Punjab Breaking News Live 26 May: ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਵੱਡੀ ਕਾਰਵਾਈ, ਜੀਜੇ ਨੂੰ ਪਾਰਟੀ 'ਚੋਂ ਕੀਤਾ ਬਾਹਰ, ਲੁਧਿਆਣਾ 'ਚ ਅਮਿਤ ਸ਼ਾਹ ਦੀ ਰੈਲੀ, ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ

Punjab Breaking News Live 26 May: ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਵੱਡੀ ਕਾਰਵਾਈ, ਜੀਜੇ ਨੂੰ ਪਾਰਟੀ 'ਚੋਂ ਕੀਤਾ ਬਾਹਰ, ਲੁਧਿਆਣਾ 'ਚ ਅਮਿਤ ਸ਼ਾਹ ਦੀ ਰੈਲੀ, ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ

ABP Sanjha Last Updated: 26 May 2024 12:51 PM
Punjab Politcs: ਜੇਲ੍ਹ ਜਾਣ ਤੋਂ ਪਹਿਲਾਂ ਕੇਜਰੀਵਾਲ ਦੇ ਪੰਜਾਬ 'ਚ ਡੇਰੇ, ਕੇਜਰੀਵਾਲ ਤੇ ਮਾਨ ਨੇ ਰੱਖੇ ਵੱਖੋ-ਵੱਖਰੇ ਪ੍ਰੋਗਰਾਮ

Punjab Politics: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ  ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਦੇ ਪ੍ਰੋਗਰਾਮ ਤੈਅ ਹੋ ਗਏ ਹਨ। ਉਹ ਚੋਣ ਪ੍ਰਚਾਰ ਖ਼ਤਮ ਹੋਣ ਤੱਕ ਪੰਜਾਬ ਵਿੱਚ ਹੀ ਰਹਿਣਗੇ। ਕੇਜਰੀਵਾਲ ਦੇ ਸਾਰੇ 13 ਹਲਕਿਆਂ ਵਿੱਚ ਪ੍ਰੋਗਰਾਮ ਤੈਅ ਹਨ। ਕੇਜਰੀਵਾਲ ਰੋਜ਼ਾਨਾ 3 ਤੋਂ 4 ਮੀਟਿੰਗਾਂ ਤੇ ਰੋਡ ਸ਼ੋਅ ਕਰਨਗੇ। ਖਾਸ ਗੱਲ ਇਹ ਹੈ ਕਿ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann)ਵੱਖ-ਵੱਖ ਮਾਰਚਾਂ 'ਤੇ ਹੋਣਗੇ ਤਾਂ ਜੋ ਵੱਧ ਤੋਂ ਵੱਧ ਖੇਤਰ ਕਵਰ ਕੀਤੇ ਜਾ ਸਕਣ। ਅਰਵਿੰਦ ਕੇਜਰੀਵਾਲ ਅੱਜ 26 ਮਈ ਨੂੰ ਜਨ ਸਭਾ ਦੇ ਨਾਲ-ਨਾਲ ਦੋ ਰੋਡ ਸ਼ੋਅ ਕਰਨ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਦੁਪਹਿਰ ਨੂੰ ਫ਼ਿਰੋਜ਼ਪੁਰ ਪਹੁੰਚ ਰਹੇ ਹਨ। ਜਿੱਥੇ ਉਹ ਟਾਊਨ ਹਾਲ ਵਿੱਚ ਮੀਟਿੰਗ ਕਰਨਗੇ। ਇੱਥੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਰਹਿਣਗੇ ਅਤੇ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਕੇਜਰੀਵਾਲ ਹੁਸ਼ਿਆਰਪੁਰ ਲਈ ਰਵਾਨਾ ਹੋਣ ਜਾ ਰਹੇ ਹਨ। ਉਹ ਕਰੀਬ 4 ਵਜੇ ਹੁਸ਼ਿਆਰਪੁਰ ਪਹੁੰਚ ਕੇ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ ਦੀ ਸਮਾਪਤੀ ਤੋਂ ਬਾਅਦ ਉਹ ਸ਼ਾਮ 5 ਵਜੇ ਬਠਿੰਡਾ ਪਹੁੰਚਣਗੇ।





 



Jalandhar News: ਰਾਹ 'ਚ ਗੱਡੀ ਲਾ ਕੇ ਸ਼ਰਾਬ ਪੀ ਰਹੇ ਬਦਮਾਸ਼ਾਂ ਨੇ 3 ਬੱਚਿਆਂ ਦੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ, ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ?

Jalandhar News: ਜਲੰਧਰ ਦੇ ਕਰਤਾਰਪੁਰ 'ਚ ਰਾਹ ਨਾ ਛੱਡਣ ਕਰਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ। ਜ਼ਖਮੀ ਸਾਥੀ ਦਾ ਕਹਿਣਾ ਹੈ ਕਿ ਕਾਤਲ ਆਪਣੇ ਆਪ ਨੂੰ ਭੀਖਾਂ ਨੰਗਲ ਦੇ ਅਪਰਾਧੀ-ਗੈਂਗਸਟਰ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ।ਮ੍ਰਿਤਕ ਦੀ ਪਛਾਣ ਜ਼ਿਮੀਂਦਾਰ ਮਨਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਓ ਸੀ, ਉਹ ਵਿਆਹਿਆ ਹੋਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Patiala News: ਪਟਿਆਲਾ 'ਚ ਪੁਸ਼ਕਰ ਸਿੰਘ ਧਾਮੀ ਕਰਨਗੇ ਰੈਲੀ, ਪ੍ਰਨੀਤ ਕੌਰ ਲਈ ਮੰਗਣਗੇ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

