Punjab Breaking News Live 29 May: ਲੁਧਿਆਣਾ 'ਚ ਰਾਹੁਲ ਗਾਂਧੀ ਦੀ ਰੈਲੀ, ਗਰਮੀ ਦਾ ਕਹਿਰ ਜਾਰੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ, ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢਿਆ 

Punjab Breaking News Live 29 May: ਲੁਧਿਆਣਾ 'ਚ ਰਾਹੁਲ ਗਾਂਧੀ ਦੀ ਰੈਲੀ, ਗਰਮੀ ਦਾ ਕਹਿਰ ਜਾਰੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ, ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢਿਆ 

ABP Sanjha Last Updated: 29 May 2024 12:24 PM
Punjab News: ਪੰਜਾਬ 'ਚ ਕੱਲ੍ਹ ਤੋਂ ਹਫਤਾ ਭਰ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਚੋਣ ਕਮਿਸ਼ਨ ਨੇ ਛੁੱਟੀ ਦਾ ਵੀ ਕੀਤਾ ਐਲਾਨ

Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਪਹਿਲੀ ਜੂਨ ਨੂੰ ਸੂਬੇ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਈ ਤੋਂ ਪਹਿਲੀ ਜੂਨ ਤੇ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ‘ਡਰਾਈ ਡੇਅ’ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। 

Lok Sabha Election 2024: ਕਿਸਾਨ ਅੰਦਲੋਨ ਪਿੱਛੇ ਭਗਵੰਤ ਮਾਨ ਸਰਕਾਰ ਦਾ ਹੱਥ? ਜਾਖੜ ਦੇ ਦਾਅਵੇ 'ਚ ਕਿੰਨੀ ਕੁ ਸੱਚਾਈ

Jalandhar News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਦੌਰਾਨ ਕਿਸਾਨ ਪ੍ਰਦਰਸ਼ਨਾਂ ਨੂੰ ਪੰਜਾਬ ਸਰਕਾਰ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਵਰਤ ਰਹੀ ਹੈ ਤਾਂ ਜੋ ਸਰਕਾਰ ਦੀਆਂ ਵੱਡੀਆਂ ਨਾਕਾਮੀਆਂ ’ਤੇ ਪਰਦਾ ਪਾਇਆ ਜਾ ਸਕੇ। ਉਨ੍ਹਾਂ ਨੇ ਮੰਗਲਵਾਰ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਵੀ ਲਾਇਆ ਕਿ ਇਨ੍ਹਾਂ ਪ੍ਰਦਰਸ਼ਨਾਂ ਨਾਲ ਸਮਾਜ ਨੂੰ ਦੋ ਹਿੱਸਿਆਂ ਵਿੱਚ ‘ਪੇਂਡੂ ਬਨਾਮ ਸ਼ਹਿਰੀ’ ਤੇ ‘ਕਿਸਾਨ ਬਨਾਮ ਵਪਾਰੀ’ ਵੰਡਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵੱਡੇ ਮੁੱਦੇ ਚੋਣਾਂ ਵਿੱਚੋਂ ਗਾਇਬ ਹਨ। ਪੰਜਾਬ ਸਰਕਾਰ ਤੋਂ ਨਸ਼ਿਆਂ ਤੋਂ ਲੈ ਕੇ ਬੇਰੁਜ਼ਗਾਰੀ ਤੱਕ ਦੇ ਵੱਡੇ-ਵੱਡੇ ਵਾਅਦਿਆਂ ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਤੇ ਸਵਾਲ ਉਠਾਏ ਜਾਣੇ ਚਾਹੀਦੇ ਸਨ ਪਰ ਭਾਜਪਾ ਉਮੀਦਵਾਰਾਂ ਦੇ ਕਿਸਾਨ ਵਿਰੋਧੀ ਧਰਨਿਆਂ ਕਾਰਨ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ਵਿੱਚੋਂ ਬਚ ਕੇ ਨਿਕਲੀ। 

