Punjab Breaking News Live 29 September 2024: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
Punjab Breaking News Live 29 September 2024: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
LIVE
Background
Punjab Breaking News Live 29 September 2024: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਐਤਵਾਰ) ਨੂੰ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 2.2 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਵਿੱਚ 34.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ।
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
Train Cancelled: ਪੰਜਾਬ ਵਿੱਚ ਭਾਰਤੀ ਰੇਲਵੇ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰੀਬ 22 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਰੱਦ ਕੀਤੀਆਂ ਟਰੇਨਾਂ ਜੰਮੂ, ਪੰਜਾਬ, ਹਿਮਾਚਲ, ਚੰਡੀਗੜ੍ਹ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ ਚੱਲਦੀਆਂ ਹਨ। ਸਾਰੀਆਂ ਟਰੇਨਾਂ ਉਨ੍ਹਾਂ ਦੇ ਸੂਬਿਆਂ ਵਿੱਚ ਅੱਪ-ਡਾਊਨ ਲਈ ਬਣਾਈਆਂ ਗਈਆਂ ਸਨ। ਕੁਝ ਕਾਰਨਾਂ ਕਰਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦਸੰਬਰ 'ਚ ਛੁੱਟੀਆਂ 'ਤੇ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, ਬੁਕਿੰਗ ਕਰਾਉਣ ਤੋਂ ਪਹਿਲਾਂ ਦੇਖੋ ਪੂਰੀ ਲਿਸਟ
CM Mann Health Update: ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ 'ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਸ਼ਨੀਵਾਰ ਸ਼ਾਮ ਨੂੰ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਾਠਕ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ।
CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਹਾਲੇ ਤੱਕ ਡਾਕਟਰਾਂ ਦੀ ਨਿਗਰਾਨੀ 'ਚ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਏਗਾ ਬਾਹਰ? ਹੁਣ ਫਿਰ ਮੰਗੀ 20 ਦਿਨਾਂ ਦੀ ਪੈਰੋਲ
Gurmeet Ram Rahim Demands Parole: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ। ਸਰਕਾਰ ਨੇ ਡੇਰਾ ਮੁਖੀ ਨੂੰ ਪੈਰੋਲ 'ਤੇ ਰਿਹਾਅ ਕਰਨ ਦੀ ਅਰਜ਼ੀ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜ ਦਿੱਤੀ ਹੈ। ਜੇਲ੍ਹ ਵਿਭਾਗ ਨੂੰ ਬੇਨਤੀ ਦੇ ਪਿੱਛੇ ਜ਼ਰੂਰੀ ਆਕਸਮਿਕ ਕਾਰਨ ਦੱਸਣ ਲਈ ਕਿਹਾ ਗਿਆ ਹੈ।
ਹਰਿਆਣਾ ਦੇ ਸੀਈਓ ਨੇ ਸੂਬਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਡੇਰਾ ਮੁਖੀ ਨੂੰ ਪੈਰੋਲ 'ਤੇ ਰਿਹਾਅ ਕਰਨ ਲਈ ਕੋਈ ਐਮਰਜੈਂਸੀ ਹੈ। ਦੱਸ ਦਈਏ ਕਿ ਕਾਨੂੰਨ ਮੁਤਾਬਕ ਜੇਕਰ ਚੋਣਾਂ ਦੌਰਾਨ ਐਮਰਜੈਂਸੀ 'ਚ ਕਿਸੇ ਕੈਦੀ ਨੂੰ ਪੈਰੋਲ 'ਤੇ ਰਿਹਾਅ ਕਰਨਾ ਜ਼ਰੂਰੀ ਹੈ ਤਾਂ ਇਸ ਲਈ ਸੀ.ਈ.ਓ. ਦੀ ਮਨਜ਼ੂਰੀ ਲੈਣੀ ਚਾਹੀਦੀ ਹੈ।
ਕੈਨੇਡਾ ਦੇ ਕਿਊਬਿਕ ਸੂਬੇ ਵਿਚ ਦਸਤਾਰ ਉਤੇ ਪਾਬੰਦੀ ਲਗਾਉਣ ਦਾ ਮਾਮਲਾ ਭਖਿਆ
ਚੰਡੀਗੜ੍ਹ- 32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।
ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।