Punjab Breaking News LIVE : ਅੰਮ੍ਰਿਤਪਾਲ ਤੋਂ ਐਨਆਈਏ ਤੇ ਆਈਬੀ ਕਰੇਗੀ ਪੁੱਛਗਿੱਛ, CM ਮਾਨ ਅੱਜ ਫਿਰ ਨੌਜਵਾਨਾਂ ਨੂੰ ਦੇਣਗੇ ਨੌਕਰੀਆਂ ਦੇ ਗੱਫ
Punjab Breaking News LIVE : ਅੰਮ੍ਰਿਤਪਾਲ ਤੋਂ ਐਨਆਈਏ ਤੇ ਆਈਬੀ ਕਰੇਗੀ ਪੁੱਛਗਿੱਛ, CM ਮਾਨ ਅੱਜ ਫਿਰ ਨੌਜਵਾਨਾਂ ਨੂੰ ਦੇਣਗੇ ਨੌਕਰੀਆਂ ਦੇ ਗੱਫੇ, ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 1972 ਪੋਲਿੰਗ ਬੂਥ
LIVE
Background
Punjab Breaking News LIVE Update: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਨੌਂ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੇਹੱਦ ਸਖਤ ਪਹਿਰੇ ਹੇਠ ਰੱਖਿਆ ਗਿਆ ਹੈ। ਸੂਤਰਾਂ ਅਨੁਸਾਰ ਹੁਣ ਐਨਆਈਏ ਤੇ ਆਈਬੀ ਦੀਆਂ ਟੀਮਾਂ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੋਂ ਪੁੱਛ-ਗਿੱਛ ਕਰਨਗੀਆਂ। ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧ ਹਨ।
ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ (23 ਅਪ੍ਰੈਲ) ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ 36 ਦਿਨਾਂ ਦੀ ਤਲਾਸ਼ ਤੋਂ ਬਾਅਦ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰੀ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਦੇ 9 ਸਾਥੀ ਪਹਿਲਾਂ ਹੀ ਇਸ ਜੇਲ੍ਹ ਵਿੱਚ ਬੰਦ ਹਨ।
ਸੂਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਇੱਕ ਵੱਖਰੇ ਤਨਹਾਈ ਸੈੱਲ ਵਿੱਚ ਰੱਖਿਆ ਗਿਆ ਹੈ। ਜਿਸ ਕੋਠੜੀ ਵਿੱਚ ਅੰਮ੍ਰਿਤਪਾਲ ਨੂੰ ਰੱਖਿਆ ਗਿਆ ਹੈ, ਉਸ ਸੈਲ ਵਿੱਚ ਅੰਮ੍ਰਿਤਪਾਲ ਤੋਂ ਇਲਾਵਾ ਕੋਈ ਹੋਰ ਕੈਦੀ ਨਹੀਂ ਹੈ। ਅੰਮ੍ਰਿਤਪਾਲ ਦੇ ਬਾਕੀ 9 ਸਾਥੀ ਇੱਥੇ ਬੰਦ ਹਨ ਪਰ ਕਿਸੇ ਨੂੰ ਵੀ ਇੱਕ ਦੂਜੇ ਨਾਲ ਮਿਲਣ ਨਹੀਂ ਦਿੱਤਾ ਜਾਂਦਾ। ਉਸ ਦੇ ਬਾਕੀ ਸਾਥੀਆਂ ਨੂੰ ਵੀ ਅਲੱਗ-ਅਲੱਗ ਕੋਠੜੀਆਂ ਵਿੱਚ ਰੱਖਿਆ ਜਾਂਦਾ ਹੈ, ਯਾਨੀ ਇੱਕ ਕੈਦੀ ਦੂਜੇ ਕੈਦੀ ਨੂੰ ਨਹੀਂ ਮਿਲ ਸਕਦਾ।
ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਜਿਸ ਤਨਹਾਈ ਸੈੱਲ ਵਿਚ ਰੱਖਿਆ ਗਿਆ ਹੈ, ਉਸ ਵਿੱਚ ਪਹਿਲਾਂ ਉਲਫ਼ਾ ਨਾਲ ਜੁੜੇ ਖ਼ਤਰਨਾਕ ਅਤਿਵਾਦੀਆਂ ਨੂੰ ਰੱਖਿਆ ਗਿਆ ਸੀ। ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ 'ਤੇ ਨਜ਼ਰ ਰੱਖਣ ਲਈ ਕਈ ਸੀਸੀਟੀਵੀ ਕੈਮਰੇ ਵੀ ਲਾਏ ਗਏ ਹਨ, ਜਿਸ ਰਾਹੀਂ ਉਨ੍ਹਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
Jalandhar by Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 1972 ਪੋਲਿੰਗ ਬੂਥ, ਜਾਣੋ 9 ਵਿਧਾਨ ਸਭਾ ਹਲਕਿਆਂ ਦਾ ਬਿਊਰਾ
ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਅਮਨ-ਅਮਾਨ ਤੇ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਂਦਿਆਂ 1972 ਪੋਲਿੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 16,21,800 ਵੋਟਰ ਹਨ। ਇਨ੍ਹਾਂ ਵਿੱਚ 8,44,904 ਪੁਰਸ਼, 7,76,855 ਮਹਿਲਾ ਤੇ 41 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਭ ਤੋਂ ਵੱਧ ਗਿਣਤੀ 2,00,018 ਵੋਟਰ ਵਿਧਾਨ ਸਭਾ ਹਲਕਾ ਫਿਲੌਰ ਵਿੱਚ ਹਨ ਜਦੋਂਕਿ ਆਦਮਪੁਰ ਵਿਧਾਨ ਸਭਾ ਹਲਕੇ ਵਿੱਚ 1,64,962 ਵੋਟਰ ਹਨ। ਇਸੇ ਤਰ੍ਹਾਂ ਹਲਕਾ ਨਕੋਦਰ 1,91,067, ਹਲਕਾ ਸ਼ਾਹਕੋਟ ਵਿੱਚ 1,82,026, ਹਲਕਾ ਕਰਤਾਰਪੁਰ ਵਿੱਚ 1,79,704, ਹਲਕਾ ਜਲੰਧਰ ਵੈਸਟ ਵਿੱਚ 1,65,973, ਜਲੰਧਰ ਸੈਂਟਰਲ ਵਿੱਚ 1,68,237, ਹਲਕਾ ਜਲੰਧਰ ਉੱਤਰੀ ਵਿੱਚ 1,83,363 ਤੇ ਹਲਕਾ ਜਲੰਧਰ ਛਾਉਣੀ ਵਿੱਚ 1,86,450 ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1850 ਸਰਵਿਸ ਵੋਟਰ ਜਿਨ੍ਹਾਂ ਵਿੱਚ 1728 ਪੁਰਸ਼ ਤੇ 122 ਮਹਿਲਾ ਵੋਟਰ ਸ਼ਾਮਲ ਹਨ।
