Punjab Breaking News Live 26 September 2024: ਖਨੌਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨ ਨੇ ਕੀਤੀ ਖੁਦਕੁਸ਼ੀ, ਪੰਜਾਬ ਦੇ ਇਸ ਥਾਣੇ ਨੂੰ ਮਿਲਿਆ ਰਾਸ਼ਟਰੀ ਪੱਧਰ ’ਤੇ 8ਵਾਂ ਤੇ ਸੂਬੇ ਚੋਂ ਪਹਿਲਾ ਸਥਾਨ, ਕੀਰਤਪੁਰ ਸਾਹਿਬ ਚ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸ਼ੁਰੂ
Punjab Breaking News Live : ਖਨੌਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨ ਨੇ ਕੀਤੀ ਖੁਦਕੁਸ਼ੀ, ਪੰਜਾਬ ਦੇ ਇਸ ਥਾਣੇ ਨੂੰ ਮਿਲਿਆ ਰਾਸ਼ਟਰੀ ਪੱਧਰ ’ਤੇ 8ਵਾਂ ਤੇ ਸੂਬੇ ਚੋਂ ਪਹਿਲਾ ਸਥਾਨ, ਕੀਰਤਪੁਰ ਸਾਹਿਬ ਚ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸ਼ੁਰੂ
LIVE
Background
Punjab Breaking News Live 26 September 2024: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਪਿੰਡ ਠੂਠਿਆਂਵਾਲੀ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਿਸ ਨੇ ਖਨੌਰੀ ਸਰਹੱਦ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਦੁਖਦਾਈ ਤੌਰ 'ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਗੁਰਮੀਤ ਸਿੰਘ ਸਮੇਤ ਅਣਗਿਣਤ ਕਿਸਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਹੈ, ਕਿਉਂਕਿ ਉਨ੍ਹਾਂ ਦੀ ਇਹ ਦੁਰਦਸ਼ਾ ਬੇਰੁਖ਼ੀ ਦੇ ਨਤੀਜੇ ਵਜੋਂ ਹੋਈ ਹੈ।
Annual Ranking Of Police Stations: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਸਖ਼ਤ ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ, ਸੂਬੇ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ‘‘ ਸਾਲ 2023 ਦੀ ਸਾਲਾਨਾ ਰੈਂਕਿੰਗ’ ਵਿੱਚ ਰਾਸ਼ਟਰੀ ਪੱਧਰ ’ਤੇ 8ਵਾਂ ਅਤੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ (ਐਮ.ਐਚ.ਏ.) ਵੱਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ।
School of Eminence in Kiratpur Sahib: ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ ਦਾ ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ।
School of Eminence: ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ
Punjab News: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਪੰਚਾਇਤੀ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Paddy Procurement: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ 'ਚ ਝੋਨੇ ਦੀ ਖਰੀਦ ਲਈ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸਾਡੀਆਂ ਮੰਡੀਆਂ ਝੋਨੇ ਦੀ ਖਰੀਦ ਲਈ ਤਿਆਰ ਹਨ। ਕਿਸਾਨਾਂ ਦੀ ਫ਼ਸਲ ਮੰਡੀ 'ਚ ਆਉਂਦਿਆ ਹੀ ਉਨ੍ਹਾਂ ਦੀ ਅਦਾਇਗੀ ਖਾਤਿਆਂ 'ਚ ਕਰ ਦਿੱਤੀ ਜਾਵੇਗੀ। ਅਸੀਂ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਕਰਨ ਲਈ ਵਚਨਬੱਧ ਹਾਂ।
Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਏਗਾ ਫਰੀ! ਵਾਹਨ ਚਾਲਕਾਂ ਨੂੰ ਨਹੀਂ ਦੇਣਾ ਪਏਗਾ ਟੋਲ ਟੈਕਸ
Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ (ਸ਼ੁੱਕਰਵਾਰ) ਤੋਂ ਇੱਕ ਵਾਰ ਫਿਰ ਲੋਕਾਂ ਲਈ ਫਰੀ ਹੋ ਸਕਦਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕਈ ਮਹੀਨਿਆਂ ਤੋਂ ਕੰਪਨੀ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਫਰੀ ਰਹੇਗਾ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।
Punjab News: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ! ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
6th Pay Commission: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦਾ ਲਾਭ ਚਾਰ ਮਹੀਨਿਆਂ ਦੇ ਅੰਦਰ-ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ ਲਾਭ ਜਾਰੀ ਕਰਦੇ ਹੋਏ ਡੀਏ 113 ਦੀ ਬਜਾਏ 119 ਫੀਸਦੀ ਦਿੱਤਾ ਜਾਵੇ। ਹਾਈਕੋਰਟ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਦਰਅਸਲ ਪਟੀਸ਼ਨ ਦਾਇਰ ਕਰਦੇ ਹੋਏ ਹਾਈਕੋਰਟ ਨੂੰ ਦੱਸਿਆ ਗਿਆ ਕਿ ਜੁਲਾਈ 2021 ਵਿੱਚ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਕਾਰਨ ਜ਼ਿਆਦਾਤਰ ਮੁਲਾਜ਼ਮਾਂ ਦੀਆਂ ਤਨਖਾਹਾਂ ਘਟ ਗਈਆਂ ਹਨ। ਇਸ ਤੋਂ ਬਾਅਦ ਜਦੋਂ ਸਰਕਾਰੀ ਮੁਲਾਜ਼ਮਾਂ ਨੇ ਸੰਘਰਸ਼ ਕੀਤਾ ਤਾਂ ਸਰਕਾਰ ਨੇ ਤਨਖ਼ਾਹ ਕਮਿਸ਼ਨ ਵਿੱਚ ਸੋਧ ਕਰਕੇ ਸਤੰਬਰ 2021 ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਇਸ ਵਿੱਚ ਕਿਹਾ ਗਿਆ ਕਿ ਸਰਕਾਰੀ ਮੁਲਾਜ਼ਮ 31 ਦਸੰਬਰ 2015 ਨੂੰ ਜੋ ਤਨਖਾਹ ਲੈ ਰਹੇ ਸਨ, ਉਸ ਵਿੱਚ 1 ਜਨਵਰੀ 2016 ਤੋਂ 15 ਫ਼ੀਸਦੀ ਦਾ ਵਾਧਾ ਕਰ ਦਿੱਤਾ ਜਾਵੇਗਾ। ਹਾਲਾਂਕਿ, ਅਜਿਹਾ ਕਰਦੇ ਹੋਏ ਡੀਏ 113 ਪ੍ਰਤੀਸ਼ਤ ਲਗਾਇਆ ਗਿਆ।