Punjab Breaking News Live 18 July 2024: ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ ਦੀ ਚੇਤਾਵਨੀ, ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ ਦਾ ਕੀਤਾ ਕਤਲ, ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ
Punjab Breaking News Live 18 July 2024: ਪੰਜਾਬ ਦੇ 9 ਜ਼ਿਲ੍ਹਿਆਂ ਚ ਮੀਂਹ ਦੀ ਚੇਤਾਵਨੀ, ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ ਦਾ ਕੀਤਾ ਕਤਲ, ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ
Bikram Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ। ਮਜੀਠੀਆ ਨੂੰ ਐਸਆਈਟੀ ਨੇ ਅੱਜ ਪਟਿਆਲਾ ਵਿਖੇ ਤਲਬ ਕੀਤਾ ਸੀ।
ਬਿਕਰਮ ਮਜੀਠੀਆ ਨੇ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ ਅੱਜ ਦੇ ਦਿਨ ਅੰਮ੍ਰਿਤਸਰ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਮੈਂ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਾਂਗਾ। ਇਸ ਲਈ ਮਜੀਠੀਆ ਨੇ ਚਿੱਠੀ ਲਿਖ ਕੇ ਐਸਆਈਟੀ ਤੋਂ ਸਮਾਂ ਮੰਗਿਆ ਹੈ। ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅੱਜ ਪਟਿਆਲਾ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਸੀ।
Jalandhar News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਹਰਪ੍ਰੀਤ ਸਿੰਘ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਲਈ ਪੁਲਿਸ ਨੇ ਜਲੰਧਰ ਸੈਸ਼ਨ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।
ਦੱਸ ਦਈਏ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੂੰ ਲੰਘੇ ਦਿਨੀਂ ਚਾਰ ਗ੍ਰਾਮ ਆਈਸ ਡਰੱਗ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਪੁਲਿਸ ਨੇ ਦੋਵਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹੁਣ ਪੁਲਿਸ ਨੇ ਨਵੇਂ ਸਿਰੇ ਤੋਂ ਪਟੀਸ਼ਨ ਦਾਇਰ ਕਰਕੇ ਹਰਪ੍ਰੀਤ ਸਿੰਘ ਦਾ ਰਿਮਾਂਡ ਮੰਗਿਆ ਹੈ।
Shambhu Border: ਸ਼ੰਭੂ ਬਾਰਡਰ ਨਾ ਖੋਲ੍ਹਣ ਕਰਕੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੇ ਚੀਫ ਸੈਕਟਰੀ ਨੂੰ ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਉਦੇ ਪ੍ਰਤਾਪ ਸਿੰਘ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ ਉਪਰ ਕੰਮ ਕਰਨ, ਨਹੀਂ ਤਾਂ ਕੋਰਟ ਦੇ ਅਪਮਾਣ ਦਾ ਕੇਸ ਦਰਜ ਕੀਤਾ ਜਾਏਗਾ।
ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 10 ਜੁਲਾਈ ਨੂੰ ਹਫਤੇ ਦੇ ਅੰਦਰ-ਅੰਦਰ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੀ ਡੈੱਡਲਾਈਨ 17 ਜੁਲਾਈ ਸੀ ਪਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਨਹੀਂ ਖੋਲ੍ਹਿਆ। ਸਰਕਾਰ ਨੇ ਅਮਨ-ਕਾਨੂੰਨ ਦਾ ਹਵਾਲਾ ਦੇ ਕੇ ਬਾਰਡਰ ਨਹੀਂ ਖੋਲ੍ਹਿਆ।
