ਪੜਚੋਲ ਕਰੋ

Punjab Breaking News LIVE: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ, ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Punjab Breaking : ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, Canada ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ, ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ...

LIVE

Key Events
Punjab Breaking News LIVE: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ, ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

Background

Punjab Breaking News LIVE, 21 October, 2023:  ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।

ਰਾਹਤ ਮੰਗਦੀ ਪਟੀਸ਼ਨ ਵਿਚ ਸੁਖਪਾਲ ਖਹਿਰਾ ਨੇ ਝੂਠੇ ਕੇਸ ਵਿਚ ਫਸਾਉਣ ਦਾ ਦਾਅਵਾ ਕੀਤਾ ਸੀ ਤੇ ਹਾਈ ਕੋਰਟ ਵਿਚ ਅਪੀਲ ਕੀਤੀ ਕਿ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨੀ ਹੋਈ ਤਾਂ ਸੱਤ ਦਿਨ ਪਹਿਲਾਂ ਨੋਟਿਸ ਭੇਜਿਆ ਜਾਵੇ। ਖਹਿਰਾ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ 2015 ਵਿਚ ਦਰਜ ਐੱਨਡੀਪੀਐੱਸ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ। HigCourt: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਵਾਬ ਦੇਣ ਲਈ 10 ਦਿਨ ਦਾ ਦਿੱਤਾ ਸਮਾਂ

Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ

ਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ (Consulate General of Canada Office) ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ।

ਦਫ਼ਤਰ ਦੇ ਦਰਵਾਜ਼ੇ ’ਤੇ ਚਿਪਕਾਇਆ ਨੋਟਿਸ, ਲਿਖੀ ਇਹ ਗੱਲ

ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਵੱਡੇ ਮਾਲ ਦੀ ਚੌਥੀ ਮੰਜ਼ਿਲ ’ਤੇ ਸਥਿਤ ਦਫ਼ਤਰ ਦੇ ਦਰਵਾਜ਼ੇ ’ਤੇ ਇੱਕ ਨੋਟਿਸ ਚਿਪਕਾਇਆ ਗਿਆ ਹੈ। ਇਸ 'ਤੇ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਕੈਨੇਡਾ ਦੇ ਕੌਂਸਲੇਟ ਜਨਰਲ ਦੀਆਂ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਕਿਰਪਾ ਕਰਕੇ ਕੈਨੇਡਾ ਦੇ ਹਾਈ ਕਮਿਸ਼ਨ, 7/8, ਸ਼ਾਂਤੀ ਮਾਰਗ, ਚਾਣਕਿਆਪੁਰੀ, ਨਵੀਂ ਦਿੱਲੀ ਵਿੱਚ ਕੌਂਸਲੇਟ ਸੈਕਸ਼ਨ ਨਾਲ ਸੰਪਰਕ ਕਰੋ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਇਹ ਸੇਵਾਵਾਂ ਕਦੋਂ ਸ਼ੁਰੂ ਹੋਣਗੀਆਂ। Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ

23:06 PM (IST)  •  21 Oct 2023

Punjab News: ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ, ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ

Punjab Influencer Empowerment Policy: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ।

22:38 PM (IST)  •  21 Oct 2023

Punjab News: CM ਮਾਨ ਅਤੇ ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

21:39 PM (IST)  •  21 Oct 2023

Manpreet Badal: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਦੇ ਹੁਕਮ

Punjab Vigilance: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਜੋਕਿ ਭਾਵੇਂ ਹਾਈਕੋਰਟ ਜ਼ਮਾਨਤ ਮਿਲਣ ਕਰਕੇ ਕੁੱਝ ਸੁੱਖ ਦਾ ਸਾਹ ਲੈ ਰਹੇ ਨੇ ਪਰ ਵਿਜੀਲੈਂਸ ਨੇ ਹਾਲੇ ਵੀ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਅਤੇ ਕਿਹਾ ਹੈ ਕਿ ਉਹ ਸੋਮਵਾਰ ਯਾਨੀ 23 ਅਕਤੂਬਰ ਨੂੰ ਸਵੇਰੇ 10.30 ਵਜੇ ਤੱਕ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਹਾਜ਼ਰ ਹੋਣ।

21:13 PM (IST)  •  21 Oct 2023

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸ਼ਤਰੀ, ਇੰਦਰਜੀਤ ਨਿੱਕੂ ਵੀ ਨਾਲ ਆਏ ਨਜ਼ਰ

Amritsar: ਬਾਬਾ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਜੋ ਕਿ ਅੱਜ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਸਿੱਖ ਇਤਿਹਾਸ ਤੇ ਮਰਿਆਦਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਉਨ੍ਹਾਂ ਨਾਲ ਮੌਜੂਦ ਸਨ। ਜਾਣਕਾਰੀ ਮੁਤਾਬਿਕ ਪਠਾਨਕੋਟ ਵਿੱਚ ਬਾਬਾ ਬਾਗੇਸ਼ਵਰ ਦਾ ਸਮਾਗਮ 3 ਦਿਨਾਂ ਦਾ ਹੋਵੇਗਾ।

18:34 PM (IST)  •  21 Oct 2023

Kulbir Zira: ਕੁਲਬੀਰ ਜ਼ੀਰਾ ਨੂੰ ਵੱਡਾ ਝਟਕਾ! ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਰੱਦ

Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਨ੍ਹਾਂ ਦੀਆਂ ਦਿੱਕਤਾਂ ਵੱਧ ਰਹੀਆਂ ਹਨ, ਕਿਉਂਕਿ ਅੱਜ ਉਹਨਾਂ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ। ਫਿਲਹਾਲ ਉਹ ਰੋਪੜ ਜੇਲ੍ਹ 'ਚ ਬੰਦ ਰਹਿਣਗੇ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
Embed widget