Punjab Breaking News Live 25 June 2024: ਸੁਖਬੀਰ ਬਾਦਲ ਕਰਕੇ ਆਪਸ 'ਚ ਭਿੜੇ ਅਕਾਲੀ ਦਲ ਦੇ 2 ਵੱਡੇ ਲੀਡਰ, ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਨੂੰ ਨਹੀਂ ਮਿਲਣਗੇ ਮੁਫ਼ਤ 'ਚ ਝੂਟੇ! ਜੇਲ੍ਹ 'ਚ ਹੀ ਬੰਦ ਰਹਿਣਗੇ ਅੰਮ੍ਰਿਤਪਾਲ ਸਿੰਘ!

Punjab Breaking News Live 25 June: ਸੁਖਬੀਰ ਬਾਦਲ ਕਰਕੇ ਆਪਸ 'ਚ ਭਿੜੇ ਅਕਾਲੀ ਦਲ ਦੇ 2 ਵੱਡੇ ਲੀਡਰ, ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਨੂੰ ਨਹੀਂ ਮਿਲਣਗੇ ਮੁਫ਼ਤ 'ਚ ਝੂਟੇ! ਜੇਲ੍ਹ 'ਚ ਹੀ ਬੰਦ ਰਹਿਣਗੇ ਅੰਮ੍ਰਿਤਪਾਲ ਸਿੰਘ!

ABP Sanjha Last Updated: 25 Jun 2024 12:54 PM
Sri Harmandir Sahib: ਦਰਬਾਰ ਸਾਹਿਬ 'ਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ, ਜੇ ਆਹ ਕੁੱਝ ਕੀਤਾ ਤਾਂ ਹੋਵੇਗੀ ਕਾਰਵਾਈ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ 'ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ 'ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸੁਰੱਖਿਆ ਵੀ ਦੇ ਦਿੱਤੀ ਗਈ। ਅਜਿਹੀ ਗਲਤੀ ਕੋਈ ਦੁਬਾਰਾ ਨਾ ਕਰੇ ਇਸ ਦੇ ਲਈ SGPC ਨੇ ਕੁਝ ਨਿਯਮ ਜਾਰੀ ਕੀਤੇ ਹਨ। 



  • ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ ਦੇ ਅੰਦਰ ਬੀੜੀ, ਸਿਗਰਟ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥ, ਚਿਊਇੰਗ ਗਮ, ਸਨਗਲਾਸ ਅਤੇ ਫੋਟੋਗ੍ਰਾਫੀ ਦੀ ਮਨਾਹੀ ਹੈ। 

  • ਪਰਿਕਰਮਾ ਵਿੱਚ ਵੀ ਫੋਟੋਗ੍ਰਾਫੀ ਨਹੀਂ ਕੀਤੀ ਜਾ ਸਕਦੀ। ਫੋਟੋਗ੍ਰਾਫੀ ਦੀ ਇਜਾਜ਼ਤ ਸਿਰਫ਼ ਕੋਰੀਡੋਰ ਅਤੇ ਪਲਾਜ਼ਾ ਵਿੱਚ ਹੈ।

  • ਵਿਸ਼ੇਸ਼ ਕਾਰਨਾਂ ਕਰਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਸ਼੍ਰੋਮਣੀ ਕਮੇਟੀ ਦੇ ਚੇਅਰਮੈਨ/ਸਕੱਤਰ ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।

  • ਪਵਿੱਤਰ ਝੀਲ ਵਿੱਚ ਡੁਬਕੀ ਲਗਾ ਸਕਦੇ ਹੋ, ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦੇ। ਇਸ ਵਿੱਚ ਤੈਰਾਕੀ ਦੀ ਵੀ ਮਨਾਹੀ ਹੈ।

  • ਹਰਿਮੰਦਰ ਸਾਹਿਬ ਜਾਣ ਵਾਲੇ ਨੂੰ ਆਪਣਾ ਸਿਰ ਕਿਸੇ ਕੱਪੜੇ (ਰੁਮਾਲ, ਚੁੰਨੀ ਆਦਿ) ਨਾਲ ਢੱਕਣਾ ਹੋਵੇਗਾ। ਜੇਕਰ ਕਿਸੇ ਕੋਲ ਕੱਪੜੇ ਨਹੀਂ ਹਨ ਤਾਂ ਦਰਬਾਰ ਸਾਹਿਬ 'ਚ ਇਹ ਸਹੂਲਤ ਉਪਲਬਧ ਹੈ।

