Punjab Breaking News Live 27 April: ਬਰਨਾਲਾ ਚ ਗੱਜਣਗੇ ਸੀਐਮ ਮਾਨ, ਮੁੰਬਈ ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਨੂੰ ਲੁੱਕਆਊਟ ਨੋਟਿਸ ਕੀਤਾ ਜਾਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮਿਲਿਆ ਹੱਡੀਆਂ ਦਾ ਪਿੰਜਰ
Punjab Breaking News Live: ਬਰਨਾਲਾ ਚ ਗੱਜਣਗੇ CM ਮਾਨ, ਮੁੰਬਈ ਪੁਲਿਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਨੂੰ ਲੁੱਕਆਊਟ ਨੋਟਿਸ ਕੀਤਾ ਜਾਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਮਿਲਿਆ ਹੱਡੀਆਂ ਦਾ ਪਿੰਜਰ
Pro-Khalistan Slogans In Bathinda: ਬਠਿੰਡਾ ਦੇ ਮਿੰਨੀ ਸਕੱਤਰੇਤ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਇਲਾਕਾ ਹਾਈ ਸਿਕਿਊਰਿਟੀ ਵਾਲਾ ਏਰੀਆ ਹੈ। ਸਕੱਤਰੇਤ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਦੀ ਰਿਹਾਇਸ਼ ਤੋਂ ਸਿਰਫ਼ 50 ਗਜ਼ ਦੀ ਦੂਰੀ 'ਤੇ ਹੈ ਅਤੇ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ 'ਤੇ ਹੈ। ਫਿਲਹਾਲ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Crime News: ਜਲੰਧਰ 'ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ 'ਚੋਂ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਬਰਾਮਦ ਹੋਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਲਾਸ਼ ਨੂੰ ਕਤਲ ਵਾਲੀ ਥਾਂ ਦੇ ਨੇੜੇ ਸਾੜ ਦਿੱਤਾ ਗਿਆ ਅਤੇ ਫਿਰ ਨਾਲੇ ਵਿੱਚ ਸੁੱਟ ਦਿੱਤਾ ਗਿਆ। ਕਾਤਲ ਉਸ ਦੇ ਪਿੰਡ ਦਾ ਹੀ ਵਸਨੀਕ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ ਸੀ। ਸੂਤਰਾਂ ਮੁਤਾਬਕ ਪੁਲਿਸ ਨੇ ਇਕ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ, ਡੀਐਸਪੀ ਆਦਮਪੁਰ ਸੁਮਿਤ ਸੂਦ ਨੇ ਕਿਹਾ- ਅਸੀਂ ਮੁਲਜ਼ਮਾਂ ਦੇ ਬਹੁਤ ਨੇੜੇ ਆ ਗਏ ਹਾਂ। ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Haryana News: UPSC ਵਰਗੀਆਂ ਪ੍ਰੀਖਿਆਵਾਂ ਲਈ ਜਿੱਥੇ ਨੌਜਵਾਨ ਵੱਡੀਆਂ ਸੰਸਥਾਵਾਂ ਵਿੱਚ ਕੋਚਿੰਗ ਲੈਂਦੇ ਹਨ। ਵੱਖ-ਵੱਖ ਤਰੀਕਿਆਂ ਨਾਲ ਤਿਆਰੀ ਕਰਦੇ ਹੋਏ ਟੈਕਸੀ ਡਰਾਈਵਰ ਦੇ ਬੇਟੇ ਨੇ ਬਿਨਾਂ ਕਿਸੇ ਸੁੱਖ ਸੁਵਿਧਾ ਦੇ ਯੂਪੀਐਸਸੀ ਵਿੱਚ 457ਵਾਂ ਰੈਂਕ ਹਾਸਲ ਕਰਕੇ ਆਪਣਾ ਨਾਮ ਰੌਸ਼ਨ ਕੀਤਾ ਹੈ। ਹਰ ਕੋਈ ਉਸਦੀ ਮਿਹਨਤ ਅਤੇ ਜਨੂੰਨ ਦੀ ਤਾਰੀਫ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਰੇਵਾੜੀ ਸ਼ਹਿਰ ਦੇ ਗੁਲਾਬੀ ਬਾਗ ਦਾ ਰਹਿਣ ਵਾਲਾ ਸ਼ਿਵਮ ਬਚਪਨ ਤੋਂ ਹੀ ਹੁਸ਼ਿਆਰ ਹੈ। ਜਵਾਹਰ ਨਵੋਦਿਆ ਵਿਦਿਆਲਿਆ ਤੋਂ ਸਕੂਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸ਼ਿਵਮ ਨੇ IIT ਗੁਹਾਟੀ ਤੋਂ ਸਿਵਲ ਇੰਜੀਨੀਅਰਿੰਗ ਕੀਤੀ। ਜਿਸ ਤੋਂ ਬਾਅਦ UPSC ਕਰਨ ਤੋਂ ਬਾਅਦ ਮੈਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੰਮ ਕਰਨ ਬਾਰੇ ਸੋਚਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸ਼ਿਵਮ ਨੇ ਤੀਜੀ ਵਾਰ ਯੂਪੀਐਸਸੀ ਪ੍ਰੀਖਿਆ ਵਿੱਚ 457ਵਾਂ ਰੈਂਕ ਹਾਸਲ ਕੀਤਾ ਹੈ।
