Punjab Breaking News Live 2 May : ਫਗਵਾੜਾ 'ਚ ਗੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ, ਗੋਲਡੀ ਬਰਾੜ ਦੀ ਮੌਤ ਬਾਰੇ ਅਮਰੀਕੀ ਪੁਲਿਸ ਦਾ ਵੱਡਾ ਖੁਲਾਸਾ
Punjab Breaking News Live 2 May : ਫਗਵਾੜਾ 'ਚ ਗੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ, ਗੋਲਡੀ ਬਰਾੜ ਦੀ ਮੌਤ ਬਾਰੇ ਅਮਰੀਕੀ ਪੁਲਿਸ ਦਾ ਵੱਡਾ ਖੁਲਾਸਾ
LIVE
Background
Punjab Breaking News Live 2 May : ਲੋਕ ਸਭਾ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਗਵਾੜਾ ਵਿੱਚ ਰੋਡ ਸ਼ੋਅ ਕਰਨ ਜਾ ਰਹੇ ਹਨ। ਇਹ ਰੋਡ ਸ਼ੋਅ 2 ਮਈ ਨੂੰ ਸ਼ਾਮ 5:30 ਵਜੇ ਫਗਵਾੜਾ ਦੇ ਗੋਲ ਚੌਕ ਤੋਂ ਸ਼ੁਰੂ ਹੋਵੇਗਾ ਜੋ ਬੰਗਾ ਰੋਡ ਵੱਲ ਵਧੇਗਾ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਤਾਂ ਉੱਥੇ ਹੀ ਪੰਜਾਬ ਪੁਲਿਸ ਨੇ ਵੀ ਆਪਣੀ ਤਿਆਰੀ ਕਰ ਲਈ ਹੈ ਤਾਂ ਜੋ ਰੋਡ ਸ਼ੋਅ 'ਚ ਸੀਐਮ ਖਿਲਾਫ਼ ਕੋਈ ਵਿਰੋਧ ਦਰਜ ਕਰਵਾਉਣ ਲਈ ਨਾ ਆ ਸਕੇ।
ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ
Amritpal Singh Lok Sabha Election: ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਵੀ ਓਹਨਾਂ ਦੇ ਨਾਲ ਸਨ। ਗੁਰੂ ਤੇਗ ਬਹਾਦਰ ਸਾਹਿਬ ਅੱਗੇ ਅੰਮ੍ਰਿਤਪਾਲ ਸਿੰਘ ਦੀ ਜਿੱਤ ਦੀ ਅਰਦਾਸ ਕਰਨ ਉਪਰੰਤ ਕਾਫ਼ਲਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤੇ ਪੁੱਜਾ। ਜਿੱਥੇ ਪ੍ਰਬੰਧਕਾਂ ਨੇ ਇਸ ਗੱਲ ਦਾ ਸਵਾਗਤ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਣ ਦਾ ਫੈਸਲਾ ਕੀਤਾ ਹੈ।
ਗੋਲਡੀ ਬਰਾੜ ਦੀ ਮੌਤ ਬਾਰੇ ਅਮਰੀਕੀ ਪੁਲਿਸ ਦਾ ਵੱਡਾ ਖੁਲਾਸਾ
Goldy Brar: ਬੀਤੇ ਦਿਨ ਤੋਂ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਕਾਫੀ ਚੱਲ ਰਹੀ ਸੀ ਜਿਸ 'ਤੇ ਅਮਰੀਕੀ ਪੁਲਿਸ ਨੇ ਵੱਡਾ ਖੁਲਾਸਾ ਕਰ ਦਿੱਤਾ ਹੈ। ਦੱਸ ਦਈਏ ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਚਲਾਈ ਸੀ। ਫਿਰ ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਸੀ ਕਿ ਉਹ ਗੋਲਡੀ ਬਰਾੜ ਹੈ ਜਾਂ ਨਹੀਂ।
Jalandhar News: ਬੱਸ 'ਚੋਂ ਡਿੱਗ ਕੇ ਬਜ਼ੁਰਗ ਔਰਤ ਦੀ ਮੌਤ, ਤੇਜ਼ ਰਫ਼ਤਾਰ ਬਣੀ ਵਜ੍ਹਾ, ਹਾਦਸੇ ਤੋਂ ਬਾਅਦ ਡਰਾਇਵਰ ਨੇ ਭਜਾਈ ਬੱਸ !
