ਪੜਚੋਲ ਕਰੋ

Punjab Breaking News Live 9 July: ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, 'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ

Punjab Breaking News Live 9 July: ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, 'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ

LIVE

Key Events
Punjab Breaking News Live 9 July: ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, 'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ

Background

Punjab Breaking News Live 9 July 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ। ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸਬੰਧਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ।  ਕਿਸਾਨ MSP 'ਤੇ ਗ੍ਰੰਟੀ ਕਾਨੂੰਨ ਸਮੇਤ 23 ਫਸਲਾਂ 'ਤੇ MSP ਦੇਣ ਲਈ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਹਨ ਅਤੇ ਬੀਤੇ ਦਿਨ ਕਿਸਾਨ ਜਥੇਬੰਦੀਆਂ ਨੇ ਗੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਹੀ ਤਰ੍ਹਾਂ ਪੂਰੇ ਪੰਜਾਬ ਵਿੱਚ ਗ਼ੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨੇ ਆਪਣੇ ਮੰਗ ਪੱਤਰ ਦਿੱਤੇ ਹਨ। 

ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਵਾਰਿਸ ਪੰਜਾਬ ਦੇ ਮੁਖੀ ਦੇ ਪਿਤਾ ਨੂੰ ਮਿਲੇਗਾ ਰੱਖੀ ਆਹ ਮੰਗ

Rebellion in the Akali Dal: ਸ਼੍ਰੋਮਣੀ ਅਕਾਲੀ ਦਲ ਅੰਦਰ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹਾਲੇ ਤੱਕ ਵੀ ਨਹੀਂ ਸੁਲਝਿਆ। ਬਾਗੀ ਧੜੇ ਨੇ ਇੱਕ ਵਾਰ ਮੁੜ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਕਾਲੀ ਦਲ ਦੇ ਲੀਡਰਾਂ ਵੱਲੋਂ ਬਾਗੀ ਧੜੇ ਨੂੰ ਭਾਜਪਾ ਦੀ ਟੀਮ ਕਰਾਰ ਦਿੱਤੇ ਜਾਣ 'ਤੇ ਅੱਜ ਬਾਗੀ ਧੜੇ ਦੇ ਲੀਡਰ ਚਰਨਜੀਤ ਸਿੰਘ ਬਰਾੜ ਨੇ ਕਈ ਮੁੱਦਿਆਂ ਨੂੰ ਉਜਾਗਰ ਕੀਤਾ ਹੈ ਜਿਹਨਾਂ ਦੇ ਉਹ ਜਵਾਬ ਮੰਗ ਰਹੇ ਹਨ। 

ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, ਸੈਣੀ ਨੂੰ DGP ਕਿਉਂ ਲਗਾਇਆ, ਸਿੱਖ ਸੰਗਤਾਂ 'ਤੇ ਹਮਲਾ ਕਿਉਂ ਕੀਤਾ ? 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਖ਼ਰੀਦਣ 'ਚ ਅਸਫਲ ਰਹਿਣ 'ਤੇ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ।bਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਮੂੰਗੀ ਦੀ ਫ਼ਸਲ ਦੀ ਕੋਈ ਸਰਕਾਰੀ ਖ਼ਰੀਦ ਨਹੀਂ ਹੋਈ ਹੈ। 99 ਫ਼ੀਸਦੀ ਤੋਂ ਵੱਧ ਖ਼ਰੀਦ 8,555 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਕੇਂਦਰ ਵੱਲੋਂ ਘੋਸ਼ਿਤ) ਤੋਂ ਘੱਟ ਕੀਮਤ 'ਤੇ ਕੀਤੀ ਗਈ ਹੈ।  

'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ, MSP 'ਤੇ ਨਹੀਂ ਖਰੀਦ ਰਹੀ ਸਰਕਾਰ'

12:00 PM (IST)  •  09 Jul 2024

Amritsar News: ਦੁਸ਼ਮਣੀ ਦੀ ਹੱਦ! ਘਰ 'ਚ ਦਾਖਲ ਹੋ ਕੇ ਬੱਚੇ ਨੂੰ ਦੁੱਧ ਪਿਲਾ ਰਹੀ ਔਰਤ ਦਾ ਕਤਲ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ 'ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ ਤੇ ਆਪਣੇ ਚਾਰ ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਬੱਚਾ ਸਹੀ ਸਲਾਮਤ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ 6 ਮੁਲਜ਼ਮ ਅਜੇ ਵੀ ਫਰਾਰ ਹਨ।

11:17 AM (IST)  •  09 Jul 2024

BJP Sikh Leaders: ਬੀਜੇਪੀ ਦੇ ਸਿੱਖ ਲੀਡਰਾਂ ਨੂੰ ਮੌਤ ਦੀ ਧਮਕੀ! ਭਾਜਪਾ ਛੱਡ ਦਿਓ, ਨਹੀਂ ਦੁਨੀਆ ਛੱਡਣੀ ਪਊ...

BJP Sikh Leaders Received death threats: ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਇਸ ਸਬੰਧੀ ਧਮਕੀ ਭਰੇ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚੇ ਹਨ। ਇਨ੍ਹਾਂ ਪੱਤਰਾਂ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹੇ ਧਮਕੀ ਭਰੇ ਪੱਤਰ ਮਿਲੇ ਹਨ। ਬੀਜੇਪੀ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।

10:06 AM (IST)  •  09 Jul 2024

Weather Update: ਭਾਰੀ ਮੀਂਹ ਦਾ ਕਹਿਰ, ਸੂਬੇ 'ਚ ਹੁਣ ਤੱਕ 15 ਲੋਕਾਂ ਦੀ ਮੌਤ, ਦੇਸ਼ ਭਰ 'ਚ ਪਾਣੀ ਨੇ ਮਚਾਈ ਤਬਾਹੀ 

ਭਾਰੀ ਮੀਂਹ ਕਾਰਨ ਸੋਮਵਾਰ ਨੂੰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਤਬਾਹੀ ਦੇਖਣ ਨੂੰ ਮਿਲੀ। ਉੱਤਰਾਖੰਡ 'ਚ ਵੱਖ-ਵੱਖ ਥਾਵਾਂ 'ਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਹੋ ਗਏ। ਉੱਤਰ ਪ੍ਰਦੇਸ਼ ਵਿੱਚ ਇੱਕ ਹਫ਼ਤੇ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਨੇਪਾਲ ਤੋਂ ਪਾਣੀ ਛੱਡੇ ਜਾਣ ਕਾਰਨ ਨਦੀਆਂ ਵਿੱਚ ਵਾਧਾ ਹੋਇਆ ਹੈ। ਸੂਬੇ 'ਚ ਡੁੱਬਣ ਅਤੇ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ। ਬਿਹਾਰ 'ਚ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਸੱਤ ਜ਼ਿਲਿਆਂ ਦੇ ਨੀਵੇਂ ਇਲਾਕੇ ਹੜ੍ਹ ਦੇ ਪਾਣੀ ਨਾਲ ਭਰ ਗਏ, ਜਿਸ ਕਾਰਨ ਇਕ ਲੜਕੀ ਦੀ ਡੁੱਬਣ ਨਾਲ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਕਾਰਨ ਹਾਈਵੇਅ ਸਮੇਤ 70 ਤੋਂ ਵੱਧ ਸੜਕਾਂ ਨੂੰ ਬੰਦ ਕਰਨਾ ਪਿਆ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget