Punjab Breaking News Live 29 July 2024: CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, ਅੰਮ੍ਰਿਤਪਾਲ ਸਿੰਘ ਨੇ NSA ਦਾ ਸਮਾਂ ਵਧਾਉਣ ਨੂੰ ਲੈਕੇ ਹਾਈਕੋਰਟ 'ਚ ਦਿੱਤੀ ਚੁਣੌਤੀ, ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ

Punjab Breaking News Live 29 July 2024: CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, ਅੰਮ੍ਰਿਤਪਾਲ ਸਿੰਘ ਨੇ NSA ਦਾ ਸਮਾਂ ਵਧਾਉਣ ਨੂੰ ਲੈਕੇ ਹਾਈਕੋਰਟ 'ਚ ਦਿੱਤੀ ਚੁਣੌਤੀ, ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ

ABP Sanjha Last Updated: 29 Jul 2024 11:53 AM
Punjab News: 15 ਅਗਸਤ ਤਾਂ ਆ ਗਈ ਪਰ....! ਨਸ਼ੇ ਦਾ ਟੀਕਾ ਲਾਉਂਦੇ ਨੌਜਵਾਨ ਦਾ ਵੀਡੀਓ ਵਾਇਰਲ, ਸ਼ਰੇਆਮ ਨਸ਼ਾ ਵਿਕਣ ਦੇ ਇਲਜ਼ਾਮ

Punjab News: ਲੁਧਿਆਣਾ ਤੋਂ ਲਗਾਤਾਰ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਤੇ ਸਥਾਨਕ ਪੁਲਿਸ ਨਸ਼ਾ ਤਸਕਰ ਉੱਤੇ ਨਕੇਲ ਕਸਣ ਵਿੱਚ ਨਾਕਾਮ ਸਾਬਤ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਚਾਰ ਦਿਨ ਪਹਿਲਾਂ ਸੈਕਟਰ-32 ਇਲਾਕੇ ਦੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੇ ਕੁਝ ਨਸ਼ਾ ਤਸਕਰਾਂ ਦੇ ਨਾਂਅ ਵੀ ਕੈਮਰੇ ਸਾਹਮਣੇ ਲਏ ਸਨ ਪਰ ਹੁਣ ਤੱਕ ਪੁਲਸ ਇਨ੍ਹਾਂ ਤਸਕਰਾਂ ਨੂੰ ਫੜਨ 'ਚ ਕਾਮਯਾਬ ਨਹੀਂ ਹੋ ਸਕੀ ਹੈ। ਹੁਣ ਤਾਜ਼ਾ ਮਾਮਲਾ ਫੌਜੀ ਕਲੋਨੀ ਤੋਂ ਸਾਹਮਣੇ ਆਇਆ ਹੈ। ਭਾਜਪਾ ਆਗੂ ਰਾਜਵੀਰ ਸਿੰਘ ਨੇ ਨਸ਼ਾ ਕਰਦੇ ਨੌਜਵਾਨ ਦੀ ਵੀਡੀਓ ਬਣਾ ਕੇ ਸਟਿੰਗ ਆਪ੍ਰੇਸ਼ਨ ਕੀਤਾ ਹੈ। ਫੌਜੀ ਕਲੋਨੀ ਮੋਤੀ ਨਗਰ ਥਾਣੇ ਅਧੀਨ ਆਉਂਦੀ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਵੱਡੀ ਗਿਣਤੀ ਵਿੱਚ ਨਸ਼ੇ ਦੇ ਸੌਦਾਗਰਾਂ ਨੇ ਇਸ ਇਲਾਕੇ ਨੂੰ ਜੂਏ ਦਾ ਅੱਡਾ ਬਣਾ ਦਿੱਤਾ ਹੈ। ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਨਾੜ 'ਚ ਨਸ਼ੇ ਦਾ ਟੀਕਾ ਲਗਾ ਰਿਹਾ ਹੈ।