Election Duties: ਚੋਣ ਡਿਊਟੀ ਤੋਂ ਭੱਜ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮ, 2 ਰਿਹਰਸਲਾਂ 'ਚ ਹੀ ਖੁੱਲ੍ਹ ਗਈ ਪੋਲ, EC ਨੇ ਕਾਰਵਾਈ ਦੇ ਦਿੱਤੇ ਹੁਕਮ

Lok Sabha Election: ਚੋਣ ਅਧਿਕਾਰੀ ਨੇ ਬਟਾਲਾ ਅਤੇ ਗੁਰਦਾਸਪੁਰ ਦੇ ਐਸਐਸਪੀ ਨੂੰ ਲੋਕ ਸਭਾ ਚੋਣਾਂ ਸਬੰਧੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਪੱਤਰ ਲਿਖਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿੰਦੇ ਹਨ। 2 ਰਿਹਰਸਲਾਂ ਵਿੱਚੋਂ 20 ਮੁਲਾਜ਼ਮ ਗੈਰਹਾਜ਼ਰ ਰਹੇ ਹਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਬਾਰੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ।

ED Raid in Punjab: ਚੋਣਾਂ ਤੋਂ ਪਹਿਲਾਂ ਈਡੀ ਦਾ ਪੰਜਾਬ 'ਚ ਵੱਡਾ ਐਕਸ਼ਨ, 13 ਥਾਵਾਂ 'ਤੇ ਰੇਡ

ED Raid in Punjab: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਈਡੀ ਨੇ ਪੰਜਾਬ 'ਚ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਜਿੱਥੋਂ 3 ਕਰੋੜ ਰੁਪਏ ਬਰਾਮਦ ਹੋਣ ਦੀ ਸੂਚਨਾ ਹੈ।

Crime News: ਸਵੀਮਿੰਗ ਪੁੱਲ 'ਚ ਡੁੱਬਣ ਨਾਲ ਬੱਚੇ ਦੀ ਮੌਤ, ਛਾਲ ਲਾਉਣ ਵੇਲੇ ਕੋਚ ਨਹੀਂ ਸੀ ਮੌਜੂਦ

Jalandhar News: ਪੰਜਾਬ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਏ 13 ਸਾਲਾ ਬੱਚੇ ਦੀ ਡੁੱਬਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਜਲੰਧਰ ਦੀ ਬਸਤੀ ਦਾਸ਼ਿਨਮੰਦਾਂ ਦਾ ਹੈ। ਦੱਸ ਦਈਏ ਕਿ ਸਨ ਸਿਟੀ ਕਲੌਨੀ ਵਿੱਚ ਬਣੇ ਰਾਇਲ ਸਵੀਮਿੰਗ ਪੂਲ ਵਿੱਚ ਨਹਾਉਣ ਵੇਲੇ ਡੁੱਬਣ ਕਰਕੇ ਬੱਚੇ ਦੀ ਮੌਤ ਹੋ ਗਈ। ਜਦੋਂ ਬੱਚੇ ਨੇ ਪੂਲ ਵਿੱਚ ਛਾਲ ਮਾਰੀ ਤਾਂ ਨੇੜੇ ਕੋਈ ਕੋਚ ਨਹੀਂ ਸੀ।

Irani's Chopper: ਸਮ੍ਰਿਤੀ ਇਰਾਨੀ ਦਾ ਹੈਲੀਕਾਪਟਰ ਨਹੀਂ ਉਤਰਨ ਦਿੱਤਾ ਪੰਜਾਬ 'ਚ, ਵਾਪਸ ਗਈ ਦਿੱਲੀ, ਪੈ ਗਿਆ ਵਿਵਾਦ, ਘਿਰ ਗਈ ਮਾਨ ਸਰਕਾਰ