Punjab News: ਜਲੰਧਰ ਦੇ ਗੁਰਾਇਆ ਕਸਬੇ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ। ਮਿੰਨੀ ਬੱਸ ਚਾਲਕ ਦੀ ਲਾਪਰਵਾਹੀ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਬਲਵੀਰ ਕੌਰ ਵਜੋਂ ਹੋਈ ਹੈ। ਝਟਕੇ ਕਾਰਨ ਬਜ਼ੁਰਗ ਔਰਤ ਮਿੰਨੀ ਬੱਸ ਤੋਂ ਹੇਠਾਂ ਡਿੱਗ ਗਈ। ਹਾਦਸੇ ਤੋਂ ਬਾਅਦ ਡਰਾਈਵਰ ਕਰੀਬ 2 ਕਿਲੋਮੀਟਰ ਤੱਕ ਬੱਸ ਚਲਾਉਂਦਾ ਰਿਹਾ। ਬੱਸ ਦੇ ਅੰਦਰ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਦੋ ਕਿਲੋਮੀਟਰ ਬਾਅਦ ਬੱਸ ਨੂੰ ਰੋਕਿਆ। ਰਾਤ ਨੂੰ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।
Mohali News: ਆਵਾਰਾ ਕੁੱਤਿਆਂ ਨੇ ਕਰਵਾਏ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ, ਲੋਕ ਅਦਾਲਤ ਨੇ ਸੁਣਾਇਆ ਫੈਸਲਾ
Mohali News: ਆਵਾਰਾ ਕੁੱਤਿਆਂ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਵਾ ਦਿੱਤੇ ਹਨ। ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।
Mohali News: ਆਵਾਰਾ ਕੁੱਤਿਆਂ ਨੇ ਕਰਵਾਏ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ, ਲੋਕ ਅਦਾਲਤ ਨੇ ਸੁਣਾਇਆ ਫੈਸਲਾ
Mohali News: ਆਵਾਰਾ ਕੁੱਤਿਆਂ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਵਾ ਦਿੱਤੇ ਹਨ। ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।
Amritsar News: ਹਰਜੀਤ ਗਰੇਵਾਲ ਦੇ ਸਿੱਖਾਂ ਬਾਰੇ ਬਿਆਨ ਤੋਂ ਭੜਕੀ ਸ਼੍ਰੋਮਣੀ ਕਮੇਟੀ, ਧਾਮੀ ਬੋਲੇ...ਆਰਐਸਐਸ ਤੇ ਬੀਜੇਪੀ ਚੁਾਹੰਦੀ ਗੁਰੂ ਘਰਾਂ ਦੇ ਪ੍ਰਬੰਧ?
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਐਸਐਸ ਤੇ ਬੀਜੇਪੀ 'ਤੇ ਹਮਲਾਵਰ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਲਜ਼ਾਮ ਲਾਇਆ ਹੈ ਕਿ ਆਰਐਸਐਸ ਦੇ ਏਜੰਡੇ ਤਹਿਤ ਕੰਮ ਕਰਨ ਵਾਲੀ ਬੀਜੇਪੀ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਕੇ ਗੁਰੂ ਘਰਾਂ ਦੇ ਪ੍ਰਬੰਧ ਨੂੰ ਸਿੱਧੇ-ਅਸਿੱਧੇ ਰੂਪ ਵਿੱਚ ਪ੍ਰਭਾਵਿਤ ਕਰਨਾ ਚਾਹੁੰਦੀ ਹੈ। ਦਰਅਸਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ’ਤੇ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਜਪਾ ਵਿੱਚ ਜਾਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤੇ ਜਾਣ ਮਗਰੋਂ ਹਰਜੀਤ ਗਰੇਵਾਲ ਸਿੱਖ ਸਿਧਾਂਤਾਂ ਨੂੰ ਰਲਗੱਡ ਕਰਨ ਵਾਲੀ ਭਾਜਪਾ ਦੀ ਸਾਜ਼ਸ਼ੀ ਨੀਤੀ ਤਹਿਤ ਬਿਆਨਬਾਜ਼ੀ ਕਰ ਰਹੇ ਹਨ।
Amritsar News: ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਤੋਂ ਰੋਕਣਾ ਚਾਹੁੰਦੀ ਸਰਕਾਰ? ਪਰਿਵਾਰ ਦਾ ਦਾਅਵਾ...ਵਟਸਐਪ ਗਰੁੱਪ ਕੀਤੇ ਬਲੌਕ
Amritsar News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮੁਹਿੰਮ ਲਈ ਬਣਾਏ ਗਏ ਵਟਸਐਪ ਗਰੁੱਪ ਬਲਾਕ ਹੋ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਹੈ ਕਿ ਇਹ ਕਾਰਵਾਈ ਸਰਕਾਰ ਵੱਲੋਂ ਕਰਵਾਈ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣ ਲੜਨ ਤੋਂ ਰੋਕ ਸਕਦੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਨੇ ਇਸੇ ਨੀਤੀ ਤਹਿਤ ਚੋਣ ਪ੍ਰਚਾਰ ਮੁਹਿੰਮ ਲਈ ਬਣਾਏ ਗਏ ਵਟਸਐਪ ਗਰੁੱਪ ਬਲਾਕ ਕਰ ਦਿੱਤੇ ਹਨ।