Punjab Breaking News Live 3 September 2024: ਵਿਧਾਨ ਸਭਾ ਦਾ ਸੈਸ਼ਨ ਅੱਜ ਦੂਜਾ ਦਿਨ, ਪੰਜਾਬ ਦੇ 7 ਜ਼ਿਲ੍ਹੇ ਹੋਣਗੇ ਜਲਥਲ, ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਰਹੇਗੀ ਛੁੱਟੀ
Punjab Breaking News Live 3 September 2024: ਵਿਧਾਨ ਸਭਾ ਦਾ ਸੈਸ਼ਨ ਅੱਜ ਦੂਜਾ ਦਿਨ, ਪੰਜਾਬ ਦੇ 7 ਜ਼ਿਲ੍ਹੇ ਹੋਣਗੇ ਜਲਥਲ, ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਰਹੇਗੀ ਛੁੱਟੀ

Background
Punjab Breaking News Live 3 September 2024: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਸਰਾ ਦਿਨ ਹੈ। ਮਾਨਸੂਨ ਇਜਲਾਸ 4 ਸਤੰਬਰ ਤੱਕ ਚੱਲੇਗਾ। ਪਹਿਲੇ ਦਿਨ ਵਿਰੋਧੀ ਧਿਰਾਂ ਦੇ ਨਾਲ ਨਾਲ ਵਿਧਾਨ ਸਭਾ ਦੇ ਸਪੀਕਰ ਨੇ ਕਾਨੂੰਨ ਵਿਵਸਥਾ 'ਤੇ ਮਾਨ ਸਰਕਾਰ ਨੂੰ ਘੇਰਿਆ ਸੀ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਦੇ ਡੀਜੀਪੀ ਨੂੰ ਵੀ ਤਲਬ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸਦਨ 'ਚ ਕੁੱਝ ਸਮਾਂ ਹਾਜ਼ਰ ਰਹੇ। ਉਨ੍ਹਾਂ ਦੀ ਗੈਰਮੌਜੂਦਗੀ ਵਿਚ ਸਿਫ਼ਰ ਕਾਲ ਦੌਰਾਨ ਸਪੀਕਰ ਨੇ ਥਾਣਾ ਸਿਟੀ ਕੋਟਕਪੂਰਾ 'ਚ ਏਐੱਸਆਈ ਬੋਹੜ ਸਿੰਘ 'ਤੇ ਦਰਜ ਅੱਫਆਈਆਰ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੇ ਗੈਂਗਸਟਰ ਤੋਂ ਰਿਸ਼ਵਤ ਲਈ ਸੀ ਪਰ ਉਸ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਸਪੀਕਰ ਨੇ ਹਾਕਮ ਤੇ ਵਿਰੋਧੀ ਧਿਰ ਦੇ ਨੇਤਾਵਾਂ ਤੋਂ ਇਹ ਜਾਣਨਾ ਚਾਹਿਆ ਕਿ ਪੁਲੀਸ ਵਿਚਲੀਆਂ ਕਾਲੀਆਂ ਭੇਡਾਂ ਅਤੇ ਖ਼ਾਸ ਕਰਕੇ ਏਐੱਸਆਈ ਖ਼ਿਲਾਫ਼ ਕੀ ਕਾਰਵਾਈ ਹੈ ਸਕਦੀ ਹੈ।
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਹ ਮਾਨਸੂਨ 5 ਸਤੰਬਰ ਤੱਕ ਐਕਟਿਵ ਰਹਿਣ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
Weather Update: ਪੰਜਾਬ ਦੇ 7 ਜ਼ਿਲ੍ਹੇ ਹੋਣਗੇ ਜਲਥਲ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Holiday: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਦਿੱਲੀ ਦੇ ਵਪਾਰੀ ਅਤੇ ਗੁਰੂ ਘਰ ਦੇ ਵਿਸ਼ੇਸ਼ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਸੇਵਾ ਦਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਰਹੇਗੀ ਛੁੱਟੀ, ਨੋਟੀਫਿਕੇਸ਼ਨ ਹੋਇਆ ਜਾਰੀ
Punjab Assembly Session: ਵਿਧਾਨ ਸਭਾ ਦੇ ਸੈਸ਼ਨ ਦਾ ਦੂਜਾ ਦਿਨ ਸ਼ੁਰੂ, ਅੱਜ ਪੇਸ਼ ਹੋਣਗੇ ਡੀਜੀਪੀ, ਗੈਂਗਸਟਰ-ਪੁਲਿਸ ਸਾਂਝ 'ਤੇ ਪੁੱਛੇ ਜਾਣਗੇ ਸਵਾਲ
Punjab Assembly Session: ਪੰਜਾਬ ਵਿਧਾਨ ਸਭਾ ਦੇ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵੀ ਸਦਨ ਦੀ ਕਾਵਰਾਈ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਅੱਜ ਪੰਜਾਬ ਦੇ ਡੀਜੀਪੀ ਵਿਧਾਨ ਸਭਾ ਦੀ ਕਾਰਵਾਈ ਵਿੱਚ ਪੇਸ਼ ਹੋਣਗੇ ਕਿਉਂਕਿ ਬੀਤੇ ਦਿਨ ਕੋਟਕਪੁਰਾ ਸਿਟੀ ਥਾਣਾ ਦੇ ਏਐਸਆਈ ਬੋਹੜ ਸਿੰਘ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ ਸੀ ਉਸ ਵਿੱਚ ਹਾਲੇ ਤੱਕ ਕੋਈ ਐਕਸ਼ਨ ਨਹੀਂ ਲਿਆ ਗਿਆ ਸੀ।
ਪਹਿਲੇ ਦਿਨ ਸਦਨ ਵਿੱਚ ਪੁਲੀਸ-ਗੈਂਗਸਟਰਾਂ ਦੀ ਸਾਂਝ, ਰਾਮ ਰਹੀਮ ਅਤੇ ਮਾਈਨਿੰਗ ਦੇ ਮੁੱਦੇ ਗੂੰਜਦੇ ਰਹੇ। ਵਿਰੋਧੀ ਧਿਰ ਨੇ ਸਿਫ਼ਰ ਕਾਲ ਦੌਰਾਨ ਇਹ ਮੁੱਦੇ ਉਠਾ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਪੀਕਰ ਨੇ ਪੰਜਾਬ ਦੇ ਡੀਜੀਪੀ ਨੂੰ ਪੁਲਿਸ ਅਤੇ ਗੈਂਗਸਟਰਾਂ ਦੇ ਗਠਜੋੜ 'ਤੇ ਕਾਰਵਾਈ ਨਾ ਕਰਨ 'ਤੇ ਵਿਧਾਨ ਸਭਾ 'ਚ ਤਲਬ ਕੀਤਾ ਹੈ। ਡੀਜੀਪੀ ਨੂੰ ਮੰਗਲਵਾਰ ਨੂੰ ਇੱਕ ਏਐਸਆਈ ਨਾਲ ਜੁੜੇ ਰਿਸ਼ਵਤ ਮਾਮਲੇ ਵਿੱਚ ਰਿਪੋਰਟ ਸਮੇਤ ਸਦਨ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਪੀਕਰ ਨੇ ਕਿਹਾ ਕਿ ਵਾੜ ਹੀ ਖੇਤਾਂ ਨੂੰ ਖਾ ਰਹੀ ਹੈ, ਇਹ ਬਰਦਾਸ਼ਤਯੋਗ ਨਹੀਂ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ।
ਹਰਿਦੁਆਰ ਤੋਂ ਜੰਮੂ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, ਇੱਕ ਦੀ ਮੌਤ, 35 ਜ਼ਖ਼ਮੀ
Ludhiana News: ਲੁਧਿਆਣਾ ਵਿੱਚ ਦੇਰ ਰਾਤ ਹਰਿਦੁਆਰ ਤੋਂ ਜੰਮੂ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ 3 ਬੱਚਿਆਂ ਸਮੇਤ 35 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।






















