Punjab Breaking News Live 25 August 2024: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert, SGPC ਨੇ ZEE STUDIO ਨੂੰ ਭੇਜਿਆ ਨੋਟਿਸ, ਪਤਨੀ ਨੇ ਸ਼ਰਾਬ ਪੀਣ ਲਈ ਨਹੀਂ ਦਿੱਤੇ ਪੈਸੇ, ਤਾਂ ਘਰ 'ਚ ਲਾ ਲਿਆ ਫਾਹਾ

Punjab Breaking News Live 25 August 2024: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert, SGPC ਨੇ ZEE STUDIO ਨੂੰ ਭੇਜਿਆ ਨੋਟਿਸ, ਪਤਨੀ ਨੇ ਸ਼ਰਾਬ ਪੀਣ ਲਈ ਨਹੀਂ ਦਿੱਤੇ ਪੈਸੇ, ਤਾਂ ਘਰ 'ਚ ਲਾ ਲਿਆ ਫਾਹਾ

ABP Sanjha Last Updated: 25 Aug 2024 12:36 PM
Punjab News: ਟਰੈਕਟਰ ਛੱਡਣ ਲਈ ਥਾਣੇਦਾਰ ਨੇ ਮੰਗੀ ਰਿਸ਼ਵਤ, ਕਿਸਾਨ ਨੇ ਕਰ ਲਈ ਸਾਰੀ ਰਿਕਾਡਿੰਗ, ਹੁਣ ਵਿਜੀਲੈਂਸ ਦਾ ਐਕਸ਼ਨ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ 'ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ NRI ਗੋਲੀਬਾਰੀ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀ ਨੂੰ ਕੀਤਾ ਕਾਬੂ, ਖੁੱਲ੍ਹਿਆ ਭੇਦ

Amritsar News: ਅੰਮ੍ਰਿਤਸਰ 'ਚ ਸ਼ਨੀਵਾਰ ਸਵੇਰੇ ਇਕ NRI ਪਰਿਵਾਰ 'ਤੇ ਉਨ੍ਹਾਂ ਦੇ ਘਰ 'ਚ ਵੜ ਕੇ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿੱਚ 4 ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ। ਪੁਲਿਸ ਨੇ ਹਮਲਾਵਰਾਂ ਦੀ ਪਛਾਣ ਕਰ ਲਈ ਹੈ ਅਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਜਲਦੀ ਹੀ ਫੜ ਲਿਆ ਜਾਵੇਗਾ। ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾਵਰ ਗੁਰਿੰਦਰ ਸਿੰਘ ਸੁੱਖਾ ਗਰਨੇਡ ਵਾਸੀ ਕਪੂਰਥਲਾ ਅਤੇ ਗੁਰਕੀਰਤ ਸਿੰਘ ਗੁਰੀ ਵਾਸੀ ਜਲੰਧਰ ਹਨ। ਪੁਲਿਸ ਨੇ ਤਰਨਤਾਰਨ ਵਾਸੀ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੇ Manish Sisodia, ਸ਼ਰਾਬ ਘੋਟਾਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਪਹੁੰਚ ਰਹੇ ਪੰਜਾਬ

Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਆਉਣ ਵਾਲੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਉਹ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆ ਰਹੇ ਹਨ। ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆਉਣਗੇ ਅਤੇ ਉਸ ਤੋਂ ਬਾਅਦ ਸਿੱਧਾ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ। 

ਪਿਛੋਕੜ

Punjab Breaking News Live 25 August 2024: ਪੰਜਾਬ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੀ। ਫਰੀਦਕੋਟ ਵਿੱਚ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ 2 ਦਿਨ ਤੱਕ ਮੌਸਮ ਅਜਿਹਾ ਹੀ ਰਹੇਗਾ। 27 ਅਗਸਤ ਤੋਂ ਬਾਅਦ ਮੌਸਮ 'ਚ ਬਦਲਾਅ ਹੋਵੇਗਾ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਅੱਜ ਮਾਨਸੂਨ ਟ੍ਰਫ ਰਾਜਸਥਾਨ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਨਾਲ ਲੱਗਦੇ ਉੱਤਰ-ਪੂਰਬੀ ਮੱਧ ਪ੍ਰਦੇਸ਼ ਅਤੇ ਫਿਰ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਅਤੇ ਉੱਤਰ-ਪੂਰਬ ਵੱਲ ਪਹੁੰਚ ਰਿਹਾ ਹੈ, ਪਰ ਪੰਜਾਬ 'ਤੇ ਉਚਿਤ ਦਬਾਅ ਨਹੀਂ ਬਣ ਰਿਹਾ ਹੈ।


Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert, ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ



Emergency Movie: ਬਾਲੀਵੁੱਡ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। 


SGPC ਨੇ ZEE STUDIO ਨੂੰ ਭੇਜਿਆ ਨੋਟਿਸ, ਭੜਕਾਊ ਦ੍ਰਿਸ਼ਾਂ ਨਾਲ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼; ਮੰਗੀ SCRIPT



Ludhiana News: ਲੁਧਿਆਣਾ 'ਚ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਰੋਜ਼ ਸ਼ਰਾਬ ਪੀਂਦਾ ਸੀ। ਉਸ ਦੇ ਸ਼ਰਾਬ ਪੀਣ ਕਰਕੇ ਅਕਸਰ ਘਰ ਵਿੱਚ ਕਲੇਸ਼ ਰਹਿੰਦਾ ਸੀ। ਦੱਸ ਦਈਏ ਕਿ ਇਹ ਘਟਨਾ ਟਿੱਬਾ ਰੋਡ ਦੇ ਸੁਭਾਸ਼ ਨਗਰ ਦੀ ਹੈ। ਮ੍ਰਿਤਕ ਦੀ ਪਛਾਣ ਸ਼ਿਵ ਸ਼ੰਕਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਰਾਬ ਪੀਣ ਲਈ ਆਪਣੀ ਪਤਨੀ ਤੋਂ ਪੈਸੇ ਮੰਗਦਾ ਸੀ। ਬੀਤੇ ਦਿਨੀਂ ਜਦੋਂ ਉਸ ਦੀ ਪਤਨੀ ਨੇ ਸ਼ਿਵ ਸ਼ੰਕਰ ਨੂੰ ਸ਼ਰਾਬ ਦੇ ਲਈ ਪੈਸੇ ਨਾ ਦਿੱਤੇ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।


Crime: ਪਤਨੀ ਨੇ ਸ਼ਰਾਬ ਪੀਣ ਲਈ ਨਹੀਂ ਦਿੱਤੇ ਪੈਸੇ, ਤਾਂ ਘਰ 'ਚ ਲਾ ਲਿਆ ਫਾਹਾ


 


- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.