Punjab Breaking News Live 30 August 2024: ਬਠਿੰਡਾ 'ਚ NIA ਦੀ ਰੇਡ, ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼
Punjab Breaking News Live 30 August 2024: ਬਠਿੰਡਾ 'ਚ NIA ਦੀ ਰੇਡ, ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼
LIVE
Background
Punjab Breaking News Live 30 August 2024: ਅੱਜ ਬਠਿੰਡਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਦਰ ਕੌਰ ਖਾਦੀ ਦੇ ਪਿੰਡ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਸਥਿਤ ਘਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹੇ। ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਉੱਥੇ ਧਰਨਾ ਦਿੱਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤੱਕ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
ਬਠਿੰਡਾ 'ਚ NIA ਦੀ ਰੇਡ, BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੇ ਘਰ ਪਹੁੰਚੀ ਟੀਮ, ਵਿਰੋਧ 'ਚ ਕਿਸਾਨਾਂ ਨੇ ਲਾਇਆ ਜਾਮ
Ludhiana News: ਲੁਧਿਆਣਾ ਦੇ ਹਲਵਾਰਾ ਏਅਰਪੋਰਟ 'ਤੇ ਛੇਤੀ ਹੀ ਹਵਾਈ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ, ਜੋ ਸਮੁੱਚੇ ਮਾਲਵਾ ਖੇਤਰ ਦੀਆਂ ਯਾਤਰਾ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (CICU) ਦੇ ਅਹਾਤੇ ਵਿੱਚ ਹੋਈ ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਚੈਂਬਰ ਦੇ ਪ੍ਰਧਾਨ ਉਪਕਾਰ ਸਿੰਘ ਤੋਂ ਇਲਾਵਾ ਏਅਰ ਇੰਡੀਆ ਦੀ ਟੀਮ ਵਿੱਚ ਮਨੀਸ਼ ਪੁਰੀ (ਸੇਲਜ਼ ਹੈੱਡ ਇੰਡੀਆ), ਕਾਰਤਿਕੇਯ ਭੱਟ (AVP. Network Planning) ਅਤੇ ਗੌਰਵ ਖੰਨਾ (ਟੈਰੀਟਰੀ ਮੈਨੇਜਰ) ਸ਼ਾਮਲ ਸਨ, ਜਿਨ੍ਹਾਂ ਨੇ ਲੁਧਿਆਣਾ ਦੀ ਮਾਰਕੀਟ ਸੰਭਾਵਨਾ ਦਾ ਮੁਲਾਂਕਣ ਕੀਤਾ।
ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ
Weather News: ਮਾਨਸੂਨ ਐਕਟਿਵ ਹੋਣ ਕਰਕੇ ਚੰਡੀਗੜ੍ਹ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਡਿਗਰੀ ਦਰਜ ਕੀਤਾ ਗਿਆ। ਜਿਸ ਕਾਰਨ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਅੱਜ ਅਤੇ ਸ਼ੁੱਕਰਵਾਰ ਨੂੰ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ।
Weather News: ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਰਹੇਗੀ ਬੱਦਲਵਾਈ, ਅਗਲੇ ਦਿਨਾਂ ਤੱਕ ਇਦਾਂ ਦਾ ਰਹੇਗਾ ਮੌਸਮ
Punjab News: ਬਾਦਲ ਤਨਖ਼ਾਹੀਆਂ ਕਰਾਰ ਤਾਂ ਹੁਣ ਕੀ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੂਪਰੇਖਾ ? ਪੰਥਕ ਧਿਰ ਦੇ ਸਿਆਸਤ ਚੋਂ ਮਨਫ਼ੀ ਹੋਣ ਪਿੱਛੇ ਕੀ ਰਹੀਆਂ ਗ਼ਲਤੀਆਂ
Punjab Politics: ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ Sukhbir Badal ਤਨਖਾਹੀਆ ਕਰਾਰ
Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀ ਵੀ ਆਪਣਾ ਸਪੱਸ਼ਟੀਕਰਨ ਦੇਣ।"
Punjab Weather: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Punjab Weather News: ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ। ਪੂਰੇ ਸੂਬੇ 'ਚ ਅਗਸਤ ਮਹੀਨੇ 'ਚ ਹੋਈ ਬਾਰਿਸ਼ ਤੋਂ ਬਾਅਦ ਦੋ ਮਹੀਨਿਆਂ ਦੇ ਮਾਨਸੂਨ ਦੇ ਅੰਕੜਿਆਂ 'ਚ ਮਾਮੂਲੀ ਸੁਧਾਰ ਹੋਇਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸਤੰਬਰ ਵਿੱਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ। ਕੱਲ੍ਹ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ 20 ਮਿਲੀਮੀਟਰ, SBS ਨਗਰ ਵਿੱਚ 23.6 ਮਿਲੀਮੀਟਰ, ਬਰਨਾਲਾ ਵਿੱਚ 11 ਮਿਲੀਮੀਟਰ, ਲੁਧਿਆਣਾ ਵਿੱਚ 5 ਮਿਲੀਮੀਟਰ, ਪਟਿਆਲਾ ਵਿੱਚ 4 ਮਿਲੀਮੀਟਰ, ਮੋਗਾ ਵਿੱਚ 19 ਮਿਲੀਮੀਟਰ ਅਤੇ ਸੰਗਰੂਰ ਵਿੱਚ 10 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।