Punjab Breaking News LIVE: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਰਾਮ ਰਹੀਮ ਨੂੰ ਰਾਹਤ, ਭਾਜਪਾ ਨੇ ਸਿੱਖਾਂ ਨਾਲ ਕਮਾਇਆ ਧ੍ਰੋਹ, ਤੁਰਕੀ ਵਿੱਚ ਤਬਾਹੀ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।
ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 8 ਫਰਵਰੀ ਨੂੰ ਪੰਜਾਬ ’ਚ ਬੱਦਲਵਾਈ ਤੇ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਕੁਝ ਥਾਵਾਂ ’ਤੇ ਹੋਈ ਕਿਣਮਿਣ ਕਰਕੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਅਰਬਪਤੀ ਗੌਤਮ ਅਡਾਨੀ (Gautam Adani) ਨੂੰ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ ਫਾਇਦਾ ਹੋਇਆ ਹੈ। ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਹਾਲ ਹੀ ਵਿੱਚ ਹੋਏ ਨੁਕਸਾਨ ਤੋਂ ਬਾਅਦ ਵੀ ਅਡਾਨੀ ਗਰੁੱਪ (Adani Group) ਦੇ ਮਾਲਕ ਨੇ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਪੰਜ ਕਦਮਾਂ ਦੀ ਛਾਲ ਲਗਾਈ ਹੈ। ਦੂਜੇ ਪਾਸੇ ਦੁਨੀਆ ਦੇ ਅਰਬਪਤੀਆਂ ਦੀ ਇਸ ਸੂਚੀ 'ਚ ਮੁਕੇਸ਼ ਅੰਬਾਨੀ (Mukesh Ambani) 12ਵੇਂ ਨੰਬਰ 'ਤੇ ਹਨ।
ਅਰਬਪਤੀ ਗੌਤਮ ਅਡਾਨੀ (Gautam Adani) ਨੂੰ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ ਫਾਇਦਾ ਹੋਇਆ ਹੈ। ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਹਾਲ ਹੀ ਵਿੱਚ ਹੋਏ ਨੁਕਸਾਨ ਤੋਂ ਬਾਅਦ ਵੀ ਅਡਾਨੀ ਗਰੁੱਪ (Adani Group) ਦੇ ਮਾਲਕ ਨੇ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਪੰਜ ਕਦਮਾਂ ਦੀ ਛਾਲ ਲਗਾਈ ਹੈ। ਦੂਜੇ ਪਾਸੇ ਦੁਨੀਆ ਦੇ ਅਰਬਪਤੀਆਂ ਦੀ ਇਸ ਸੂਚੀ 'ਚ ਮੁਕੇਸ਼ ਅੰਬਾਨੀ (Mukesh Ambani) 12ਵੇਂ ਨੰਬਰ 'ਤੇ ਹਨ।
ਅਰਬਪਤੀ ਗੌਤਮ ਅਡਾਨੀ (Gautam Adani) ਨੂੰ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ ਫਾਇਦਾ ਹੋਇਆ ਹੈ। ਅਡਾਨੀ ਸਮੂਹ ਦੇ ਸ਼ੇਅਰਾਂ ਵਿੱਚ ਹਾਲ ਹੀ ਵਿੱਚ ਹੋਏ ਨੁਕਸਾਨ ਤੋਂ ਬਾਅਦ ਵੀ ਅਡਾਨੀ ਗਰੁੱਪ (Adani Group) ਦੇ ਮਾਲਕ ਨੇ ਫੋਰਬਸ ਦੀ ਰੀਅਲ ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਪੰਜ ਕਦਮਾਂ ਦੀ ਛਾਲ ਲਗਾਈ ਹੈ। ਦੂਜੇ ਪਾਸੇ ਦੁਨੀਆ ਦੇ ਅਰਬਪਤੀਆਂ ਦੀ ਇਸ ਸੂਚੀ 'ਚ ਮੁਕੇਸ਼ ਅੰਬਾਨੀ (Mukesh Ambani) 12ਵੇਂ ਨੰਬਰ 'ਤੇ ਹਨ।
