Punjab Breaking News Live 29 August 2024 : ਅੱਜ Punjab Cabinet ਦੀ ਮੀਟਿੰਗ, PM ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ, ਪੂਰੇ ਪੰਜਾਬ 'ਚ ਫਲੈਸ਼ ਅਲਰਟ ਜਾਰੀ
Punjab Breaking News Live 29 August 2024 : ਅੱਜ Punjab Cabinet ਦੀ ਮੀਟਿੰਗ, PM ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ, ਪੂਰੇ ਪੰਜਾਬ 'ਚ ਫਲੈਸ਼ ਅਲਰਟ ਜਾਰੀ
LIVE
Background
Punjab Breaking News Live 29 August 2024 : 2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। ਕਿਉਂਕਿ ਨਵੇਂ ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਕਾਫੀ ਸਮਾਂ ਪਹਿਲਾਂ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਰਾਜ ਵਿੱਚ ਪਹਿਲੇ ਪੀਸੀਐਸ ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ। ਜਦੋਂ ਕਿ ਨਵੀਆਂ ਅਸਾਮੀਆਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਵਧ ਕੇ 370 ਹੋ ਜਾਵੇਗੀ।
ਅੱਜ Punjab Cabinet ਦੀ ਮੀਟਿੰਗ, ਪੰਜਾਬ ਨੂੰ ਮਿਲਣਗੇ 60 ਨਵੇਂ PCS ਅਧਿਕਾਰੀ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Punjab News: ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਮਾਲੇਰਕੋਟਲਾ 'ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਹੋ ਗਈ। ਇੱਥੇ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਜ਼ਮੀਨ ਐਕੁਆਇਰ ਕੀਤੀ ਸੀ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਧਰਨਾ ਦੇਣ ਪਹੁੰਚੇ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਮਾਰ ਕੇ ਉਥੋਂ ਹਟਾ ਦਿੱਤਾ। ਹੁਣ ਉਨ੍ਹਾਂ ਨੇ ਜ਼ਮੀਨ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।
Punjab Weather Update: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਰਾਜ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਤੋਂ ਹੀ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
Weather: ਪੂਰੇ ਪੰਜਾਬ 'ਚ ਫਲੈਸ਼ ਅਲਰਟ ਜਾਰੀ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Khedan Watan Punjab Diya: 37 ਖੇਡਾਂ, 5 ਲੱਖ ਖਿਡਾਰੀ, 9 ਕਰੋੜ ਦੇ ਇਨਾਮ....ਅੱਜ ਤੋਂ ਜ਼ਬਰਦਸਤ ਭੇੜ
Sangrur News : ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਕੌਮੀ ਖੇਡ ਦਿਵਸ ਮੌਕੇ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲਾ ਇਹ ਵੱਡ-ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਖੇਡ ਮੇਲੇ ਵਿੱਚ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ ਤੇ ਜੇਤੂਆਂ ਨੂੰ ਨੌਂ ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Ludhiana News: ਪੁਲਿਸ ਦਾ ਐਕਸ਼ਨ! ਸਿੰਧੀ ਬੇਕਰਜ਼ 'ਤੇ ਫਾਇਰਿੰਗ ਕਰਨ ਵਾਲੇ ਬਦਮਾਸਾਂ ਦਾ ਐਨਕਾਉਂਟਰ
Ludhiana News: ਲੁਧਿਆਣਾ ਦੇ ਰਾਜਗੁਰੂ ਨਗਰ ਸਥਿਤ ਸਿੰਧੀ ਬੇਕਰਜ਼ 'ਤੇ ਕੱਲ੍ਹ ਫਾਇਰਿੰਗ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਮੋਗਾ ਪੁਲਿਸ ਨੇ ਦੇਰ ਰਾਤ ਹੋਈ ਮੁੱਠਭੇੜ ਵਿੱਚ ਕਾਬੂ ਕਰ ਲਿਆ। ਇੱਕ ਅਪਰਾਧੀ ਦੀ ਸੱਜੀ ਲੱਤ 'ਤੇ ਗੋਲੀ ਲੱਗੀ। ਦੂਜਾ ਗੈਂਗਸਟਰ ਵੀ ਜ਼ਖਮੀ ਹੋ ਗਿਆ। ਦੋਵੇਂ ਗੈਂਗਸਟਰਾਂ ਨੂੰ ਦੇਰ ਰਾਤ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੋਗਾ ਪੁਲਿਸ ਨੇ ਦੋਵਾਂ ਬਦਮਾਸ਼ਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਇਨ੍ਹਾਂ ਦੋ ਬਦਮਾਸ਼ਾਂ ਨੇ ਸਰਾਭਾ ਨਗਰ ਇਲਾਕੇ ਵਿੱਚ ਏਆਰਆਈ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਚਲਾਈਆਂ ਸਨ। ਉਸ ਸਮੇਂ ਬਦਮਾਸ਼ ਬਲੀਨੋ ਕਾਰ 'ਚ ਸਵਾਰ ਹੋ ਕੇ ਆਏ ਸਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਬਦਮਾਸ਼ਾਂ ਦਾ ਪਤਾ ਲਾਉਣ 'ਚ ਲੱਗੀ ਹੋਈ ਹੈ।
Ludhiana News: ਨੌਜਵਾਨ ਨੇ ਪੁਲ ਤੋਂ ਮਾਰੀ ਨਹਿਰ 'ਚ ਛਾਲ, ਨਸ਼ੇ ਦਾ ਆਦੀ ਜਾਂ ਫਿਰ....
