Punjab Breaking News Live 30 April 2024: ਪੰਜਾਬ ਬੋਰਡ ਅੱਜ ਐਲਾਨੇਗਾ ਨਤੀਜੇ, ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਰਹੇਗਾ ਠੰਡਾ, ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਦੂਜੀ ਵਾਰ ਕਰਨਗੇ ਮੁਲਾਕਾਤ
Punjab Breaking News Live 30 April 2024: ਪੰਜਾਬ ਬੋਰਡ ਅੱਜ ਐਲਾਨੇਗਾ ਨਤੀਜੇ, ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਰਹੇਗਾ ਠੰਡਾ, ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਦੂਜੀ ਵਾਰ ਕਰਨਗੇ ਮੁਲਾਕਾਤ
Ludhiana News: ਜਗਰਾਓਂ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਨਸ਼ੇ ’ਚ ਧੁੱਤ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾ ਲਿਆ ਤੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਰਦਨਾਕ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਮਲਸੀਹਾਂ ਭਾਈ ਕੇ ਦੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਦੀਪ ਸਿੰਘ ਦਾ ਆਪਣੀ ਘਰਵਾਲੀ ਨਾਲ ਪਿਛਲੇ ਲਗਪਗ ਤਿੰਨ ਸਾਲਾਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ। ਹਰਦੀਪ ਦੀ ਘਰਵਾਲੀ ਆਪਣੀ ਬੇਟੀ ਤੇ ਬੇਟੇ ਨੂੰ ਛੱਡ ਕੇ ਆਪਣੇ ਪੇਕੇ ਪਿੰਡ ਰਾਮਗੜ੍ਹ ਭੁੱਲਰ ਵਿੱਚ ਆਪਣੇ ਮਾਪਿਆਂ ਕੋਲ ਰਹਿ ਰਹੀ ਸੀ। ਪੰਚਾਇਤੀ ਤੌਰ ’ਤੇ ਹਰਦੀਪ ਸਿੰਘ ਨੇ ਸਮੇਤ ਪਰਿਵਾਰ ਕਈ ਵਾਰ ਆਪਣੀ ਪਤਨੀ ਨੂੰ ਸਮਝਾ-ਬੁਝਾ ਕੇ ਆਪਣੇ ਪਿੰਡ ਮਲਸੀਹਾਂ ਭਾਈ ਕੇ ਜਾਣ ਲਈ ਮਨਾਉਣ ਦੇ ਯਤਨ ਕੀਤੇ, ਜੋ ਸਫ਼ਲ ਨਾ ਹੋ ਸਕੇ।
Amritsar News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਉਮੀਦਵਾਰ ਉਤਾਰਨ ਕਰਕੇ ਪੰਥਕ ਧਿਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਹਮਾਇਤ ਮੰਗੀ ਪਰ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਵਲਟੋਹਾ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਮੁਹਿੰਮ 30 ਅਪਰੈਲ ਨੂੰ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦਿੰਦਿਆਂ ਆਪਣਾ ਉਮੀਦਵਾਰ ਵਾਪਸ ਲੈ ਲਿਆ ਹੈ। ਇਸ ਕਰਕੇ ਪੰਥਕ ਧਿਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਆਪਣਾ ਉਮੀਦਵਾਰ ਵਾਪਸ ਲੈਣਾ ਚਾਹੀਦਾ ਹੈ।
Ludhiana News: ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਖੂਬ ਭੜਾਸ ਕੱਢੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਨੇ ‘ਆਊਟਸਾਈਡਰ’ ਨੂੰ ਲੁਧਿਆਣਾ ਲੋਕ ਸਭਾ ਚੋਣ ਲਈ ਮੈਦਾਨ ਵਿੱਚ ਉਤਾਰ ਕੇ ਪਹਿਲਾਂ ਹੀ ਆਪਣੀ ਹਾਰ ਸਵੀਕਾਰ ਕਰ ਲਈ ਹੈ।
