Punjab Breaking News Live 18 June 2024: ਪੰਜਾਬ 'ਚ ਅਸਮਾਨ ਤੋਂ ਵਰ੍ਹੇਗੀ ਅੱਗ, ਤਾਪਮਾਨ 44 ਡਿਗਰੀ ਤੋਂ ਰਹੇਗਾ ਪਾਰ, ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਬੈਠਕ, SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ

Punjab Breaking News Live 18 June 2024: ਪੰਜਾਬ 'ਚ ਅਸਮਾਨ ਤੋਂ ਵਰ੍ਹੇਗੀ ਅੱਗ, ਤਾਪਮਾਨ 44 ਡਿਗਰੀ ਤੋਂ ਰਹੇਗਾ ਪਾਰ, ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਬੈਠਕ, SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ

ABP Sanjha Last Updated: 18 Jun 2024 12:29 PM
Agniveer Report: ਅਗਨੀਵੀਰ ਯੋਜਨਾ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ, ਫੌਜ ਦੀ ਅੰਦਰੂਨੀ ਰਿਪੋਰਟ ਨੇ ਉਡਾਏ ਹੋਸ਼

Agniveer Report: ਫੌਜ ਦੀ ਭਰਤੀ ਦੀ ਅਗਨੀਵੀਰ ਯੋਜਨਾ ਨੂੰ ਲੈ ਕੇ ਕਾਂਗਰਸ ਨੇ ਵੱਡਾ ਦਾਅਵਾ ਕੀਤਾ ਹੈ। ਕਾਂਗਰਸ ਨੇ ਕਿਹਾ ਹੈ ਕਿ ਫੌਜ ਦੀ ਅੰਦਰੂਨੀ ਰਿਪੋਰਟ 'ਚ ਕੁਝ ਹੋਸ਼ ਉਡਾ ਦੇਣ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਕਾਂਗਰਸ ਨੇਤਾ ਦੀਪੇਂਦਰ ਹੁੱਡਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਫੌਜ ਦੇ ਅੰਦਰੂਨੀ ਸਰਵੇਖਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਅਗਨੀਵੀਰ ਯੋਜਨਾ ਨਾਲ ਫੌਜ ਦੇ ਮਨੋਬਲ, ਆਪਸੀ ਭਾਈਚਾਰੇ ਤੇ ਇੱਕ-ਦੂਜੇ ਲਈ ਮਰਨ-ਮਿਟਣ ਦੀ ਭਾਵਨਾ 'ਚ ਗਿਰਾਵਟ ਆਈ ਹੈ।

Monsoon Update: ਪੰਜਾਬ 'ਚ ਕਦੋਂ ਪਹੁੰਚੇਗੀ ਮਾਨਸੂਨ? ਬਾਰਸ਼ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕੀਤਾ ਸਪਸ਼ਟ

Monsoon Update: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਸਭ ਦੀਆਂ ਨਜ਼ਰਾਂ ਮਾਨਸੂਨ ਉੱਪਰ ਲੱਗੀਆਂ ਹੋਈਆਂ ਹਨ। ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਜੂਨ ਦੇ ਅੰਤ ਤੱਕ ਮਾਨਸੂਨ ਉੱਤਰੀ ਭਾਰਤ ਵਿੱਚ ਪਹੁੰਚ ਸਕਦੀ ਹੈ ਤੇ ਜੁਲਾਈ ਵਿੱਚ ਚੰਗੀ ਬਾਰਸ਼ ਹੋ ਸਕਦੀ ਹੈ। ਉਂਝ ਮਾਨਸੂਨ ਤੋਂ ਪਹਿਲਾਂ ਵੈਸਟਰਨ ਡਿਸਟਰਬੈਂਸ ਕਰਕੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਦਰਅਸਲ ਇਸ ਸਾਲ ਤੈਅ ਸਮੇਂ ਤੋਂ ਤਿੰਨ ਦਿਨ ਪਹਿਲਾਂ ਕੇਰਲ ਵਿੱਚ ਪਹੁੰਚਣ ਵਾਲੀ ਮਾਨਸੂਨ ਹੁਣ ਬ੍ਰੇਕ ਲੱਗ ਗਈ ਹੈ ਮਾਨਸੂਨ ਬਹੁਤ ਮੱਠੀ ਚਾਲ ਅੱਗੇ ਵਧ ਰਹੀ ਹੈ। ਇਸ ਕਾਰਨ ਦੇਸ਼ ਦੇ ਕਈ ਰਾਜ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਲੋਕ ਕੜਾਕੇ ਦੀ ਗਰਮੀ ਦਾ ਕਹਿਰ ਝੱਲ ਰਹੇ ਹਨ। ਖਾਸ ਕਰਕੇ ਬਿਹਾਰ, ਝਾਰਖੰਡ, ਯੂਪੀ, ਮੱਧ ਪ੍ਰਦੇਸ਼, ਦਿੱਲੀ ਤੇ ਪੰਜਾਬ-ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ।