ਕਾਂਗਰਸ ਦੇ ਸੀਨੀਅਰ ਨੇਤਾ ਬਾਲਾਸਾਹਿਬ ਥੋਰਾਟ ਨੇ ਵਿਧਾਨ ਸਭਾ ਦੇ ਸੀਐਲਪੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਾਸਿਕ ਵਿਧਾਨ ਪ੍ਰੀਸ਼ਦ ਚੋਣਾਂ ਤੋਂ ਬਾਅਦ ਬਾਲਾਸਾਹਿਬ ਥੋਰਾਟ ਅਤੇ ਸੂਬਾ ਪ੍ਰਧਾਨ ਨਾਨਾ ਪਟੋਲੇ (Nana Patole) ਵਿਚਾਲੇ ਖਹਿਬਾਜ਼ੀ ਹੋ ਗਈ ਸੀ। ਸੋਮਵਾਰ (6 ਫਰਵਰੀ) ਨੂੰ ਬਾਲਾ ਸਾਹਿਬ ਥੋਰਾਟ ਨੇ ਵੀ ਨਾਨਾ ਪਟੋਲੇ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ ਹੈ। ਇਸ ਬਾਬਤ ਮੌਕੇ ਉੱਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ 3 ਗੋਲ਼ੀਆਂ ਚੱਲਣ ਦੀ ਆਵਾਜ਼ ਸੁਣੀ ਹੈ।ਇਸ ਦੌਰਾਨ ਇੱਕ ਨੌਜਵਾਨ ਇਸ ਵਾਰਦਾਤ ਵਿੱਚ ਜ਼ਖ਼ਮੀ ਵੀ ਹੋਇਆ ਹੈ। ਇਸ ਗੱਲ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਮਾਮਲਾ ਗੈਂਗਵਾਰ ਦਾ ਹੈ। ਫਿਲਹਾਲ ਪੁਲਿਸ ਨੇ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਸ਼ਹਿਰ ਦੇ ਗੁਰੂ ਰਵਿਦਾਸ ਨਗਰ ’ਚ ਪੁਰਾਣੀ ਰੰਜਿਸ਼ ਕਾਰਨ ਫਾਇਰੰਗ ਹੋਈ ਹੈ। ਇਸ ਦੇ ਚੱਲਦਿਆਂ ਪਿਓ-ਪੁੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਸਤਨਾਮ ਲਾਲ ਆਪਣੇ ਘਰ ’ਚ ਖਾਣਾ ਖਾ ਰਹੇ ਸੀ ਕਿ ਦਰਵਾਜ਼ੇ ’ਤੇ ਕੁਝ ਲੋਕ ਆਏ, ਜਿਨ੍ਹਾਂ ਨੇ ਦਰਵਾਜ਼ਾ ਖੋਲ੍ਹਦੇ ਹੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਤੇ ਪਿਸਤੌਲ ਕੱਢ ਲਿਆ।ਮੌਕੇ ਤੇ ਪੁੱਜੇ ਥਾਣਾ 1 ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕੀ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਨੇ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ’ਚੋਂ ਇੱਕ ਗੋਲ਼ੀ ਸਤਨਾਮ ਦੇ ਪੇਟ ਨੂੰ ਛੂਹ ਕੇ ਨਿਕਲ ਗਈ, ਜਦਕਿ ਦੂਜੀ ਗੋਲ਼ੀ ਹੱਥ ’ਚ ਲੱਗੀ।
ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਮਗਰੋਂ ਵੀ ਨਾਜਾਇਜ਼ ਮਾਈਨਿੰਗ ਨਹੀਂ ਰੁਕ ਰਹੀ। ਇਹ ਦਾਅਵਾ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਤ ਨੂੰ ਸ਼ਰੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਇਹ ਵੀਡੀਓ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) ਦੀ ਹੈ।ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ਮੰਤਰੀ ਕੁਲਦੀਪ ਧਾਲੀਵਾਲ ਦੇ ਪਿੰਡ ਜਗਦੇਵ ਖੁਰਦ (ਅਜਨਾਲਾ) 'ਚ ਅੱਧੀ ਰਾਤ ਦੀ ਇਹ ਵੀਡੀਓ ਪੁਲਿਸ ਚੌਕੀ ਦੇ ਨੱਕ ਥੱਲੇ ਹੋ ਰਹੀ ਸ਼ਰੇਆਮ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦੀ ਹੈ! ਮੈਂ ਭਗਵੰਤ ਮਾਨ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਰੇਤ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੇ ਵੀਡੀਓ ਵਿੱਚ ਦੱਸੇ ਜਾ ਰਹੇ ਆਪਣੇ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਨ।
