Punjab Breaking News Live 24 June 2024: 13 ਜ਼ਿਲ੍ਹਿਆਂ 'ਚ ਲੂ ਦਾ ਅਲਰਟ ਜਾਰੀ, ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਪ੍ਰੀਖਿਆ 'ਚ ਬੈਠਣ ਤੋਂ ਰੋਕਿਆ, ਅੱਜ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ?
Punjab Breaking News Live 24 June 2024: 13 ਜ਼ਿਲ੍ਹਿਆਂ 'ਚ ਲੂ ਦਾ ਅਲਰਟ ਜਾਰੀ, ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਪ੍ਰੀਖਿਆ 'ਚ ਬੈਠਣ ਤੋਂ ਰੋਕਿਆ, ਅੱਜ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ?
LIVE
Background
Punjab Breaking News Live 24 June 2024:18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਵਾਰ ਸਦਨ ਦਾ ਨਜ਼ਰੀਆ ਵੱਖਰਾ ਹੋਵੇਗਾ ਕਿਉਂਕਿ ਭਾਜਪਾ ਕੋਲ ਇਕੱਲਾ ਬਹੁਮਤ ਨਹੀਂ ਹੈ ਅਤੇ ਵਿਰੋਧੀ ਧਿਰ ਮਜ਼ਬੂਤ ਹੈ।
Amritpal Singh: ਅੱਜ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ? ਨਵੇਂ ਚੁਣੇ ਸਾਰੇ ਐਮਪੀ ਅੱਜ ਹੋਣ ਜਾ ਰਹੇ ਇਕੱਠੇ!
Punjab News: ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।
Punjab News: ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, SGPC ਨੇ ਜਤਾਇਆ ਇਤਰਾਜ਼
Weather Update: ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਫਰੀਦਕੋਟ ਵਿੱਚ ਐਤਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਚੱਲੇਗੀ। ਇਸ ਦੇ ਨਾਲ ਹੀ ਇਨ੍ਹਾਂ ਸ਼ਹਿਰਾਂ 'ਚ ਤਾਪਮਾਨ 42 ਤੋਂ 45 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਤੱਕ ਜਾਰੀ ਰਹੇਗੀ ਅਤੇ ਇਸ ਦਿਨ ਇਨ੍ਹਾਂ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਪਵੇਗੀ।
Punjab Weather Update: ਪੰਜਾਬ 'ਚ ਹੋਏਗਾ ਜਲਥਲ! ਐਨ ਸਹੀ ਸਮੇਂ 'ਤੇ ਹੋਏਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਕੀਤਾ ਖੁਲਾਸਾ
Punjab Weather Update: ਕੁਝ ਦਿਨਾਂ ਦੀ ਰਾਹਤ ਮਗਰੋਂ ਪੰਜਾਬ ਦਾ ਪਾਰਾ ਮੁੜ ਚੜ੍ਹਨ ਲੱਗਾ ਹੈ। ਐਤਵਾਰ ਨੂੰ ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਸਿਰਫ਼ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮਗਰੋਂ 26 ਜੂਨ ਤੋਂ ਸੂਬੇ 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਦਿਨ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂਕਿ 28 ਜੂਨ ਨੂੰ ਖੂਬ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਮੌਸਮ ਵਿਭਾਗ ਮੁਤਾਬਕ ਮਾਨਸੂਨ ਰਫ਼ਤਾਰ ਫੜ ਰਹੀ ਹੈ। ਪੱਛਮੀ ਬੰਗਾਲ ਤੋਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਮੱਧ ਪ੍ਰਦੇਸ਼ ਤੋਂ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ।
Amritpal Singh: ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਿਲਿਆ 25 ਜੂਨ ਦਾ ਸਮਾਂ, ਜਾਣੋ ਕਿਵੇਂ ਚੁਕਾਈ ਜਾਏਗੀ ਸਹੁੰ?
Amritpal Singh News: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਇਸ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚੋਂ ਚੋਣ ਲੜਨ ਤੇ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ ਪਰ ਸਵਾਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਕਿਵੇਂ ਪਹੁੰਚ ਸਕਣਗੇ ਜਾਂ ਫਿਰ ਕਿਵੇਂ ਸਹੁੰ ਚੁੱਕ ਸਕਣਗੇ।
Punjab News: ਪ੍ਰਤਾਪ ਬਾਜਵਾ ਦਾ ਸਿਆਸੀ ਸਫ਼ਰ 12 ਪੌੜੀਆਂ 'ਤੇ ਟਿਕਿਆ, AAP ਨੇ ਖੋਲ੍ਹੀ ਅੰਦਰਲੀ ਪੋਲ, ਕਾਂਗਰਸ ਨੂੰ ਦੇ ਰਹੇ ਧੋਖਾ?
