ਪੜਚੋਲ ਕਰੋ

Punjab Breaking News Live 28 May: ਅੱਜ ਤੋਂ ਭਾਜਪਾ ਲੀਡਰਾਂ ਲਈ ਅਗਲੇ 2 ਦਿਨ ਹੋਣਗੇ ਸਭ ਤੋਂ ਔਖੇ, ਪੰਜਾਬ ਵਿੱਚ ਟੁੱਟਿਆ 46 ਸਾਲਾ ਪੁਰਾਣਾ ਰਿਕਾਰਡ, ਵੋਟਾਂ ਤੋਂ ਪਹਿਲਾਂ ਕਸੁੱਤਾ ਫਸਿਆ ਮਾਨ ਸਰਕਾਰ ਦਾ ਮੰਤਰੀ

Punjab Breaking News Live 28 May: ਅੱਜ ਤੋਂ ਭਾਜਪਾ ਲੀਡਰਾਂ ਲਈ ਅਗਲੇ 2 ਦਿਨ ਹੋਣਗੇ ਸਭ ਤੋਂ ਔਖੇ, ਪੰਜਾਬ ਵਿੱਚ ਟੁੱਟਿਆ 46 ਸਾਲਾ ਪੁਰਾਣਾ ਰਿਕਾਰਡ, ਵੋਟਾਂ ਤੋਂ ਪਹਿਲਾਂ ਕਸੁੱਤਾ ਫਸਿਆ ਮਾਨ ਸਰਕਾਰ ਦਾ ਮੰਤਰੀ

LIVE

Key Events
Punjab Breaking News Live 28 May: ਅੱਜ ਤੋਂ ਭਾਜਪਾ ਲੀਡਰਾਂ ਲਈ ਅਗਲੇ 2 ਦਿਨ ਹੋਣਗੇ ਸਭ ਤੋਂ ਔਖੇ, ਪੰਜਾਬ ਵਿੱਚ ਟੁੱਟਿਆ 46 ਸਾਲਾ ਪੁਰਾਣਾ ਰਿਕਾਰਡ, ਵੋਟਾਂ ਤੋਂ ਪਹਿਲਾਂ ਕਸੁੱਤਾ ਫਸਿਆ ਮਾਨ ਸਰਕਾਰ ਦਾ ਮੰਤਰੀ

Background

Punjab Breaking News Live 28 May: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ-ਸਿਆਸੀ) ਵੱਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ-2 ਨੇ ਅੱਜ ਯਾਨੀ ਮੰਗਲਵਾਰ ਨੂੰ 105 ਦਿਨ ਪੂਰੇ ਕਰ ਲਏ ਹਨ। ਜਿਸ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਅਹਿਮ ਮੀਟਿੰਗ ਸੋਮਵਾਰ ਨੂੰ ਸ਼ੰਭੂ ਸਰਹੱਦ ਵਿਖੇ ਹੋਈ ਸੀ। ਇਸ ਸਬੰਧੀ ਦੋਵਾਂ ਮੰਚਾਂ ਨੇ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਲਈ 28 ਮਈ ਨੂੰ ਪੰਜਾਬ ਵਿੱਚ 16 ਥਾਵਾਂ ’ਤੇ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਤੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ ਭਾਜਪਾ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਅੰਬਾਲਾ ਤੋਂ ਕੈਬਨਿਟ ਮੰਤਰੀ ਅਸੀਮ ਗੋਇਲ ਅਤੇ ਹੋਰ ਮੰਤਰੀਆਂ ਦਾ ਵੀ ਘੇਰਾਓ ਕੀਤਾ ਜਾਵੇਗਾ।

Punjab News: ਅੱਜ ਤੋਂ ਭਾਜਪਾ ਲੀਡਰਾਂ ਲਈ ਅਗਲੇ 2 ਦਿਨ ਹੋਣਗੇ ਸਭ ਤੋਂ ਔਖੇ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਵਿੱਚ ਟੁੱਟਿਆ 46 ਸਾਲਾ ਪੁਰਾਣਾ ਰਿਕਾਰਡ

Weather: ਪੰਜਾਬ ਵਿੱਚ ਗਰਮੀ ਨੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਰਿਹਾ। ਇਸ ਤੋਂ ਪਹਿਲਾਂ 21 ਮਈ 1978 ਨੂੰ ਅੰਮ੍ਰਿਤਸਰ ਦਾ ਤਾਪਮਾਨ 47.7 ਡਿਗਰੀ ਦਰਜ ਕੀਤਾ ਗਿਆ ਸੀ। ਫਰੀਦਕੋਟ ਦਾ ਤਾਪਮਾਨ ਐਤਵਾਰ ਸ਼ਾਮ ਨੂੰ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ 0.3 ਡਿਗਰੀ ਘੱਟ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਅਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।

Weather Update: ਪੰਜਾਬ 'ਚ ਟੁੱਟਿਆ 46 ਸਾਲਾਂ ਦਾ ਰਿਕਾਰਡ, 48 ਤੋਂ ਪਾਰ ਪਹੁੰਚਿਆ ਪਾਰਾ, ਹਰਿਆਣਾ 'ਚ ਵੀ ਗਰਮੀ ਨੇ ਲੋਕਾਂ ਦੀਆਂ ਕਢਾਈਆਂ ਚੀਕਾਂ