ਬੇਸ਼ੱਕ ਮਹਿੰਗਾਈ ਅਸਮਾਨ ਛੂਹ ਰਹੀ ਹੈ ਪਰ ਲੋਕ ਕਾਰਾਂ ਖਰੀਦਣ ਤੋਂ ਭੋਰਾ ਵੀ ਨਹੀਂ ਝਿਜਕ ਰਹੇ। ਇਸ ਦੀ ਮਿਸਾਲ ਚੰਡੀਗੜ੍ਹ ਵਿੱਚ ਸਾਹਮਣੇ ਆਈ ਹੈ। ਚੰਡੀਗੜ੍ਹ ਵਿੱਚ ਸਾਲ 2022 ਦੌਰਾਨ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੋਂ 204 ਕਰੋੜ 30 ਲੱਖ ਰੁਪਏ ਕਮਾਈ ਹੋਈ ਹੈ। ਇਹ ਅੰਕੜਾ ਸਾਲ 2021 ਤੋਂ ਕਿਤੇ ਵੱਧ ਹੈ। ਸਾਲ 2021 ਵਿੱਚ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੋਂ 149 ਕਰੋੜ 80 ਲੱਖ ਰੁਪਏ ਕਮਾਈ ਹੋਈ ਸੀ।
ਸਹਿਵਾਗ ਨੇ ਟਵੀਟ ਕੀਤਾ, "ਗੋਰਿਆਂ ਤੋਂ ਭਾਰਤ ਦੀ ਤਰੱਕੀ ਬਰਦਾਸ਼ਤ ਨਹੀਂ ਹੁੰਦੀ, ਭਾਰਤ ਦੇ ਬਾਜ਼ਾਰ 'ਤੇ ਹਿੱਟ ਜੌਬ ਇੱਕ ਸੋਚੀ ਸਮਝੀ ਸਾਜ਼ਿਸ਼ ਦੀ ਤਰ੍ਹਾਂ ਜਾਪਦਾ ਹੈ। ਕੋਸ਼ਿਸ਼ ਕਿੰਨੀ ਵੀ ਕਰ ਲਓ ਪਰ ਪਰ ਹਮੇਸ਼ਾ ਵਾਂਗ, ਭਾਰਤ ਹੋਰ ਮਜਬੂਤ ਹੋ ਕੇ ਨਿਕਲੇਗਾ।
ਭਾਰਤ ਊਰਜਾ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਊਰਜਾ ਦੇ ਖੇਤਰ ਵਿੱਚ ਦੇਸ਼ ਦੀ ਤਾਕਤ ਲਗਾਤਾਰ ਵਧ ਰਹੀ ਹੈ। ਇਸ ਕੜੀ ਵਿੱਚ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕੀਤਾ।ਇਸ ਦੀ ਜਾਣਕਾਰੀ ਦਿੰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ 6 ਤੋਂ 8 ਫਰਵਰੀ ਤੱਕ ਭਾਰਤ ਊਰਜਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇੱਥੇ ਪ੍ਰਧਾਨ ਮੰਤਰੀ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ, ਜਿਸ 'ਚ ਉਹ ਬਹੁਤ ਉਡੀਕੀ ਜਾ ਰਹੀ ਯੋਜਨਾ ਈ-20 ਦੀ ਸ਼ੁਰੂਆਤ ਵੀ ਕਰਨਗੇ।
ਪੰਜਾਬ ਸਰਕਾਰ ਦੇ ਪੁਲਿਸ ਦੇ ਲੱਖ ਦਾਅਵਿਆਂ ਮਗਰੋਂ ਵੀ ਨਸ਼ਿਆਂ ਨੂੰ ਠੱਲ੍ਹ ਨਹੀਂ ਪੈ ਰਹੀ। ਇੱਕ ਪਾਸੇ ਰੋਜ਼ਾਨਾ ਨਸ਼ਿਆਂ ਦੀ ਖੇਪ ਫੜਨ ਦੇ ਦਾਅਵੇ ਕੀਤੇ ਜੇ ਰਹੇ ਹਨ ਤੇ ਦੂਜੇ ਪਾਸੇ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਵਿੱਚੋਂ ਸਾਹਮਣੇ ਆਇਆ ਹੈ। ਇੱਥੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।ਦੱਸ ਦਈਏ ਕਿ ਨਸ਼ਾ ਨੌਜਵਾਨਾਂ ’ਚ ਇਸ ਕਦਰ ਹਾਵੀ ਹੋ ਚੁੱਕਿਆ ਹੈ ਕਿ ਨੌਜਵਾਨ ਨਸ਼ੇ ਦੀ ਦਲਦਲ ’ਚੋਂ ਬਾਹਰ ਨਹੀਂ ਨਿਕਲ ਪਾ ਰਹੇ। ਵੱਧ ਰਹੇ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਘਰ ਤੋਂ ਕਟਿੰਗ ਕਰਵਾਉਣ ਲਈ ਨਿਕਲੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਮਿਲੀ ਹੈ।
