Punjab Breaking News LIVE: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਸਰਕਾਰ ਨੇ ਜਾਰੀ ਕੀਤੇ ਅੰਕੜੇ, ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!

Punjab Breaking: ਪਿਛਲੇ ਸਾਲ ਦੇ ਮੁਕਾਬਲੇ 53 ਫੀਸਦੀ ਘੱਟ ਸਾੜੀ ਗਈ ਪਰਾਲੀ, ਸਰਕਾਰ ਨੇ ਜਾਰੀ ਕੀਤੇ ਅੰਕੜੇ, ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ!, BJPਲੀਡਰਾਂ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ ਦੋ ਲੱਖ ਰੁਪਏ, ਕੇਸ ਦਰਜ

ABP Sanjha Last Updated: 27 Oct 2023 10:54 PM

ਪਿਛੋਕੜ

Punjab Breaking News LIVE, 27 October, 2023: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦੀ ਦੀ...More

Punjab News: ਬਾਗ਼ਬਾਨੀ ਮੰਤਰੀ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

Punjab News: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਹੈ। ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।