ਵੋਟਾਂ ਤੋਂ ਪਹਿਲਾਂ ਕਸੁੱਤਾ ਫਸਿਆ ਮਾਨ ਸਰਕਾਰ ਦਾ ਮੰਤਰੀ

Punjab News: ਪੰਜਾਬ ਸਰਕਾਰ ਨੇ ਮੰਤਰੀ ਬਲਕਾਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਸੁੱਤੇ ਫੱਸ ਗਏ ਹਨ, ਉਨ੍ਹਾਂ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਕੋਲ 21 ਸਾਲਾ ਕੁੜੀ ਨੌਕਰੀ ਮੰਗਣ ਲਈ ਗਈ ਸੀ। ਇਸ ਦੌਰਾਨ ਮੰਤਰੀ ਨੇ ਉਸ ਕੁੜੀ ਨੂੰ ਬਾਅਦ ਵਿੱਚ ਵੀਡੀਓ ਕਾਲ ਕਰਨ ਲਈ ਕਿਹਾ।

Minister Video Viral: ਵੋਟਾਂ ਤੋਂ ਪਹਿਲਾਂ ਕਸੁੱਤਾ ਫਸਿਆ ਮਾਨ ਸਰਕਾਰ ਦਾ ਮੰਤਰੀ, ਅਸ਼ਲੀਲ ਵੀਡੀਓ ਆਈ ਸਾਹਮਣੇ, ਭਾਜਪਾ ਨੇ ਕਾਰਵਾਈ ਦੀ ਕੀਤੀ ਮੰਗ

12:15 PM (IST)  •  28 May 2024

Ranjit Singh Murder Case: ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਕਤਲ ਕੇਸ 'ਚੋਂ ਕੀਤਾ ਬਰੀ

Gurmeet Ram Rahim Singh News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ (ਮੰਗਲਵਾਰ, 28 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਚਾਰ ਹੋਰ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ। 2021 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਖਾਨਪੁਰ ਕੋਲੀਆ ਵਿੱਚ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਉਸ ਨੂੰ ਬਰੀ ਕਰ ਦਿੱਤਾ।

11:25 AM (IST)  •  28 May 2024

Punjab Politics: ਸੰਕਟ 'ਚ ਅਕਾਲੀ ਦਲ, ਚੋਣਾਂ ਵਿਚਾਲੇ ਕਸੂਤੇ ਫਸੇ ਬਾਦਲ, ਆਪਣੇ ਸਾਥ ਲੱਗੇ ਛੱਡਣ !

Manjeet Singh resigns: ਲੋਕ ਸਭਾ ਚੋਣਾ ਤੋ ਪਹਿਲਾ ਪਾਰਟੀਆਂ ਬਦਲਣ ਦਾ ਰੁਝਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਵੱਡੇ ਸਿਆਸੀ ਆਗੂ ਆਏ ਦਿਨ ਆਪਣੇ ਨਿਜੀ ਮੁਫਾਦਾ ਲਈ ਪਾਰਟੀਆਂ ਬਦਲ ਰਹੇ ਹਨ। ਇਸੇ ਦਰਮਿਆਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਅਕਾਲੀ ਦਲ ਦਾ ਸਾਥ ਛਡ ਦਿੱਤਾ ਹੈ। ਜ਼ਿਕਰ ਏ ਖਾਸ ਹੈ ਕਿ ਉਹ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸੀਨੀਅਰ ਆਗੂ ਵੀ ਰਹੇ ਹਨ ।ਉਹ ਜੂਨ 1984 ਸਮੇ ਦਰਬਾਰ ਸਾਹਿਬ ਤੇ ਹੋਏ ਫ਼ੌਜੀ ਹਮਲੇ 'ਚ ਮਾਰੇ ਜਾਣ ਵਾਲੇ ਭਾਈ ਅਮਰੀਕ ਸਿੰਘ ਦੇ ਭਰਾ ਹਨ।

10:53 AM (IST)  •  28 May 2024

Weather Update: ਪੰਜਾਬ 'ਚ ਅਗਲੇ ਦੋ ਦਿਨ ਅਸਮਾਨ ਤੋਂ ਵਰ੍ਹੇਗੀ ਅੱਗ, 9 ਜ਼ਿਲ੍ਹਿਆਂ ਲਈ ਰੈੱਡ ਅਲਰਟ

Weather Update: ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਇਸ ਲਈ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ 9 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਅੰਦਰ ਦਿਨ ਵੇਲੇ ਤੇਜ਼ ਗਰਮੀ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਬਹੁਤ ਜ਼ਿਆਦਾ ਰਹਿਣ ਦਾ ਅਨੁਮਾਨ ਹੈ। ਬਾਕੀ 12 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

10:18 AM (IST)  •  28 May 2024

Accident News: ਤੇਜ਼ ਰਫਤਾਰ ਨਾਲ ਆ ਰਹੀ ਕਾਰ ਨੇ 4 ਲੋਕਾਂ ਨੂੰ ਦਰੜਿਆ, ਇੱਕ ਦੀ ਮੌਤ, ਨਾਬਾਲਗ ਚਲਾ ਰਿਹਾ ਸੀ ਗੱਡੀ

Accident News: ਜਲੰਧਰ 'ਚ ਇਕ ਤੇਜ਼ ਰਫਤਾਰ ਕਾਰ ਨੇ ਇਕ ਸਾਈਕਲ ਅਤੇ ਸੜਕ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਚਾਰ ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ 'ਚ ਇਕ ਵਿਅਕਤੀ ਦੀ ਹਸਪਤਾਲ ਲਿਜਾਣ ਵੇਲੇ ਹੀ ਮੌਤ ਹੋ ਗਈ।  ਇਸ ਦੌਰਾਨ ਬਾਕੀ ਤਿੰਨਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਆਪਣੇ ਕੰਮ ਤੋਂ ਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਸ ਦੀ ਪਛਾਣ ਮਾਲਾ (40) ਵਾਸੀ ਜਲੰਧਰ ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ ਨੇੜੇ ਵਾਪਰਿਆ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget