Punjab Breaking News Live 5 July: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਸੁਖਬੀਰ ਬਾਦਲ ਨੂੰ ਦੱਸਿਆ ਬਿਜਨਸਮੈਨ
Punjab Breaking News Live 5 July: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਸੁਖਬੀਰ ਬਾਦਲ ਨੂੰ ਦੱਸਿਆ ਬਿਜਨਸਮੈਨ
LIVE
Background
Punjab Breaking News Live 5 July: ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਿਰਫ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇਗਾ।
Weather Update: ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
CM Mann vs Sukhbir Badal: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ 'ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Farmers Protest: ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ, ਕਿਸਾਨ ਕਰਨਗੇ ਵੱਡਾ ਐਕਸ਼ਨ
Farmers Protest: ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਰਿਹਾਅ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਹੁਣ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ ਲੜਨ ਲਈ ਤਿਆਰ ਹਨ। ਕਿਸਾਨਾਂ ਨੇ ਇਸ ਸਬੰਧੀ 6 ਜੁਲਾਈ ਨੂੰ ਬਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਬੁਲਾਈ ਹੈ। ਇਸ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਰੀ ਤੇ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਆਗੂ ਸ਼ਮੂਲੀਅਤ ਕਰਨਗੇ।
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਅਹੁਦੇ ਦੀ ਸਹੁੰ ਚੁੱਕਣ ਲਈ ਸਖ਼ਤ ਸੁਰੱਖਿਆ ਦਰਮਿਆਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਹੈ। ਉਹ 12 ਤੋਂ 1 ਵਜੇ ਦੇ ਵਿਚਾਲੇ ਸਹੁੰ ਚੁੱਕ ਸਕਦੇ ਹਨ। ਉਨ੍ਹਾਂ ਨੂੰ ਲੋਕ ਸਭਾ ਸਪੀਕਰ ਦੇ ਦਫਤਰ ਵਿੱਚ ਸਹੁੰ ਚੁਕਾਈ ਜਾਵੇਗੀ। ਉਧਰ, ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ। ਇਸ ਬਾਰੇ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰ ਨਾਲ ਮਿਲਣ ਲਈ ਇੱਕ ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਪਰਿਵਾਰ ਦੇ 5 ਲੋਕ ਮਿਲ ਸਕਦੇ ਹਨ ਜਿਸ ਵਿੱਚ ਉਨ੍ਹਾਂ ਦੇ ਪਿਤਾ ਜੀ ਸ਼ਾਮਲ ਹਨ। ਬਾਕੀ ਲੋਕਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ।
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਪਹੁੰਚ ਕੇ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕ ਰਹੇ ਹਨ। ਇਸ ਬਾਰੇ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਦਿੱਲੀ ਪਹੁੰਚਣ ਤੋਂ ਬਾਅਦ ਮਿਲਣ ਦਾ ਸਮਾਂ ਤੇ ਸਥਾਨ ਦੱਸ ਦਿੱਤਾ ਜਾਵੇਗਾ।
Center Funds: ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਇਸ ਵਿਭਾਗ ਦੇ ਰੋਕ ਲਏ ਫੰਡ, 10,000 ਕਰੋੜ ਪਹੁੰਚ ਗਏ ਫਸੇ ਹੋਏ ਫੰਡ
Sarva Shiksha Abhiyan Funds: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਹੋਰ ਕਮਜ਼ੋਰ ਕਰ ਦਿੱਤੀ ਹੈ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ ਸਨ ਹੁਣ ਇਹ ਰਕਮ ਲਗਭਗ 10 ਹਜ਼ਾਰ ਕਰੋੜ ਤੱਕ ਪਹੁੰਚਣ ਲੱਗੀ ਹੈ। ਕੇਂਦਰ ਸਰਕਾਰ ਨੇ ਹੁਣ ਪੰਜਾਬ ਦੇ ਸਰਵ ਸਿੱਖਿਆ ਅਭਿਆਨ ਦੇ 570 ਕਰੋੜ ਦੇ ਫੰਡ ਰੋਕ ਦਿੱਤੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਤਾਜ਼ਾ ਤਾਜ਼ਾ ਝਟਕਾ ਲੱਗਾ ਹੈ। ਇਨ੍ਹਾਂ ਫੰਡਾਂ ਦੀਆਂ ਕਿਸ਼ਤਾਂ ਰੁਕਣ ਨਾਲ ਸੂਬੇ ਵਿਚ ਸਰਬ ਸਿੱਖਿਆ ਅਭਿਆਨ ਦੀ ਗੱਡੀ ਲੀਹੋਂ ਉਤਰਨ ਲੱਗ ਪਈ ਹੈ। ਸਰਵ ਸਿੱਖਿਆ ਅਭਿਆਨ 'ਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦੀ ਨੌਬਤ ਬਣ ਗਈ ਹੈ। ਕੇਂਦਰੀ ਸਕੀਮ ਤਹਿਤ 60 ਫ਼ੀਸਦੀ ਪੈਸਾ ਕੇਂਦਰ ਦਿੰਦਾ ਹੈ ਅਤੇ 40 ਫ਼ੀਸਦੀ ਫੰਡਾਂ ਦੀ ਹਿੱਸੇਦਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਆਪਣੀ 40 ਫ਼ੀਸਦੀ ਹਿੱਸੇਦਾਰੀ ਪਾ ਕੇ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦਾ ਸੰਕਟ ਟਾਲਿਆ ਹੈ।