ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Punjab Breaking News LIVE: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਸਰਕਾਰ ਨੇ ਜਾਰੀ ਕੀਤੇ ਅੰਕੜੇ, ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!

Punjab Breaking: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਸਰਕਾਰ ਨੇ ਜਾਰੀ ਕੀਤੇ ਅੰਕੜੇ, ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!, BJPਲੀਡਰਾਂ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ ਦੋ ਲੱਖ ਰੁਪਏ, ਕੇਸ ਦਰਜ

LIVE

Key Events
Punjab Breaking News LIVE: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਸਰਕਾਰ ਨੇ ਜਾਰੀ ਕੀਤੇ ਅੰਕੜੇ, ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!

Background

Punjab Breaking News LIVE, 27 October, 2023: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਕਮੀ ਆਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 15 ਸਤੰਬਰ ਤੋਂ 24 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 2,306 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,617 ਮਾਮਲੇ ਦਰਜ ਕੀਤੇ ਗਏ ਸਨ।

 ਇਸ ਸਾਲ ਆਈ 53 ਫੀਸਦੀ ਦੀ ਕਮੀ 

 ਉਨ੍ਹਾਂ ਦੱਸਿਆ ਕਿ ਸਾਲ 2020 ਅਤੇ 21 ਵਿੱਚ ਪਰਾਲੀ ਸਾੜਨ ਦੇ ਕ੍ਰਮਵਾਰ 14,805 ਅਤੇ 6058 ਮਾਮਲੇ ਦਰਜ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਕੇਸਾਂ ਦੀ ਗਿਣਤੀ 2022 ਵਿੱਚ 5798 ਕੇਸਾਂ ਤੋਂ ਘਟ ਕੇ 2023 ਵਿੱਚ 2704 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 25 ਅਕਤੂਬਰ ਤੱਕ  ਜਿੰਨੀ ਪਾਰਲੀ ਸਾੜੀ ਗਈ ਸੀ, ਉਸ ਦੇ ਮੁਕਾਬਲੇ ਇਸ ਸਾਲ 25 ਅਕਤੂਬਰ ਤੱਕ 53 ਫੀਸਦੀ ਦੀ ਕਮੀ ਆਈ ਹੈ। Stubble Burning: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਅੰਕੜੇ

ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!

ਪੰਜਾਬ ਵਿੱਚ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਗਿਆ ਹੈ। ਹੁਣ ਪੁਲਿਸ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ-ਵੇਚ ਬਣਾਈ ਜਾਇਦਾਦ ਜ਼ਬਤ ਕਰਨ ਲੱਗੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਦੀਆਂ ਨੀਂਦਰਾਂ ਉੱਡ ਗਈਆਂ ਹਨ। ਦੂਜੇ ਪਾਸੇ ਲੋਕ ਇਸ ਕਾਰਵਾਈ ਦੀ ਸਵਾਗਤ ਕਰ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚ 10 ਨਸ਼ਾ ਤਸਕਰਾਂ ਦੀ 6.92 ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਨ੍ਹਾਂ ਤਸਕਰਾਂ ’ਚੋਂ ਇੱਕ ਤਰਨ ਤਾਰਨ ਜਦਕਿ ਬਾਕੀ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਕੁਝ ਨਸ਼ਾ ਤਸਕਰ ਜੇਲ੍ਹ ਵਿੱਚ ਬੰਦ ਹਨ ਜਦਕਿ ਕੁਝ ਜ਼ਮਾਨਤ ’ਤੇ ਬਾਹਰ ਹਨ। ਇਨ੍ਹਾਂ ਨੂੰ ਪੁਲਿਸ ਨੇ ਵੱਖ-ਵੱਖ ਸਮੇਂ ’ਤੇ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ।  Amritsar News: ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ! ਹੁਣ ਨਸ਼ਾ ਤਸਕਰ ਹੋਣ ਲੱਗੇ ਬਰਬਾਦ

 ਬੀਜੇਪੀ ਲੀਡਰਾਂ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ ਦੋ ਲੱਖ ਰੁਪਏ

ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿੱਲੀ ਦਫ਼ਤਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਦੋ ਲੱਖ ਦੀ ਮਾਰਨ ਦੇ ਦੋਸ਼ ਹੇਠ ਸੰਗਰੂਰ ਜ਼ਿਲ੍ਹੇ ਦੇ ਕਸਬੇ ਸ਼ੇਰਪੁਰ ਦੀ ਪੁਲਿਸ ਨੇ ਦੋ ਭਾਜਪਾ ਆਗੂਆਂ ਖ਼ਿਲਾਫ਼ ਧਾਰਾ 420, 406 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕੇਸ ਜਰਨੈਲ ਸਿੰਘ ਵਾਸੀ ਪਿੰਡ ਕਾਲਾਬੂਲਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। Sangrur News: ਬੀਜੇਪੀ ਲੀਡਰਾਂ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ ਦੋ ਲੱਖ ਰੁਪਏ, ਪੁਲਿਸ ਵੱਲੋਂ ਕੇਸ ਦਰਜ

22:54 PM (IST)  •  27 Oct 2023

Punjab News: ਬਾਗ਼ਬਾਨੀ ਮੰਤਰੀ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

Punjab News: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਹੈ। ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

