Punjab Breaking News Live 30 May: ਅੱਜ ਚੋਣ ਪ੍ਰਚਾਰ 'ਤੇ ਲੱਗਣਗੀਆਂ ਬ੍ਰੇਕਾਂ, ਅੱਜ PM ਮੋਦੀ ਦੀ ਆਖਰੀ ਰੈਲੀ, ਪੰਜਾਬ 'ਚ ਕਰਨ ਆ ਰਹੇ ਪ੍ਰਚਾਰ, ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ
Punjab Breaking News Live 30 May: ਅੱਜ ਚੋਣ ਪ੍ਰਚਾਰ 'ਤੇ ਲੱਗਣਗੀਆਂ ਬ੍ਰੇਕਾਂ, ਅੱਜ PM ਮੋਦੀ ਦੀ ਆਖਰੀ ਰੈਲੀ, ਪੰਜਾਬ 'ਚ ਕਰਨ ਆ ਰਹੇ ਪ੍ਰਚਾਰ, ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ
Punjab Politics: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਹ ਫਤਿਹ ਰੈਲੀ ਹੁਸ਼ਿਆਰਪੁਰ 'ਚ ਹੋ ਰਹੀ ਹੈ। ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ। ਮੋਦੀ ਨੇ ਕਿਹਾ- ਇੰਡੀ ਗਠਜੋੜ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਵੰਡ ਵੇਲੇ ਕਾਂਗਰਸੀ ਲੋਕ ਕਰਤਾਰਪੁਰ ਸਾਹਿਬ 'ਤੇ ਆਪਣਾ ਹੱਕ ਨਹੀਂ ਜਤਾ ਸਕੇ। ਵੋਟ ਬੈਂਕ ਕਾਰਨ ਰਾਮ ਮੰਦਰ ਦਾ ਵਿਰੋਧ ਕਰਦੇ ਰਹੇ। ਅੱਜ ਕੱਲ੍ਹ ਅਸੀਂ ਸੰਵਿਧਾਨ ਦੀ ਰਾਖੀ ਦੀ ਗੱਲ ਕਰਦੇ ਹਾਂ। ਇਹ ਉਹ ਲੋਕ ਹਨ ਜਿਨ੍ਹਾਂ ਨੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਇਆ ਹੈ। 1984 ਵਿੱਚ ਸਿੱਖਾਂ ਦਾ ਕਤਲੇਆਮ ਹੋਇਆ। ਮੋਦੀ ਰਾਖਵਾਂਕਰਨ ਖਤਮ ਨਹੀਂ ਹੋਣ ਦੇਵੇਗਾ। ਰਾਖਵੇਂਕਰਨ ਸਬੰਧੀ ਉਨ੍ਹਾਂ ਦੇ ਇਰਾਦੇ ਖ਼ਤਰਨਾਕ ਹਨ। ਉਹ SC, ST ਅਤੇ OBC ਤੋਂ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਗੇ।
Punjab News: ਲੋਕ ਸਭਾ ਚੋਣਾਂ ਦੇ ਨਾਲ ਹੀ ਗਰਮੀ ਦਾ ਕਹਿਰ ਵੀ ਜਾਰੀ ਹੈ। ਇਸ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਨੂੰ ਔਖਾ ਹੋਣਾ ਪੈ ਰਿਹਾ ਹੈ, ਉੱਥੇ ਹੀ ਚੋਣਾਂ ਵਿੱਚ ਡਿਉਟੀਆਂ ਦੇ ਰਹੇ ਮੁਲਾਜ਼ਮਾਂ ਨੂੰ ਦਿੱਕਤਾਂ ਆ ਰਹੀਆਂ ਹਨ। ਗਰਮੀ ਦੇ ਕਹਿਰ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਅਫਸਰ ਨੂੰ ਹਾਰਟ ਅਟੈਕ ਹੋ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।
