Punjab Breaking News Live : ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ, ਨੇਵੀ ਅਫਸਰ ਦੇ ਲਾਪਤਾ ਹੋਣ ਦੇ ਮਾਮਲੇ 'ਚ MP ਵੜਿੰਗ ਨੇ ਸੌਂਪਿਆ ਪੱਤਰ, ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫਲ ਹੋਏ ਲੁਟੇਰਿਆਂ ਨੇ ਆਟਾ ਚੱਕੀ ਚਾਲਕ 'ਤੇ ਕੀਤਾ ਹਮਲਾ

Punjab Breaking News Live : ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ, ਨੇਵੀ ਅਫਸਰ ਦੇ ਲਾਪਤਾ ਹੋਣ ਦੇ ਮਾਮਲੇ 'ਚ MP ਵੜਿੰਗ ਨੇ ਸੌਂਪਿਆ ਪੱਤਰ, ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫਲ ਹੋਏ ਲੁਟੇਰਿਆਂ ਨੇ ਆਟਾ ਚੱਕੀ ਚਾਲਕ 'ਤੇ ਕੀਤਾ ਹਮਲਾ

ABP Sanjha Last Updated: 28 Jul 2024 12:46 PM
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ।

Punjab News: ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ।

ਅੱਜ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੂੰ ਅੱਜ 58 ਨਵੀਆਂ ਐਂਬੂਲੈਂਸਾਂ ਮਿਲਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਹੋਵੇਗਾ।

New Governors: ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫੇ ਤੋਂ ਬਾਅਦ ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ, 10 ਸੂਬਿਆਂ ਦੇ ਗਵਰਨਰ ਬਦਲੇ, ਦੇਖੋ ਪੂਰੀ ਲਿਸਟ

Six New Governors Appointment: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਰਾਜਾਂ ਵਿੱਚ ਰਾਜਪਾਲਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਵੀ ਐਲਾਨ ਕੀਤਾ ਹੈ। ਬਨਵਾਰੀਲਾਲ ਪੁਰੋਹਿਤ (83) ਨੇ ਫਰਵਰੀ ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਛੋਟੇ ਪੱਤਰ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਪਣੇ ਪੱਤਰ ਵਿੱਚ ਪੁਰੋਹਿਤ ਨੇ ਕਿਹਾ, "ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ। ਕਿਰਪਾ ਕਰਕੇ ਸਵੀਕਾਰ ਕਰੋ।"


ਇਨ੍ਹਾਂ ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ
ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਜਿਸ਼ਣੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।


ਸੀਪੀ ਰਾਧਾਕ੍ਰਿਸ਼ਣਨ, ਜੋ ਇਸ ਸਮੇਂ ਝਾਰਖੰਡ ਦੇ ਰਾਜਪਾਲ ਹਨ ਅਤੇ ਤੇਲੰਗਾਨਾ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।ਗੁਲਾਬ ਚੰਦ ਕਟਾਰੀਆ, ਜੋ ਇਸ ਸਮੇਂ ਅਸਾਮ ਦੇ ਰਾਜਪਾਲ ਹਨ, ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। 

ਪਿਛੋਕੜ

Punjab Breaking News Live 28 July 2024 : ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ ਵਿੱਚ 1.7 ਡਿਗਰੀ ਘਾਟਾ ਦਰਜ ਕੀਤਾ ਗਿਆ ਹੈ। ਅੱਜ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।


Weather Update: ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ


 


Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਪੱਤਰ ਸੌਂਪ ਕੇ ਪ੍ਰੇਸਟੀਜ ਫਾਲਕਨ ਜਹਾਜ਼ ਦੇ ਲਾਪਤਾ ਕ੍ਰੂ ਮੈਂਬਰਾਂ ਦੀ ਭਾਲ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। 


ਇਹ ਅਪੀਲ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਬੇਨਤੀ 'ਤੇ ਕੀਤੀ ਗਈ ਸੀ, ਜੋ ਪਠਾਨਕੋਟ ਦੇ 59 ਸਾਲਾ ਸਾਬਕਾ ਜਲ ਸੈਨਾ ਅਧਿਕਾਰੀ ਰਾਜਿੰਦਰ ਸਿੰਘ ਦੇ ਪਰਿਵਾਰ ਦੇ ਸੰਪਰਕ 'ਚ ਹਨ। ਜਹਾਜ਼ ਪਲਟਣ ਤੋਂ ਬਾਅਦ ਰਜਿੰਦਰ ਸਿੰਘ ਲਾਪਤਾ ਹੈ। ਸੰਜੇ ਤਲਵਾਰ ਨੇ ਮਾਮਲਾ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਧਿਆਨ 'ਚ ਲਿਆਂਦਾ, ਜਿਨ੍ਹਾਂ ਨੇ ਰਜਿੰਦਰ ਸਿੰਘ ਦੀ ਪਤਨੀ ਨਿਰਮਲ ਮਿਨਹਾਸ ਨੂੰ ਦੁਖੀ ਸਥਿਤੀ ਤੋਂ ਜਾਣੂ ਕਰਵਾਇਆ।


Punjab News: ਪਠਾਨਕੋਟ ਨੇਵੀ ਅਫਸਰ ਦੇ ਲਾਪਤਾ ਹੋਣ ਦੇ ਮਾਮਲੇ 'ਚ MP ਵੜਿੰਗ ਨੇ ਵਿਦੇਸ਼ ਮੰਤਰੀ ਨੂੰ ਸੌਂਪਿਆ ਪੱਤਰ, ਹਾਲੇ ਤੱਕ ਨਹੀਂ ਲੱਗਿਆ ਪਤਾ


 


Punjab News: ਦਸੂਹਾ ਦੇ ਪਿੰਡ ਸਾਗਰਾ 'ਚ ਮੋਟਰਸਾਈਕਲ 'ਤੇ ਆਏ ਚਾਰ ਲੁਟੇਰਿਆਂ ਨੇ ਆਟਾ ਚੱਕੀ ਚਲਾਉਣ ਵਾਲੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਹਮਲਾ ਉਸ ਵੇਲੇ ਕੀਤਾ, ਜਦੋਂ ਉਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਅਸਫਲ ਹੋ ਗਏ। ਇਸ ਦੌਰਾਨ ਉਹ ਉਸ ਨੂੰ ਗੋਲੀ ਮਾਰ ਕੇ ਉਥੋਂ ਫਰਾਰ ਹੋ ਗਏ। 


ਜ਼ਖ਼ਮੀ ਵਿਅਕਤੀ ਨੂੰ ਦਸੂਹਾ ਹਸਪਤਾਲ ਵਿੱਚ ਇਲਾਜ ਅਧੀਨ ਰੱਖਿਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਐਕਸਰੇ ਆਦਿ ਕਰਵਾਉਣ ਤੋਂ ਬਾਅਦ ਸਥਿਤੀ ਸਪੱਸ਼ਟ ਕੀਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਥਾਣਾ ਦਸੂਹਾ ਦੀ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਅੰਮ੍ਰਿਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ (45) ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਆਟਾ ਚੱਕੀ ਬੰਦ ਕਰਕੇ ਆਪਣੇ ਭਰਾ ਦੀ ਦੁਕਾਨ ’ਤੇ ਆ ਕੇ ਬੈਠ ਗਿਆ। 


ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫਲ ਹੋਏ ਲੁਟੇਰਿਆਂ ਨੇ ਆਟਾ ਚੱਕੀ ਚਾਲਕ 'ਤੇ ਕੀਤਾ ਹਮਲਾ, ਜਾਂਚ ਜਾਰੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.