Punjab Breaking News Live 26 September 2024: ਖਨੌਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨ ਨੇ ਕੀਤੀ ਖੁਦਕੁਸ਼ੀ, ਪੰਜਾਬ ਦੇ ਇਸ ਥਾਣੇ ਨੂੰ ਮਿਲਿਆ ਰਾਸ਼ਟਰੀ ਪੱਧਰ ’ਤੇ 8ਵਾਂ ਤੇ ਸੂਬੇ ਚੋਂ ਪਹਿਲਾ ਸਥਾਨ, ਕੀਰਤਪੁਰ ਸਾਹਿਬ ਚ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸ਼ੁਰੂ

Punjab Breaking News Live : ਖਨੌਰੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨ ਨੇ ਕੀਤੀ ਖੁਦਕੁਸ਼ੀ, ਪੰਜਾਬ ਦੇ ਇਸ ਥਾਣੇ ਨੂੰ ਮਿਲਿਆ ਰਾਸ਼ਟਰੀ ਪੱਧਰ ’ਤੇ 8ਵਾਂ ਤੇ ਸੂਬੇ ਚੋਂ ਪਹਿਲਾ ਸਥਾਨ, ਕੀਰਤਪੁਰ ਸਾਹਿਬ ਚ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸ਼ੁਰੂ

ABP Sanjha Last Updated: 26 Sep 2024 12:15 PM

ਪਿਛੋਕੜ

Punjab Breaking News Live 26 September 2024: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਪਿੰਡ ਠੂਠਿਆਂਵਾਲੀ ਦੇ ਕਰਜ਼ੇ ਦੇ ਬੋਝ ਹੇਠ ਦੱਬੇ...More

Punjab News: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ! ਪੰਚਾਇਤੀ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Paddy Procurement: ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ 'ਚ ਝੋਨੇ ਦੀ ਖਰੀਦ ਲਈ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸਾਡੀਆਂ ਮੰਡੀਆਂ ਝੋਨੇ ਦੀ ਖਰੀਦ ਲਈ ਤਿਆਰ ਹਨ। ਕਿਸਾਨਾਂ ਦੀ ਫ਼ਸਲ ਮੰਡੀ 'ਚ ਆਉਂਦਿਆ ਹੀ ਉਨ੍ਹਾਂ ਦੀ ਅਦਾਇਗੀ ਖਾਤਿਆਂ 'ਚ ਕਰ ਦਿੱਤੀ ਜਾਵੇਗੀ। ਅਸੀਂ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਕਰਨ ਲਈ ਵਚਨਬੱਧ ਹਾਂ।