Shambhu Kisan Protest: ਕਿਸਾਨ ਅੰਦੋਲਨ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਕਿਹਾ ਗਿਆ ਕਿ ਸ਼ੰਭੂ ਸਰਹੱਦ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਹੈ। ਇਸ 'ਤੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਇਹ ਕਦੋਂ ਬੰਦ ਹੋਇਆ ਅਤੇ ਇਹ ਸਥਿਤੀ ਕਦੋਂ ਤੱਕ ਜਾਰੀ ਰਹੇਗੀ। ਮਾਮਲੇ ਦੀ ਸੁਣਵਾਈ 10 ਜੁਲਾਈ ਨੂੰ ਤੈਅ ਕੀਤੀ ਗਈ ਹੈ। ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਕਰ ਰਹੀ ਕਮੇਟੀ ਨੇ ਹਾਈ ਕੋਰਟ ਨੂੰ ਅੰਤਰਿਮ ਰਿਪੋਰਟ ਦਿੱਤੀ ਸੀ ਕਿ ਸ਼ੁਭਕਰਨ ਦੀ ਮੌਤ ਹਰਿਆਣਾ ਦੀ ਸਰਹੱਦ ਵਿੱਚ ਹੋਈ ਸੀ।
LS Election 2024: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਨਕੋਦਰ ਵਿੱਚ ਟ੍ਰੈਕਟਰ 'ਤੇ ਚੜ੍ਹ ਕੇ ਚੋਣ ਜਲਸੇ ਵਿੱਚ ਪੁੱਜੇ। ਇਸ ਦੌਰਾਨ ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਦਾਹੀਆ ਵੀ ਉਨਾਂ ਦੇ ਨਾਲ ਸਨ। ਇਸ ਮੋਕੇ ਤੇ ਵੱਖ ਵੱਖ ਪਿੰਡਾਂ ਵਿੱਚ ਹੋਏ ਚੋਣ ਜਲਸਿਆਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਲਈ ਹਮੇਸ਼ਾ ਕਿਸਾਨਾ ਦੇ ਨਾਲ ਖੜੇ ਰਹੇ ਹਨ ਤੇ ਅੱਗੋਂ ਵੀ ਹਮੇਸ਼ਾ ਕਿਸਾਨਾ ਦੇ ਹੱਕ ਵਿੱਚ ਖੜੇ ਰਹਿਣਗੇ।
Weather Update: ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਉੱਥੇ ਹੀ ਪਾਰਾ 46 ਡਿਗਰੀ ਤੋਂ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 26.5 ਡਿਗਰੀ ਰਿਹਾ। ਉੱਥੇ ਹੀ ਲਗਭਗ 1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ 1 ਜੂਨ ਲਈ ਯੈਲੋ ਅਲਰਟ ਹੈ।
Amritpal Singh Campaign Khadoor Sahib: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬਿਨਾਂ ਮਨਜ਼ੂਰੀ ਤੋਂ ਲਾਊਡ ਸਪੀਕਰ ਲਗਾਉਣ ਦੇ ਦੋਸ਼ 'ਚ ਥਾਣਾ ਖਾਲੜਾ ਦੀ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਦੇ ਇੰਚਾਰਜ ਵਿਨੋਦ ਸ਼ਰਮਾ ਨੇ ਦੱਸਿਆ ਕਿ ਪਿੰਡ ਨਾਰਲੀ, ਅਮੀਸ਼ਾਹ, ਦਲ, ਵਣ ਤਾਰਾ ਸਿੰਘ, ਮਾੜੀਮੇਘਾ ਅਤੇ ਦਲੇਰੀ ਵਿੱਚ ਵਰਕਰਾਂ ਵੱਲੋਂ ਬਿਨਾਂ ਆਗਿਆ ਲਏ ਲਾਊਡ ਸਪੀਕਰ ਲਗਾ ਕੇ ਅੰਮ੍ਰਿਤਪਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਵੇਗੀ।