Lawrence Bishnoi: ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੂੰ ਵੀਡੀਓ ਕਾਲ ਵਾਇਰਲ ! ਹੁਣ ਜੇਲ੍ਹ ਅੰਦਰੋਂ ਹੀ ਅਗਲੀ ਪਲਾਨਿੰਗ?

Lawrence Bishnoi Viral Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।

Accident News: ਦੋ ਟਰੱਕਾਂ ਵਿਚਾਲੇ ਟੱਕਰ ਹੋਣ ਤੋਂ ਬਾਅਦ ਲੱਗੀ ਭਿਆਨਕ ਅੱਗ, ਧੂੰ-ਧੂੰ ਕਰਕੇ ਸੜੇ ਟਰੱਕ, ਦੇਖੋ ਖੌਫਨਾਕ ਵੀਡੀਓ

Jhajjar Trucks Accident: ਹਰਿਆਣਾ ਦੇ ਝੱਜਰ ਵਿੱਚ ਸੋਮਵਾਰ (17 ਜੂਨ) ਨੂੰ ਇੱਕ ਸੜਕ ਹਾਦਸੇ ਦਾ ਬਹੁਤ ਹੀ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲਿਆ। ਝੱਜਰ 'ਚ ਅਚਾਨਕ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਵਿਚਾਲੇ ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਟਰੱਕਾਂ ਨੂੰ ਤੁਰੰਤ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਝੱਜਰ ਦੇ ਜਹਾਜਗੜ੍ਹ-ਛੂਛੱਕਵਾਸ ਰੋਡ 'ਤੇ ਵਾਪਰਿਆ। ਪੁਲਿਸ ਮੁਤਾਬਕ ਦੋ ਡੰਪਰ ਆਪਸ ਵਿੱਚ ਟਕਰਾ ਗਏ ਅਤੇ ਫਿਰ ਭਿਆਨਕ ਅੱਗ ਲੱਗ ਗਈ।

ਪਿਛੋਕੜ

Punjab Breaking News Live 18 June 2024:ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ ਹਨ ਕਿ ਪੁਲਿਸ ਨੂੰ ਆਪਣੇ ਵਤੀਰੇ ਨਾਲ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ।


Punjab News: ਮੁੱਖ ਮੰਤਰੀ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਬੈਠਕ, ਨਸ਼ਿਆਂ ਦੇ ਖਿਲਾਫ ਜੰਗ ਸਣੇ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ


SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ


ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਮੁਤਾਬਕ ਐਸਆਈਟੀ ਦੇ ਅਫਸਰਾਂ ਦੇ ਕੁਝ ਰੁਝਾਨਾਂ ਕਰਕੇ ਅੱਜ ਪੇਸ਼ੀ ਟਲ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਸਨ।


Punjab News: SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ, ਸਾਹਮਣੇ ਆਈ ਆਹ ਵਜ੍ਹਾ


ਪੰਜਾਬ 'ਚ ਅਸਮਾਨ ਤੋਂ ਵਰ੍ਹੇਗੀ ਅੱਗ


Punjab Weather Update: ਪੰਜਾਬ ਵਿੱਚ ਇਸ ਵੇਲੇ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, 19 ਅਤੇ 21 ਜੂਨ ਵਿਚਾਲੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਰਕੇ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ।


Punjab Weather Update: ਪੰਜਾਬ 'ਚ ਅਸਮਾਨ ਤੋਂ ਵਰ੍ਹੇਗੀ ਅੱਗ, ਤਾਪਮਾਨ 44 ਡਿਗਰੀ ਤੋਂ ਰਹੇਗਾ ਪਾਰ, 40KM/H ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.