Punjab Breaking News Live 6 August: ਸੁਖਬੀਰ ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ, ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਮਰੂਦ ਬਾਗ ਘੁਟਾਲੇ ਦੇ ਭਗੌੜੇ ਤਹਿਸੀਲਦਾਰ ਨੇ ਕੀਤਾ ਸਰੰਡਰ
Punjab Breaking News Live 6 August: ਸੁਖਬੀਰ ਬਾਦਲ ਨੇ ਡੇਰਾ ਸਿਰਸਾ ਤੋਂ ਮੰਗੀਆਂ ਵੋਟਾਂ, ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਮਰੂਦ ਬਾਗ ਘੁਟਾਲੇ ਦੇ ਭਗੌੜੇ ਤਹਿਸੀਲਦਾਰ ਨੇ ਕੀਤਾ ਸਰੰਡਰ
LIVE

Background
ਅੱਜ SKM ਦਾ ਵਫ਼ਦ ਰਾਹੁਲ ਗਾਂਧੀ ਨਾਲ ਕਰੇਗਾ ਮੁਲਾਕਾਤ, ਟਿਕੈਤ ਸਮੇਤ 12 ਕਿਸਾਨ ਆਗੂ ਹੋਣਗੇ ਸ਼ਾਮਲ
Punjab News: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਦੇ 12 ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 5 ਵਜੇ ਸੰਸਦ ਭਵਨ ਵਿੱਚ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਅਤੇ ਡੱਲੇਵਾਲ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਸੰਸਦ ਭਵਨ ਕੰਪਲੈਕਸ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਚੁੱਕੀ ਸੀ।
Ludhiana News: ਜਗਰਾਉਂ ਸਕੂਲ ਬੱਸ ਹਾਦਸੇ 'ਤੇ ਪੰਜਾਬ ਸਰਕਾਰ ਦਾ ਐਕਸ਼ਨ, ਦੋ ਦਿਨਾਂ 'ਚ ਰਿਪੋਰਟ ਤਲਬ
Ludhiana News: ਜਗਰਾਉਂ ਸਕੂਲ ਬੱਸ ਹਾਦਸੇ ਬਾਰੇ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ। ਟਰਾਂਸਪੋਰਟ ਮੰਤਰੀ ਨੇ ਹਾਦਸੇ ਦੀ ਰਿਪੋਰਟ ਮੰਗ ਲਈ ਹੈ। ਟਰਾਂਸਪੋਰਟ ਮੰਤਰੀ ਨੇ ਸੈਕਟਰੀ ਤੋਂ ਦੋ ਦਿਨ ਦੇ ਅੰਦਰ ਸਕੂਲ ਵੈਨ ਹਾਦਸੇ ਦੀ ਡਿਟੇਲ ਰਿਪੋਰਟ ਮੰਗੀ ਹੈ। ਅੱਜ ਸਵੇਰੇ ਹੋਏ ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ।
ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ।
NHAI: ਪੰਜਾਬ 'ਚ ਸੜਕ ਪ੍ਰੋਜੈਕਟਾਂ 'ਚ ਦੇਰੀ ਕਾਰਨ ਮਾਨ ਸਰਕਾਰ ਨੂੰ ਪਈ ਕੇਂਦਰ ਦੀ ਝਾੜ ! ਕਿਸਾਨਾਂ ਨੂੰ ਮਨਾਉਣ ਲਈ ਹੁਣ ਖੁੱਦ CM ਜਾਣਗੇ ਮੈਦਾਨ 'ਚ