ਆਮ ਆਦਮੀ ਪਾਰਟੀ (AAP) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਖੁਦ ਆਪਣੇ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਘਰ 'ਤੇ ਭਾਜਪਾ ਦਾ ਝੰਡਾ ਪਹਿਲਾਂ ਹੀ ਮੌਜੂਦ ਹੈ। ਚੀਮਾ ਨੇ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਸਰੀਰ ਕਾਂਗਰਸ 'ਚ ਹੈ, ਪਰ ਉਨ੍ਹਾਂ ਦਾ ਦਿਲ ਭਾਜਪਾ ਲਈ ਧੜਕਦਾ ਹੈ। ਉਹ ਕਾਂਗਰਸ ਵਿੱਚ ਭਾਜਪਾ ਦੇ ਇੰਪੈਕਟ ਪਲੇਅਰ ਵਾਂਗ ਹਨ।
Jalandhar By Election: ਚੋਣਾਂ 'ਚ AAP ਦਾ ਵਾਅਦਾ ਜਿਵੇਂ ਨਵੀਂ ਬੋਤਲ 'ਚ ਪੁਰਾਣੀ ਸ਼ਰਾਬ, 10 ਨੁਕਾਤੀ ਮੈਨੀਫੈਸਟੋ ਜਾਰੀ ਕਰਕੇ ਘਿਰ ਗਈ ਸਰਕਾਰ
Jalandhar By Election: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 10 ਨੁਕਾਤੀ ਮੈਨੀਫੈਸਟੋ ਨੂੰ ਨਵੀਂ ਬੋਤਲਾਂ 'ਚ ਪੁਰਾਣੀ ਸ਼ਰਾਬ ਕਰਾਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੈਨੀਫੈਸਟੋ ਸਾਬਤ ਕਰਦਾ ਹੈ ਕਿ 'ਆਪ' ਨੇ ਆਪਣੇ ਵਾਅਦੇ ਪੂਰੇ ਕਰਨ 'ਚ ਆਪਣੀਆਂ ਨਾਕਾਮੀਆਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵੇਲੇ ਵੀ ਇਹੀ ਗਰੰਟੀ ਦਿੱਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਨੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ। ਇਸ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਕੀਤਾ। ਬਾਜਵਾ ਨੇ ਕਿਹਾ ਕਿ ਸੂਬੇ 'ਚ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਵਾਅਦਿਆਂ ਦਾ ਕੀ ਹੋਇਆ।
Punjab News: ਚਿੱਟੇ ਦਿਨ ਲੁੱਟੀ ਸੋਨੇ ਦੀ ਦੁਕਾਨ, 23 ਲੱਖ ਦੀ ਨਕਦੀ ਸਣੇ ਕਿਲੋ ਸੋਨਾ ਲੈਕੇ ਹੋਏ ਫਰਾਰ
Hoshiarpur News: ਹੁਸ਼ਿਆਰਪੁਰ ਦੇ ਸੁਨਿਆਰਾ ਬਜਾਰਾ ਵਿੱਚ ਮਰਾਠੀ ਸੁਨਿਆਰ ਦੀ ਸਾਈ ਨਾਥ ਟੰਚ ਨਾਮ ਦੀ ਦੁਕਾਨ 'ਤੇ ਸੋਨਾ-ਚਾਂਦੀ ਅਤੇ ਨਕਦੀ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਤ ਦੇ ਦੱਸਣ ਮੁਤਾਬਕ ਉਸ ਨੇ ਅੱਜ ਸਵੇਰੇ 8:30 ਵਜੇ ਦੁਕਾਨ ਖੋਲੀ, ਜਿਸ ਤੋਂ ਬਾਅਦ ਦੋ ਮੋਟਰ ਸਾਈਕਲ ਸਵਾਰ ਉਸ ਕੋਲ ਸੋਨੇ ਦੀ ਜਾਂਚ ਕਰਵਾਉਣ ਆਏ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰ 'ਤੇ ਹਮਲਾ ਕੀਤੀ ਅਤੇ ਉਸ ਕੋਲੋਂ 1 ਕਿਲੋ ਸੋਨਾ-ਚਾਂਦੀ ਅਤੇ 23 ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ।