Punjab Breaking News Live 30 July 2024: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ
Punjab Breaking News Live 30 July 2024: AAP ਆਗੂਆਂ ਸਣੇ ਸਾਰੇ ਸਮਰਥਕ ਮੁਹਾਲੀ 'ਚ ਕਰਨਗੇ ਰੋਸ ਪ੍ਰਦਰਸ਼ਨ, ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ
22 ਜੁਲਾਈ ਨੂੰ ਸੰਸਦ 'ਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ 'ਚ ਸਰਕਾਰ ਨੇ ਕਿਹਾ ਸੀ ਕਿ ਚੰਗੇ ਵਿਕਾਸ ਲਈ ਦੇਸ਼ ਨੂੰ ਗੈਰ-ਖੇਤੀ ਖੇਤਰ 'ਚ ਹਰ ਸਾਲ 78 ਲੱਖ ਨੌਕਰੀਆਂ ਦੀ ਲੋੜ ਹੈ। ਪਰ, ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐਫਓ) ਦੇ ਤਾਜ਼ਾ ਤਨਖਾਹ ਅੰਕੜੇ ਦਰਸਾਉਂਦੇ ਹਨ ਕਿ ਵਿੱਤੀ ਸਾਲ 2023-24 ਵਿੱਚ, ਪਿਛਲੇ ਸਾਲ ਦੇ ਮੁਕਾਬਲੇ ਨਿੱਜੀ ਖੇਤਰ ਵਿੱਚ 7 ਲੱਖ ਨੌਕਰੀਆਂ ਘਟੀਆਂ ਹਨ।
ਪਿਛਲੇ 5 ਸਾਲਾਂ ਵਿੱਚ ਨੌਕਰੀਆਂ ਵਿੱਚ ਇਹ ਸਭ ਤੋਂ ਵੱਡੀ ਗਿਰਾਵਟ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ ਅਤੇ ਹਰਿਆਣਾ ਅਜਿਹੇ ਸੂਬੇ ਹਨ ਜੋ ਜ਼ਿਆਦਾ ਨੌਕਰੀਆਂ ਦਿੰਦੇ ਹਨ ਪਰ ਇੱਥੇ ਵੀ ਨੌਕਰੀਆਂ ਘੱਟ ਗਈਆਂ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 5.84 ਲੱਖ ਨੌਕਰੀਆਂ ਘਟੀਆਂ ਹਨ। ਪੰਜਾਬ ਵਿੱਚ 7 ਹਜ਼ਾਰ ਨੌਕਰੀਆਂ ਘਟੀਆਂ ਹਨ।
ਹਰਿਆਣਾ ਵਿੱਚ 1.11 ਲੱਖ ਭਾਵ 9 ਫੀਸਦੀ ਪ੍ਰਾਈਵੇਟ ਨੌਕਰੀਆਂ ਘਟੀਆਂ ਹਨ। ਪੰਜਾਬ ਵਿੱਚ 2022-23 ਵਿੱਚ 1.46 ਲੱਖ ਲੋਕ ਪ੍ਰਾਈਵੇਟ ਨੌਕਰੀਆਂ ਵਿੱਚ ਸਨ। 2023-24 ਵਿੱਚ ਇਹ 1.39 ਹੋ ਗਿਆ। ਜਿੱਥੇ ਕੋਵਿਡ ਤੋਂ ਬਾਅਦ ਫਰੈਸ਼ਰਾਂ ਦੀਆਂ ਨੌਕਰੀਆਂ ਵਧ ਰਹੀਆਂ ਸਨ, ਹੁਣ ਉਹ ਘਟਣ ਲੱਗੀਆਂ ਹਨ। 2022-23 ਵਿੱਚ ਫਰੈਸ਼ਰਾਂ ਨੂੰ 1.14 ਕਰੋੜ ਨੌਕਰੀਆਂ ਦਿੱਤੀਆਂ ਗਈਆਂ।
ਇਹ ਸੰਖਿਆ 2023-24 ਵਿੱਚ ਘਟ ਕੇ 1.09 ਕਰੋੜ ਰਹਿ ਜਾਵੇਗੀ। ਨੌਕਰੀ ਦੇ ਮੌਕੇ ਘਟਣਾ ਚਿੰਤਾ ਦਾ ਵਿਸ਼ਾ ਹੈ। ਹਰ ਸਾਲ ਦੇਸ਼ ਵਿੱਚ ਲਗਭਗ 1.5 ਕਰੋੜ ਗ੍ਰੈਜੂਏਟ ਪੈਦਾ ਹੋ ਰਹੇ ਹਨ। ਇਨ੍ਹਾਂ ਵਿੱਚ 20 ਲੱਖ ਸਾਲਾਨਾ ਦਾ ਵਾਧਾ ਹੋ ਰਿਹਾ ਹੈ। ਤਨਖਾਹ ਦੇ ਅੰਕੜਿਆਂ ਦੇ ਅਨੁਸਾਰ, ਵਿੱਤੀ ਸਾਲ 2023-24 ਵਿੱਚ ਨੌਕਰੀਆਂ ਤੋਂ ਹਟਾਏ ਜਾਣ ਜਾਂ ਸਵੈ-ਇੱਛਾ ਨਾਲ ਨੌਕਰੀ ਛੱਡਣ ਵਾਲੇ ਲੋਕਾਂ ਦੀ ਗਿਣਤੀ ਵਿੱਚ 12.63% ਦਾ ਵਾਧਾ ਹੋਇਆ ਹੈ।