ਪਿਛੋਕੜ
Punjab Breaking News Live 30 May: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ 'ਤੇ ਅੱਜ ਬ੍ਰੇਕ ਲੱਗਣ ਜਾ ਰਹੀ ਹੈ। ਚੋਣ ਪ੍ਰਚਾਰ ਅੱਜਖ਼ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਖਤਮ ਹੋਣ ਤੱਕ ਲਾਊਡ ਸਪੀਕਰ, ਰੈਲੀਆਂ ਅਤੇ ਜਲੂਸ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ।
ਅੱਜ PM ਮੋਦੀ ਦੀ ਆਖਰੀ ਰੈਲੀ, ਪੰਜਾਬ 'ਚ ਕਰਨ ਆ ਰਹੇ ਪ੍ਰਚਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਰੈਲੀ ਵਿੱਚ ਸ਼ਾਮਲ ਹੋਣ ਲਈ ਅੱਜ ਵੀਰਵਾਰ ਨੂੰ ਸਵੇਰੇ 10 ਵਜੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਪਹੁੰਚਣਗੇ। ਇਸ ਕਾਰਨ ਬੁੱਧਵਾਰ ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਸਾਰੇ ਕਿਸਾਨ ਸਮੂਹਾਂ ਨੇ ਵੀ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ ਕੀਤਾ ਹੈ। ਅਜਿਹੇ 'ਚ ਕਿਸਾਨ ਸੰਗਠਨਾਂ ਦੇ ਲੋਕ ਪੀਐੱਮ ਮੋਦੀ ਦਾ ਵਿਰੋਧ ਨਾ ਕਰ ਸਕਣ, ਇਸ ਲਈ ਪੁਲਸ ਨੇ ਵੱਡੇ ਕਿਸਾਨ ਨੇਤਾਵਾਂ ਨੂੰ ਨਜ਼ਰਬੰਦ ਕਰਨ ਦੀ ਗੁਪਤ ਤਿਆਰੀ ਕਰ ਲਈ ਹੈ। ਬੀਜੇਪੀ ਨੇਤਾਵਾਂ ਦੀ ਮੰਨੀਏ ਤਾਂ ਪੀਐਮ ਮੋਦੀ ਦਾ ਹੈਲੀਕਾਪਟਰ ਸਵੇਰੇ 10 ਵਜੇ ਬਡੇ ਹਨੂੰਮਾਨਜੀ ਮੰਦਰ ਦੇ ਪਿੱਛੇ ਦੁਸਹਿਰਾ ਗਰਾਊਂਡ 'ਚ ਸਟੇਜ 'ਤੇ ਪਹੁੰਚ ਜਾਵੇਗਾ।
ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ
Chandigarh PGI OPD Closed: ਚੰਡੀਗੜ੍ਹ ਪੀਜੀਆਈ ਨੇ ਲੋਕ ਸਭਾ ਚੋਣਾਂ ਕਰਕੇ 1 ਜੂਨ ਨੂੰ ਓਪੀਡੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਰੁਟੀਨ ਦੇ ਕੰਮਕਾਜ ਵੀ ਬੰਦ ਰਹਿਣਗੇ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਐਮਰਜੈਂਸੀ ਸੇਵਾਵਾਂ ਅਤੇ ਟਰੌਮਾ ਸੇਵਾਵਾਂ ਜਾਰੀ ਰਹਿਣਗੀਆਂ। ਇਹ ਫੈਸਲਾ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ।
OPD Closed: 1 ਜੂਨ ਨੂੰ ਪੀਜੀਆਈ ਦੀ ਓਪੀਡੀ ਰਹੇਗੀ ਬੰਦ, ਰੂਟੀਨ 'ਚ ਆਪਰੇਸ਼ਨ ਵੀ ਨਹੀਂ ਹੋਣਗੇ
- - - - - - - - - Advertisement - - - - - - - - -