Punjab Breaking News Live 8 September 2024: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਪੰਜਾਬ 'ਚ ਬੱਸ ਦਾ ਸਫਰ ਹੋਇਆ ਮਹਿੰਗਾ, ਪੰਜਾਬ 'ਚ ਡਾਕਟਰਾਂ ਦੀ ਹੜਤਾਲ ਰੋਕਣ ਨੂੰ ਲੈਕੇ ਮਾਨ ਸਰਕਾਰ ਨੇ ਪੱਤਰ ਕੀਤਾ ਜਾਰੀ
Punjab Breaking News Live 8 September 2024: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਪੰਜਾਬ 'ਚ ਬੱਸ ਦਾ ਸਫਰ ਹੋਇਆ ਮਹਿੰਗਾ, ਪੰਜਾਬ 'ਚ ਡਾਕਟਰਾਂ ਦੀ ਹੜਤਾਲ ਰੋਕਣ ਨੂੰ ਲੈਕੇ ਮਾਨ ਸਰਕਾਰ ਨੇ ਪੱਤਰ ਕੀਤਾ ਜਾਰੀ
LIVE
Background
Punjab Breaking News Live 8 September 2024: ਜੰਮੂ-ਕਸ਼ਮੀਰ 'ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਰਹਿ ਗਈ ਹੈ। ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
Weather Update: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Punjab Roadways: ਪੰਜਾਬ ਵਿੱਚ ਬੱਸ ਸਫ਼ਰ ਮਹਿੰਗਾ ਹੋ ਗਿਆ ਹੈ। ਡੀਜ਼ਲ 'ਤੇ ਵੈਟ 62 ਪੈਸੇ ਪ੍ਰਤੀ ਲੀਟਰ ਵਧਾਉਣ ਦੇ ਨਾਲ-ਨਾਲ ਸਰਕਾਰ ਨੇ ਬੱਸ ਦਾ ਕਿਰਾਇਆ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਬੱਸਾਂ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਯਾਤਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਘੱਟੋ-ਘੱਟ 15 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਔਰਤਾਂ ਨੂੰ ਮਿਲਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗੀ।
Punjab News: ਪੰਜਾਬ 'ਚ ਬੱਸ ਦਾ ਸਫਰ ਹੋਇਆ ਮਹਿੰਗਾ, ਡੀਜ਼ਲ 'ਤੇ VAT ਵਧਾਉਣ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ
Punjab Strike: ਪੰਜਾਬ ਵਿੱਚ 9 ਸਤੰਬਰ ਨੂੰ ਹੋਣ ਵਾਲੀ ਡਾਕਟਰਾਂ ਦੀ ਹੜਤਾਲ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਡਾਕਟਰਾਂ ਦੀ ਸੁਰੱਖਿਆ ਸਬੰਧੀ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਮੇਟੀਆਂ ਡੀਸੀ ਦੇ ਅਧੀਨ ਹੋਣਗੀਆਂ। ਜਾਰੀ ਪੱਤਰ ਅਨੁਸਾਰ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਦਾ ਨਾਮ District Health Board ਹੋਵੇਗਾ।
Punjab News: ਕਟਰ ਮਸ਼ੀਨ ਦੀ ਲਪੇਟ 'ਚ ਆਇਆ ਬੱਚਾ, ਡੇਢ ਸਾਲ ਦੇ ਬੱਚੇ ਦਾ ਕੱਟਿਆ ਪੇਟ, ਆਂਦਰਾਂ ਆਈਆਂ ਬਾਹਰ
Jalandhar News: ਜਲੰਧਰ ਦੇ ਨਾਲ ਲੱਗਦੇ ਫਗਵਾੜਾ 'ਚ ਇਕ ਬੱਚਾ ਕਟਰ ਮਸ਼ੀਨ ਦੀ ਲਪੇਟ 'ਚ ਆ ਗਿਆ। ਬੱਚੇ ਦਾ ਪਿਤਾ ਲੇਬਰ ਦਾ ਕੰਮ ਕਰਦਾ ਹੈ। ਅਚਾਨਕ ਬੱਚੇ ਨੇ ਮਸ਼ੀਨ ਦਾ ਸਵਿੱਚ ਆਨ ਕੀਤਾ ਅਤੇ ਫਿਰ ਉਸ ਦੀ ਲਪੇਟ 'ਚ ਆ ਗਿਆ। ਬੱਚੇ ਦੇ ਪੇਟ 'ਤੇ ਵੱਡਾ ਚੀਰਾ ਲੱਗ ਗਿਆ ਸੀ ਜਿਸ ਕਰਕੇ ਉਸ ਦੀਆਂ ਅੰਤੜੀਆਂ ਬਾਹਰ ਆ ਗਈਆਂ ਸਨ। ਇਹ ਘਟਨਾ ਸ਼ਨੀਵਾਰ ਦੀ ਹੈ। ਬੱਚੇ ਨੂੰ First Aid ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜ਼ਖਮੀ ਬੱਚੇ ਦੀ ਪਛਾਣ ਵਿਨੈ ਯਾਦਵ ਵਾਸੀ ਫਗਵਾੜਾ ਵਜੋਂ ਹੋਈ ਹੈ। ਜਿਸ ਦੀ ਉਮਰ ਸਿਰਫ਼ ਡੇਢ ਸਾਲ ਹੈ। ਬੱਚੇ ਦਾ ਪਿਤਾ ਕਿਸੇ ਤਰ੍ਹਾਂ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਵਿਨੈ ਆਪਣੇ ਘਰ ਵਿੱਚ ਹੀ ਖੇਡ ਰਿਹਾ ਸੀ। ਇਸ ਦੌਰਾਨ ਉਸ ਦੇ ਹੱਥ ਉਹ ਕਟਰ ਲੱਗ ਗਿਆ, ਜਿਹੜਾ ਉਹ ਕੰਮ 'ਤੇ ਲਿਜਾਂਦਾ ਸੀ।