22:15 PM (IST)  •  27 Oct 2023

Punjab News: ਵਿਜੀਲੈਂਸ ਬਿਊਰੋ ਵੱਲੋਂ ਦੋ ਵਿਅਕਤੀ ਕਾਬੂ, ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਦਬੋਚੇ

Vigilance Bureau arrested two persons: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

22:03 PM (IST)  •  27 Oct 2023

Punjab news: ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਦਾ ਦੂਜੀ ਵਾਰ ਸੰਮਨ ਜਾਰੀ, 31 ਅਕਤੂਬਰ ਨੂੰ ਪੇਸ਼ ਹੋਣ ਦਾ ਆਦੇਸ਼

Punjab news: ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਨੂੰ ਪਲਾਟ ਖਰੀਦ ਮਾਮਲੇ ਵਿੱਚ ਆਉਣ ਵਾਲੇ ਮੰਗਲਵਾਰ ਯਾਨੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਵੱਲੋਂ ਇਸ ਤੋਂ ਪਹਿਲਾਂ ਵਿੱਤ ਮੰਤਰੀ ਨੂੰ ਵੀ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।

21:51 PM (IST)  •  27 Oct 2023

Ayodhya's Ram Mandir: ਬਿਨ੍ਹਾਂ ਆਧਾਰ ਕਾਰਡ ਤੋਂ ਨਹੀਂ ਮਿਲੇਗੀ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਐਂਟਰੀ, ਜਾਣੋ ਹੋਰ ਜ਼ਰੂਰੀ ਦਿਸ਼ਾ-ਨਿਰਦੇਸ਼

Ayodhya's Ram Mandir: ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਮਾਗਮ ਵਿੱਚ ਬੁਲਾਏ ਗਏ ਮਹਿਮਾਨਾਂ ਲਈ ਆਧਾਰ ਕਾਰਡ ਲਿਆਉਣਾ ਜ਼ਰੂਰੀ ਹੋਵੇਗਾ। ਵੀਰਵਾਰ ਨੂੰ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਕਾਰਸੇਵਕਪੁਰਮ ਸਥਿਤ ਭਾਰਤਕੁਟੀ ਵਿਖੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਅਯੁੱਧਿਆ ਪਹੁੰਚੇ ਚੰਪਤ ਰਾਏ ਨੇ ਕਿਹਾ ਕਿ ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ ਨੂੰ ਆਪਣਾ ਪ੍ਰੋਟੋਕੋਲ ਛੱਡਣਾ ਹੋਵੇਗਾ। ਆਉਣ ਵਾਲੇ ਸੰਤ-ਮਹਾਂਪੁਰਸ਼ ਆਪਣੇ ਨਾਲ ਕਮੰਡਲ, ਚਰਨ ਪਾਦੁਕਾ ਅਤੇ ਛਤਰ ਵੀ ਨਹੀਂ ਲੈ ਸਕਣਗੇ। ਸਮਾਗਮ ਵਿੱਚ ਦੇਸ਼ ਦੀਆਂ ਵੱਖ-ਵੱਖ ਪੂਜਾ ਵਿਧੀਆਂ ਅਤੇ 140 ਪਰੰਪਰਾਵਾਂ ਦੇ ਲਗਭਗ 4000 ਸਾਧੂ-ਸੰਤਾਂ ਨੂੰ ਸੱਦਾ ਦਿੱਤਾ ਜਾਵੇਗਾ।

14:33 PM (IST)  •  27 Oct 2023

Punjab News: ਪੰਜਾਬ ਦੇ ਸਭ ਤੋਂ ਵੱਡੇ ਮੁੱਦਿਆਂ ਨੂੰ ਲੈ ਕੇ ਘੇਰੇ CM ਮਾਨ, ਜਵਾਬ ਦਾ ਇੰਤਜ਼ਾਰ ਕਰ ਰਹੀ ਹੈ ਭਾਜਪਾ !

ਵਿਜੇਂ ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੀਆਂ ਤਸਵੀਰਾਂ ਨਾਸਾ ਵੱਲੋਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਲਗਾਤਾਰ ਪਰਾਲੀ ਸਾੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਪ ਦੀ ਸਰਕਾਰ ਨਹੀਂ ਸੀ ਉਦੋਂ ਤਤਕਾਲੀ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਸੀ ਤੇ ਹੁਣ ਸਰਕਾਰ ਚੁੱਪ ਹੈ। ਇਸ ਮੌਕੇ ਹਰਿਆਣਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸੂਬੇ ਨੇ ਇਸ 'ਤੇ 36 ਫੀਸਦੀ ਤੱਕ ਕਾਬੂ ਪਾਇਆ ਹੈ। ਜੇ ਪਰਾਲੀ ਦੇ ਧੂੰਏਂ ਦੇ ਮਾਮਲੇ ਵਿੱਚ ਪੰਜਾਬ ਸਭ ਤੋਂ ਅੱਗੇ ਹੈ ਤਾਂ ਉਨ੍ਹਾਂ ਨੇ ਇਸ ਨੂੰ ਰੋਕਣ ਲਈ ਕੀ ਕੀਤਾ?

Load More
New Update
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ
Embed widget