NHAI project in Punjab: ਪੰਜਾਬ ਵਿੱਚ NHAI ਦੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਦੇਰੀ ਕਾਰਨ ਸੂਬਾ ਸਰਕਾਰ ਨੂੰ ਕੇਂਦਰ ਨੇ ਜੋ ਘੁਰੀ ਵੱਟੀ ਸੀ ਤਾਂ ਉਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕਾਫ਼ੀ ਸੀਰੀਅਸ ਦਿਖਾਈ ਦੇ ਰਹੀ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਕੀਤੇ ਜਾਣ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ। ਲੁਧਿਆਣਾ, ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚ ਜ਼ਮੀਨ ਐਕੁਆਇਰ ਕਰਨ ਵਿੱਚ ਦੇਰੀ ਕਾਰਨ ਐਕਸਪ੍ਰੈੱਸਵੇਅ ਦੇ ਕੰਮ ਦੀ ਰਫ਼ਤਾਰ ਮੱਠੀ ਪਈ ਹੈ। ਸੂਤਰਾਂ ਅਨੁਸਾਰ ਜ਼ਮੀਨ ਐਕੁਆਇਰ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਕੇਂਦਰ ਵੱਲੋਂ ਖਿਚਾਈ ਹੋਣ ਮਗਰੋਂ ਮੁੱਖ ਮੰਤਰੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕਿਸਾਨਾਂ ਨਾਲ ਜਲਦੀ ਹੀ ਮੀਟਿੰਗਾਂ ਕਰਨਗੇ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਪ੍ਰਾਜੈਕਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨਾਂ ਕਾਰਨ ਰੁਕੇ ਇਨ੍ਹਾਂ ਪ੍ਰਾਜੈਕਟਾਂ ਦਾ ਮੁੱਦਾ ਉਭਾਰਿਆ ਸੀ।
ਹਰਿਆਣਾ ਸਿੱਖ ਗੁਰਦੁਆਰਾ ਐਕਟ 2014 'ਚ ਸੋਧ ਨੂੰ ਸੈਣੀ ਸਰਕਾਰ ਨੇ ਦਿੱਤੀ ਮਨਜੂਰੀ, ਓਰਡੀਨੈਂਸ ਲਿਆਉਣ ਦੀ ਤਿਆਰੀ 'ਚ
Haryana Sikh Gurudwaras Act: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ 'ਚ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ, 2014 ਵਿਚ ਸੋਧ ਕਰਨ ਲਈ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਸੋਧ ਓਰਡੀਨੈਂਸ 2024 ਦੇ ਪ੍ਰਾਰੂਪ ਨੁੰ ਮੰਜੂਰੀ ਦਿੱਤੀ ਗਈ।
ਬੈਠਕ ਅਨੁਸਾਰ ਪ੍ਰਸਤਾਵਿਤ ਡ੍ਰਾਫਟ ਓਰਡੀਨੈਂਸ ਅਨੁਸਾਰ, ਹੁਣ ਹਰਿਆਣਾ ਸਿੱਖ ਗੁਰਦੁਆਰਾ ਨਿਆਂਇਕ ਆਯੋਗ ਦਾ ਚੇਅਰਮੈਨ ਹਾਈ ਕੋਰਟ ਦਾ ਜੱਜ ਹੋਵੇਗਾ। ਜੇਕਰ ਹਾਈ ਕੋਰਟ ਦਾ ਜੱਜ ਨਿਯੁਕਤ ਨਹੀਂ ਕੀਤਾ ਜਾਂਦਾ ਹੈ, ਤਾਂ ਜਿਲ੍ਹਾ ਜੱਜ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ।
ਕਿਹਾ ਗਿਆ ਕਿ ਜੇਕਰ ਜਿਲ੍ਹਾ ਜੱਜ ਨੂੰ ਵੀ ਆਯੋਗ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ ਜਾਂਦਾ ਹੈ, ਤਾਂ ਆਯੋਗ ਦੇ ਤਿੰਨ ਚੋਣ ਕੀਤੇ ਮੈਂਬਰਾਂ ਵਿੱਚੋਂ ਇਕ ਨੂੰ ਸਿਨਓਰਿਟੀ (ਇਹ ਸਿਨਓਰਿਟੀ ਸੇਵਾ ਵਿਚ ਰਹਿਣ ਦੀ ਹੋਵੇ ਜਾਂ ਬਾਰ ਵਿਚ ਪ੍ਰੈਕਟਿਸ ਦੀ) ਦੇ ਆਧਾਰ 'ਤੇ ਚੇਅਰਮੈਨ ਨਿਯੁਕਤ ਕੀਤਾ ਜਾਵੇਗਾ। ਡ੍ਰਾਫਟ ਅਨੁਸਾਰ ਚੇਅਰਮੈਨ ਜਾਂ ਮੈਂਬਰ ਦਾ ਕਾਰਜਕਾਲ ਉਸ ਦੇ ਕਾਰਜਭਾਰ ਸਾਂਭਣ ਦੀ ਮਿੱਤੀ ਤੋਂ ਪੰਜ ਸਾਲ ਹੋਣਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
