਲ੍ਹ ਕੇ ਮੀਂਹ ਨਹੀਂ ਪਿਆ। ਪਰ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ 'ਚ ਮਾਨਸੂਨ ਸੁਸਤ ਹੈ। ਜਿਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ 'ਚ ਬਣਿਆ ਦਬਾਅ ਘੱਟ ਹੈ। ਮਾਨਸੂਨ ਦੀਆਂ ਹਵਾਵਾਂ ਘੱਟ ਦਬਾਅ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਦਾ ਅਸਰ ਵੈਸਟਰਨ ਡਿਸਟਰਬੈਂਸ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਕੀਤਾ ਜਾਰੀ, ਲੋਕਾਂ ਨੂੰ ਦਿੱਤੀ ਚੇਤਾਵਨੀ, ਜਾਣੋ ਮੌਸਮ ਦਾ ਹਾਲ

20 ਸਾਲਾ ਨੌਜਵਾਨ ਦਾ ਕੀਤਾ ਕਤਲ

ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰ ਰਹੇ ਵਿਅਕਤੀ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਪਹਿਲਾਂ ਪਿੰਡ ਵਿੱਚ ਲੜਾਈ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਦੇ ਹਸਪਤਾਲ ਲਿਜਾਇਆ ਗਿਆ। ਪਰ 20 ਸਾਲਾ ਨੌਜਵਾਨ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ।

Crime: ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ 'ਤੇ ਕੀਤਾ ਤਲਵਾਰ ਨਾਲ ਹਮਲਾ, ਹੋਈ ਮੌਤ

Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਵਿਦੇਸ਼ਾਂ ਤੋਂ ਹੈਂਡਲ ਕੀਤੇ ਜਾ ਰਹੇ ਗਰੋਹ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਜਾ ਰਹੀ ਸੀ।  ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਵਾਰਦਾਤ ਤੋਂ ਪਹਿਲਾਂ ਹੀ ਬੱਬਰ ਖਾਲਸਾ ਦੇ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

Amritsar News: ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸੀ ਪਲਾਨਿੰਗ

12:24 PM (IST)  •  18 Jul 2024

Bikram Majithia: ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਕੇ ਮੰਗਿਆ ਸਮਾਂ

Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ। ਮਜੀਠੀਆ ਨੂੰ ਐਸਆਈਟੀ ਨੇ ਅੱਜ ਪਟਿਆਲਾ ਵਿਖੇ ਤਲਬ ਕੀਤਾ ਸੀ।

ਬਿਕਰਮ ਮਜੀਠੀਆ ਨੇ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ ਅੱਜ ਦੇ ਦਿਨ ਅੰਮ੍ਰਿਤਸਰ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਮੈਂ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਾਂਗਾ। ਇਸ ਲਈ ਮਜੀਠੀਆ ਨੇ ਚਿੱਠੀ ਲਿਖ ਕੇ ਐਸਆਈਟੀ ਤੋਂ ਸਮਾਂ ਮੰਗਿਆ ਹੈ। ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅੱਜ ਪਟਿਆਲਾ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਸੀ।

12:04 PM (IST)  •  18 Jul 2024

Amritpal Singh: ਪੁਲਿਸ ਲੈਣਾ ਚਾਹੁੰਦੀ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ, ਮੁੜ ਅਦਾਲਤ ਦਾ ਰੁਖ਼

Jalandhar News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਹਰਪ੍ਰੀਤ ਸਿੰਘ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। 

ਦੱਸ ਦਈਏ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੂੰ ਲੰਘੇ ਦਿਨੀਂ ਚਾਰ ਗ੍ਰਾਮ ਆਈਸ ਡਰੱਗ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਪੁਲਿਸ ਨੇ ਦੋਵਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹੁਣ ਪੁਲਿਸ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਕੇ ਹਰਪ੍ਰੀਤ ਸਿੰਘ ਦਾ ਰਿਮਾਂਡ ਮੰਗਿਆ ਹੈ। 

11:24 AM (IST)  •  18 Jul 2024

Shambhu Border: ਸ਼ੰਭੂ ਬਾਰਡਰ ਨਾ ਖੋਲ੍ਹ ਕੇ ਕਸੂਤੀ ਘਿਰੀ ਹਰਿਆਣਾ ਸਰਕਾਰ, ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ

Shambhu Border: ਸ਼ੰਭੂ ਬਾਰਡਰ ਨਾ ਖੋਲ੍ਹਣ ਕਰਕੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੇ ਚੀਫ ਸੈਕਟਰੀ ਨੂੰ ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਉਦੇ ਪ੍ਰਤਾਪ ਸਿੰਘ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ ਉਪਰ ਕੰਮ ਕਰਨ, ਨਹੀਂ ਤਾਂ ਕੋਰਟ ਦੇ ਅਪਮਾਣ ਦਾ ਕੇਸ ਦਰਜ ਕੀਤਾ ਜਾਏਗਾ। 

ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 10 ਜੁਲਾਈ ਨੂੰ ਹਫਤੇ ਦੇ ਅੰਦਰ-ਅੰਦਰ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੀ ਡੈੱਡਲਾਈਨ 17 ਜੁਲਾਈ ਸੀ ਪਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਨਹੀਂ ਖੋਲ੍ਹਿਆ। ਸਰਕਾਰ ਨੇ ਅਮਨ-ਕਾਨੂੰਨ ਦਾ ਹਵਾਲਾ ਦੇ ਕੇ ਬਾਰਡਰ ਨਹੀਂ ਖੋਲ੍ਹਿਆ। 

10:29 AM (IST)  •  18 Jul 2024

Hindu Leader Amit Arora: ਹੁਣ ਅਬੂ ਬਕਰ ਦੇ ਨਿਸ਼ਾਨੇ 'ਤੇ ਹਿੰਦੂ ਨੇਤਾ ਅਮਿਤ ਅਰੋੜਾ, ਗੁਜਰਾਤ ਪੁਲਿਸ ਨੇ ਕੀਤਾ ਖੁਲਾਸਾ

Hindu Leader Amit Arora Threat: ਸੋਸ਼ਲ ਮੀਡੀਆ ਉਪਰ ਵਿਵਾਦਤ ਬਿਆਨਬਾਜ਼ੀ ਕਰਕੇ ਚਰਚਾ ਵਿੱਚ ਰਹਿਣ ਵਾਲੇ ਹਿੰਦੂ ਨੇਤਾ ਅਮਿਤ ਅਰੋੜਾ ਦੀ ਜਾਨ ਨੂੰ ਖਤਰਾ ਹੈ। ਇਸ ਵਾਰ ਉਹ ਅਬੂ ਬਕਰ ਦੇ ਨਿਸ਼ਾਨੇ ਉਪਰ ਹੈ। ਇਹ ਖੁਲਾਸਾ ਗੁਜਰਾਤ ਪੁਲਿਸ ਨੇ ਕੀਤਾ ਹੈ। ਗੁਜਰਾਤ ਪੁਲਿਸ ਨੇ ਅਮਿਤ ਅਰੋੜਾ ਤੋਂ ਪੁੱਛਗਿੱਛ ਵੀ ਕੀਤੀ ਹੈ। ਦਰਅਸਲ ਲੁਧਿਆਣਾ 'ਚ ਦੇਰ ਰਾਤ ਗੁਜਰਾਤ ਪੁਲਿਸ ਅਮਿਤ ਅਰੋੜਾ ਦੇ ਘਰ ਪਹੁੰਚੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੀ ਗੁਜਰਾਤ ਪੁਲਿਸ ਦੇ ਨਾਲ ਮੌਜੂਦ ਸੀ। ਪੁਲਿਸ ਨੇ ਅਮਿਤ ਅਰੋੜਾ ਤੋਂ ਦੇਰ ਰਾਤ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਪੁਲਿਸ ਨੇ ਅਮਿਤ ਦੇ ਫ਼ੋਨ ਵਿੱਚੋਂ ਉਹ ਨੰਬਰ ਵੀ ਬਰਾਮਦ ਕੀਤੇ ਜਿਸ ਰਾਹੀਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪੁਲਿਸ ਦੇ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਅਬੂ ਬਕਰ ਨੇ ਹਿੰਦੂ ਨੇਤਾਵਾਂ ਨੂੰ ਮਾਰਨ ਦੀ ਇੱਕ ਕਰੋੜ ਰੁਪਏ ਵਿੱਚ ਸੁਪਾਰੀ ਲਈ ਸੀ। ਗੁਜਰਾਤ ਪੁਲਿਸ ਰਾਤ 9:30 ਵਜੇ ਤੋਂ ਬਾਅਦ ਵਾਪਸ ਪਰਤੀ। ਗੁਜਰਾਤ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਬੂ ਬਕਰ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget