Punjab Breaking News Live 24 July 2024: ਕੀ ਬਣਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਚੋਣ ਜਿੱਤਣ ਤੋਂ ਬਾਅਦ ਸੀਐਮ ਮਾਨ ਦੀ ਜਲੰਧਰ 'ਚ ਪਹਿਲੀ ਫੇਰੀ

Punjab Breaking News Live 24 July 2024: ਕੀ ਬਣਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਚੋਣ ਜਿੱਤਣ ਤੋਂ ਬਾਅਦ ਸੀਐਮ ਮਾਨ ਦੀ ਜਲੰਧਰ 'ਚ ਪਹਿਲੀ ਫੇਰੀ

ABP Sanjha Last Updated: 24 Jul 2024 12:47 PM
ਰਾਮ ਰਹੀਮ ਨੂੰ ਮੁਆਫ਼ੀ ਕਿਉਂ ਦਿੱਤੀ ? ਅੱਜ ਸੁਖਬੀਰ ਬਾਦਲ ਦੇਣਗੇ ਸਫ਼ਾਈ, ਅਕਾਲ ਤਖ਼ਖ਼ਤ ਸਾਹਿਬ ਹੋਣਗੇ ਪੇਸ਼

Sukhbir Badal in Akal Takht: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ। ਅਕਾਲੀ ਦਲ ਦੇ ਬਾਗੀ ਧੜੇ ਨੇ ਬਾਦਲ ਖਿਲਾਫ਼ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਸੁਖਬੀਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਅਕਾਲ ਤਖ਼ਤ ਸਾਹਿਬ ਅੱਗੇ ਉਹ ਪੇਸ਼ ਹੋਣਗੇ ਤੇ ਹੁਣ ਖ਼ਬਰ ਆ ਰਹੀਆਂ ਹਨ ਕਿ ਬਾਦਲ ਅੱਜ ਜਾ ਸਕਦੇ ਹਨ। ਅਕਾਲੀ ਦਲ ਦਾ ਬਾਗੀ ਧੜਾ ਜਿਸ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਾਤ ਸਿੰਘ ਬਡਾਲਾ ਅਤੇ ਪਰਮਿੰਦਰ ਸਿੰਘ ਢੀਂਡਸਾ ਕਰ ਰਹੇ ਹਨ ਉਹਨਾਂ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੇ ਬਤੌਰ ਗ੍ਰਹਿ ਮੰਤਰੀ ਹੋਈਆਂ ਭੁੱਲਾਂ ਲਈ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ ਗਈ ਸੀ। ਬਾਗੀ ਧੜੇ ਨੇ ਮੁੱਦਾ ਚੁੱਕਿਆ ਸੀ ਕਿ ਸਭ ਤੋਂ ਪਹਿਲਾ ਇਹ ਸਪੱਸ਼ਟ ਕਰਵਾਇਆ ਜਾਵੇ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਜਦੋਂ ਦਸ਼ਮ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਿਆ ਸੀ ਤਾਂ ਉਸ ਤੋਂ ਬਾਅਦ ਕਿਸ ਦੇ ਕਹਿਣ 'ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। 

Farmers Protest: ਕਿਸਾਨਾਂ ਦਾ ਪਾਰਲੀਮੈਂਟ ਤੱਕ ਐਕਸ਼ਨ! ਅੱਜ ਦਿੱਲੀ 'ਚ ਰਾਹੁਲ ਗਾਂਧੀ ਨਾਲ ਮੁਲਾਕਾਤ

Farmers Protest: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਣਗੇ। ਉਨ੍ਹਾਂ ਦੀ ਮੀਟਿੰਗ ਦੁਪਹਿਰ ਕਰੀਬ 12 ਵਜੇ ਸੰਸਦ ਵਿੱਚ ਹੀ ਹੋਵੇਗੀ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ ਹੈ। ਕਿਸਾਨਾਂ ਦੀ ਮੰਗ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੌਨਸੂਨ ਸੈਸ਼ਨ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਾ ਪ੍ਰਸਤਾਵ ਲਿਆਉਣ।


ਕਿਸਾਨਾਂ ਨੇ ਇਸ ਲਈ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਵੀ ਸੌਂਪੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਇੱਕ ਪ੍ਰਾਈਵੇਟ ਬਿੱਲ ਤਿਆਰ ਕਰਕੇ ਭੇਜਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ 22 ਜੁਲਾਈ ਨੂੰ ਦਿੱਲੀ ਵਿੱਚ ਕਿਸਾਨ ਮਜ਼ਦੂਰ ਨੈਸ਼ਨਲ ਕਾਨਫਰੰਸ ਕੀਤੀ ਸੀ। ਇਸ ਵਿੱਚ ਕਿਸਾਨਾਂ ਨੇ ਆਪਣੇ ਸੰਘਰਸ਼ ਸਬੰਧੀ ਸਾਰੀ ਗੱਲ ਰੱਖੀ ਸੀ। ਇਸ ਤੋਂ ਬਾਅਦ ਕਈ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ।

ਜੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਆਇਆ ਕਾਬੂ

Bathinda: ਬਠਿੰਡਾ ਦੀ ਹਾਈ ਸਿਕਿਊਰਿਟੀ ਜੇਲ੍ਹ 'ਚ ਨਸ਼ੇੜੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਦੀ ਹਾਈ ਸਿਕਿਊਰਿਟੀ ਵਾਲੀ ਜੇਲ੍ਹ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਦੋ ਕੈਦੀਆਂ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ।

Akali Dal: ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਐਕਸ਼ਨ, ਪਾਰਟੀ ਨੂੰ ਲੈ ਕੇ ਸੁਣਾਇਆ ਫੈਸਲਾ 

Shiromani Akali Dal Rebellion: ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਸਾਂਝੀ ਕੀਤੀ ਹੈ।ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਲਿਖੀ ਮੁਆਫ਼ੀ ਮੰਗੀ ਸੀ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ 'ਤੇ 5 ਸਿੰਘ ਸਾਹਿਬਾਨਾਂ ਦੀ ਬੈਠਕ ਹੋਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ। 


ਪਾਰਟੀ ਦੀ ਕੋਰ ਕਮੇਟੀ ਭੰਗ ਕਰਨਾ ਸਾਫ਼ ਹੈ ਕਿ ਜਿਹੜੇ ਬਾਗੀ ਲੀਡਰ ਹਨ ਉਹਨਾਂ ਨੂੰ ਕੋਰ ਕਮੇਟੀ ਵਿਚੋਂ ਬਾਹਰ ਕੱਢਣਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੈਠਕ ਹੋਈ। ਬੈਠਕ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।

ਪਿਛੋਕੜ

Punjab Breaking News Live 24 July 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ 25 ਜੁਲਾਈ ਨੂੰ ਹੋਵੇਗਾ। ਫਿਲੌਰ ਦੀ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਮੀਨਾਕਸ਼ੀ ਮਹਾਜਨ ਦੀ ਅਦਾਲਤ 'ਚ ਹਰਪ੍ਰੀਤ ਸਿੰਘ ਤੇ ਉਸ ਦੀ ਜ਼ਮਾਨਤ 'ਤੇ ਸੁਣਵਾਈ ਹੋਈ ਸੀ।  ਜਦੋਂ ਬਚਾਅ ਪੱਖ ਨੇ ਜ਼ਮਾਨਤ ਲਈ ਬਹਿਸ ਕੀਤੀ ਤਾਂ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਬਚਾਅ ਪੱਖ ਨੂੰ 25 ਜੁਲਾਈ ਨੂੰ ਰਾਹਤ ਮਿਲਣ ਦੀ ਉਮੀਦ ਹੈ।


