Punjab Breaking News Live 7 July 2024: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾ

Punjab Breaking News Live 7 July 2024: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾ

ABP Sanjha Last Updated: 07 Jul 2024 12:52 PM
Punjab News: ਫਾਜ਼ਿਲਕਾ 'ਚ ਪ੍ਰੇਮ ਸਬੰਧਾਂ ਦੌਰਾਨ ਨੌਜਵਾਨ ਨੇ ਖਾਦਾ ਜ਼ਹਿਰ, ਇਲਾਜ ਦੌਰਾਨ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

Punjab News: ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਅਤੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਿੰਕੂ ਸਿੰਘ (22) ਦੇ ਪਿਤਾ ਮਾਹਲਾ ਸਿੰਘ ਨੇ ਦੱਸਿਆ ਕਿ ਉਹ ਪਿੰਡ ਨਵਾਂ ਸਲੇਮਸ਼ਾਹ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਤਿੰਨ ਲੜਕੇ ਹਨ, ਮ੍ਰਿਤਕ ਲੜਕਾ  ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ ਜਿਸਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਮ੍ਰਿਤਕ ਦੇ ਪਿਤਾ  ਨੇ ਦੱਸਿਆ ਕਿ ਉਸ ਦੀ ਪਤਨੀ ਨੇ ਕੁਝ ਮਹੀਨਿਆਂ ਬਾਅਦ ਉਸ ਨੂੰ ਛੱਡ ਦਿੱਤਾ ਅਤੇ ਉਸ ਤੋਂ ਬਾਅਦ ਉਸ ਦਾ ਲੜਕਾ ਕਿਸੇ ਹੋਰ ਲੜਕੀ ਦੇ ਸੰਪਰਕ ਵਿੱਚ ਆ ਗਿਆ। ਦੋਵਾਂ ਵਿਚਾਲੇ ਕਰੀਬ ਇੱਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ।

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ। 

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Ludhiana News: ਸ਼ਿਵ ਸੈਨਾ ਲੀਡਰ ਸੰਦੀਪ ਥਾਪਰ ’ਤੇ ਹਮਲੇ ਦਾ ਮਾਮਲਾ ਗਰਮਾਇਆ ਹੋਇਆ ਹੈ। ਬੀਜੇਪੀ ਇਸ ਮੁੱਦੇ ਉਪਰ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਘੇਰ ਰਹੀ ਹੈ ਪਰ ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਵਿਕਰਮਜੀਤ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਐਕਸ ’ਤੇ ਆਪ’ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ ਪਰ ਸੰਦੀਪ ਥਾਪਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ ਸੀ ਤੇ ਸੰਜਮ ਵਰਤਣਾ ਚਾਹੀਦਾ ਸੀ


 

ਪਿਛੋਕੜ

Punjab Breaking News Live 7 July 2024: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ


 


Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਬਾਰੇ ਆਪਣੀ ਮਾਤਾ ਦੇ ਬਿਆਨ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਐਕਸ ਆਊਂਟ ਉਪਰ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਸੁਣ ਕੇ ਮਨ ਬਹੁਤ ਦੁਖੀ ਹੋਇਆ ਹੈ। ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ਹੈ ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਮੇਰੇ ਕਿਸੇ ਵੀ ਹਮਾਇਤੀ ਵੱਲੋਂ ਨਹੀਂ ਆਉਣਾ ਚਾਹੀਦਾ। ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਹੈ ਕਿ ਇਹ ਟਵੀਟ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ ਹੈ। 


Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...


 


Crime News: ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੇ ਪਿੰਡ ਆਹਲੀਕਲਾਂ ਵਿੱਚ ਚਾਚੇ ਨੇ ਆਪਣੇ ਭਤੀਜੇ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਰਾਤ ਨੂੰ ਖਾਣਾ ਖਾਣ ਵੇਲੇ ਦੋਵਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਥਾਣਾ ਕਬੀਰਪੁਰ ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.