Punjab Breaking News Live 2 July: ਅਗਨੀਵੀਰ ਦੇ ਪਰਿਵਾਰ ਨੇ ਖੋਲ੍ਹੀ ਸਰਕਾਰ ਦੀ ਪੋਲ, ਪੰਜਾਬ ਦੇ 14 ਜ਼ਿਲ੍ਹਿਆਂ 'ਚ ਮਾਨਸੂਨ ਨੇ ਦਿੱਤੀ ਦਸਤਕ, ਪਿੰਡ ਕਾਹਨੇਕੇ 'ਚ ਨਿਹੰਗ ਸਿੰਘ ਦਾ ਕਤਲ
Punjab Breaking News Live 2 July: ਅਗਨੀਵੀਰ ਦੇ ਪਰਿਵਾਰ ਨੇ ਖੋਲ੍ਹੀ ਸਰਕਾਰ ਦੀ ਪੋਲ, ਪੰਜਾਬ ਦੇ 14 ਜ਼ਿਲ੍ਹਿਆਂ 'ਚ ਮਾਨਸੂਨ ਨੇ ਦਿੱਤੀ ਦਸਤਕ, ਪਿੰਡ ਕਾਹਨੇਕੇ 'ਚ ਨਿਹੰਗ ਸਿੰਘ ਦਾ ਕਤਲ
Chandigarh News: ਰੂਪਨਗਰ 'ਚ ਥਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ। ਥਾਰ ਨੇ ਟਾਟਾ ਮੈਜਿਕ ਨੂੰ ਟੱਕਰ ਮਾਰ ਕੇ ਨਦੀ ਵਿੱਚ ਸੁੱਟ ਦਿੱਤਾ। ਇਹ ਹਾਦਸਾ ਰੂਪਨਗਰ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਨੇੜੇ ਕਲਗੀਧਰ ਗਰਲਜ਼ ਸਕੂਲ ਦੇ ਸਾਹਮਣੇ ਦੇਰ ਸ਼ਾਮ ਵਾਪਰਿਆ ਹੈ। ਹਾਸਲ ਜਾਣਕਾਰੀ ਮੁਤਾਬਕ ਇੱਕ ਥਾਰ ਜੀਪ ਦੀ ਸਾਹਮਣੇ ਤੋਂ ਆ ਰਹੀ ਟਾਟਾ ਮੈਜਿਕ ਨਾਲ ਟੱਕਰ ਹੋ ਗਈ। ਘਟਨਾ ਵਿੱਚ ਟਾਟਾ ਮੈਜਿਕ ਸੜਕ ਦੇ ਨਾਲ ਲੱਗਦੀ ਨਦੀ ਵਿੱਚ ਡਿੱਗ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਟਾਟਾ ਮੈਜਿਕ 'ਚ ਕਿੰਨੇ ਲੋਕ ਸਨ। ਸੂਤਰਾਂ ਮੁਤਾਬਕ ਟਾਟਾ ਮੈਜਿਕ ਕਰਮ ਸਿੰਘ ਪੁੱਤਰ ਗੁਰਜਰ ਸਿੰਘ ਵਾਸੀ ਰੂਪਨਗਰ ਦਾ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਦੇ ਲੜਕੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟਾਟਾ ਮੈਜਿਕ ਉਸ ਦੇ ਪਿਤਾ ਕਰਮ ਸਿੰਘ ਚਲਾ ਰਹੇ ਸਨ। ਹੁਣ ਇਹ ਨਹੀਂ ਪਤਾ ਕਿ ਉਹ ਇਸ ਆਟੋ ਵਿੱਚ ਇਕੱਲੇ ਸੀ ਜਾਂ ਹੋਰ ਲੋਕ ਵੀ ਸਨ। ਘਟਨਾ ਦੀ ਖਬਰ ਨਾਲ ਪੂਰੇ ਸ਼ਹਿਰ 'ਚ ਹਫੜਾ-ਦਫੜੀ ਮਚ ਗਈ। ਮੌਕੇ 'ਤੇ ਪ੍ਰਸ਼ਾਸਨ ਦੇ ਸਾਰੇ ਲੋਕਾਂ ਨੇ ਟਾਟਾ ਮੈਜਿਕ ਦੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ।
Chandigarh Weather Update: ਲੰਬੀ ਉਡੀਕ ਮਗਰੋਂ ਆਖਰ ਚੰਡੀਗੜ੍ਹ 'ਚ ਮਾਨਸੂਨ ਪਹੁੰਚ ਗਈ ਹੈ। ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ। ਟ੍ਰਾਈਸਿਟੀ ਵਿੱਚ ਮਾਨਸੂਨ ਦੀ ਇਹ ਪਹਿਲੀ ਬਾਰਸ਼ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ ਦੋ ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਸੀ ਕਿ ਮਾਨਸੂਨ 29 ਤੇ 30 ਜੂਨ ਨੂੰ ਚੰਡੀਗੜ੍ਹ ਪਹੁੰਚੇਗੀ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਬੱਦਲਵਾਈ ਰਹੇਗੀ। ਉਂਝ ਤਾਪਮਾਨ 'ਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
Jalandhar News: ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸਾਨ੍ਹ ਨੇ ਕਾਂਗਰਸੀ ਲੀਡਰਾਂ ਉਪਰ ਹਮਲਾ ਕਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤੇਜ਼ੀ ਨਾਲ ਪਰ੍ਹਾਂ ਹਟ ਕੇ ਜਾਨ ਬਚਾਈ। ਹੁਣ ਇਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਸਾਨ੍ਹ ਨੇ ਹਮਲਾ ਉਸ ਵੇਲੇ ਕੀਤਾ ਜਦੋਂ ਰਾਜਾ ਵੜਿੰਗ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਦਰਅਸਲ ਕਾਂਗਰਸੀ ਲੀਡਰ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਇੱਕ ਸਾਨ੍ਹ ਆਇਆ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਸਾਰਿਆਂ ਨੇ ਪਾਸੇ ਹੋ ਕੇ ਬਚਾਅ ਕਰ ਲਿਆ। ਰਾਜਾ ਵੜਿੰਗ ਨੇ ਵੀ ਸਾਨ੍ਹ ਨੂੰ ਆਉਂਦੇ ਦੇਖ ਕੇ ਪਾਸਾ ਵੱਟ ਲਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
