Punjab Breaking News LIVE: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ, ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ ਤੇ ਬਿਸਕੁਟ ਰੱਖਣ ਵਾਲੇ IAS ਅਫ਼ਸਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjab Breaking : ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, Canada ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ, ਘਰ 'ਚ ਸੋਨੇ ਚਾਂਦੀ ਦੀਆਂ ਇੱਟਾਂ...
Punjab Influencer Empowerment Policy: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ।
ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।
Punjab Vigilance: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਜੋਕਿ ਭਾਵੇਂ ਹਾਈਕੋਰਟ ਜ਼ਮਾਨਤ ਮਿਲਣ ਕਰਕੇ ਕੁੱਝ ਸੁੱਖ ਦਾ ਸਾਹ ਲੈ ਰਹੇ ਨੇ ਪਰ ਵਿਜੀਲੈਂਸ ਨੇ ਹਾਲੇ ਵੀ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਅਤੇ ਕਿਹਾ ਹੈ ਕਿ ਉਹ ਸੋਮਵਾਰ ਯਾਨੀ 23 ਅਕਤੂਬਰ ਨੂੰ ਸਵੇਰੇ 10.30 ਵਜੇ ਤੱਕ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਹਾਜ਼ਰ ਹੋਣ।
Amritsar: ਬਾਬਾ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਕ੍ਰਿਸ਼ਨ ਸ਼ਾਸ਼ਤਰੀ ਜੋ ਕਿ ਅੱਜ ਸੱਚ-ਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਸਿੱਖ ਇਤਿਹਾਸ ਤੇ ਮਰਿਆਦਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਉਨ੍ਹਾਂ ਨਾਲ ਮੌਜੂਦ ਸਨ। ਜਾਣਕਾਰੀ ਮੁਤਾਬਿਕ ਪਠਾਨਕੋਟ ਵਿੱਚ ਬਾਬਾ ਬਾਗੇਸ਼ਵਰ ਦਾ ਸਮਾਗਮ 3 ਦਿਨਾਂ ਦਾ ਹੋਵੇਗਾ।
Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਨ੍ਹਾਂ ਦੀਆਂ ਦਿੱਕਤਾਂ ਵੱਧ ਰਹੀਆਂ ਹਨ, ਕਿਉਂਕਿ ਅੱਜ ਉਹਨਾਂ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ। ਫਿਲਹਾਲ ਉਹ ਰੋਪੜ ਜੇਲ੍ਹ 'ਚ ਬੰਦ ਰਹਿਣਗੇ।
ਪੰਜਾਬ 'ਚ ਸ਼ਨੀਵਾਰ ਤੋਂ ਠੰਡ ਵਧੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਵੇਲੇ ਪਾਰਾ 'ਚ ਕੁਝ ਗਿਰਾਵਟ ਆ ਸਕਦੀ ਹੈ। ਹਾਲਾਂਕਿ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ।
ਸਕੂਲੀ ਬੱਚਿਆਂ ਨੂੰ ਸੁਰੱਖਿਅਤ ਸਫਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੱਲੋ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਰਹਿੰਦ ਦੇ ਭੈਰੋਂਪੁਰ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਤੇ ਤਿੰਨ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਜਲੰਧਰ 'ਚ ਹੋਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ 'ਚ ਪਾਕਿਸਤਾਨ ਦੀ ਟੀਮ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਇਸ ਦੇ ਨਾਲ ਹੀ ਹਾਕੀ ਪ੍ਰਮੋਟਰ ਸਵਾਲ ਚੁੱਕ ਰਹੇ ਹਨ ਕਿ ਕ੍ਰਿਕਟ ਟੀਮ ਨੂੰ ਵੀਜ਼ਾ ਮਿਲਦਾ ਹੈ ਪਰ ਹਾਕੀ ਟੀਮ ਨੂੰ ਨਹੀਂ। ਹਾਲਾਂਕਿ ਪਾਕਿਸਤਾਨ ਦੀ ਟੀਮ ਨੇ ਚੇਨਈ 'ਚ ਹਾਕੀ ਚੈਂਪੀਅਨਸ਼ਿਪ 'ਚ ਹਿੱਸਾ ਲਿਆ ਸੀ। ਪੰਜਾਬ ਨੂੰ ਹਾਕੀ ਖਿਡਾਰੀਆਂ ਦੀ ਨਰਸਰੀ ਮੰਨਿਆ ਜਾਂਦਾ ਹੈ। ਇੱਥੋਂ ਦੇ ਖਿਡਾਰੀਆਂ ਦੀ ਬਦੌਲਤ ਹੀ ਭਾਰਤ ਨੇ ਏਸ਼ੀਆ ਕੱਪ ਜਿੱਤਿਆ ਸੀ।
ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ 39 ਬੱਸਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਬਠਿੰਡਾ ਆਰਟੀਏ ਸਕੱਤਰ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਡੀਟੀਸੀ ਤੇ ਔਰਬਿਟ ਸਮੇਤ ਅੱਠ ਕੰਪਨੀਆਂ ਦੇ 39 ਪਰਮਿਟ ਰੱਦ ਕਰ ਦਿੱਤੇ ਹਨ।
ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।
ਪਿਛੋਕੜ
Punjab Breaking News LIVE, 21 October, 2023: ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਕੀਤਾ ਹੈ।
ਰਾਹਤ ਮੰਗਦੀ ਪਟੀਸ਼ਨ ਵਿਚ ਸੁਖਪਾਲ ਖਹਿਰਾ ਨੇ ਝੂਠੇ ਕੇਸ ਵਿਚ ਫਸਾਉਣ ਦਾ ਦਾਅਵਾ ਕੀਤਾ ਸੀ ਤੇ ਹਾਈ ਕੋਰਟ ਵਿਚ ਅਪੀਲ ਕੀਤੀ ਕਿ ਜੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਨੀ ਹੋਈ ਤਾਂ ਸੱਤ ਦਿਨ ਪਹਿਲਾਂ ਨੋਟਿਸ ਭੇਜਿਆ ਜਾਵੇ। ਖਹਿਰਾ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ 2015 ਵਿਚ ਦਰਜ ਐੱਨਡੀਪੀਐੱਸ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ। HigCourt: ਸੁਖਪਾਲ ਖਹਿਰਾ ਮਾਮਲੇ 'ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਵਾਬ ਦੇਣ ਲਈ 10 ਦਿਨ ਦਾ ਦਿੱਤਾ ਸਮਾਂ
Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ
ਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ (Consulate General of Canada Office) ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ।
ਦਫ਼ਤਰ ਦੇ ਦਰਵਾਜ਼ੇ ’ਤੇ ਚਿਪਕਾਇਆ ਨੋਟਿਸ, ਲਿਖੀ ਇਹ ਗੱਲ
ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਇੱਕ ਵੱਡੇ ਮਾਲ ਦੀ ਚੌਥੀ ਮੰਜ਼ਿਲ ’ਤੇ ਸਥਿਤ ਦਫ਼ਤਰ ਦੇ ਦਰਵਾਜ਼ੇ ’ਤੇ ਇੱਕ ਨੋਟਿਸ ਚਿਪਕਾਇਆ ਗਿਆ ਹੈ। ਇਸ 'ਤੇ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਕੈਨੇਡਾ ਦੇ ਕੌਂਸਲੇਟ ਜਨਰਲ ਦੀਆਂ ਕੌਂਸਲਰ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਕਿਰਪਾ ਕਰਕੇ ਕੈਨੇਡਾ ਦੇ ਹਾਈ ਕਮਿਸ਼ਨ, 7/8, ਸ਼ਾਂਤੀ ਮਾਰਗ, ਚਾਣਕਿਆਪੁਰੀ, ਨਵੀਂ ਦਿੱਲੀ ਵਿੱਚ ਕੌਂਸਲੇਟ ਸੈਕਸ਼ਨ ਨਾਲ ਸੰਪਰਕ ਕਰੋ। ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਚੰਡੀਗੜ੍ਹ ਵਿੱਚ ਇਹ ਸੇਵਾਵਾਂ ਕਦੋਂ ਸ਼ੁਰੂ ਹੋਣਗੀਆਂ। Canada ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ
- - - - - - - - - Advertisement - - - - - - - - -