Punjab Breaking News Live 21 August 2024: ਪੰਜਾਬ ਦੇ ਪਾਣੀਆਂ 'ਤੇ ਮਾਨ ਸਰਕਾਰ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ, ਹੁਣ MP ਅੰਮ੍ਰਿਤਪਾਲ ਸਿੰਘ ਦੇ ਮਗਰ ਪਏ ਸੁਖਬੀਰ ਬਾਦਲ, ਪੰਜਾਬ 'ਚ ਮਾਨਸੂਨ ਮੁੜ ਐਕਟਿਵ

Punjab Breaking News Live 21 August 2024: ਪੰਜਾਬ ਦੇ ਪਾਣੀਆਂ 'ਤੇ ਮਾਨ ਸਰਕਾਰ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ, ਹੁਣ MP ਅੰਮ੍ਰਿਤਪਾਲ ਸਿੰਘ ਦੇ ਮਗਰ ਪਏ ਸੁਖਬੀਰ ਬਾਦਲ, ਪੰਜਾਬ 'ਚ ਮਾਨਸੂਨ ਮੁੜ ਐਕਟਿਵ

ABP Sanjha Last Updated: 21 Aug 2024 11:58 AM
Punjab News: ਪੰਜਾਬ 'ਚ ਨਿਵੇਸ਼ ਲਈ ਮੁੰਬਈ ਪਹੁੰਚੇ ਸੀਐਮ ਭਗਵੰਤ ਮਾਨ, ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੀਟਿੰਗ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਫਿਲਮ ਸਿਟੀ ਪ੍ਰਾਜੈਕਟ ਸਮੇਤ ਕੁਝ ਵੱਡੇ ਪ੍ਰਾਜੈਕਟ ਹਨ। ਇਨ੍ਹਾਂ 'ਤੇ ਮੀਟਿੰਗ 'ਚ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਵੀ ਮਿਲਿਆ ਹੈ। 

Farmer's Protest Reason: ਅੱਜ ਖੁੱਲ੍ਹ ਜਾਵੇਗਾ ਸ਼ੰਭੂ ਬਾਰਡਰ? SC 'ਚ ਸੁਣਵਾਈ ਅੱਜ, ਜਾਣੋ ਕੀ ਹਨ ਕਿਸਾਨਾਂ ਦੀਆਂ ਮੰਗਾਂ

Farmer's Protest: ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ (21 ਅਗਸਤ) ਨੂੰ ਸੁਪਰੀਮ ਕੋਰਟ 'ਚ ਹੋਵੇਗੀ। ਅੱਜ ਅਦਾਲਤ ਕਿਸਾਨਾਂ ਨਾਲ ਗੱਲਬਾਤ ਲਈ ਗੱਲਬਾਤ ਕਰਨ ਵਾਲਿਆਂ ਦੇ ਨਾਵਾਂ ਦਾ ਫੈਸਲਾ ਕਰ ਸਕਦੀ ਹੈ। ਪਿਛਲੀ ਵਾਰ ਜਦੋਂ 12 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ ਤਾਂ ਅਦਾਲਤ ਨੇ ਕਿਹਾ ਸੀ ਕਿ ਅੰਬਾਲਾ ਅਤੇ ਪਟਿਆਲਾ ਦੇ ਐਸਐਸਪੀਜ਼ ਨੂੰ ਮਿਲ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਦੇਖਣਾ ਚਾਹੀਦਾ ਹੈ ਕਿ ਲੋੜਵੰਦ ਲੋਕਾਂ ਲਈ ਕੁਝ ਰਸਤੇ ਖੋਲ੍ਹੇ ਜਾ ਸਕਦੇ ਹਨ। ਅਜਿਹੇ 'ਚ ਆਓ ਜਾਣਦੇ ਹਾਂ ਕਿਸਾਨ ਪ੍ਰਦਰਸ਼ਨ ਕਿਉਂ ਕਰ ਰਹੇ ਹਨ? ਕਿਸਾਨ ਕਿਨ੍ਹਾਂ ਕਾਰਨਾਂ ਕਰਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਸ਼ੰਭੂ ਬਾਰਡਰ ਕਿੰਨੇ ਸਮੇਂ ਤੋਂ ਬੰਦ ਹੈ? ਇਹ ਵੀ ਜਾਣਨ ਦੀ ਕੋਸ਼ਿਸ਼ ਕਰੀਏ ਕਿ ਦਿੱਲੀ ਤੋਂ ਸ਼ੰਭੂ ਬਾਰਡਰ ਕਿੰਨੀ ਦੂਰ ਹੈ? 

Amritsar News: ਕਾਂਗਰਸੀ MP ਗੁਰਜੀਤ ਔਜਲਾ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਅਫ਼ਸਰਾਂ ਦੀ ਲਾਈ ਕਲਾਸ, ਅਧਿਕਾਰੀਆਂ ਨੂੰ ਦਿੱਤੀ ਆਹ ਸਲਾਹ