Punjab News: ਹਰਜੀਤ ਬਾਜੇਖਾਨੇ ਨੂੰ ਕਬੱਡੀ ਵਿੱਚ ਚੋਟੀ ਦੀ ਟੱਕਰ ਦੇਣ ਵਾਲੇ ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਵਿੱਚ ਇੱਕ ਕਿਸਾਨ ਕਬੱਡੀ ਖਿਡਾਰੀ ਦੀ ਤੂੜੀ ਬਣਾਉਂਂਦੇ ਸਮੇਂ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਨਛੱਤਰ ਸਿੰਘ ਅਤੇ ਉਸਦਾ ਭਾਈ ਸ਼ੀਰਾ ਸਿੰਘ ਬੀਤੀ ਦੇਰ ਰਾਤ ਤੂੜੀ ਬਣਾ ਰਹੇ ਸਨ। ਇਸ ਦੌਰਾਨ ਜਦੋਂ ਉਹ ਖੇਤ ਵਿੱਚ ਲੱਗੀ ਕੰਡਿਆਲੀ ਤਾਰ ਅਤੇ ਮਸ਼ੀਨ ਨੂੰ ਪਾਸੇ ਕਰਨ ਲੱਗੇ ਤਾਂ ਉਹ ਤੂੜੀ ਵਾਲੀ ਮਸ਼ੀਨ ਅਤੇ ਕੰਡਿਆਲੀ ਤਾਰ ਦੀ ਚਪੇਟ ਵਿੱਚ ਆ ਗਏ।
ਪਿਛੋਕੜ
Punjab Breaking News Live 30 April 2024: PSEB ਯਾਨੀ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦਾ ਐਲਾਨ ਕਰਨ ਜਾ ਰਿਹਾ ਹੈ। ਜੋ ਸ਼ਾਮ 4 ਵਜੇ ਐਲਾਨੇ ਜਾਣਗੇ। ਸਭ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਦੇ ਨਾਮ ਜਨਤਕ ਕੀਤੇ ਜਾਣਗੇ ਫਿਰ ਅਗਲੇ ਬੁੱਧਵਾਰ ਨੂੰ ਵਿਦਿਆਰਥੀ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਨਤੀਜਾ ਦੇਖ ਸਕਣਗੇ।
ਅੱਜ ਦੂਜੀ ਵਾਰ ਮੁੱਖ ਮੰਤਰੀ ਭਗਵੰਤ ਨਾਲ ਕੇਜਰੀਵਾਲ ਨੂੰ ਮਿਲਣਗੇ
ਦਿੱਲੀ ਦੇ ਕਥਿਤ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਲਾਕਾਤ ਕਰਨਗੇ। ਬੀਤੇ ਦਿਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮੁਲਾਕਤ ਲਈ 30 ਅਪ੍ਰੈਲ ਦਾ ਦਿਨ ਦਿੱਤਾ ਸੀ। ਅੱਜ ਦੁਪਹਿਰ 12 ਵਜੇ ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚਣਗੇ। ਇਹ ਦੂਜੀ ਵਾਰ ਹੈ ਜਦੋ CM ਮਾਨ ਤੇ ਕੇਜਰੀਵਾਲ ਮੁਲਾਕਾਤ ਕਰਨ ਜਾ ਰਹੇ ਹਨ।
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ
Weather Update Today: ਦੇਸ਼ ਦੇ ਕੁਝ ਸੂਬਿਆਂ ਵਿੱਚ ਮੀਂਹ ਅਤੇ ਬਰਫਬਾਰੀ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਹਾਲਾਂਕਿ ਕਈ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ 30 ਅਪ੍ਰੈਲ ਨੂੰ ਪੱਛਮੀ ਬੰਗਾਲ, ਉੜੀਸਾ ਅਤੇ ਬਿਹਾਰ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ 1 ਮਈ ਤੱਕ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਮਈ ਨੂੰ ਦਿੱਲੀ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
- - - - - - - - - Advertisement - - - - - - - - -