Hindu Leader Amit Arora Threat: ਸੋਸ਼ਲ ਮੀਡੀਆ ਉਪਰ ਵਿਵਾਦਤ ਬਿਆਨਬਾਜ਼ੀ ਕਰਕੇ ਚਰਚਾ ਵਿੱਚ ਰਹਿਣ ਵਾਲੇ ਹਿੰਦੂ ਨੇਤਾ ਅਮਿਤ ਅਰੋੜਾ ਦੀ ਜਾਨ ਨੂੰ ਖਤਰਾ ਹੈ। ਇਸ ਵਾਰ ਉਹ ਅਬੂ ਬਕਰ ਦੇ ਨਿਸ਼ਾਨੇ ਉਪਰ ਹੈ। ਇਹ ਖੁਲਾਸਾ ਗੁਜਰਾਤ ਪੁਲਿਸ ਨੇ ਕੀਤਾ ਹੈ। ਗੁਜਰਾਤ ਪੁਲਿਸ ਨੇ ਅਮਿਤ ਅਰੋੜਾ ਤੋਂ ਪੁੱਛਗਿੱਛ ਵੀ ਕੀਤੀ ਹੈ। ਦਰਅਸਲ ਲੁਧਿਆਣਾ 'ਚ ਦੇਰ ਰਾਤ ਗੁਜਰਾਤ ਪੁਲਿਸ ਅਮਿਤ ਅਰੋੜਾ ਦੇ ਘਰ ਪਹੁੰਚੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੀ ਗੁਜਰਾਤ ਪੁਲਿਸ ਦੇ ਨਾਲ ਮੌਜੂਦ ਸੀ। ਪੁਲਿਸ ਨੇ ਅਮਿਤ ਅਰੋੜਾ ਤੋਂ ਦੇਰ ਰਾਤ ਦੋ ਘੰਟੇ ਤੱਕ ਪੁੱਛਗਿੱਛ ਕੀਤੀ। ਪੁਲਿਸ ਨੇ ਅਮਿਤ ਦੇ ਫ਼ੋਨ ਵਿੱਚੋਂ ਉਹ ਨੰਬਰ ਵੀ ਬਰਾਮਦ ਕੀਤੇ ਜਿਸ ਰਾਹੀਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪੁਲਿਸ ਦੇ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਅਬੂ ਬਕਰ ਨੇ ਹਿੰਦੂ ਨੇਤਾਵਾਂ ਨੂੰ ਮਾਰਨ ਦੀ ਇੱਕ ਕਰੋੜ ਰੁਪਏ ਵਿੱਚ ਸੁਪਾਰੀ ਲਈ ਸੀ। ਗੁਜਰਾਤ ਪੁਲਿਸ ਰਾਤ 9:30 ਵਜੇ ਤੋਂ ਬਾਅਦ ਵਾਪਸ ਪਰਤੀ। ਗੁਜਰਾਤ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਬੂ ਬਕਰ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।
ਪਿਛੋਕੜ
Punjab Breaking News Live 18 July 2024: ਪੰਜਾਬ ਵਿੱਚ ਬੁੱਧਵਾਰ ਨੂੰ 18 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੋਣ ਦੇ ਬਾਵਜੂਦ ਖੁੱਲ੍ਹ ਕੇ ਮੀਂਹ ਨਹੀਂ ਪਿਆ। ਪਰ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ 'ਚ ਮਾਨਸੂਨ ਸੁਸਤ ਹੈ। ਜਿਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ 'ਚ ਬਣਿਆ ਦਬਾਅ ਘੱਟ ਹੈ। ਮਾਨਸੂਨ ਦੀਆਂ ਹਵਾਵਾਂ ਘੱਟ ਦਬਾਅ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਦਾ ਅਸਰ ਵੈਸਟਰਨ ਡਿਸਟਰਬੈਂਸ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਕੀਤਾ ਜਾਰੀ, ਲੋਕਾਂ ਨੂੰ ਦਿੱਤੀ ਚੇਤਾਵਨੀ, ਜਾਣੋ ਮੌਸਮ ਦਾ ਹਾਲ
20 ਸਾਲਾ ਨੌਜਵਾਨ ਦਾ ਕੀਤਾ ਕਤਲ
ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰ ਰਹੇ ਵਿਅਕਤੀ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਪਹਿਲਾਂ ਪਿੰਡ ਵਿੱਚ ਲੜਾਈ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਦੇ ਹਸਪਤਾਲ ਲਿਜਾਇਆ ਗਿਆ। ਪਰ 20 ਸਾਲਾ ਨੌਜਵਾਨ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ।
Crime: ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ 'ਤੇ ਕੀਤਾ ਤਲਵਾਰ ਨਾਲ ਹਮਲਾ, ਹੋਈ ਮੌਤ
Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਵਿਦੇਸ਼ਾਂ ਤੋਂ ਹੈਂਡਲ ਕੀਤੇ ਜਾ ਰਹੇ ਗਰੋਹ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਜਾ ਰਹੀ ਸੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਵਾਰਦਾਤ ਤੋਂ ਪਹਿਲਾਂ ਹੀ ਬੱਬਰ ਖਾਲਸਾ ਦੇ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
Amritsar News: ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸੀ ਪਲਾਨਿੰਗ
- - - - - - - - - Advertisement - - - - - - - - -