ਮੁਲਜ਼ਮ ਦੇ ਵਕੀਲ ਗੁਰਦੀਪ ਸਿੰਘ ਨੇ ਕਿਹਾ ਕਿ ਉਸ ਦੀ ਜ਼ਮਾਨਤ ਲਈ ਅਦਾਲਤ 'ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਸ਼ਾ ਬਹੁਤ ਘੱਟ ਮਾਤਰਾ 'ਚ ਮਿਲਿਆ ਹੈ। ਇਸ ਤੋਂ ਇਲਾਵਾ ਪੁਲਿਸ ਕੋਈ ਠੋਸ ਦਲੀਲ ਪੇਸ਼ ਨਹੀਂ ਕਰ ਸਕੀ। ਅਦਾਲਤ ਨੇ ਦੇਰ ਸ਼ਾਮ 25 ਜੁਲਾਈ ਦੀ ਤਰੀਕ ਤੈਅ ਪਾ ਦਿੱਤੀ ਹੈ। ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਤੋਂ ਬਾਅਦ ਫਿਲੌਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ 'ਤੇ ਲੈਣ ਲਈ ਕ੍ਰਿਮੀਨਲ ਰਿਵੀਜ਼ਨ ਐਪਲੀਕੇਸ਼ਨ ਦਾਇਰ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ।


Amritpal Brother Case: ਕੀ ਬਣਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ, ਅਦਾਲਤ 'ਚ ਹੋਈ ਜ਼ਬਰਦਸਤ ਬਹਿਸ, ਮੈਜਿਸਟਰੇਟ ਨੇ ਕੀ ਸੁਣਾਇਆ ਹੁਕਮ ?


 


CM Bhagwant Mann Jalandhar Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਜਾ ਰਹੇ ਹਨ। ਅੱਜ ਅਤੇ ਕੱਲ੍ਹ ਯਾਨੀ ਦੋ ਦਿਨ ਸੀਐਮ ਮਾਨ ਜਲੰਧਰ ਵਿੱਚ ਹੀ ਰਹਿਣਗੇ। ਜਲੰਧਰ ਜ਼ਿਮਨੀ ਚੋਣਾਂ ਦੌਰਾਨ ਸੀਐਮ ਭਗਵੰਤ ਮਾਨ ਨੇ ਇੱਕੇ ਕਿਰਾਏ 'ਤੇ ਘਰ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਹੁਣ ਦੁਆਬੇ ਦੇ ਲੋਕਾਂ ਨੂੰ ਚੰਡੀਗੜ੍ਹ ਆਉਣ ਦੀ ਜ਼ਰੂਰਤ ਨਹੀਂ ਹੈ ਉਹਨਾਂ ਦੇ ਕੰਮ ਜਲੰਧਰ ਤੋਂ ਹੀ ਹੋਣਗੇ। 


ਹਲਾਂਕਿ ਜਲੰਧਰ ਵੈਸਟ ਜ਼ਿਮਨੀ ਚੋਣ ਦਾ ਨਤੀਜਾ 13 ਜੁਲਾਈ ਨੂੰ ਆ ਗਿਆ ਸੀ ਅਤੇ ਸੀਐਮ ਭਗਵੰਤ ਮਾਨ 11 ਦਿਨਾਂ ਬਾਅਦ ਜਲੰਧਰ ਵਾਪਸ ਜਾ ਰਹੇ ਹਨ। ਜਿੱਥੇ ਜਾ ਕੇ ਉਹ ਜਲੰਧਰ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।


ਚੋਣ ਜਿੱਤਣ ਤੋਂ ਬਾਅਦ ਸੀਐਮ ਮਾਨ ਦੀ ਜਲੰਧਰ 'ਚ ਪਹਿਲੀ ਫੇਰੀ, 2 ਦਿਨ ਰਹਿਣਗੇ, ਲੋਕਾਂ ਦੇ ਮਸਲੇ ਕਰਨਗੇ ਹੱਲ 


 


Punjab Weather Update: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਇਕ ਜ਼ਿਲ੍ਹੇ 'ਚ ਆਰੇਂਜ ਅਲਰਟ ਅਤੇ 14 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਹੋਈ ਹੈ। 


ਜਦੋਂ ਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਇਹ ਆਮ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ।


Weather Update: ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.