Smriti Irani's Chopper:  ਮਾਨਸਾ ਦੀ ਅਨਾਜ ਮੰਡੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਨੂੰ ਲੈਂਡ ਨਾ ਕਰਵਾਉਣ ਲਈ ਭਾਜਪਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਹੈਲੀਕਾਪਟਰ ਨੂੰ ਜਾਣਬੁੱਝ ਕੇ ਲੈਂਡ ਨਹੀਂ ਹੋਣ ਦਿੱਤਾ ਗਿਆ, ਜਿਸ ਕਰਕੇ ਉਹ ਰੈਲੀ ਵਿੱਚ ਨਹੀਂ ਪਹੁੰਚ ਸਕੇ। ਸਮ੍ਰਿਤੀ ਇਰਾਨੀ ਨੇ ਦੁਪਹਿਰ 2 ਵਜੇ ਦੇ ਕਰੀਬ ਮਾਨਸਾ 'ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧ ਦੀ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਉਹ ਸ਼ਾਮ 5 ਵਜੇ ਤੱਕ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚ ਸਕੇ। ਪਰਮਪਾਲ ਦਾ ਦੋਸ਼ ਹੈ ਕਿ ਹੈਲੀਕਾਪਟਰ ਕਾਫੀ ਦੇਰ ਤੱਕ ਅਸਮਾਨ 'ਚ ਉੱਡਦਾ ਰਿਹਾ ਪਰ ਇਸ ਨੂੰ ਇੱਥੇ ਲੈਂਡ ਕਰਨ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ। ਇਸ ਕਾਰਨ ਕੁਝ ਸਮੇਂ ਬਾਅਦ ਕੇਂਦਰੀ ਮੰਤਰੀ ਨੂੰ ਬਠਿੰਡਾ ਜਾਣਾ ਪਿਆ।

ਪਿਛੋਕੜ

Punjab Breaking News Live 29 May: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਖਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।


Election Rally: ਪੰਜਾਬ 'ਚ ਰਾਹੁਲ ਗਾਂਧੀ ਦੀ ਆਖਰੀ ਕੋਸ਼ਿਸ਼, ਕੀ ਮਿਹਨਤ ਲਿਆਵੇਗੀ ਰੰਗ, ਕਰਨ ਜਾ ਰਹੇ ਵੱਡਾ ਐਲਾਨ 


ਗਰਮੀ ਦਾ ਕਹਿਰ ਜਾਰੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ


Punjab Weather: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਨੌਤਪਾ ਦਾ ਪੰਜਵਾਂ ਦਿਨ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਰ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ 31 ਮਈ ਤੋਂ ਰਾਹਤ ਮਿਲਣ ਦੀ ਕੁਝ ਸੰਭਾਵਨਾ ਨਜ਼ਰ ਆ ਰਹੀ ਹੈ। ਇੱਕ ਹਫ਼ਤੇ ਵਿੱਚ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਪ੍ਰਭਾਵਿਤ ਕਰੇਗੀ।


Punjab Weather: ਗਰਮੀ ਦਾ ਕਹਿਰ ਜਾਰੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ, 31 ਮਈ ਤੱਕ ਮਿਲ ਸਕਦੀ ਕੁਝ ਰਾਹਤ


ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢਿਆ 


Crime News: ਬਠਿੰਡਾ ਵਿੱਚ ਪਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉੱਥੇ ਹੀ ਪੁਲਿਸ ਮਾਮਲੇ ਜਾਂਚ ਪੜਤਾਲ ਦੇ ਲਈ ਮੌਕੇ 'ਤੇ ਪੁੱਜ ਗਈ ਹੈ। ਗੁਆਢੀਆਂ ਨੇ ਕਿਹਾ ਕੋਈ ਬੰਦਾ ਘਰ ਆਉਂਦਾ ਸੀ ਉਹ ਉਸਨੂੰ ਰੋਕਦਾ ਸੀ ਜਿਸਦੇ ਚਲਦੇ ਘਟਨਾ ਨੂੰ ਅੰਜਾਮ ਦਿੱਤਾ। ਗੋਪਾਲ ਨਗਰ ਵਿਖੇ ਅੱਜ ਦਿਨ ਚੜ੍ਹਦਿਆਂ ਹੀ ਅਜਿਹੀ ਘਟਨਾ ਦੇਖਣ ਨੂੰ ਮਿਲੀ, ਜਿੱਥੇ ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰਿਆ ਦਿੱਤਾ ਹੈ। 


Crime News: ਦਿਨ ਚੜ੍ਹਦਿਆਂ ਹੀ ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.