Punjab Breaking News Live 20 June: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਕਿਸਾਨਾਂ ਨੇ ਕੇਂਦਰ ਦੇ 14 ਫਸਲਾਂ 'ਤੇ MSP ਵਧਾਉਣ ਦੇ ਫੈਸਲੇ ਨੂੰ ਨਕਾਰਿਆ, ਪੰਜਾਬ 'ਚ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ
Punjab Breaking News Live 20 June: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਕਿਸਾਨਾਂ ਨੇ ਕੇਂਦਰ ਦੇ 14 ਫਸਲਾਂ 'ਤੇ MSP ਵਧਾਉਣ ਦੇ ਫੈਸਲੇ ਨੂੰ ਨਕਾਰਿਆ, ਪੰਜਾਬ 'ਚ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ
Punjab Weather: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਬੀਤੀ ਰਾਤ ਤੂਫਾਨ ਦੌਰਾਨ ਇੱਕ ਦਰੱਖਤ ਬਿਜਲੀ ਦੇ ਖੰਭੇ 'ਤੇ ਡਿੱਗ ਗਿਆ ਜਿਸ ਕਾਰਨ ਖੰਭਾ ਟੁੱਟ ਗਿਆ ਤੇ ਇੱਕ ਵਿਅਕਤੀ ਹੇਠਾਂ ਦੱਬ ਗਿਆ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਸਤਪਾਲ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਚਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਸਤਪਾਲ ਆਪਣੀ ਮਾਂ ਲਈ ਦਵਾਈ ਲੈਣ ਘਰੋਂ ਨਿਕਲਿਆ ਸੀ। ਇਸੇ ਦੌਰਾਨ ਤੂਫ਼ਾਨ ਸ਼ੁਰੂ ਹੋ ਗਿਆ। ਪਿੱਪਲ ਦਾ ਵੱਡਾ ਦਰੱਖਤ ਟੁੱਟ ਕੇ ਬਿਜਲੀ ਦੇ ਖੰਭੇ 'ਤੇ ਡਿੱਗ ਗਿਆ ਅਤੇ ਖੰਭਾ ਟੁੱਟ ਕੇ ਸਤਪਾਲ 'ਤੇ ਡਿੱਗ ਗਿਆ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਹੇਠੋਂ ਕੱਢ ਕੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ।
ਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ 'ਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਕੱਲ੍ਹ ਸ਼ਾਮ ਤੱਕ ਪਠਾਨਕੋਟ ਵਿੱਚ 9.5 ਮਿਲੀਮੀਟਰ ਤੇ ਅੰਮ੍ਰਿਤਸਰ ਵਿੱਚ ਦੋ ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ 'ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Arvind Kejriwal Bail Plea Hearing: ਅੱਜ ਯਾਨੀ ਵੀਰਵਾਰ (20 ਜੂਨ 2024) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਬਹੁਤ ਮਹੱਤਵਪੂਰਨ ਦਿਨ ਹੈ, ਜੋ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਰਾਊਸ ਐਵੇਨਿਊ ਕੋਰਟ ਵੀਰਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ (19 ਜੂਨ 2024) ਨੂੰ ਹੋਈ ਸੀ। ਸੁਣਵਾਈ ਤੋਂ ਬਾਅਦ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੀ ਨਿਆਂਇਕ ਹਿਰਾਸਤ ਬੁੱਧਵਾਰ ਨੂੰ ਖਤਮ ਹੋਣੀ ਸੀ।
Jalandhar By Poll: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਮ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਬੀਤੇ ਦਿਨ ਜਲੰਧਰ 3 ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ ਦੋ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਪਿਛੋਕੜ
Punjab Breaking News Live 20 June: ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ 'ਤੇ ਘੱਟੋ-ਘੱਟ ਵਿਕਰੀ ਮੁੱਲ (MSP) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
14 ਫਸਲਾਂ 'ਤੇ MSP ਵਧਾਉਣ ਦੇ ਫੈਸਲੇ ਤੋਂ ਕਿਸਾਨ ਨਾਖੁਸ਼, ਪ੍ਰੈਸ ਕਾਨਫਰੰਸ ਕਰਕੇ ਦੱਸਣਗੇ ਅਗਲੀ ਰਣਨੀਤੀ
Electricity Demand in Punjab: ਬੁੱਧਵਾਰ ਦੁਪਹਿਰ ਕਰੀਬ 1 ਵਜੇ ਪੰਜਾਬ 'ਚ ਬਿਜਲੀ ਦੀ ਮੰਗ 16078 ਮੈਗਾਵਾਟ 'ਤੇ ਪਹੁੰਚ ਗਈ, ਜੋ ਸੂਬੇ 'ਚ ਮੰਗ ਦਾ ਨਵਾਂ ਰਿਕਾਰਡ ਹੈ। ਇਸ ਦੇ ਨਾਲ ਹੀ ਤਲਬੰਡੀ ਸਾਬੋ (ਮਾਨਸਾ) ਦੇ ਥਰਮਲ ਪਲਾਂਟ ਦੇ ਤਿੰਨ ਯੂਨਿਟਾਂ ਵਿੱਚੋਂ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲਾ ਇੱਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਪਿਆ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪਾਵਰਕੌਮ ਦੇ ਕਮਰਸ਼ੀਅਲ ਡਾਇਰੈਕਟਰ ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਪਾਵਰਕੌਮ ਨੂੰ ਐਕਸਚੇਂਜ ਰੂਟ ਰਾਹੀਂ ਬਿਜਲੀ ਖਰੀਦਣ ਲਈ ਵਾਧੂ ਪੈਸੇ ਖਰਚ ਕਰਨ ਲਈ ਮਜਬੂਰ ਹੋਣਾ ਪਵੇਗਾ। ਪੀਐਸਪੀਸੀਐਲ ਦੀ ਰਿਪੋਰਟ ਅਨੁਸਾਰ 18 ਜੂਨ ਨੂੰ ਪਾਵਰਕੌਮ ਨੇ ਐਕਸਚੇਂਜ ਰੂਟ ਰਾਹੀਂ 588 ਲੱਖ ਯੂਨਿਟ ਅਤੇ 17 ਜੂਨ 2024 ਨੂੰ 622 ਲੱਖ ਯੂਨਿਟ ਖਰੀਦੇ ਸਨ।
Punjab News: ਅੱਜ ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਕਰਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇੱਕ ਪਾਸੇ ਜਿਥੇ ਲੋਕਾਂ ਨੂੰ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ, ਹੁਣ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸਾਫਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਠੇਕਾ ਮੁਲਾਜ਼ਮਾਂ ਦੀ ਸਟੇਟ ਟਰਾਂਸਫਰ ਡਿਟਾਪਟਮੈਂਟ ਦੇ ਦਫਤਰ ਵਿਚ ਡਾਇਰੈਕਟਰ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਕੈਂਸਲ ਕਰ ਦਿੱਤਾ ਗਿਾ ਹੈ।
Punjab News: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਚੱਕਾਂ ਜਾਮ ਦਾ ਕੀਤਾ ਐਲਾਨ
- - - - - - - - - Advertisement - - - - - - - - -