MP Gurjeet Singh Aujla: ਅੰਮ੍ਰਿਤਸਰ ਸ਼ਹਿਰ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਿਗਮ ਕਮਿਸ਼ਨਰ ਅਤੇ ਸੀਵਰੇਜ ਵਾਟਰ ਸਪਲਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵੀ ਮੌਜੂਦ ਸਨ। ਮੀਟਿੰਗ ਵਿੱਚ ਸ਼ਹਿਰ ਦੇ ਹਰ ਹਿੱਸੇ ਵਿੱਚ ਫੈਲੀ ਗੰਦਗੀ ਅਤੇ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਰਲਣ ਦੀਆਂ ਸ਼ਿਕਾਇਤਾਂ ’ਤੇ ਚਰਚਾ ਕੀਤੀ ਗਈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਨਿਗਮ ਅਤੇ ਐਵਰਡਾ ਕੰਪਨੀ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਦੋਵੇਂ ਧਿਰਾਂ ਇੱਕ ਦੂਜੇ ’ਤੇ ਦੋਸ਼ ਲਗਾ ਰਹੀਆਂ ਹਨ ਪਰ ਲੋਕ ਪ੍ਰੇਸ਼ਾਨ ਹੋ ਰਹੇ ਹਨ। ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਿਸ 'ਤੇ ਅਧਿਕਾਰੀਆਂ ਨੇ ਐਮ.ਪੀ ਔਜਲਾ ਨੂੰ ਦੱਸਿਆ ਕਿ ਅਵਾਰਦਾ ਕੰਪਨੀ ਵੱਲੋਂ ਟਿਪਿੰਗ ਫੀਸ ਵਧਾਉਣ ਅਤੇ ਕੂੜਾ ਪ੍ਰਬੰਧਨ ਸਮੇਤ ਭਗਤਾਂਵਾਲਾ ਡੰਪ ਨੂੰ ਸਾਫ਼ ਕਰਨ ਸਬੰਧੀ ਸੂਬਾ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਸ਼ਹਿਰ ਦੇ ਕੂੜਾ ਪ੍ਰਬੰਧਨ ਸਬੰਧੀ ਆਪਣੀ ਰਿਪੋਰਟ ਦੇਵੇਗੀ।
 

ਪਿਛੋਕੜ

Punjab Breaking News Live 21 August 2024: ਪੰਜਾਬ ਦੇ ਗੰਧਲੇ ਪਾਣੀਆਂ 'ਤੇ ਤਿਆਰ ਕੀਤੀ ਰਿਪੋਰਟ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਨਹੀਂ ਕੀਤੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ  ਸੂਬੇ ਦੇ ਮੁੱਖ ਸਕੱਤਰ ਨੂੰ ਪੂਰੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮਾਲਵਾ ਅਤੇ ਖਾਸ ਕਰਕੇ ਬਠਿੰਡਾ ਦੇ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਮੌਜੂਦਗੀ ਅਤੇ ਕੈਂਸਰ ਦੇ ਵੱਧ ਰਹੇ ਮਾਮਲਿਆਂ ਬਾਰੇ 14 ਸਾਲਾਂ ਤੋਂ ਲੰਬਿਤ ਪਾਈ ਵੀ ਪਟੀਸ਼ਨ 'ਤੇ ਹਾਈ ਕੋਰਟ ਨੇ ਸੁਣਵਾਈ ਕੀਤੀ ਸੀ। ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਨੂੰ ਰੱਦ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।


Punjab News: ਪੰਜਾਬ ਦੇ ਪਾਣੀਆਂ 'ਤੇ ਮਾਨ ਸਰਕਾਰ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ, ਅਦਾਲਤ ਨੇ ਰਿਪੋਰਟ ਕੀਤੀ ਨਾਮਨਜ਼ੂਰ 


 


ਸ਼੍ਰੋਮਣੀ ਅਕਾਲੀ ਦਲ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਵੱਲੋਂ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਕਰਵਾਏ ਸਮਾਗਮ 'ਚ ਵੱਡਾ ਇਕੱਠ ਹੋਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਦੀਆਂ ਮਗਰਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਹੱਕਾਂ ਨਾਲ ਧ੍ਰੋਹ ਕਮਾਇਆ ਹੈ ਜਦਕਿ ਅਕਾਲੀ ਦਲ ਨੇ ਸੱਤਾ 'ਚ ਰਹਿੰਦਿਆਂ ਪੰਜਾਬ ਦਾ ਵਿਕਾਸ ਕੀਤਾ ਅਤੇ ਪੰਜਾਬ ਦੇ ਹਿੱਤਾਂ 'ਤੇ ਪਹਿਰਾ ਦਿੱਤਾ, ਪੰਜਾਬ ਦੇ ਪਾਣੀਆਂ ਦੀ ਰਾਖੀ ਅਕਾਲੀ ਦਲ ਨੇ ਹਿੱਕ ਡਾਹ ਕੇ ਕੀਤੀ।


Badal on Amritpal: ਹੁਣ MP ਅੰਮ੍ਰਿਤਪਾਲ ਸਿੰਘ ਦੇ ਮਗਰ ਪਏ ਸੁਖਬੀਰ ਬਾਦਲ, ਅਕਾਲੀ ਦਲ ਪ੍ਰਧਾਨ ਨੇ ਅੰਮ੍ਰਿਤਪਾਲ ਦੀ ਰਿਹਾਈ ਮੰਗ 'ਤੇ ਖੜ੍ਹੇ ਕੀਤੇ ਸਵਾਲ


 


Punjab Weather Update: ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਖ਼ਾਸ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਚੰਡੀਗੜ੍ਹ 'ਚ ਬਾਰਿਸ਼ ਦਾ ਅਨੁਮਾਨ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ  ਮੁਤਾਬਕ, ਅਗਸਤ 'ਚ ਹੁਣ ਤੱਕ ਸਾਧਾਰਨ ਤੋਂ ਨੌ ਫੀਸਦੀ ਘੱਟ ਬਾਰਿਸ਼ ਹੋਈ ਹੈ।


Punjab Weather Update: ਪੰਜਾਬ 'ਚ ਮਾਨਸੂਨ ਮੁੜ ਐਕਟਿਵ, ਅੱਜ ਭਾਰੀ ਮੀਂਹ ਦੀ ਚਿਤਾਵਨੀ, ਪਿਛਲੇ 24 ਘੰਟਿਆਂ 'ਚ ਦੇਖੋ ਕਿੱਥੇ ਕਿੰਨਾ ਪਿਆ ਮੀਂਹ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.