Punjab Breaking News Live 9 July: ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, 'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ
Punjab Breaking News Live 9 July: ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਸੁਖਬੀਰ ਬਾਦਲ ਦੱਸਣ - ਵੋਟਾਂ ਲਈ ਡੇਰੇ ਨੂੰ ਮੁਆਫ਼ੀ ਕਿਉਂ ਦਿਵਾਈ, 'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ 'ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ 'ਚ ਇਕੱਲੀ ਸੀ ਤੇ ਆਪਣੇ ਚਾਰ ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਬੱਚਾ ਸਹੀ ਸਲਾਮਤ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ 6 ਮੁਲਜ਼ਮ ਅਜੇ ਵੀ ਫਰਾਰ ਹਨ।
BJP Sikh Leaders Received death threats: ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਇਸ ਸਬੰਧੀ ਧਮਕੀ ਭਰੇ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚੇ ਹਨ। ਇਨ੍ਹਾਂ ਪੱਤਰਾਂ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹੇ ਧਮਕੀ ਭਰੇ ਪੱਤਰ ਮਿਲੇ ਹਨ। ਬੀਜੇਪੀ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।
ਭਾਰੀ ਮੀਂਹ ਕਾਰਨ ਸੋਮਵਾਰ ਨੂੰ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਤਬਾਹੀ ਦੇਖਣ ਨੂੰ ਮਿਲੀ। ਉੱਤਰਾਖੰਡ 'ਚ ਵੱਖ-ਵੱਖ ਥਾਵਾਂ 'ਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਹੋ ਗਏ। ਉੱਤਰ ਪ੍ਰਦੇਸ਼ ਵਿੱਚ ਇੱਕ ਹਫ਼ਤੇ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਨੇਪਾਲ ਤੋਂ ਪਾਣੀ ਛੱਡੇ ਜਾਣ ਕਾਰਨ ਨਦੀਆਂ ਵਿੱਚ ਵਾਧਾ ਹੋਇਆ ਹੈ। ਸੂਬੇ 'ਚ ਡੁੱਬਣ ਅਤੇ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ। ਬਿਹਾਰ 'ਚ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਸੱਤ ਜ਼ਿਲਿਆਂ ਦੇ ਨੀਵੇਂ ਇਲਾਕੇ ਹੜ੍ਹ ਦੇ ਪਾਣੀ ਨਾਲ ਭਰ ਗਏ, ਜਿਸ ਕਾਰਨ ਇਕ ਲੜਕੀ ਦੀ ਡੁੱਬਣ ਨਾਲ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਕਈ ਘਟਨਾਵਾਂ ਕਾਰਨ ਹਾਈਵੇਅ ਸਮੇਤ 70 ਤੋਂ ਵੱਧ ਸੜਕਾਂ ਨੂੰ ਬੰਦ ਕਰਨਾ ਪਿਆ।
ਪਿਛੋਕੜ
Punjab Breaking News Live 9 July 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ। ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸਬੰਧਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨ MSP 'ਤੇ ਗ੍ਰੰਟੀ ਕਾਨੂੰਨ ਸਮੇਤ 23 ਫਸਲਾਂ 'ਤੇ MSP ਦੇਣ ਲਈ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਹਨ ਅਤੇ ਬੀਤੇ ਦਿਨ ਕਿਸਾਨ ਜਥੇਬੰਦੀਆਂ ਨੇ ਗੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਹੀ ਤਰ੍ਹਾਂ ਪੂਰੇ ਪੰਜਾਬ ਵਿੱਚ ਗ਼ੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨੇ ਆਪਣੇ ਮੰਗ ਪੱਤਰ ਦਿੱਤੇ ਹਨ।
Rebellion in the Akali Dal: ਸ਼੍ਰੋਮਣੀ ਅਕਾਲੀ ਦਲ ਅੰਦਰ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਹਾਲੇ ਤੱਕ ਵੀ ਨਹੀਂ ਸੁਲਝਿਆ। ਬਾਗੀ ਧੜੇ ਨੇ ਇੱਕ ਵਾਰ ਮੁੜ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਕਾਲੀ ਦਲ ਦੇ ਲੀਡਰਾਂ ਵੱਲੋਂ ਬਾਗੀ ਧੜੇ ਨੂੰ ਭਾਜਪਾ ਦੀ ਟੀਮ ਕਰਾਰ ਦਿੱਤੇ ਜਾਣ 'ਤੇ ਅੱਜ ਬਾਗੀ ਧੜੇ ਦੇ ਲੀਡਰ ਚਰਨਜੀਤ ਸਿੰਘ ਬਰਾੜ ਨੇ ਕਈ ਮੁੱਦਿਆਂ ਨੂੰ ਉਜਾਗਰ ਕੀਤਾ ਹੈ ਜਿਹਨਾਂ ਦੇ ਉਹ ਜਵਾਬ ਮੰਗ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਖ਼ਰੀਦਣ 'ਚ ਅਸਫਲ ਰਹਿਣ 'ਤੇ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ।bਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਇਸ ਸਾਲ ਹੁਣ ਤੱਕ ਮੂੰਗੀ ਦੀ ਫ਼ਸਲ ਦੀ ਕੋਈ ਸਰਕਾਰੀ ਖ਼ਰੀਦ ਨਹੀਂ ਹੋਈ ਹੈ। 99 ਫ਼ੀਸਦੀ ਤੋਂ ਵੱਧ ਖ਼ਰੀਦ 8,555 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਕੇਂਦਰ ਵੱਲੋਂ ਘੋਸ਼ਿਤ) ਤੋਂ ਘੱਟ ਕੀਮਤ 'ਤੇ ਕੀਤੀ ਗਈ ਹੈ।
'ਕਿਸਾਨਾਂ 'ਤੇ ਸਰਕਾਰੀ ਮਾਰ, ਮੰਡੀਆਂ 'ਚ ਰੁਲ ਰਹੀ ਮੂੰਗੀ ਦੀ ਫ਼ਸਲ, MSP 'ਤੇ ਨਹੀਂ ਖਰੀਦ ਰਹੀ ਸਰਕਾਰ'
- - - - - - - - - Advertisement - - - - - - - - -