ਪੰਜਾਬ ’ਚ ਵੱਧ ਰਹੀਆਂ ਗੈਂਗਵਾਰਾਂ ਤੇ ਗੈਂਗਸਟਰਾਂ ਵੱਲੋਂ ਆਏ ਦਿਨ ਕੀਤੀਆਂ ਜਾ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਵੈਰੀਫਿਕੇਸ਼ਨ ਕਰਨੀ ਸ਼ੁਰੂ ਕੀਤੀ ਹੋਈ ਸੀ ਜਿਸ ਤੋਂ ਬਾਅਦ ਲੁਧਿਆਣਾ ਪੁਲੀਸ ਨੇ ਵੈਰੀਫਿਕੇਸ਼ਨ ਦੌਰਾਨ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 43 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਬਾਕੀ ਹਾਲੇ ਕਈ ਲਾਇਸੈਂਸਾਂ ਦੀ ਚੈਕਿੰਗ ਚੱਲ ਰਹੀ ਹੈ ਜਿਸ ਦੀ ਉੱਚ ਅਧਿਕਾਰੀ ਖੁਦ ਜਾਂਚ ਕਰ ਰਹੇ ਹਨ।
ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 8 ਫਰਵਰੀ ਨੂੰ ਪੰਜਾਬ ’ਚ ਬੱਦਲਵਾਈ ਤੇ 9 ਤੇ 10 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ਼ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਪੰਜਾਬ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਕੁਝ ਥਾਵਾਂ ’ਤੇ ਹੋਈ ਕਿਣਮਿਣ ਕਰਕੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੀ ਕਾਂਗਰਸ ਤੋਂ ਆਉਟ ਹੋਏਗੀ। ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਜਿਸ ਦਾ ਜਵਾਬ ਪਰਨੀਤ ਕੌਰ ਨੇ ਬੜੀ ਤਲਖੀ ਨਾਲ ਦਿੱਤਾ ਹੈ। ਇਸ ਤੋਂ ਸਪਸ਼ਟ ਹੈ ਕਿ ਕਾਂਗਰਸ ਕੋਲ ਪਰਨੀਤ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ ਬਚਿਆ। ਸੂਤਰਾਂ ਮੁਤਾਬਕ ਪਾਰਟੀ ਹਾਈ ਕਮਾਨ ਜਲਦ ਹੀ ਪਰਨੀਤ ਕੌਰ ਨੂੰ ਬਾਹਰ ਦਾ ਰਾਹ ਵਿਖਾ ਸਕਦੀ ਹੈ।
ਸੂਬਾ ਸਰਕਾਰ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਪਰਿਸਰ ਵਿੱਚ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ। ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛੋਕੜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ।
BJP ਨੂੰ ਸਿੱਧੀ ਹੋ ਗਈ ਹਰਸਿਮਰਤ ਬਾਦਲ, ਕਿਹਾ, ਕੀਤੇ ਕਰਾਰਾਂ ਤੋਂ ਮੁੱਕਰ ਕੇ ਭਾਜਪਾ ਨੇ ਕਮਾਇਆ ਧ੍ਰੋਹ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦ। ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ।ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ। ਉਹਨਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਕੱਟ ਲਿਆ ਹੈ।ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਦਿੱਲੀ ਦੀ ਆਪ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਰਿਹਾਅ ਕਰਨ ਤੋਂ ਇਨਕਾਰੀ ਹੈ। ਉਹਨਾ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਵਿੱਚ ਇੱਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
- - - - - - - - - Advertisement - - - - - - - - -