Ludhiana News: ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ, ਨਾਕਾ ਲਾ ਖੜ੍ਹੇ ਪੁਲਿਸ ਮੁਲਾਜ਼ਮ ਨੂੰ ਦਰੜਿਆ
ਖੰਨਾ ਦੇ ਦੋਰਾਹਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਏਐੱਸਆਈ ਉੱਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
Punjab News: ਸਖਤੀ ਮਗਰੋਂ ਨਸ਼ਾ ਤਸਕਰਾਂ ਨੇ ਬਦਲਿਆ ਪਲਾਨ, ਹੁਣ ਔਰਤਾਂ ਕਰ ਰਹੀਆਂ ਹੈਰੋਇਨ ਦੀ ਸਪਲਾਈ
ਪੁਲਿਸ ਦੀ ਸਖਤੀ ਮਗਰੋਂ ਹੁਣ ਨਸ਼ਾ ਤਸਕਰ ਔਰਤਾਂ ਦਾ ਸਹਾਰਾ ਲੈਣ ਲੱਗੇ ਹਨ। ਔਰਤਾਂ ਉੱਪਰ ਸ਼ੱਕ ਨਹੀਂ ਕੀਤਾ ਜਾਂਦਾ, ਇਸ ਲਈ ਨਸ਼ਾ ਸਪਲਾਈ ਦਾ ਕੰਮ ਔਰਤਾਂ ਕੋਲੋਂ ਕਰਵਾਇਆ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਫਰੀਦਕੋਟ ਵਿੱਚ ਸਾਹਮਣੇ ਆਇਆ ਹੈ। ਇੱਥੇ ਪੁਲਿਸ ਨੇ ਦੋ ਮਹਿਲਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ਕੋਲੋਂ ਹੈਰੋਇਨ, ਡਰੱਗ ਮਨੀ ਤੇ ਕੰਪਿਊਟਰਾਈਜ਼ਡ ਕੰਡਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਔਰਤਾਂ ਬਲਬੀਰ ਬਸਤੀ, ਫਰੀਦਕੋਟ ਸ਼ਹਿਰ ਦੀਆਂ ਰਹਿਣ ਵਾਲੀਆਂ ਹਨ।
Punjab News: ਮੁੜ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਫਰੀਦਕੋਟ 'ਚ ਬੇਅਦਬੀ ਦੀ ਘਟਨਾ ਮਗਰੋਂ ਪੁਲਿਸ ਅਲਰਟ
ਸ਼ਰਾਰਤੀ ਅਨਸਰਾਂ ਨੇ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਐਤਵਾਰ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਪਾਵਨ ਅੰਗ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤੇ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਤੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ 'ਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਤੇ ਉਹ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।
Amritpal Singh: ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧੀਆਂ, ਐਨਆਈਏ ਦੇ ਨਾਲ ਹੀ ਹੁਣ ਰਾਅ ਨੇ ਵੀ ਪੁੱਛਗਿੱਛ ਦੀ ਖਿੱਚੀ ਤਿਆਰੀ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਏਜੰਸੀਆਂ ਵੀ ਐਕਟਿਵ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਸਮੇਤ ਹੋਰ ਕੇਂਦਰੀ ਏਜੰਸੀਆਂ ਪੁੱਛਗਿੱਛ ਦੀ ਤਿਆਰੀ ਕਰ ਰਹੀਆਂ ਹਨ।
Jalandhar by Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 1972 ਪੋਲਿੰਗ ਬੂਥ, ਜਾਣੋ 9 ਵਿਧਾਨ ਸਭਾ ਹਲਕਿਆਂ ਦਾ ਬਿਊਰਾ
ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਅਮਨ-ਅਮਾਨ ਤੇ ਪੂਰੀ ਨਿਰਪੱਖਤਾ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਂਦਿਆਂ 1972 ਪੋਲਿੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 16,21,800 ਵੋਟਰ ਹਨ। ਇਨ੍ਹਾਂ ਵਿੱਚ 8,44,904 ਪੁਰਸ਼, 7,76,855 ਮਹਿਲਾ ਤੇ 41 ਥਰਡ ਜੈਂਡਰ ਵੋਟਰ ਸ਼ਾਮਲ ਹਨ।