Punjab Breaking News LIVE: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਰਾਮ ਰਹੀਮ ਨੂੰ ਰਾਹਤ, ਭਾਜਪਾ ਨੇ ਸਿੱਖਾਂ ਨਾਲ ਕਮਾਇਆ ਧ੍ਰੋਹ, ਤੁਰਕੀ ਵਿੱਚ ਤਬਾਹੀ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।
LIVE
Background
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।
BJP ਨੂੰ ਸਿੱਧੀ ਹੋ ਗਈ ਹਰਸਿਮਰਤ ਬਾਦਲ, ਕਿਹਾ, ਕੀਤੇ ਕਰਾਰਾਂ ਤੋਂ ਮੁੱਕਰ ਕੇ ਭਾਜਪਾ ਨੇ ਕਮਾਇਆ ਧ੍ਰੋਹ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਉਹਨਾ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿੱਚ ਇੱਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
Sadhu Singh Dharamsot: ਕਸੂਤੇ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਹੁਣ ਤਿੰਨ ਦਿਨ ਰਿੜਕੇਗੀ ਪੁਲਿਸ
ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
Punjab Weather: ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 8 ਫਰਵਰੀ ਨੂੰ ਪੰਜਾਬ ’ਚ ਬੱਦਲਵਾਈ ਤੇ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਕੁਝ ਥਾਵਾਂ ’ਤੇ ਹੋਈ ਕਿਣਮਿਣ ਕਰਕੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
Gautam Adani Networth : ਅਮੀਰਾਂ ਦੀ ਸੂਚੀ 'ਚ ਗੌਤਮ ਅਡਾਨੀ ਨੂੰ ਫਾਇਦਾ , ਮੁਕੇਸ਼ ਅੰਬਾਨੀ ਤੋਂ ਸਿਰਫ਼ ਐਨੇ ਕਦਮ ਦੂਰ
ਅਰਬਪਤੀ ਗੌਤਮ ਅਡਾਨੀ (Gautam Adani) ਨੂੰ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ ਫਾਇਦਾ ਹੋਇਆ ਹੈ। ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਹਾਲ ਹੀ ਵਿੱਚ ਹੋਏ ਨੁਕਸਾਨ ਤੋਂ ਬਾਅਦ ਵੀ ਅਡਾਨੀ ਗਰੁੱਪ (Adani Group) ਦੇ ਮਾਲਕ ਨੇ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਪੰਜ ਕਦਮਾਂ ਦੀ ਛਾਲ ਲਗਾਈ ਹੈ। ਦੂਜੇ ਪਾਸੇ ਦੁਨੀਆ ਦੇ ਅਰਬਪਤੀਆਂ ਦੀ ਇਸ ਸੂਚੀ 'ਚ ਮੁਕੇਸ਼ ਅੰਬਾਨੀ (Mukesh Ambani) 12ਵੇਂ ਨੰਬਰ 'ਤੇ ਹਨ।