Punjab-Himachal Peoples Clash: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਸੁਰੱਖਿਆ ਕਰਮੀ ਵੱਲੋਂ ਥੱਪੜ ਮਾਰਨ ਤੋਂ ਬਾਅਦ ਹਿਮਾਚਲ ਤੇ ਪੰਜਾਬ ਦੇ ਲੋਕਾਂ ਵਿਚਾਲੇ ਟਕਰਾਅ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਹੁਣ ਤਾਜ਼ਾ ਮਾਮਲਾ ਮਨਾਲੀ ਤੋਂ ਸਾਹਮਣੇ ਆਇਆ ਹੈ। ਇਸ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮੁਤਾਬਕ ਸ਼ਨੀਵਾਰ ਅੱਧੀ ਰਾਤ ਨੂੰ ਮਨਾਲੀ ਤੇ ਪੰਜਾਬ ਦੇ ਟੈਕਸੀ ਡਰਾਈਵਰਾਂ ਵਿਚਾਲੇ ਝਗੜਾ ਹੋ ਗਿਆ। ਦਰਅਸਲ ਇੱਕ ਵੀਡੀਓ ਵਿੱਚ ਪੰਜਾਬ ਦੇ ਕੁਝ ਟੈਕਸੀ ਡਰਾਈਵਰ ਮਨਾਲੀ ਦੇ ਇੱਕ ਡਰਾਈਵਰ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ, ਜਦੋਂਕਿ ਦੂਜੀ ਵੀਡੀਓ ਵਿੱਚ ਹਿਮਾਚਲੀ ਪੰਜਾਬ ਦੇ ਇੱਕ ਟੈਕਸੀ ਆਪ੍ਰੇਟਰ ਦੀ ਕੁੱਟਮਾਰ ਤੇ ਵਾਹਨ ਦੀ ਭੰਨਤੋੜ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਸਬੰਧੀ ਐਸਪੀ ਕੁੱਲੂ ਗੋਕੁਲਚੰਦ ਕਾਰਤੀਕੇਨ ਨੇ ਕਿਹਾ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਕਰਾਰ ਹੋ ਗਈ ਸੀ ਪਰ ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਸੀ।
ਪਿਛੋਕੜ
Punjab Breaking News Live 2 July: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਅਗਨੀਵੀਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਦਾ। ਹਲਾਂਕਿ ਸਰਕਾਰ ਨੇ ਇਸ 'ਤੇ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਅਗਨੀਵੀਰ ਸ਼ਹੀਦਾਂ ਨੂੰ ਵੀ ਸਨਮਾਨ ਰਾਹੀਂ ਦਿੰਦੇ ਹਾਂ। ਓਧਰ ਰਾਹੁਲ ਗਾਧੀ ਦੇ ਇਸ ਬਿਆਨ ਦੇ ਮੱਦੇਨਜ਼ਰ ਬਰਨਾਲਾ ਦੇ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੇ ਦੱਸਿਆ ਕਿ ਉਹ ਵੀ ਢਾਈ ਮਹੀਨਿਆਂ ਤੋਂ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਹੇ ਹਨ।
Punjab Weather Update: ਪੰਜਾਬ ਵਿੱਚ ਮਾਨਸੂਨ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵੱਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵੱਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ 'ਤੇ ਅਲਰਟ ਜਾਰੀ ਕੀਤਾ ਹੈ।ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।
Punjab News: ਮਾਨਸੂਨ ਨੇ ਦਿੱਤੀ ਦਸਤਕ, 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਜਾਣੋ ਕਿੱਥੇ-ਕਿੱਥੇ ਹੋਵੇਗਾ ਜਲਥਲ
Barnala News: ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਦੇ ਚਿਹਰੇ ਅਤੇ ਗਰਦਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਬਾਰ ਵਾਰ ਕੀਤੇ ਸਨ। ਪੁਲਿਸ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 48 ਸਾਲਾ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਾਨੇਕੇ ਵਜੋਂ ਹੋਈ ਹੈ, ਜੋ ਨਿਹੰਗਾਂ ਦੀ ਜਥੇਬੰਦੀ ਬੁੱਢਾ ਦਲ ਨਾਲ ਸਬੰਧਤ ਸੀ।
Barnala News: ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕੀਤਾ ਕਤਲ, ਘਰ 'ਚ ਇਕੱਲਾ ਰਹਿੰਦਾ ਸੀ
- - - - - - - - - Advertisement - - - - - - - - -