Pardeep Kaler Allegation: ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਇੱਕ ਮਹੀਨਾ ਪਹਿਲਾਂ ਸਤੰਬਰ 2015 'ਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਸੀ। ਜਿਸ ਦਾ ਮੁੱਦਾ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਉੱਠ ਗਿਆ ਹੈ। ਅਕਾਲੀ ਦਲ ਦੇ ਬਾਗੀ ਧੜੇ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਖਬੀਰ ਬਾਦਲ ਦੀ ਸ਼ਿਕਾਇਤ ਵੀ ਕੀਤੀ ਸੀ। ਹਲਾਂਕਿ ਇਸ ਮੁੱਦੇ ਤੋਂ ਬਾਅਦ ਬਾਦਲ ਦੀਆਂ ਮੁਸ਼ਕਲਾਂ ਘਟੀਆਂ ਨਹੀਂ ਸਗੋਂ ਹੋਰ ਵੱਧ ਗਈਆਂ ਹਨ। ਕਿਉਂਕਿ ਬੇਅਦਬੀ ਕੇਸ ਦੇ ਸਰਕਾਰੀ ਗਵਾਹ ਬਣੇ ਡੇਰੇ ਦੇ ਸਾਬਕਾ ਪ੍ਰੇਮੀ ਪ੍ਰਦੀਪ ਕਲੇਰ ਨੇ ਵੱਡੇ ਖੁਲਾਸੇ ਕਰ ਦਿੱਤੀ ਹੈ। ਪ੍ਰਦੀਪ ਕਲੇਰ ਨੇ ਸੀਨੀਅਰ ਪੱਤਰਕਾਰ ਰਿਤੇਸ਼ ਲੱਖੀ ਨੂੰ ਦਿੱਤੇ ਇੰਟਰਵੀਊ ਵਿੱਚ ਉਹ ਸਾਰੀ ਜਾਣਕਾਰੀ ਦਿੱਤੀ ਹੈ ਜਦੋਂ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ ਅਤੇ ਇਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਕੀ ਰੋਲ ਰਿਹਾ। ਅਗਲੀ ਸਾਰੀ ਖ਼ਬਰ ਰਿਤੇਸ਼ ਲੱਖੀ ਨੂੰ ਦਿੱਤੇ ਇੰਟਰਵੀਊ ਦਾ ਵਿਸ਼ਲੇਸ਼ਣ ਹੋਵੇਗਾ ਤਾਂ ਜੋ ਤੁਹਾਨੂੰ ਅਸੀਂ ਸਮਝਾ ਸਕੀਏ ਕਿ ਪ੍ਰਦੀਪ ਕਲੇਰ ਨੇ ਕੀ ਕੀ ਦਾਅਵੇ ਕੀਤੇ ਹਨ। ਪ੍ਰਦੀਪ ਕਲੇਰ ਦੇ ਦਾਅਵਿਆਂ ਦੀ ਏਬੀਪੀ ਸਾਂਝਾ ਪੁਸ਼ਟੀ ਨਹੀਂ ਕਰਦਾ।
ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਲਗਭਗ 51 ਪਿੰਡਾਂ/ਢਾਣੀਆਂ ਲਈ 4 ਕਰੋੜ 93 ਲੱਖ 44 ਹਜ਼ਾਰ 500 ਰੁਪਏ ਭੇਜੇ ਗਏ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਪਿੰਡ ਗੁੱਦੜ ਭੈਣੀ, ਰਾਮ ਸਿੰਘ ਭੈਣੀ ਅਤੇ ਵੱਲੇ ਸ਼ਾਹ ਹਿਠਾੜ ਦੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਵਾਲੇ ਲੋਕਾਂ ਨੂੰ 87 ਲੱਖ 66 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਹਰ ਮੁਸ਼ਕਲ ਦੀ ਘੜੀ ਵਿੱਚ ਨਾਲ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਰਹੀ
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ 11 ਜੁਲਾਈ ਨੂੰ ਇੱਕ ਸਾਥੀ ਸਮੇਤ ਆਈਸ ਡਰੱਗਜ਼ ਨਾੜ ਫੜਿਆ ਸੀ। ਜ਼ਾਮਨਤ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਹੈਪੀ ਸੋਮਵਾਰ ਦੇਰ ਸ਼ਾਮ ਪਟਿਆਲਾ ਜੇਲ ਤੋਂ ਬਾਹਰ ਆ ਗਿਆ ਸੀ। ਹਰਪ੍ਰੀਤ ਸਿੰਘ ਹੈਪੀ ਦੀ ਰਿਹਾਈ ਇੱਕ ਗੁਪਤ ਤਰੀਕੇ ਨਾਲ ਕੀਤੀ ਗਈ। ਇਸ ਬਾਰੇ ਨਾ ਤਾਂ ਮੀਡੀਆ ਨੂੰ ਪਤਾ ਲੱਗਣ ਦਿੱਤਾ ਤੇ ਨਾ ਹੀ ਕਿਸੇ ਤੀਸਰੇ ਬੰਦੇ ਨੂੰ ਇਹ ਜਾਣਕਾਰੀ ਮਿਲ ਸਕਦੀ ਕਿ ਬੀਤੀ ਦੇਰ ਸ਼ਾਮ ਹਰਪ੍ਰੀਤ ਸਿੰਘ ਹੈਪੀ ਨੂੰ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਤੋਂ ਬਾਅਦ ਹਰਪ੍ਰੀਤ ਸਿੰਘ ਹੈਪੀ ਦੇ ਕੁੱਝ ਦੋਸਤ ਉਸ ਨੂੰ ਪੈਦਲ ਜੇਲ੍ਹ ਤੋਂ ਬਾਹਰ ਲੈ ਕੇ ਆਏ ਅਤੇ ਕਾਰ ਵਿਚ ਬੈਠਾ ਕੇ ਆਪਣੇ ਨਾਲ ਲੈ ਗਏ। 25 ਜੁਲਾਈ ਨੂੰ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਫਿਲੌਰ ਪੁਲਸ ਨੇ 11 ਜੁਲਾਈ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਿੰਘ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕਰਕੇ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਸੀ।
ਪਿਛੋਕੜ
Punjab Breaking News Live 30 July 2024: ਦਿੱਲੀ ਸ਼ਰਾਬ ਘੁਟਾਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਤੋਂ ਲੈ ਕੇ ਦਿੱਲੀ ਤੱਕ ‘ਆਪ’ ਆਗੂ ਤੇ ਸਮਰਥਕ ਰੋਸ ਪ੍ਰਦਰਸ਼ਨ ਕਰਨਗੇ। ਮੁਹਾਲੀ ਵਿੱਚ ‘ਆਪ’ ਪੰਜਾਬ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਵਰਕਰ, ਵਿਧਾਇਕ ਅਤੇ ਇੱਥੋਂ ਤੱਕ ਕਿ ਮੰਤਰੀ ਵੀ ਸ਼ਾਮਲ ਹੋਣਗੇ।
ਇਸ ਦੌਰਾਨ ਉਹ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਵੇਰੇ 11:30 ਵਜੇ ਗੁਰਦੁਆਰਾ ਅੰਬ ਸਾਹਿਬ, ਫੇਜ਼-8, ਮੁਹਾਲੀ ਤੋਂ ਸ਼ੁਰੂ ਹੋਵੇਗਾ। ਪ੍ਰਦਰਸ਼ਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।
Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ।
ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Weather Update: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Punjab NRI Family Loot Case: ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਾਜ਼ਿਲਕਾ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਕਤ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ਤੇ ਦਬਾਅ ਬਣਾਇਆ ਜਾ ਕਿ ਦਿੱਲੀ ਅਤੇ ਪੰਜਾਬ ਵਿੱਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਦਿੱਲੀ ਏਅਰਪੋਰਟ ਤੋਂ ਪੰਜਾਬ ਆਉਂਦੇ ਸਮੇਂ NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ
- - - - - - - - - Advertisement - - - - - - - - -