  • ਸਾਰੇ ਸ਼ਰਧਾਲੂਆਂ ਨੂੰ ਆਪਣੀਆਂ ਜੁੱਤੀਆਂ ਉਤਾਰ ਕੇ ਜੋੜਾ ਘਰ ਵਿੱਚ ਰੱਖਣੀਆਂ ਪੈਣਗੀਆਂ। ਇਸ ਤੋਂ ਬਾਅਦ  ਪੈਰ ਧੋ ਕੇ ਹੀ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕਰਨਾ ਹੋਵੇਗਾ।

  • ਹਰੇਕ ਪ੍ਰਵੇਸ਼ ਦੁਆਰ 'ਤੇ ਜੁੱਤੀਆਂ ਅਤੇ ਸਮਾਨ ਰੱਖਣ ਲਈ ਮੁਫਤ ਸਟੋਰੇਜ ਹੈ।

  • ਪਾਵਨ ਅਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੋਬਾਈਲ ਫ਼ੋਨ ਬੰਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Punjab News: ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਦੇਹਾਂਤ, ਦਿੱਲੀ ਦੇ ਹਸਪਤਾਲ 'ਚ ਲਏ ਆਖ਼ਰੀ ਸਾਹ

Punjab News: ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਕਮਲ ਚੌਧਰੀ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਮਲ ਚੌਧਰੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।

Punjab Police: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ 'ਤੇ ਵੱਡਾ ਐਕਸ਼ਨ! 10,497 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਬਦਲੇ

Punjab Police: ਲੋਕ ਸਭਾ ਚੋਣਾਂ 'ਚ ਲੱਗੇ ਝਟਕੇ ਮਗਰੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਐਕਸ਼ਨ ਮੋਡ ਵਿੱਚ ਹੈ। ਸੂਬੇ 'ਚ ਸਰਕਾਰ ਹੋਣ ਦੇ ਬਾਵਜੂਦ 'ਆਪ' ਨੂੰ ਲੋਕ ਸਭਾ ਚੋਣਾਂ 'ਚ 10 ਸੀਟਾਂ 'ਤੇ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸਿਰਫ ਤਿੰਨ ਸੀਟਾਂ 'ਤੇ ਹੀ ਜਿੱਤ ਹਾਸਲ ਕਰ ਸਕੀ। ਇਹੀ ਕਾਰਨ ਹੈ ਕਿ ਸਰਕਾਰ ਨੇ ਹੁਣ ਵੱਡੇ ਪ੍ਰਸ਼ਾਸਨਿਕ ਫੇਰ-ਬਦਲ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਬਦਲਾਅ ਦੀ ਲੋਕਾਂ ਵੱਲੋਂ ਜ਼ਮੀਨੀ ਪੱਧਰ 'ਤੇ ਵੀ ਮੰਗ ਕੀਤੀ ਜਾ ਰਹੀ ਸੀ। ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਪੁਲਿਸ ਵਿਭਾਗ ਉਪਰ ਸ਼ਿਕੰਜਾ ਕੱਸਿਆ ਹੈ। ਇਸ ਲਈ ਸਰਕਾਰ ਨੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਤੱਕ ਦੇ 10,497 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਇਹ ਫੇਰਬਦਲ ਭਵਿੱਖ ਵਿੱਚ ਵੀ ਜਾਰੀ ਰਹੇਗਾ। 

Golden Temple yoga: ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਲੜਕੀ 'ਤੇ SGPC ਨੇ ਲਾਏ ਹੋਰ ਵੱਡੇ ਇਲਜ਼ਾਮ, ਲੜਕੀ ਦੀ ਮਦਦ ਕਰਨ ਦਾ ਵੀ ਕੀਤਾ ਐਲਾਨ

