(Source: ECI/ABP News/ABP Majha)
Punjab Breaking News Live 21 July 2024: ਪੰਜਾਬ 'ਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਹੋਇਆ ਖਤਮ, ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਕਮਰੇ 'ਚ ਮਿਲੀ ਮੈਡੀਕਲ ਦੀ ਵਿਦਿਆਰਥਣ ਦੀ ਲਾਸ਼
Punjab Breaking News Live 21 July 2024: ਪੰਜਾਬ 'ਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਹੋਇਆ ਖਤਮ, ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਕਮਰੇ 'ਚ ਮਿਲੀ ਮੈਡੀਕਲ ਦੀ ਵਿਦਿਆਰਥਣ ਦੀ ਲਾਸ਼
LIVE
Background
Punjab Breaking News Live 21 July 2024: ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਜਿਸ ਕਾਰਨ ਪੰਜਾਬ ਵਿੱਚ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਵਿਚਕਾਰ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣਗੇ। ਨਾਲ ਹੀ ਨਮੀ ਵਾਲੀ ਗਰਮੀ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਤ ਨਹੀਂ ਹੋਈ ਸੀ। ਹੁਣ ਦੇਖਣਾ ਇਹ ਹੈ ਕਿ ਮਾਨਸੂਨ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਜ਼ੋਰਦਾਰ ਮੀਂਹ ਪਾਉਂਦਾ ਹੈ ਜਾਂ ਨਹੀਂ।
ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਅਦ ਦੁਪਹਿਰ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬਠਿੰਡਾ ਦਾ ਸਭ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 38.6 ਡਿਗਰੀ, ਸੰਗਰੂਰ ਵਿੱਚ 39.7 ਡਿਗਰੀ, ਚੰਡੀਗੜ੍ਹ ਵਿੱਚ 36 ਡਿਗਰੀ, ਲੁਧਿਆਣਾ ਵਿੱਚ 36.2 ਡਿਗਰੀ, ਪਠਾਨਕੋਟ ਵਿੱਚ 37.7 ਡਿਗਰੀ, ਪਠਾਨਕੋਟ ਵਿੱਚ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 37.6 ਅਤੇ ਜਲੰਧਰ ਵਿਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
Weather Update: ਪੰਜਾਬ 'ਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਚੰਡੀਗੜ੍ਹੀਆਂ ਨੂੰ ਵੀ ਮਿਲੇਗੀ ਗਰਮੀ ਤੋਂ ਰਾਹਤ
Punjab News: ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦਾ ਦੋ ਦਿਨ ਦਾ ਰਿਮਾਂਡ ਕੱਲ੍ਹ ਖਤਮ ਹੋ ਗਿਆ ਹੈ। ਅੱਜ ਪੁਲਿਸ ਹੈਪੀ ਅਤੇ ਲਵਪ੍ਰੀਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਕਿਉਂਕਿ ਪੁਲਿਸ ਨੇ ਹੈਪੀ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦਾ ਹੀ ਰਿਮਾਂਡ ਦਿੱਤਾ ਹੈ।
ਉੱਥੇ ਹੀ ਕੱਲ੍ਹ ਯਾਨੀ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਅਗਲੀ ਤਰੀਕ ਦਿੱਤੀ ਸੀ। ਪੁਲਿਸ ਨੇ ਅਦਾਲਤ ਨੂੰ ਦਸ ਦਿਨਾਂ ਦੇ ਰਿਮਾਂਡ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਪੁਲਿਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ ਜਿਸ ਕਾਰਨ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ। ਨਾਲ ਹੀ ਹੈਪੀ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਮੰਗਲਵਾਰ ਯਾਨੀ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਮੰਗਲਵਾਰ ਨੂੰ ਅਦਾਲਤ 'ਚ ਹੈਪੀ ਦੀ ਜ਼ਮਾਨਤ 'ਤੇ ਬਹਿਸ ਹੋਵੇਗੀ। ਜਿਸ ਤੋਂ ਬਾਅਦ ਅਦਾਲਤ ਅੱਗੇ ਫੈਸਲਾ ਲਵੇਗੀ।
Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਹੋਇਆ ਖਤਮ, ਅੱਜ ਫਿਰ ਅਦਾਲਤ 'ਚ ਹੋਵੇਗੀ ਪੇਸ਼ੀ
Patiala News: ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਚੇਨਈ ਦੀ ਰਹਿਣ ਵਾਲੀ 30 ਸਾਲਾ ਸੁਭਾਸ਼ਿਨੀ ਵਜੋਂ ਹੋਈ ਹੈ। ਹੋਸਟਲ ਵਾਰਡਨ ਨੇ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਸੁਭਾਸ਼ਿਨੀ ਦੀ ਲਾਸ਼ ਦੇਖੀ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ।
ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਹੈ। ਜੋ ਐਤਵਾਰ ਨੂੰ ਪਟਿਆਲਾ ਪਹੁੰਚਣਗੇ। ਪਰਿਵਾਰ ਦੇ ਆਉਣ ਤੋਂ ਬਾਅਦ ਪੁਲਿਸ ਵਾਰਡਨ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੋਸਟਮਾਰਟਮ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।
Crime News: ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਕਮਰੇ 'ਚ ਮਿਲੀ ਮੈਡੀਕਲ ਦੀ ਵਿਦਿਆਰਥਣ ਦੀ ਲਾਸ਼
Punjab News: ਮਾਪੇ ਹੋ ਜਾਣ ਸਾਵਧਾਨ ! ਨਾਬਾਲਗ ਨੂੰ ਦਿੱਤੀ ਗੱਡੀ ਜਾਂ ਮੋਟਰਸਾਇਕਲ ਦੀ ਚਾਬੀ ਤਾਂ ਹੋਵੇਗੀ 3 ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਪੂਰਾ ਆਦੇਸ਼
Punjab News: ਜੇ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ(Punjab Police) ਇਸ ਨੂੰ 31 ਜੁਲਾਈ ਤੋਂ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਏਡੀਜੀਪੀ (ਟਰੈਫਿਕ) ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਘੱਟ ਉਮਰ ਦੇ ਵਾਹਨ ਚਲਾਉਣ ਦੇ ਮਾਮਲੇ ਵਿੱਚ, ਮੋਟਰ ਵਹੀਕਲ ਐਕਟ (ਸੋਧ 2019) ਦੀਆਂ ਧਾਰਾਵਾਂ 199A ਅਤੇ 199-B ਦੇ ਤਹਿਤ ਮਾਪਿਆਂ ਜਾਂ ਵਾਹਨ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਦੇ ਹੁਕਮਾਂ ਅਨੁਸਾਰ 31 ਜੁਲਾਈ ਤੋਂ ਬਾਅਦ ਜੇ ਕੋਈ ਨਾਬਾਲਗ ਯਾਨੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਦੋਪਹੀਆ ਵਾਹਨ ਜਾਂ ਕਾਰ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਜਾਂ ਵਾਹਨ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਕਮਿਸ਼ਨਰਾਂ ਅਤੇ ਸਮੂਹ ਐਸ.ਐਸ.ਪੀਜ਼ ਨੂੰ ਜੁਲਾਈ ਦੇ ਪੂਰੇ ਮਹੀਨੇ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਜਿਸ ਵਿੱਚ ਉਹ ਮਾਪਿਆਂ ਅਤੇ ਵਾਹਨ ਮਾਲਕਾਂ ਨੂੰ ਜਾਗਰੂਕ ਕਰਨਗੇ।
Weather Update: ਭਾਰੀ ਮੀਂਹ ਦਾ ਅਲਰਟ, ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ
Weather Update: ਪੰਜਾਬ, ਹਰਿਆਣਾ, ਚੰਡੀਗੜ੍ਹ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਗੁਜਰਾਤ ਅਤੇ ਦਿੱਲੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਸ਼ਾਮ ਤੋਂ ਇਕਦਮ ਮੌਸਮ ਬਦਲ ਸਕਦਾ ਹੈ। ਗੁਜਰਾਤ 'ਚ ਅਗਲੇ 4 ਤੋਂ 5 ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੂਰਬੀ ਤੱਟਵਰਤੀ ਖੇਤਰ ਅਤੇ ਪੱਛਮੀ ਤੱਟੀ ਖੇਤਰ ਦੇ ਉੱਤਰੀ ਹਿੱਸਿਆਂ ਲਈ ਰੈੱਡ ਅਲਰਟ, ਮੱਧ ਭਾਰਤ ਅਤੇ ਪੱਛਮੀ ਪ੍ਰਾਇਦੀਪ ਖੇਤਰ ਲਈ ਆਰੇਂਜ ਅਲਰਟ ਅਤੇ ਉੱਤਰੀ ਭਾਰਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਹੋ ਕੇ ਦਿੱਲੀ ਤੋਂ ਜੰਮੂ ਤੱਕ ਵਿਛਾਈ ਜਾ ਰਹੀ ਨਵੀਂ ਰੇਲਵੇ ਲਾਈਨ, ਜਮੀਨਾਂ ਐਕਵਾਇਰ ਲਈ ਸਰਵੇ ਸ਼ੁਰੂ
ਹੁਣ ਦਿੱਲੀ ਤੋਂ ਵੈਸ਼ਨੋ ਦੇਵੀ ਜਾਣਾ ਹੋਰ ਵੀ ਆਸਾਨ ਹੋ ਜਾਵੇਗਾ। ਇਸ ਮਾਰਗ 'ਤੇ 2 ਨਵੇਂ ਰੇਲਵੇ ਟਰੈਕ ਵਿਛਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪਹਿਲਾ ਟ੍ਰੈਕ ਦਿੱਲੀ ਅਤੇ ਅੰਬਾਲਾ ਵਿਚਕਾਰ ਵਿਛਾਇਆ ਜਾਵੇਗਾ। ਦੂਜਾ ਟਰੈਕ ਅੰਬਾਲਾ ਤੋਂ ਜੰਮੂ ਜਾਵੇਗਾ। ਮਨੀਕੰਟਰੋਲ ਦੀ ਰਿਪੋਰਟ ਅਨੁਸਾਰ ਫਿਲਹਾਲ ਇਸ ਰੂਟ 'ਤੇ ਸਿਰਫ ਸਰਵੇ ਕੀਤਾ ਜਾ ਰਿਹਾ ਹੈ। ਫਿਲਹਾਲ ਰੇਲਵੇ ਨੇ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਦਿੱਲੀ ਅਤੇ ਜੰਮੂ ਵਿਚਕਾਰ ਰੇਲ ਗੱਡੀਆਂ ਦੀ ਬਹੁਤ ਆਵਾਜਾਈ ਹੈ। ਇਸ ਵਿੱਚ ਕਟੜਾ ਯਾਨੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦਾ ਵੱਡਾ ਹਿੱਸਾ ਰਹਿੰਦਾ ਹੈ। ਇਸੇ ਤਰ੍ਹਾਂ ਅੰਬਾਲਾ ਤੋਂ ਵੀ ਇਸ ਰੂਟ ’ਤੇ ਰੇਲ ਗੱਡੀਆਂ ਦੀ ਜ਼ਿਆਦਾ ਆਵਾਜਾਈ ਰਹਿੰਦੀ ਹੈ।