Punjab Breaking News Live 4 August: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ, ਸਹੁਰੇ ਨੇ ਜਵਾਈ ਦਾ ਕੀਤਾ ਕਤਲ, ਮੰਦਿਰ ਦੀ ਪਾਰਕਿੰਗ ਦੇ ਬਾਹਰ ਨੌਜਵਾਨ ਨੇ ਕੀਤਾ ਹੰਗਾਮਾ
Punjab Breaking News Live 4 August: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ, ਸਹੁਰੇ ਨੇ ਜਵਾਈ ਦਾ ਕੀਤਾ ਕਤਲ, ਮੰਦਿਰ ਦੀ ਪਾਰਕਿੰਗ ਦੇ ਬਾਹਰ ਨੌਜਵਾਨ ਨੇ ਕੀਤਾ ਹੰਗਾਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ।
ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
Sri Muktsar Sahib: ਹਲਕਾ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਕਰੀਬ 10 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੇਕੇ ਪਰਿਵਾਰ ਵਾਲਿਆਂ ਨੇ ਸਹੁਰੇ 'ਤੇ ਮਾਰਨ ਦਾ ਦੋਸ਼ ਲਾਇਆ ਹੈ। ਪੁਲਿਸ ਚੋਕੀ ਪੰਨੀ ਵਾਲਾ ਵਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਰਾਜਸਥਾਨ ਦੇ ਪਿੰਡ ਦੀ ਲੜਕੀ ਰਮਨਦੀਪ ਕੌਰ ਦੀ ਹਲਕਾ ਲੰਬੀ ਦੇ ਪਿੰਡ ਰਾਣੀ ਵਾਲਾ ਦੇ ਗੁਰਤੇਜ ਸਿੰਘ ਨਾਲ ਕਰੀਬ 10 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਇਸ ਦੀ ਅੱਜ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ ਹੈ। ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਆਰੋਪ ਹੈ ਕੇ ਉਨ੍ਹਾਂ ਦੀ ਲੜਕੀ ਨੂੰ ਮਾਰਿਆ ਗਿਆ ਹੈ।
ਪਿਛੋਕੜ
Punjab Breaking News Live 4 August: ਪੰਜਾਬ 'ਚ ਸ਼ਨੀਵਾਰ ਨੂੰ ਕਾਫੀ ਗਰਮੀ ਰਹੀ। ਪਰ ਸ਼ਾਮ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ। ਪੰਜਾਬ 'ਚ ਅੱਜ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Weather Update: ਪੰਜਾਬ ਦੇ 3 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪਵੇਗਾ ਭਾਰੀਂ ਮੀਂਹ, ਜਾਣੋ ਮੌਸਮ ਦਾ ਹਾਲ
Crime News: ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮਾਲ ਸੇਵਾ (IRS) ਦੇ ਅਧਿਕਾਰੀ ਆਪਣੀ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਵਿੱਚ ਪੁੱਜੇ ਸਨ। ਪੁਲਿਸ ਨੇ ਦੋਸ਼ੀ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਅਧਿਕਾਰੀ ਸੀ। ਉਸ ਦਾ ਵਿਆਹ ਕੁਝ ਸਾਲ ਪਹਿਲਾਂ ਡਾਕਟਰ ਅਮਿਤੋਜ ਕੌਰ ਨਾਲ ਹੋਇਆ ਸੀ। ਇਸ ਸਮੇਂ ਅਮਿਤੋਜ ਕੌਰ ਕੈਨੇਡਾ ਵਿੱਚ ਰਹਿ ਰਹੀ ਹੈ।
Ludhiana News: ਲੁਧਿਆਣਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਸ੍ਰੀ ਦੰਦੀ ਸਵਾਮੀ ਮੰਦਰ ਦੀ ਪਾਰਕਿੰਗ ਦੇ ਬਾਹਰ ਹੰਗਾਮਾ ਕਰ ਦਿੱਤਾ। ਹੰਗਾਮਾ ਕਰਨ ਵਾਲਾ ਨੌਜਵਾਨ ਪਾਰਕਿੰਗ ਵਾਲੀ ਥਾਂ ਦਾ ਗੁਆਂਢੀ ਹੈ। ਨੌਜਵਾਨ ਨੇ ਆਪਣੀ ਕਾਰ ਪਾਰਕਿੰਗ ਦੇ ਮੇਨ ਗੇਟ ਦੇ ਬਾਹਰ ਖੜ੍ਹੀ ਕੀਤੀ ਸੀ। ਪਾਰਕਿੰਗ 'ਤੇ ਡਿਊਟੀ ਦੇ ਰਹੇ ਬਜ਼ੁਰਗ ਸੇਵਾਦਾਰ ਨੇ ਉਸ ਨੂੰ ਕਾਰ ਨੂੰ ਕਿਸੇ ਹੋਰ ਥਾਂ 'ਤੇ ਪਾਰਕ ਕਰਨ ਲਈ ਕਿਹਾ ਕਿਉਂਕਿ ਉੱਥੇ ਟਰੈਫਿਕ ਜਾਮ ਸੀ। ਗੁੱਸੇ 'ਚ ਆਏ ਨੌਜਵਾਨ ਨੇ ਪਾਰਕਿੰਗ ਅਟੈਂਡੈਂਟ ਦੇ ਮੂੰਹ 'ਤੇ ਇੱਟ ਮਾਰ ਕੇ ਉਸ ਦਾ ਬੁੱਲ੍ਹ ਤੋੜ ਦਿੱਤਾ।
- - - - - - - - - Advertisement - - - - - - - - -