Punjab Breaking News LIVE : ਗ੍ਰਿਫਤਾਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਬੋਲੇ ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ
Punjab Breaking : ਗ੍ਰਿਫਤਾਰ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਬੋਲੇ ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ, ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੁਲਿਸ ਦੀ ਪੰਜਾਬੀਆਂ ਨੂੰ ਅਪੀਲ, ਸਦਭਾਵਨਾ ਬਣਾਈ ਰੱਖੋ...
LIVE
Background
Punjab Breaking News LIVE Updates : ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ।
ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।
ਉਨ੍ਹਾਂ ਅੱਗੇ ਕਿਹਾ ਕਿ ਦੁਨੀਆਂ ਦੀ ਕਚਹਿਰੀ ਵਿੱਚ ਅਸੀਂ ਦੋਸ਼ੀ ਪਾਏ ਜਾ ਸਕਦੇ ਹਾਂ। ਸੱਚੇ ਗੁਰੂ ਦੇ ਦਰਬਾਰ ਵਿੱਚ ਨਹੀਂ। ਮਹੀਨੇ ਬਾਅਦ ਫੈਸਲਾ ਕੀਤਾ, ਇਸ ਧਰਤੀ 'ਤੇ ਲੜੇ ਹਾਂ ਤੇ ਲੜਾਂਗੇ। ਜਿਹੜੇ ਝੂਠੇ ਕੇਸ ਹਨ, ਉਨ੍ਹਾਂ ਦਾ ਸਾਹਮਣਾ ਕੀਤਾ ਜਾਵੇਗਾ। ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ ਹੈ।
ਪੁਲਿਸ ਦੀ ਪੰਜਾਬੀਆਂ ਨੂੰ ਅਪੀਲ
ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਤੇ ਸਾਂਝਾ ਕਰੋ।
ਦੱਸ ਦਈਏ ਕਿ ਪੁਲਿਸ ਦੇ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਗੁਰਦੁਆਰੇ ਵਿੱਚ ਸੰਗਤਾਂ ਨੂੰ ਸੰਬੋਧਨ ਕਰ ਰਿਹਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
RCB vs RR Live Score: RCB ਦੀ ਤੀਜੀ ਵਿਕਟ ਡਿੱਗੀ
RCB ਨੂੰ ਵੱਡਾ ਝਟਕਾ ਲੱਗਾ ਹੈ। ਫਾਫ ਡੂ ਪਲੇਸਿਸ 39 ਗੇਂਦਾਂ 'ਚ 62 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੇ 8 ਚੌਕੇ ਅਤੇ 2 ਛੱਕੇ ਲਗਾਏ। ਡੁਪਲੇਸਿਸ ਨੂੰ ਯਸ਼ਸਵੀ ਜੈਸਵਾਲ ਨੇ ਰਨ ਆਊਟ ਕੀਤਾ। ਟੀਮ ਨੇ 13.2 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 139 ਦੌੜਾਂ ਬਣਾਈਆਂ।
Amritpal Singh Arrested: ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਕਿਹਾ- 'ਸ਼ੇਰ ਵਾਂਗ ਸਮਰਪਣ ਕੀਤਾ, ਸਾਨੂੰ ਉਸ 'ਤੇ ਮਾਣ ਹੈ'
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ (23 ਅਪ੍ਰੈਲ) ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਕਰੀਬ 35 ਦਿਨਾਂ ਤੋਂ ਫਰਾਰ ਸੀ। ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 30 ਸਾਲਾ ਅੰਮ੍ਰਿਤਪਾਲ ਨੂੰ ਸਵੇਰੇ 6:45 ਵਜੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਡੇ ਪਿੰਡ ਵਿੱਚ ਘੇਰ ਲਿਆ ਜਿਸ ਮਗਰੋਂ ਉਸ ਕੋਲ ਭੱਜਣ ਦਾ ਕੋਈ ਰਾਹ ਨਹੀਂ ਬਚਿਆ।
Amritpal Singh Arrest: ਪੁਲਿਸ ਕਦੋਂ ਕਿਸੇ ਨੂੰ ਭਗੌੜਾ ਘੋਸ਼ਿਤ ਕਰਦੀ ਹੈ, ਕੀ ਹੈ ਇਸ ਨਾਲ ਜੁੜਿਆ ਕਾਨੂੰਨ ?
ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ 36 ਦਿਨਾਂ ਤੋਂ ਚੱਲ ਰਹੀ ਤਲਾਸ਼ ਆਖਰਕਾਰ ਖਤਮ ਹੋ ਗਈ। 23 ਅਪ੍ਰੈਲ ਦਿਨ ਐਤਵਾਰ ਨੂੰ ਪੰਜਾਬ ਪੁਲਿਸ ਨੇ ਉਸ ਨੂੰ ਮੋਗਾ ਦੇ ਰੋਡੇਵਾਲ ਗੁਰਦੁਆਰੇ ਦੇ ਬਾਹਰੋਂ ਸਵੇਰੇ 7.45 ਵਜੇ ਗ੍ਰਿਫਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਦੱਸਿਆ ਜਾ ਰਿਹਾ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਕਿਸੇ ਦੋਸ਼ੀ ਨੂੰ ਭਗੌੜਾ ਕਦੋਂ ਐਲਾਨਿਆ ਜਾਂਦਾ ਹੈ? ਇਸ ਬਾਰੇ ਕਾਨੂੰਨ ਦਾ ਕੀ ਕਹਿਣਾ ਹੈ? ਆਓ ਸਮਝੀਏ।
Amritpal Singh Police Custody: ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ 'ਚ ਸੁਰੱਖਿਆ ਬਲ ਤਾਇਨਾਤ, ਆਉਣ-ਜਾਣ ਵਾਲੇ ਹਰ ਸ਼ਖਸ 'ਤੇ ਏਜੰਸੀਆਂ ਦੀ ਨਜ਼ਰ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦੇ ਪਰਿਵਾਰ 'ਤੇ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ, ਪਿਤਾ ਤਰਸੇਮ ਸਿੰਘ ਤੇ ਮਾਤਾ ਜੱਲੂਪੁਰ ਖੇੜਾ ਵਿੱਚ ਹੀ ਹਨ। ਉਧਰ, ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਰਿਕਾਰਡ ਵੀ ਬਣਾਇਆ ਜਾ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ ਕਿਸੇ ਵੀ ਤਰ੍ਹਾਂ ਮਾਹੌਲ ਖਰਾਬ ਨਾ ਹੋਏ ਇਸ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਂਝ ਸਵੇਰ ਤੋਂ ਹੀ ਪਿੰਡ ਵਿੱਚ ਸੰਨਾਟਾ ਛਾਇਆ ਹੋਇਆ ਹੈ। ਪਿੰਡ 'ਚ ਆਉਣ-ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਇਲਾਵਾ ਗਰਮ ਖਿਆਲੀ ਅਨਸਰਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
Amritpal Singh Police Custody: ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਸੀਐਮ ਮਾਨ ਭਗਵੰਤ ਮਾਨ ਦਾ ਵੱਡਾ ਦਾਅਵਾ
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਲੋਕ ਦੇਸ਼ ਦਾ ਦੁਸ਼ਮਣਾਂ ਨਾਲ ਮਿਲ ਕੇ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸੀ। ਜਦੋਂ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਸਖਤ ਐਕਸ਼ਨ ਕੀਤਾ। ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੇ ਲੀਡਰ ਅੰਮ੍ਰਿਤਪਾਲ ਨੂੰ ਵੀ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।