Punjab Breaking News Live 3 June 2024 : ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ
Punjab Breaking News Live 3 June 2024 : ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ, ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ
Lok Sabha Election Result: ਲੋਕ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਯਾਨੀ 4 ਜੂਨ ਨੂੰ ਆ ਰਹੇ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਨਤੀਜਿਆਂ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ। ਇਸ ਵਾਰ ਪੰਜਾਬ ਅੰਦਰ ਵੱਡੇ ਫੇਰਬਦਲ ਵੇਖਣ ਨੂੰ ਮਿਲਣਗੇ। ਇਹ ਚੋਣਾਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਸਿਆਸੀ ਭਵਿੱਖ ਵੀ ਤੈਅ ਕਰਨਗੀਆਂ। ਇਸ ਤੋਂ ਇਲਾਵਾ ਕਈ ਸਾਲਾਂ ਬਾਅਦ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਵਿੱਚ ਖਾਲਿਸਤਾਨੀ ਵਿਚਾਰਧਾਰਾ ਨਾਲ ਜੁੜੇ ਉਮੀਦਵਾਰ ਵੀ ਫਸਵੀਂ ਟੱਕਰ ਦੇ ਰਹੇ ਹਨ। ਦੱਸ ਦਈਏ ਕਿ ਇਸ ਵਾਰ ਖਾਲਿਸਤਾਨ ਸਮਰਥਕ ਉਮੀਦਵਾਰ ਪੰਜਾਬ ਦੀਆਂ 3 ਸੀਟਾਂ 'ਤੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਇਨ੍ਹਾਂ ਵਿੱਚ ਸਭ ਤੋਂ ਪਹਿਲਾਂ ਨਾਮ ਸਿਮਰਨਜੀਤ ਸਿੰਘ ਮਾਨ ਦਾ ਹੈ, ਜੋ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਹਨ। ਦੂਜਾ ਉਮੀਦਵਾਰ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਕੇਸ ਦੇ ਦੋਸ਼ੀ ਬੇਅੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਖਾਲਸਾ ਹਨ। ਉਹ ਫ਼ਰੀਦਕੋਟ ਤੋਂ ਚੋਣ ਲੜ ਰਹੇ ਹਨ ਤੇ ਡਟਵੀਂ ਟੱਕਰ ਦੇ ਰਹੇ ਹਨ।
Dry Day: ਪੰਜਾਬ ਵਿੱਚ ਭਲਕੇ ਵੋਟਾਂ ਦੀ ਗਿਣਤੀ ਹੋਵੇਗੀ, ਇਹ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ, ਜਿਸ ਦੇ ਮੱਦੇਨਜ਼ਰ ਭਲਕੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ। 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।
Lok Sabha Election 2024: ਪੰਜਾਬ ਦੋ ਲੋਕਾਂ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਜ਼ਿਆਦਾ ਉਤਸ਼ਾਹ ਨਹੀਂ ਵਿਖਾਇਆ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਮਤਦਾਨ 62.06% ਰਿਹਾ। ਇਹ 2009, 2014 ਤੇ 2019 ਦੇ ਮੁਕਾਬਲੇ ਸਭ ਤੋਂ ਘੱਟ ਵੋਟਿੰਗ ਹੈ। ਸਿਆਸੀ ਮਾਹਿਰ ਇਸ ਦੇ ਕਈ ਕਾਰਨ ਦੱਸ ਰਹੇ ਹਨ ਪਰ ਅਹਿਮ ਗੱਲ ਹੈ ਕਿ ਲੋਕਾਂ ਦਾ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ।
Ludhiana News: ਬੀਤੀ ਰਾਤ ਤੋਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ ਤੀਜੀ ਵਾਰ ਦਰਾਂ ਵਿੱਚ ਵਾਧਾ ਕੀਤਾ ਹੈ। ਜਾਣਕਾਰੀ ਦਿੰਦਿਆਂ ਲਾਡੋਵਾਲ ਟੋਲ ਪਲਾਜ਼ਾ ਦੇ ਅਧਿਕਾਰੀ ਨੇ ਦੱਸਿਆ ਕਿ ਨਵੀਂ ਦਰਾਂ ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ ਅਤੇ 2 ਜੂਨ 2024 ਦੀ ਅੱਧੀ ਰਾਤ 12 ਵਜੇ ਤੋਂ ਨਵੀਂ ਦਰ ਸੂਚੀ ਅਨੁਸਾਰ ਟੋਲ ਕੱਟੇ ਜਾਣਗੇ।