Gurjit Singh Aujla: ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ। ਅੱਜ ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਸਕਦੇ ਹਨ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਨੇ ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ, ਉਹ 13 'ਚੋਂ 13 ਸੀਟਾਂ 'ਤੇ ਇਕੱਲੀ ਚੋਣ ਲੜ ਰਹੀ ਹੈ। ਗੁਰਜੀਤ ਸਿੰਘ ਔਜਲਾ ਨੇ ਇਹ ਗੱਲ ਮਜੀਠਾ ਸ਼ਹਿਰ ਅਤੇ ਪਿੰਡ ਜੇਠੂ ਨੰਗਲ ਵਿਖੇ ਰੱਖੀ ਮੀਟਿੰਗ ਦੌਰਾਨ ਕਹੀ।
Tarntaran News: ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਅਚਾਨਕ ਸੰਤੁਲਨ ਵਿਗੜਨ ਕਰਕੇ ਭਿਆਨਕ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਤੇਜ਼ ਰਫ਼ਤਾਰ ਕਾਰ ਦਰਖੱਤ ਵਿਚ ਵੱਜ ਗਈ ਜਿਸ ਕਰਕੇ ਚਾਰ ਨੌਜ਼ਵਾਨਾ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇੱਕ ਨੌਜ਼ਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਰਨਾ ਕਾਰ ਵਿੱਚ ਸਵਾਰ ਪੰਜ ਨੌਜ਼ਵਾਨ ਤਰਨਤਾਰਨ ਦੇ ਪਿੰਡ ਪਡੋਰੀ ਰਣ ਸਿੰਘ ਤੋਂ ਗੋਇੰਦਵਾਲ ਸਾਹਿਬ ਆ ਰਹੇ ਸਨ। ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫਤਾਰ ਤੇਜ਼ ਹੋਣ ਕਰਕੇ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ।
ਪਿਛੋਕੜ
Punjab Breaking News Live 27 April: ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ।
AAP Rally: ਮੁੱਖ ਮੰਤਰੀ ਬਰਨਾਲਾ 'ਚ ਮੀਤ ਹੇਅਰ ਦਾ ਵਧਾਉਣਗੇ ਮਾਨ, ਰੱਖੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ
Gangster Anmol Bishnoi: ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ।
Amritsar News: ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਜਾਣਕਾਰੀ ਮਿਲੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਆਵਾਜਾਈ ਯੂਆਈਟੀ ਵਿਭਾਗ ਵੱਲ ਸ਼ੁਰੂ ਹੋਈ ਤਾਂ ਵਿਭਾਗ ਦੇ ਕ੍ਰਿਕਟ ਗਰਾਊਂਡ ’ਚ ਇੱਕ ਮਨੁੱਖੀ ਪਿੰਜਰ ਦੇਖਿਆ ਗਿਆ। ਇਸ ਦੀ ਜਾਣਕਾਰੀ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਸੀ।
Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮਿਲਿਆ ਹੱਡੀਆਂ ਦਾ ਪਿੰਜਰ, ਪੁਲਿਸ ਨੇ ਖੰਗਾਲੇ ਨੇੜਲੇ ਇਲਾਕੇ
- - - - - - - - - Advertisement - - - - - - - - -