Punjab News: ਫਸਲ ਮਾੜੀ ਹੋਣ ਕਰਕੇ ਕਿਸਾਨ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Punjab News: ਅਬੋਹਰ ਮਲੋਟ ਦੇ ਨੇੜਲੇ ਪਿੰਡ ਖਾਨ ਕੇ ਢਾਬੇ ਦੇ ਰਹਿਣ ਵਾਲੇ ਕਿਸਾਨ ਮਨਜਿੰਦਰ ਸਿੰਘ ਨੇ ਫਸਲ ਮਾੜੀ ਹੋਣ ਕਰਕੇ ਖੁਦਕੁਸ਼ੀ ਕਰ ਲਈ। ਕਿਸਾਨ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਅੱਜ ਅਬੋਹਰ ਦੇ ਕੋਲੋਂ ਲੰਘਦੀ ਮਲੁਕਾ ਮਾਈਨਰ ਵਿੱਚੋਂ ਲਾਸ਼ ਮਿਲੀ ਹੈ। ਮੌਕੇ 'ਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਲੋਟ ਨਿਵਾਸੀ ਮਨਜਿੰਦਰ ਸਿੰਘ ਪਿਛਲੇ ਦਿਨੋਂ ਤੋਂ ਕਾਫੀ ਪਰੇਸ਼ਾਨ ਰਹਿੰਦਾ ਸੀ ਕਿਉਂਕਿ ਮੀਂਹ ਨਾ ਪੈਣ ਕਰਕੇ ਝੋਨੇ ਦੀ ਫਸਲ ਖਰਾਬ ਹੋ ਗਈ ਸੀ। ਇਸ ਕਰਕੇ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਦਾ ਇੱਕ ਛੋਟਾ ਬੱਚਾ ਹੈ ਤੇ ਪਰਿਵਾਰ ਦੇ ਵਿੱਚ ਸੋਗ ਦੀ ਲਹਿਰ ਹੈ।

Kisan Protest: ਭਾਜਪਾ ਦੇ ਲੀਡਰਾਂ ਨੂੰ ਲੈ ਕੇ ਕਿਸਾਨਾਂ ਦਾ ਇੱਕ ਹੋਰ ਵੱਡਾ ਐਲਾਨ, ਹੁਣ ਫਿਰ ਨੇਤਾਵਾਂ ਦੀਆਂ ਵਧਣਗੀਆਂ ਮੁਸ਼ਕਲਾਂ 

Kisan Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਗਿੱਦੜਬਾਹਾ ਦੇ ਡੇਰਾ ਬਾਬਾ ਧਿਆਨ ਦਾਸ ਦੋਦਾ ਵਿੱਚ ਹੋਈ। ਇਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ 'ਤੇ ਪੁੱਜੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵੱਲੋਂ 15 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬੇ ਭਰ ਵਿਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਟਰੈਕਟਰ ਮਾਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਹੱਕ ਕੁਚਲਣ ਵਾਲੇ ਹਰਿਆਣਾ ਪੁਲਿਸ ਦੇ ਛੇ ਅਧਿਕਾਰੀਆਂ ਦੇ ਨਾਮ ਰਾਸ਼ਟਰਪਤੀ ਐਵਾਰਡ ਲਈ ਚੁਣੇ ਜਾਣ ਦਾ ਉਹ ਭਾਰੀ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਰੋਸ ਮਾਰਚ ਵਾਲੇ ਦਿਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।

Akali Dal Rebel: ਅਕਾਲੀ ਦਲ ਬਾਗੀ ਧੜੇ ਦੀ ਮੀਟਿੰਗ, ਪਰਿਵਾਰਵਾਦ 'ਤੇ ਲਿਆ ਵੱਡਾ ਫੈਸਲਾ, ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਹੁਣ ਵਧਣਗੀਆਂ !

Nepotism in Akali Dal: ਜਲੰਧਰ ਦੇ ਨਕੋਦਰ ਅਤੇ ਨੂਰਮਹਿਲ ਕਸਬਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ। ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਬਾਗੀ ਧੜੇ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਨਕੋਦਰ ਅਤੇ ਨੂਰਮਹਿਲ ਵਿੱਚ ਵੀ ਵੱਡੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਜਲੰਧਰ 'ਚ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ।


ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਬਾਗੀ ਧੜੇ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ- ਇਹ ਲੋਕ ਅਕਾਲੀ ਦਲ ਸੁਧਾਰ ਲਹਿਰ ਦੇ ਮੱਦੇਨਜ਼ਰ ਇਕੱਠੇ ਹੋਏ ਸਨ। ਤਾਂ ਜੋ ਲੋਕ ਸਾਡੇ ਨਾਲ ਜੁੜ ਸਕਣ ਅਤੇ ਅਸੀਂ ਪਾਰਟੀ ਬਾਰੇ ਹਰ ਗੱਲ ਉਨ੍ਹਾਂ ਨਾਲ ਸਾਂਝੀ ਕਰ ਸਕੀਏ। ਲੋਕਾਂ ਨੇ ਇਹ ਵੀ ਕਿਹਾ-ਇਹ ਫੈਸਲਾ ਸਹੀ ਹੈ ਅਤੇ ਪੰਜਾਬ ਨੂੰ ਇਸਦੀ ਲੋੜ ਸੀ। ਪਾਰਟੀ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

ਪਿਛੋਕੜ

Punjab Breaking News Live 29 July 2024: ਜਲੰਧਰ ਪੱਛਮੀ ਵਿਧਾਨ ਸਭਾ ਤੋਂ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ 'ਤੇ ਜ਼ਿਮਨੀ ਚੋਣਾਂ ਜਿੱਤਣ ਵੱਲ ਹੋ ਗਿਆ ਹੈ। ਅਜਿਹੇ 'ਚ ਉਹ ਉਨ੍ਹਾਂ ਸੀਟਾਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਜਾਣਗੇ। ਜਿੱਥੇ ਉਹ ਰੇਲਵੇ ਓਵਰ ਬ੍ਰਿਜ (ROB) ਦਾ ਉਦਘਾਟਨ ਕਰਨਗੇ। ਲੋਕ ਸਭਾ ਚੋਣਾਂ ਤੋਂ ਬਾਅਦ ਇਸ ਖੇਤਰ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੈ। ਹਾਲਾਂਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਲੰਬੇ ਚੋਣ ਜ਼ਾਬਤੇ ਤੋਂ ਹੁਣੇ ਹੀ ਬਾਹਰ ਆਏ ਹਨ। ਅਜਿਹੇ 'ਚ ਉਨ੍ਹਾਂ ਦਾ ਧਿਆਨ ਵਿਕਾਸ ਕਾਰਜਾਂ 'ਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਦੀ ਚੋਣ ਵੀ ਉਨ੍ਹਾਂ ਨੇ ਵਿਕਾਸ ਕਾਰਜਾਂ ਦੇ ਦਮ 'ਤੇ ਹੀ ਜਿੱਤੀ ਹੈ।


CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਗੁਰਦਾਸਪੁਰ, 51.74 ਕਰੋੜ ਨਾਲ ਬਣੇ ROB ਦਾ ਕਰਨਗੇ ਉਦਘਨ



Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦਾ ਸਮਾਂ ਵਧਾਉਣ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। ਪਟੀਸ਼ਨ 'ਚ ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ 'ਤੇ ਐੱਨਐੱਸਏ ਲਗਾਉਣਾ ਗਲਤ ਹੈ।


Amritpal Singh: ਅੰਮ੍ਰਿਤਪਾਲ ਸਿੰਘ ਨੇ NSA ਦਾ ਸਮਾਂ ਵਧਾਉਣ ਨੂੰ ਲੈਕੇ ਹਾਈਕੋਰਟ 'ਚ ਦਿੱਤੀ ਚੁਣੌਤੀ, ਅੱਜ ਹੋਵੇਗੀ ਸੁਣਵਾਈ



Punjab Weather Update: ਪੰਜਾਬ 'ਚ ਗਰਮੀ ਲਗਾਤਾਰ ਵੱਧ ਰਹੀ ਹੈ। ਮਾਨਸੂਨ ਦੀ ਰਫ਼ਤਾਰ ਕਰਕੇ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।


ਅੱਜ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।


Punjab Weather Update: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.