Haryana-Punjab Weather Update: ਹਰਿਆਣਾ 'ਚ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਇਸ ਹਫਤੇ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ 4 ਜੂਨ ਤੋਂ ਇੱਕ ਨਵਾਂ ਪੱਛਮੀ ਗੜਬੜ ਐਕਟਿਵ ਹੋਣ ਜਾ ਰਿਹਾ ਹੈ, ਜਿਸ ਕਰਕੇ ਸੂਬੇ ਵਿੱਚ 3 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਤੋਂ ਬਾਅਦ ਵੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਨੇ ਯਕੀਨੀ ਤੌਰ 'ਤੇ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ 4 ਜੂਨ ਨੂੰ ਪੰਜਾਬ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 5 ਜੂਨ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ। ਪੱਛਮੀ ਗੜਬੜੀ ਦੇ ਜ਼ੋਰ ਫੜਨ ਕਰਕੇ ਮੀਂਹ ਪੈਣ ਦੀ ਸੰਭਾਵਨਾ ਜਾਪਦੀ ਹੈ।
Accident News: ਹਿਮਾਚਲ ਪ੍ਰਦੇਸ਼ ਦੇ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੀ ਕਾਰ ਗੁਰਦਾਸਪੁਰ ਨੇੜੇ ਹਾਦਸਾਗ੍ਰਸਤ ਹੋ ਗਈ। ਇਸ ਕਰਕੇ ਪਰਿਵਾਰ ਦੇ ਪੰਜ ਜੀਅ ਗੰਭੀਰ ਜ਼ਖ਼ਮੀ ਹੋ ਗਏ। ਰੋਡ ਸੇਫਟੀ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪਿਛੋਕੜ
Punjab Breaking News Live 3 June 2024 : ਪੰਜਾਬ ਵਿੱਚ ਕਣਕ ਦੀ ਵਾਢੀ ਤੋਂ ਬਾਅਦ ਨਾੜ ਸਾੜਨ ਦੇ ਮਾਮਲਿਆਂ ਵਿੱਚ 2023 ਦੇ ਮੁਕਾਬਲੇ 2024 ਵਿੱਚ 637 ਹੋਰ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਹਰ ਸਾਲ 15 ਅਪ੍ਰੈਲ ਤੋਂ 31 ਮਈ ਤੱਕ ਨਾੜ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ ਕਰਦਾ ਹੈ। 61 ਦਿਨਾਂ ਵਿੱਚ ਕਣਕ ਦੇ ਨਾੜ ਸੜਨ ਦੇ 11,990 ਮਾਮਲੇ ਸਾਹਮਣੇ ਆਏ, ਜਦੋਂ ਕਿ ਪਿਛਲੇ ਸਾਲ 11,353 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।
ਚੰਡੀਗੜ੍ਹ ਵਿੱਚ 4 ਜੂਨ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ
Chandigarh Weather Report: ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 4 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 4 ਜੂਨ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ। ਇਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 4 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ ਕਰੀਬ 1.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਹੌਲੀ-ਹੌਲੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।
ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ
Sangrur News: ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ ਵਿੱਚ ਇੱਕ ਲੜਕੀ ਨਾਲ ਛੇੜਛਾੜ ਵਰਗੀ ਘਟਨਾ ਵਾਪਰੀ ਹੈ। ਦਰਅਸਲ ਟਰਾਇਲ ਰੂਮ 'ਚ ਕੱਪੜੇ ਖਰੀਦਣ ਲਈ ਦੁਕਾਨ 'ਤੇ ਆਈ ਲੜਕੀ ਨਾਲ ਕੁਕਰਮ ਕਰਨ ਵਾਲੇ ਦੁਕਾਨਦਾਰ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਾਸੀ ਦੀ ਲੜਕੀ ਦੇ ਘਰ ਆਈ ਹੋਈ ਸੀ। ਇਸ ਦੌਰਾਨ ਉਹ 31 ਮਈ ਨੂੰ ਸੰਗਰੂਰ ਦੇ ਨਾਭਾ ਗੇਟ ਸਥਿਤ ਮਾਰਕੀਟ ਵਿੱਚ ਇੱਕ ਦੁਕਾਨ ਤੋਂ ਕੱਪੜੇ ਖਰੀਦਣ ਗਈ ਸੀ। ਜਦੋਂ ਉਹ ਟਰਾਇਲ ਰੂਮ ਵਿੱਚ ਕੱਪੜੇ ਬਦਲਣ ਗਈ ਤਾਂ ਦੁਕਾਨ ਮਾਲਕ ਸੁਖਵਿੰਦਰ ਸਿੰਘ ਨੇ ਅੰਦਰ ਆ ਕੇ ਉਸ ਨਾਲ ਕੁਕਰਮ ਕੀਤਾ।
Sangrur: ਭਗਵੰਤ ਮਾਨ ਦੇ ਜਿਲ੍ਹੇ 'ਚ ਲੜਕੀ ਨਾਲ ਗਲਤ ਕੰਮ, ਕੱਪੜੇ ਖਰੀਦਣ ਆਈ ਨੂੰ ਦੁਕਾਨਦਾਰ ਨੇ ਬਣਾਇਆ ਨਿਸ਼ਾਨਾ
- - - - - - - - - Advertisement - - - - - - - - -