Golden Temple yoga: ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਯੋਗਾ ਗਰਲ ਅਰਚਨਾ ਮਕਵਾਨਾ  ਖਿਲਾਫ SGPC ਨੇ FIR ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਲੜਕੀ ਨੇ ਇਲਜ਼ਾਮ ਲਗਾਇਆ ਸੀ ਕਿ ਮੈਨੂੰ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਬਾਅਦ  ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦੇ ਦਿੱਤੀ ਹੈ ।ਹੁਣ SGPC ਲੜਕੀ 'ਤੇ ਸਿੱਖਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਾਏ ਹਨ। SGPC ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਅਰਚਨਾ ਮਕਵਾਨਾ ਇੱਕ ਪਾਸੇ ਮੁਆਫ਼ੀ ਮੰਗ ਰਹੀ ਹੈ ਦੁਜੇ ਪਾਸੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਅਰਚਨਾ ਮਕਵਾਨਾ ਕਹਿੰਦੀ ਹੈ ਕਿ ਉਸ ਨੂੰ ਧਮਕੀ ਮਿਲ ਰਹੀ ਹੈ। ਇਸ 'ਤੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜੇਕਰ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ ਤਾਂ ਉਸ ਨੂੰ ਇਸ ਦੀ ਸ਼ਿਕਾਇਤ ਕਰਨੀ ਚਾਹੀਦੀ ਹੈ। ਕੋਈ ਵੀ ਸਿੱਖ ਅਜਿਹਾ ਕੰਮ ਨਹੀਂ 

Jalandhar By Election News: ਜਾਂਚ ਮਗਰੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ, 7 ਨਾਮਜ਼ਦਗੀਆਂ ਰੱਦ

Jalandhar News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪੜਤਾਲ ਦੌਰਾਨ 16 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਲ੍ਹਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਪੜਤਾਲ ਦੌਰਾਨ ਸੱਤ ਦੇ ਨਾਮਜਦਗੀ ਪੱਤਰ ਰੱਦ ਕੀਤੇ ਗਏ ਹਨ। ਰਾਜਕੁਮਾਰ ਇੰਦਰਜੀਤ ਸਿੰਘ ਵਿਸ਼ਾਲ ਅੱਜ ਕੁਮਾਰ ਭਗਤ, ਨੀਟੂ ਸ਼ਟਰਾਂ ਵਾਲਾ, ਅਜੇ ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੂਰਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ ਲਾਖਾ, ਆਮ ਆਦਮੀ ਪਾਰਟੀ ਦੇ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਨਾਮਜਦਗੀ ਪੱਤਰ ਦਰੁਸਤ ਪਾਏ ਗਏ ਹਨ।

ਪਿਛੋਕੜ

Punjab Breaking News Live 25 June 2024: ਲੋਕ ਸਭਾ ਚੋਣਾਂ 2024 ਵਿੱਚ ਅਕਾਲੀ ਦਲ ਪੰਜਾਬ ਦੀਆਂ 13 ਸੀਟਾਂ ਵਿਚੋਂ ਮਹਿਜ਼ ਇੱਕ ਹੀ ਸੀਟ ਜਿੱਤ ਸਕਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਅੰਦਰ ਹੁਣ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਵੀ ਸੁਰ ਉੱਠਣ ਲੱਗੇ ਹਨ। ਬਾਦਲ ਦੇ ਖ਼ਾਸਮਖ਼ਾਸ ਇੱਕ ਦੂਜੇ ਦੇ ਭੇਤ ਖੋਲ੍ਹਣ ਲੱਗੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਉਹਨਾਂ ਦੇ ਸਲਾਹਕਾਰ ਚਰਨਜੀਤ ਸਿੰਘ ਬਰਾੜ ਵੀ ਇਸ ਵਾਰ ਖੁੱਲ੍ਹ ਕੇ ਸਾਹਮਣੇ ਆਏ ਹਨ। ਪ੍ਰਧਾਨ ਦੀ ਕੁਰਸੀ 'ਤੇ ਮੌਜੂਦ ਵਿਅਕਤੀ ਯਾਨੀ ਸੁਖਬੀਰ ਸਿੰਘ ਬਾਦਲ ਨੂੰ ਹੀ ਸਲਾਹਾਂ ਦੇ ਰਹੇ ਹਨ। ਇਸ ਦਰਮਿਆਨ ਚਰਨਜੀਤ ਸਿੰਘ ਬਰਾੜ ਅਤੇ ਪਰਮਬੰਸ ਸਿੰਘ ਬੰਟੀ ਰੋਮਾਨਾ ਨੇ ਇਕ ਦੂਜੇ ਵਿਰੁਧ ਗੰਭੀਰ ਦੋਸ਼ ਲਾਏ ਹਨ।  ਚਰਨਜੀਤ ਸਿੰਘ ਬਰਾੜ ਨੇ ਸੁਖਬੀਰ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਹਾਰ ਲਈ ਕੁੱਝ ਸਲਾਹਕਾਰਾਂ ਨੂੰ ਜ਼ਿੰਮੇਵਾਰ ਦਸਦਿਆਂ ਵਿਸ਼ੇਸ਼ ਤੌਰ ’ਤੇ ਬੰਟੀ ਰੋਮਾਣਾ ਦਾ ਨਾਂ ਲਿਆ ਸੀ। 


Punjab News: ਸੁਖਬੀਰ ਬਾਦਲ ਕਰਕੇ ਆਪਸ 'ਚ ਭਿੜੇ ਅਕਾਲੀ ਦਲ ਦੇ 2 ਵੱਡੇ ਲੀਡਰ, ਮਾਫ਼ੀਆ ਨਾਲ ਕੌਣ ਕੌਣ ਮਿਲਿਆ ਖੋਲ੍ਹ 'ਤੇ ਭੇਦ


Khadoor Sahib MP Amritpal Singh: 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਅੱਜ ਦੁਪਹਿਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਪਰ ਖਡੂਰ ਸਾਹਿਬ ਤੋਂ ਜਿੱਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣ ਕਾਰਨ ਸਹੁੰ ਨਹੀਂ ਚੁੱਕ ਸਕਣਗੇ। ਜੇਕਰ ਕੋਈ ਵਿਅਕਤੀ ਜੇਲ੍ਹ ਵਿੱਚ ਹੈ ਤਾਂ ਲੋਕ ਸਭਾ ਦਾ ਸਪੀਕਰ ਜੇਲ੍ਹ ਪ੍ਰਸ਼ਾਸਨ ਨੂੰ ਸਹੁੰ ਚੁੱਕਣ ਦਾ ਹੁਕਮ ਦਿੰਦਾ ਹੈ। ਇਸ ਦੇ ਲਈ ਸਬੰਧਤ ਵਿਅਕਤੀ ਜਾਂ ਉਸ ਦੇ ਪਰਿਵਾਰ ਨੂੰ ਗ੍ਰਹਿ ਵਿਭਾਗ ਤੋਂ ਪ੍ਰਵਾਨਗੀ ਲੈ ਕੇ ਸਪੀਕਰ ਕੋਲ ਜਮ੍ਹਾਂ ਕਰਵਾਉਣੀ ਪੈਂਦੀ ਹੈ। ਅਜੇ ਤੱਕ ਮਨਜ਼ੂਰੀ ਨਹੀਂ ਮਿਲੀ ਹੈ। 


Amritpal Singh: ਜੇਲ੍ਹ 'ਚ ਹੀ ਬੰਦ ਰਹਿਣਗੇ ਅੰਮ੍ਰਿਤਪਾਲ ਸਿੰਘ, ਜੇ ਸਹੁੰ ਨਾ ਚੁੱਕੀ ਤਾਂ MP ਮੈਂਬਰਸ਼ਿਪ ਹੋਵੇਗੀ ਰੱਦ ! ਕੀ ਕਹਿੰਦਾ ਹੈ ਕਾਨੂੰਨ ?


ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਨੂੰ ਨਹੀਂ ਮਿਲਣਗੇ ਮੁਫ਼ਤ 'ਚ ਝੂਟੇ!


Punjab Free Bus Scheme: ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਹੁਣ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਸਬੂਤ ਵਜੋਂ ਆਧਾਰ ਕਾਰਡ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਔਰਤਾਂ ਨੂੰ RFID (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਡਿਵਾਈਸ) ਜਾਂ NCMC (ਨੈਸ਼ਨਲ ਕਾਮਨ ਮੋਬਿਲਿਟੀ ਕਾਰਡ) ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਦੋ ਵੱਖ-ਵੱਖ ਕਾਰਡ ਹਨ। ਫਿਲਹਾਲ ਦੋਵਾਂ ਨੂੰ ਪ੍ਰਪੋਜ਼ਲ 'ਚ ਰੱਖਿਆ ਗਿਆ ਹੈ।


Punjab Free Bus Scheme: ਸਰਕਾਰੀ ਬੱਸਾਂ 'ਚ ਆਧਾਰ ਕਾਰਡ 'ਤੇ ਬੀਬੀਆਂ ਨੂੰ ਨਹੀਂ ਮਿਲਣਗੇ ਮੁਫ਼ਤ 'ਚ ਝੂਟੇ! ਪੰਜਾਬ ਸਰਕਾਰ ਲਿਆਉਣ ਜਾ ਰਹੀ ਨਵੀਂ ਸਕੀਮ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.