Lok Sabha Election: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਅਜਿਹੇ ਵਿੱਚ ਹੁਣ ਸਾਰੀਆਂ ਪਾਰਟੀਆਂ ਦੇ ਦਿੱਗਜ ਨੇਤਾਵਾਂ ਅਤੇ ਸਟਾਰ ਪ੍ਰਚਾਰਕਾਂ ਨੇ ਪੰਜਾਬ ਵੱਲ ਰੁਖ਼ ਕਰ ਲਿਆ ਹੈ। ਇਸੇ ਲੜੀ ਤਹਿਤ ਅੱਜ ਐਤਵਾਰ (26 ਮਈ) ਨੂੰ ਉੱਤਰਾਖੰਡ ਦੇ ਸੀਐਮ ਅਤੇ ਭਾਜਪਾ ਆਗੂ ਪੁਸ਼ਕਰ ਧਾਮੀ ਪਟਿਆਲਾ ਲੋਕ ਸਭਾ ਹਲਕੇ ਵਿੱਚ ਰੈਲੀ ਕਰਨਗੇ। ਸੀਐਮ ਧਾਮੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਉਂਕਿ ਉਨ੍ਹਾਂ ਦੇ ਪੇਂਡੂ ਖੇਤਰਾਂ ਵਿੱਚ ਵੀ ਪ੍ਰੋਗਰਾਮ ਹਨ। 

Punjab Weather: ਮਾਰੂਥਲ ਵਾਂਗ ਤੱਪ ਰਿਹਾ ਪੰਜਾਬ, ਤਾਪਮਾਨ 46 ਡਿਗਰੀ ਤੋਂ ਪਾਰ, ਜਾਣੋ ਕੇਰਲ ਪੰਜਾਬੀਆਂ ਨੂੰ ਕਿਵੇਂ ਦੇਵੇਗਾ ਰਾਹਤ

Punjab Weather: ਵਧਦੀ ਗਰਮੀ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਉਹ ਸਿਰਫ ਕੜਾਕੇ ਦੀ ਧੁੱਪ ਤੋਂ ਹੀ ਨਹੀਂ ਬਲਕਿ ਇਸ ਕਾਰਨ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਵੀ ਪ੍ਰਭਾਵਿਤ ਹੋ ਰਹੇ ਹਨ। ਜੀ ਹਾਂ, ਲੋਕਾਂ ਦੇ ਬਿਮਾਰ ਹੋਣ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਵਿਚਾਲੇ ਨੋਪਤਾ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਪੰਜਾਬ ਵਿੱਚ ਤਾਪਮਾਨ ਵਾਰ ਫਿਰ ਵੱਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਕੇਰਲ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜੋ ਕਿ ਕੁਝ ਰਾਹਤ ਦਏਗਾ।


ਪਿਛੋਕੜ

Punjab Breaking News Live 26 May:  ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ (25 ਮਈ) ਨੂੰ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਆਦੇਸ਼ ਪ੍ਰਤਾਪ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਸੁਖਬੀਰ ਬਾਦਲ ਦੀ ਭੈਣ ਪ੍ਰਨੀਤ ਕੌਰ ਦਾ ਵਿਆਹ ਆਦੇਸ਼ ਪ੍ਰਤਾਪ ਕੈਰੋਂ ਨਾਲ ਹੋਇਆ ਹੈ।


Punjab News: ਵੋਟਾਂ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਵੱਡੀ ਕਾਰਵਾਈ, ਜੀਜੇ ਨੂੰ ਪਾਰਟੀ 'ਚੋਂ ਕੀਤਾ ਬਾਹਰ


ਲੁਧਿਆਣਾ 'ਚ ਅਮਿਤ ਸ਼ਾਹ ਦੀ ਰੈਲੀ


Lok Sabha Election: ਲੋਕ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ 'ਚ ਰੈਲੀ ਕਰਨਗੇ। ਸ਼ਾਹ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਲੋਕਾਂ ਤੋਂ ਵੋਟਾਂ ਮੰਗਣਗੇ ਅਤੇ ਜਨਤਾ ਵਿਚਕਾਰ ਭਾਜਪਾ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਗੇ। ਇਹ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ ਵਿੱਚ ਹੋਵੇਗੀ। ਪੁਲਿਸ ਨੇ ਸ਼ਨੀਵਾਰ ਰਾਤ ਨੂੰ ਹੀ ਕਈ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਹੈ। ਅਮਿਤ ਸ਼ਾਹ ਸ਼ਾਮ 5 ਵਜੇ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਜੇਕਰ ਰੈਲੀ ਦੀ ਸੁਰੱਖਿਆ ਦੀ ਗੱਲ ਕਰੀਏ ਤਾਂ 1500 ਤੋਂ 2000 ਪੁਲਿਸ ਮੁਲਾਜ਼ਮ ਤਾਇਨਾਤ ਹੋਣਗੇ। ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਸਟੇਜ ਦੇ ਉੱਪਰ 5 ਲੇਅਰਸ ਵਾਲਾ ਹੋਵੇਗਾ। 


Ludhiana News: ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ, 1500 ਪੁਲਿਸ ਮੁਲਾਜ਼ਮ ਤਾਇਨਾਤ, ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੀਤਾ ਹਾਊਸ ਅਰੈਸਟ


ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ


Chandigarh Weather Report: ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਦਾ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਕਿਉਂਕਿ ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਵਧਦੇ ਤਾਪਮਾਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 28 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ। ਬੀਤੇ ਦਿਨੀਂ ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ। ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 


Chandigarh Weather Report: ਚੰਡੀਗੜ੍ਹੀਆਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, 44 ਤੋਂ ਪਾਰ ਪਹੁੰਚੇਗਾ ਤਾਪਮਾਨ, 28 ਮਈ ਤੱਕ ਰੈੱਡ ਅਲਰਟ ਜਾਰੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.