Punjab Breaking News Live 5 July: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਸੁਖਬੀਰ ਬਾਦਲ ਨੂੰ ਦੱਸਿਆ ਬਿਜਨਸਮੈਨ

Punjab Breaking News Live 5 July: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਸੀਐਮ ਮਾਨ ਨੇ ਸੁਖਬੀਰ ਬਾਦਲ ਨੂੰ ਦੱਸਿਆ ਬਿਜਨਸਮੈਨ

ABP Sanjha Last Updated: 05 Jul 2024 12:24 PM

ਪਿਛੋਕੜ

Punjab Breaking News Live 5 July: ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4...More

Farmers Protest: ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ, ਕਿਸਾਨ ਕਰਨਗੇ ਵੱਡਾ ਐਕਸ਼ਨ

Farmers Protest: ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਰਿਹਾਅ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਹੁਣ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ ਲੜਨ ਲਈ ਤਿਆਰ ਹਨ। ਕਿਸਾਨਾਂ ਨੇ ਇਸ ਸਬੰਧੀ 6 ਜੁਲਾਈ ਨੂੰ ਬਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਬੁਲਾਈ ਹੈ। ਇਸ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਰੀ ਤੇ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਕਿਸਾਨ ਆਗੂ ਸ਼ਮੂਲੀਅਤ ਕਰਨਗੇ।