Ludhiana News: ਖੰਨਾ ਨੇੜੇ ਦੋਰਾਹਾ 'ਚ ਰੇਲਵੇ ਲਾਈਨ ਨਹਿਰ ਦੇ ਪੁਲ 'ਤੇ ਇੱਕ ਨੌਜਵਾਨ ਚੜ੍ਹ ਗਿਆ। ਉਹ ਪਹਿਲਾਂ ਪੁਲ 'ਤੇ ਟਹਿਲਦਾ ਰਿਹਾ ਤੇ ਫਿਰ ਨਹਿਰ 'ਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਤੁਰੰਤ ਉਸ ਨੂੰ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ। ਰੇਲਵੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਇਹ ਨੌਜਵਾਨ ਨਸ਼ੇ ਦਾ ਆਦੀ ਜਾਪਦਾ ਹੈ, ਜਿਸ ਨੇ ਕੋਈ ਨਸ਼ਾ ਕਰਕੇ ਇਹ ਕਦਮ ਚੁੱਕਿਆ। ਪੁਲਿਸ ਵੱਲੋਂ ਵਾਰ-ਵਾਰ ਪੁੱਛ-ਪੜਤਾਲ ਕਰਨ ਦੇ ਬਾਵਜੂਦ ਉਸ ਨੇ ਆਪਣਾ ਟਿਕਾਣਾ ਨਹੀਂ ਦੱਸਿਆ।
ਇਸ ਨੌਜਵਾਨ ਦੀਆਂ ਹਰਕਤਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਇਹ ਨੌਜਵਾਨ ਪੁਲ 'ਤੇ ਸੈਰ ਕਰਦਾ ਨਜ਼ਰ ਆ ਰਿਹਾ ਹੈ। ਕੁਝ ਲੋਕ ਉਸ ਨੂੰ ਹੇਠਾਂ ਆਉਣ ਲਈ ਬੁਲਾਉਂਦੇ ਹਨ ਪਰ ਉਹ ਕਿਸੇ ਦੀ ਨਹੀਂ ਸੁਣਦਾ। ਇਸ ਦੌਰਾਨ ਗੋਤਾਖੋਰ ਵੀ ਉੱਥੇ ਪਹੁੰਚ ਜਾਂਦੇ ਹਨ। ਲੋਕਾਂ ਨੂੰ ਇਕੱਠੇ ਹੁੰਦੇ ਦੇਖ ਉਸ ਨੇ ਪੁਲ ਤੋਂ ਛਾਲ ਮਾਰ ਦਿੱਤੀ।
Jalandhar News: ਪੰਜਾਬ 'ਚ ਬਾਹਰਲੇ ਬੰਦਿਆਂ 'ਤੇ ਜ਼ਮੀਨ ਖਰੀਦਣ ਤੇ ਵੋਟ ਬਣਾਉਣ ’ਤੇ ਲੱਗੇ ਬੈਨ, ਖਹਿਰਾ ਨੇ ਲਿਖਿਆ ਸਪੀਕਰ ਨੂੰ ਲੈਟਰ
Jalandhar News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੂਬੇ ਤੋਂ ਬਾਹਰਲੇ ਬੰਦਿਆਂ ਨੂੰ ਵਾਹੀਯੋਗ ਜ਼ਮੀਨ ਖਰੀਦਣ ਤੇ ਵੋਟ ਬਣਾਉਣ ’ਤੇ ਰੋਕ ਲਗਾਉਣ ਬਾਰੇ ਬਿੱਲ ਲਿਆਂਦਾ ਜਾਵੇ। ਉਨ੍ਹਾਂ ਪੱਤਰ ਵਿੱਚ ਕਿਹਾ ਕਿ 2 ਸਤੰਬਰ ਨੂੰ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਇਹ ਅਹਿਮ ਬਿੱਲ ਲਿਆਂਦਾ ਜਾਵੇ।
Passport: ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨਾਂ ਲਈ ਬੰਦ ਰਹਿਣਗੀਆਂ ਸੇਵਾਵਾਂ
Passport: ਜੇਕਰ ਤੁਸੀਂ ਵੀ ਪਾਸਪੋਰਟ ਲਈ ਅਪਲਾਈ ਕਰਨ ਜਾ ਰਹੇ ਹੋ ਤਾਂ ਪਹਿਲਾਂ ਆਹ ਖ਼ਬਰ ਜ਼ਰੂਰ ਪੜ੍ਹ ਲਓ, ਇਹ ਖਬਰ ਤੁਹਾਡੇ ਮਤਲਬ ਦੀ ਹੈ।
ਦੱਸ ਦਈਏ ਕਿ 29 ਅਗਸਤ ਤੋਂ 2 ਸਤੰਬਰ ਤੱਕ ਪਾਸਪੋਰਟ ਬਣਾਉਣ ਦਾ ਕੰਮ ਨਹੀਂ ਹੋਵੇਗਾ। ਦੇਸ਼ ਭਰ ਦੇ ਪਾਸਪੋਰਟ ਦਫ਼ਤਰਾਂ ’ਚ ਪਾਸਪੋਰਟ ਵਿਭਾਗ ਦੇ ਪੋਰਟਲ ਬੰਦ ਰਹਿਣਗੇ। ਤਕਨੀਕੀ ਰੱਖ-ਰਖਾਅ ਕਾਰਨ ਸਹੂਲਤ ਪੰਜ ਦਿਨਾਂ ਲਈ ਉਪਲਬਧ ਨਹੀਂ ਹੋਵੇਗੀ। ਇਹ ਜਾਣਕਾਰੀ ਪਾਸਪੋਰਟ ਵਿਭਾਗ ਨੇ ਦਿੱਤੀ ਹੈ।